badal family Archives - TV Punjab | English News Channel https://en.tvpunjab.com/tag/badal-family/ Canada News, English Tv,English News, Tv Punjab English, Canada Politics Fri, 25 Jun 2021 05:24:03 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg badal family Archives - TV Punjab | English News Channel https://en.tvpunjab.com/tag/badal-family/ 32 32 ਹੁਣ ਬਾਦਲ ਪਰਿਵਾਰ ਨੂੰ ਭੇਜਿਆ ਜਾਵੇਗਾ ਜੇਲ੍ਹ ! https://en.tvpunjab.com/badal-family-jail-bikram-prediction-2649-2/ https://en.tvpunjab.com/badal-family-jail-bikram-prediction-2649-2/#respond Fri, 25 Jun 2021 05:21:02 +0000 https://en.tvpunjab.com/?p=2649 ਚੰਡੀਗੜ੍ਹ- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਆਉਂਦੇ ਇਕ-ਦੋ ਮਹੀਨਿਆਂ ਵਿਚ ਬਾਦਲ ਪਰਿਵਾਰ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ ਉਨ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਭਵਿੱਖਬਾਣੀ ਕੀਤੀ ਸੀ ਜੋ ਸੱਚ ਸਾਬਤ ਹੋਈ ਹੈ। […]

The post ਹੁਣ ਬਾਦਲ ਪਰਿਵਾਰ ਨੂੰ ਭੇਜਿਆ ਜਾਵੇਗਾ ਜੇਲ੍ਹ ! appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਆਉਂਦੇ ਇਕ-ਦੋ ਮਹੀਨਿਆਂ ਵਿਚ ਬਾਦਲ ਪਰਿਵਾਰ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ ਉਨ੍ਹਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਭਵਿੱਖਬਾਣੀ ਕੀਤੀ ਸੀ ਜੋ ਸੱਚ ਸਾਬਤ ਹੋਈ ਹੈ।

ਉਨਾ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ 18 ਨੁਕਤਿਆਂ ਵਿਚ ਹੁਕਮ ਦਿੱਤਾ ਕਿ ਜੇਕਰ ਉਨ੍ਹਾਂ ਮੁੱਖ ਮੰਤਰੀ ਦੀ ਕੁਰਸੀ ਬਚਾਉਣੀ ਹੈ ਤਾਂ ਬਾਦਲ ਪਰਿਵਾਰ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਜਾਣ।

ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਮੌਕੇ ਵੱਡੇ ਬਾਦਲ ਸਾਹਿਬ ਨੂੰ ਜੇਲ੍ਹ ਭੇਜਿਆ ਸੀ ਤੇ ਹੁਣ ਕਾਂਗਰਸ ਦੀ ਮਨਸ਼ਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੀ ਬਦਨਾਮੀ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਆਪਣੀ ਸਾਖ਼ ਬਚਾਉਣ ਲਈ ਬਾਦਲ ਨੂੰ ਜੇਲ੍ਹ ਭੇਜ ਸਕਦੀ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਸਰਕਾਰ ਨੇ ਬਾਦਲ ਨੂੰ ਜੇਲ੍ਹ ਭੇਜਿਆ ਹੈ ਤਾਂ ਉਹ ਜੇਲ੍ਹ ਵਿਚੋਂ ਹੀ ਮੁੱਖ ਮੰਤਰੀ ਬਣ ਕੇ ਆਏ ਹਨ। ਉਨ੍ਹਾਂ ਕੋਟਕਪੂਰਾ ਗੋਲੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਅੱਗੇ ਬੇਅਦਬੀ ਦੀ ਸਾਜ਼ਿਸ਼ ਵਿਚ ਕਾਂਗਰਸ ਤੇ ਆਪ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਪਹਿਲਾਂ ਹਾਈਕੋਰਟ ਵੱਲੋਂ ਜਾਂਚ ਦਾ ਸਿਆਸੀਕਰਨ ਕਰਨ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਦੋਸ਼ੀ ਠਹਿਰਾਉਣਾ ਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਐੱਸਆਈਟੀ ਜਾਂਚ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਹੁਕਮ ਅਕਾਲੀਆਂ ਖਿਲਾਫ ਸਾਜ਼ਿਸ਼ ਦਾ ਪ੍ਰਤੁੱਖ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਵਜੋਤ ਸਿੱਧੂ ਨੇ ਖੁਦ ਮੰਨਿਆ ਸੀ ਕਿ ਕੈਪਟਨ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਬੇਅਦਬੀ ਦੀ ਜਾਂਚ ਨੂੰ ਲਟਕਾਇਆ ਜਾਵੇ ਅਤੇ ਚੋਣਾਂ ਵਿਚ ਇਸ ਨੂੰ ਮੁੱਦਾ ਬਣਾਉਣ ਦੀ ਗੱਲ ਕਹੀ ਸੀ।

ਮਜੀਠੀਆ ਨੇ ਕਿਹਾ ਕਿ ਐੱਸਆਈਟੀ ਨੇ ਬਾਦਲ ਤੋਂ ਪੁੱਛਗਿੱਛ ਵੇਲੇ ਸਾਬਕਾ ਡਾਇਰੈਕਟਰ ਪ੍ਰਰੋਸੀਕਿਊਸ਼ਨ ਵਿਜੇ ਸਿੰਗਲਾ ਤੇ ਜੁਆਇੰਟ ਡਾਇਰੈਕਟਰ ਵਿਜੀਲੈਂਸ ਜਤਿੰਦਰਬੀਰ ਸਿੰਘ ਦੀਆਂ ਸੇਵਾਵਾਂ ਲੈ ਕੇ ਆਪਣਾ ਕੰਮ ਹੋਰ ਵੀ ਸ਼ੱਕੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਦਾ ਕੇਸ ਵਿਚ ਦਖਲ ਦੇਣਾ ਸੰਕੇਤ ਦਿੰਦਾ ਹੈ ਕਿ ਵਿਜੀਲੈਂਸ ਡਾਇਰੈਕਟਰ ਬੀ.ਕੇ. ਉਪੱਲ ਅਤੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਹੀ ਸਭ ਕੁੱਝ ਕਰ ਰਹੇ ਹਨ।

ਮਜੀਠੀਆ ਨੇ ਬੇਅਦਬੀ ਦੀ ਸਾਜ਼ਿਸ਼ ਦਾ ਲਾਭ ਲੈਣ ਵਾਲਿਆਂ ਦਾ ਨਾਰਕੋ ਟੈਸਟ ਕਰਵਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਐੱਸਆਈਟੀ ਦੀ ਚੱਲ ਰਹੀ ਜਾਂਚ ਮੁਕੰਮਲ ਕਰਨ ਵਾਸਤੇ ਸਮਾਂ ਹੱਦ ਤੈਅ ਕਰ ਦਿੱਤੀ ਹੈ। ਐੱਸਆਈਟੀ ਹਾਈ ਕੋਰਟ ਦੇ ਹੁਕਮ ਮੰਨੇਗੀ ਜਾਂ ਫਿਰ ਕਾਂਗਰਸ ਹਾਈ ਕਮਾਨ ਦੇ? ਹਾਲਾਂਕਿ ਐੱਸਆਈਟੀ ਮੁੱਖ ਮੰਤਰੀ ਨੂੰ ਵੀ ਜਵਾਬਦੇਹ ਨਹੀਂ ਹੈ ਪਰ ਇਸ ਦੇ ਬਾਵਜੂਦ ਕਾਂਗਰਸ ਨੇ ਮੁੱਖ ਮੰਤਰੀ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਜਾਂਚ ਮੁਕੰਮਲ ਕਰਵਾਉਣ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ , ਇਸ ਦੀ ਸੂਬਾ ਇਕਾਈ ਤੇ ਸੂਬਾ ਸਰਕਾਰ ਸਿਰਫ ਇਹ ਮੰਨ ਕੇ ਚਲ ਰਹੇ ਹਨ ਕਿ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਗੈਰ ਕਾਨੂੰਨੀ ਗਿ੍ਫਤਾਰੀ ਹੀ ਉਨਾਂ ਦੀ ਉਹ ਭਰੋਸੇਯੋਗਤਾ ਬਹਾਲ ਕਰ ਸਕਦੀ ਹੈ ਜੋ ਖੇਰੂੰ-ਖੇਰੂੰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਚੁਣੌਤੀ ਦਿੰਦੇ ਹਾਂ ਕਿ ਉਹ ਕਾਨੂੰਨ ਦੀ ਉਲੰਘਣਾ ਕਰ ਕੇ ਵਿਖਾਉਣ, ਉਨਵਾਂ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਹਿਲਾਂ ਹਾਈਕੋਰਟ ਵੱਲੋਂ ਜਾਂਚ ਦਾ ਸਿਆਸੀਕਰਨ ਕਰਨ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਦੋਸ਼ੀ ਠਹਿਰਾਉਣਾ ਤੇ ਹੁਣ ਕਾਂਗਰਸ ਹਾਈ ਕਮਾਨ ਵੱਲੋਂ ਐੱਸਆਈਟੀ ਜਾਂਚ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਹੁਕਮ ਅਕਾਲੀਆਂ ਖਿਲਾਫ ਸਾਜ਼ਿਸ਼ ਦਾ ਪ੍ਰਤੁੱਖ ਪ੍ਰਮਾਣ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਵਜੋਤ ਸਿੱਧੂ ਨੇ ਖੁਦ ਮੰਨ ਸੀ ਕਿ ਕੈਪਟਨ ਨੇ ਉਨ੍ਹਾਂ ਨੂੰ ਬੇਅਦਬੀ ਦੀ ਜਾਂਚ ਲਟਕਾਉਣ ਅਤੇ ਚੋਣਾਂ ਵਿਚ ਇਸ ਨੂੰ ਮੁੱਦਾ ਬਣਾਉਣ ਦੀ ਗੱਲ ਕਹੀ ਸੀ।

ਟੀਵੀ ਪੰਜਾਬ ਬਿਊਰੋ

The post ਹੁਣ ਬਾਦਲ ਪਰਿਵਾਰ ਨੂੰ ਭੇਜਿਆ ਜਾਵੇਗਾ ਜੇਲ੍ਹ ! appeared first on TV Punjab | English News Channel.

]]>
https://en.tvpunjab.com/badal-family-jail-bikram-prediction-2649-2/feed/ 0
ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? https://en.tvpunjab.com/kunwar-vijay-partap-deliberate-reels-badal/ https://en.tvpunjab.com/kunwar-vijay-partap-deliberate-reels-badal/#respond Mon, 21 Jun 2021 17:41:25 +0000 https://en.tvpunjab.com/?p=2333 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ – ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਦੋ ਦਿਨ ਪਹਿਲਾਂ ਹੀ ਗਰਮਾ ਗਈ […]

The post ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ –
ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਦੋ ਦਿਨ ਪਹਿਲਾਂ ਹੀ ਗਰਮਾ ਗਈ ਸੀ। ਇਸ ਦੇ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਰਾਜਨੀਤੀ ਵਿਚ ਆਉਣ ਦੇ ਮਨਸੂਬੇ ਅਤੇ ਬੇਅਦਬੀ ਮਾਮਲੇ ਉੱਤੇ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਉੱਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਕੁੰਵਰ ਵਿਜੇ ਪ੍ਰਤਾਪ ਦੇ ਆਪ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਤਸਵੀਰ ਬਿਲਕੁਲ ਸਾਫ਼ ਹੋ ਗਈ ਹੈ ਕਿ ਬੇਅਦਬੀ ਮਾਮਲੇ ਉੱਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਬਾਦਲ ਪਰਿਵਾਰ ਵੱਲ ਕਿਉਂ ਜਾ ਰਹੀ ਸੀ? ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਇਸੇ ਕਰਕੇ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਨੂੰ ਇਸੇ ਕਰਕੇ ਰੱਦ ਕਰ ਦਿੱਤਾ ਸੀ ਕਿਉਂਕਿ ਉਹ ਸਿਆਸਤ ਤੋਂ ਪ੍ਰੇਰਤ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਚੇ ਗਏ ਇਸ ਸ਼ਡਯੰਤਰ ਦੇ ਦੋਸ਼ ਵਿੱਚ ਉਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਇਸ ਸਭ ਦੇ ਉਲਟ ਜਾਂਚ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਨੇਕਾਂ ਵਾਰ ਬਿਆਨ ਜਾਰੀ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਫ਼ਸਰ ਹਨ ਅਤੇ ਬੇਅਦਬੀ ਮਾਮਲੇ ਉੱਤੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਕਰਕੇ ਦਿਖਾਉਣਗੇ। ਇੱਥੇ ਹੀ ਬੱਸ ਨਹੀਂ ਪਿਛਲੇ ਸਮੇਂ ਦੌਰਾਨ ਕਈ ਸਿੱਖ ਜੱਥੇਬੰਦੀਆਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਕੰਮ ਤੋਂ ਖੁਸ਼ ਹੋ ਕੇ ਗੋਲਡ ਮੈਡਲ ਦੇ ਕੇ ਸਨਮਾਨਤ ਕੀਤਾ ਸੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਵਿਚ ਸਨ ਕਿਹੜੀਆਂ ਕਮੀਆਂ

ਕੁੰਵਰ ਵਿਜੇ ਪ੍ਰਤਾਪ ਸਿੰਘ ਉਹ ਅਫ਼ਸਰ ਸਨ ਜਿਨ੍ਹਾਂ ਨੇ ਆਪਣੇ 22 ਸਾਲ ਦੇ ਕਾਰਜਕਾਲ ਦੌਰਾਨ ਕਈ ਹਾਈ ਪ੍ਰੋਫਾਇਲ ਕੇਸਾਂ ‘ਤੇ ਕੰਮ ਕੀਤਾ । ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਖ਼ਾਸ ਤੌਰ ‘ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਚੀਫ਼ ਵਜੋਂ ਕੰਮ ਸੌਂਪਿਆ ਸੀ। ਇਸ ਜਾਂਚ ਦੌਰਾਨ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਅਦਾਕਾਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਕਈ ਹੋਰ ਪੁਲਿਸ ਅਫ਼ਸਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਤੋਂ ਇਲਾਵਾ ਗੋਲ਼ੀ ਕਾਂਡ ਮਾਮਲੇ ‘ਤੇ ਪੇਸ਼ ਕੀਤੀ ਗਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਵਿਚ ਇਹ ਦੱਸਿਆ ਗਿਆ ਸੀ ਕਿ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਿੰਨੀ ਵਾਰ ਅਤੇ ਕਿੰਨੇ ਵਜੇ ਗੱਲਬਾਤ ਹੋਈ ਪਰ ਇਸ ਰਿਪੋਰਟ ਵਿੱਚ ਇਹ ਨਹੀਂ ਸੀ ਦੱਸਿਆ ਗਿਆ ਕਿ ਉਨ੍ਹਾਂ ਦੀ ਪੁਲਸ ਅਧਿਕਾਰੀਆਂ ਨਾਲ ਕਿਹੜੀ ਗੱਲਬਾਤ ਹੋਈ ਸੀ ਅਤੇ ਕੀ ਗੋਲੀ ਚਲਾਉਣ ਦੇ ਹੁਕਮ ਪਰਕਾਸ਼ ਸਿੰਘ ਬਾਦਲ ਨੇ ਦਿੱਤੇ ਸਨ ਜਾਂ ਪੁਲਸ ਅਫ਼ਸਰਾਂ ਨੇ ਆਪਣੀ ਮਰਜ਼ੀ ਨਾਲ ਗੋਲੀ ਚਲਾਈ ਸੀ।
ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪਰਕਾਸ਼ ਸਿੰਘ ਬਾਦਲ ਦੀ ਅਧਿਕਾਰੀਆਂ ਨਾਲ ਸਮੁੱਚੀ ਕਾਲ ਡਿਟੇਲ ਖੰਗਾਲੀ ਗਈ ਸੀ ਤਾਂ ਉਸ ਵਿੱਚ ਇਹ ਵੀ ਪਤਾ ਲੱਗ ਗਿਆ ਹੋਵੇਗਾ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਜੇਕਰ ਗੋਲੀ ਚਲਾਉਣ ਦੇ ਹੁਕਮਾਂ ਬਾਰੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਤਾ ਲੱਗ ਚੁੱਕਾ ਸੀ ਤਾਂ ਉਸ ਨੇ ਇਨ੍ਹਾਂ ਤੱਥਾਂ ਨੂੰ ਰਿਪੋਰਟ ਵਿੱਚ ਕਿਉਂ ਪੇਸ਼ ਨਹੀਂ ਕੀਤਾ ? ਇਸ ਦੇ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਾਮ ਰਹੀਮ ਦੀ ਫਿਲਮ ਨੂੰ ਰਿਲੀਜ਼ ਕਰਾਉਣ ਬਾਰੇ ਅਤੇ ਅਕਸ਼ੈ ਕੁਮਾਰ ਦੀ ਇਸ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਤੱਥ ਵੀ ਸੰਪੂਰਨ ਨਹੀਂ ਸਨ। ਇਹ ਸਾਰੇ ਤੱਥ ਕਲਪਨਾ ਦੇ ਆਧਾਰ ‘ਤੇ ਕਿਸੇ ਫਿਲਮ ਦੀ ਸਟੋਰੀ ਵਾਂਗ ਪੇਸ਼ ਕੀਤੇ ਗਏ ਸਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਜੇਕਰ ਆਪਣੀ ਰਿਪੋਰਟ ਵਿਚ ਇਹ ਤੱਥ ਸਹੀ ਸਬੂਤਾਂ ਦੇ ਅਧਾਰ ‘ਤੇ ਠੀਕ ਢੰਗ ਨਾਲ਼ ਪੇਸ਼ ਕੀਤੇ ਗਏ ਹੁੰਦੇ ਤਾਂ ਹੁਣ ਤਕ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਗਿਆ ਹੁੰਦਾ।
ਇਸ ਦੇ ਉਲਟ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਿਪੋਰਟ ਨੂੰ ਇਸ ਢੰਗ ਨਾਲ ਪੇਸ਼ ਕੀਤਾ ਕਿ ਸਿਆਸੀ ਪਾਰਟੀਆਂ ਨੇ ਇਸਦਾ ਖੂਬ ਲਾਹਾ ਲਿਆ। ਲੋਕ ਸਭਾ ਚੋਣਾਂ 2019 ਦੌਰਾਨ ਬੇਅਦਬੀ ਦਾ ਮੁੱਦਾ ਹੀ ਮੁੱਖ ਚੋਣ ਮੁੱਦਾ ਬਣਿਆ ਰਿਹਾ ਅਤੇ ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਵੀ ਬੇਅਦਬੀ ਦਾ ਮੁੱਦਾ ਹੀ ਮੁੱਖ ਚੋਣ ਮੁੱਦਾ ਬਣਦਾ ਨਜ਼ਰ ਆ ਰਿਹਾ ਹੈ।

ਟੀਵੀ ਪੰਜਾਬ ਬਿਊਰੋ

The post ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? appeared first on TV Punjab | English News Channel.

]]>
https://en.tvpunjab.com/kunwar-vijay-partap-deliberate-reels-badal/feed/ 0