balbir sidhu Archives - TV Punjab | English News Channel https://en.tvpunjab.com/tag/balbir-sidhu/ Canada News, English Tv,English News, Tv Punjab English, Canada Politics Sun, 06 Jun 2021 02:49:12 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg balbir sidhu Archives - TV Punjab | English News Channel https://en.tvpunjab.com/tag/balbir-sidhu/ 32 32 ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ https://en.tvpunjab.com/vaccine-scam-balbir-sidhu/ https://en.tvpunjab.com/vaccine-scam-balbir-sidhu/#respond Sun, 06 Jun 2021 02:49:12 +0000 https://en.tvpunjab.com/?p=1432 ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉੱਤੇ ਵੈਕਸੀਨ ਘਪਲੇ ਦੇ ਲੱਗੇ ਦੋਸ਼ਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤ ਮੰਤਰੀ ‘ਤੇ ਲੱਗੇ ਵੈਕਸੀਨ ਘਪਲੇ ਦੀ ਸੀਬੀਆਈ ਜਾਂਚ ਅਤੇ ਬਲਬੀਰ ਸਿੱਧੂ ਦੇ ਬਰਖਾਸਤ ਕਰਨ ਦੀ ਮੰਗ ਨੂੰ ਲੈ […]

The post ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਉੱਤੇ ਵੈਕਸੀਨ ਘਪਲੇ ਦੇ ਲੱਗੇ ਦੋਸ਼ਾਂ ਦਾ ਮਾਮਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ । ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਹਤ ਮੰਤਰੀ ‘ਤੇ ਲੱਗੇ ਵੈਕਸੀਨ ਘਪਲੇ ਦੀ ਸੀਬੀਆਈ ਜਾਂਚ ਅਤੇ ਬਲਬੀਰ ਸਿੱਧੂ ਦੇ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਘਰ ਅੱਗੇ ਅੱਜ ਧਰਨਾ ਦੇਣਗੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਵੱਲੋਂ ਇਥੇ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੋ ਘੰਟੇ ਲਈ ਧਰਨੇ ਦੀ ਅਗਵਾਈ ਕਰਨਗੇ ਅਤੇ ਇਸ ਧਰਨੇ ’ਚ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੀ ਸੀਨੀਅਰ ਪਾਰਟੀ ਲੀਡਰਸ਼ਿਪ ਸ਼ਾਮਲ ਹੋਵੇਗੀ।

ਪਾਰਟੀ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਮੰਨਿਆ ਹੈ ਕਿ ਇਸ ਨੇ ਕੇਂਦਰ ਤੋਂ ਪ੍ਰਾਪਤ ਹੋਈਆਂ ਕੋਰੋਨਾ ਵਾਇਰਸ ਦੀਆਂ 1 ਲੱਖ ਵੈਕਸੀਨ ਡੋਜ਼ਾਂ ਵਿਚੋਂ 80 ਹਜ਼ਾਰ ਭਾਰੀ ਮੁਨਾਫ਼ਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀਆਂ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਡੋਜ਼ ’ਤੇ ਹੋਰ ਪ੍ਰੀਮੀਅਮ ਲੈਣ ਦੀ ਆਗਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਭੇਜਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ । ਇਸ ਲਈ ਉਨ੍ਹਾਂ ਉੱਤੇ ਹਰ ਹਾਲ ਹੀ ਕਾਰਵਾਈ ਕਰਨੀ ਲਾਜ਼ਮੀ ਬਣਦੀ ਹੈ।

The post ਵੈਕਸੀਨ ਘਪਲਾ : ਕਾਰਵਾਈ ਦੀ ਮੰਗ ਨੂੰ ਲੈ ਬਲਬੀਰ ਸਿੱਧੂ ਦੇ ਘਰ ਮੂਹਰੇ ਸੁਖਬੀਰ ਬਾਦਲ ਅੱਜ ਦੇਣਗੇ ਧਰਨਾ appeared first on TV Punjab | English News Channel.

]]>
https://en.tvpunjab.com/vaccine-scam-balbir-sidhu/feed/ 0
ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਬਾਅਦ ਕੈਪਟਨ ਸਰਕਾਰ ਨੇ ਲਿਆ ਯੂ ਟਰਨ, ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵੈਕਸਿਨ ਵੇਚਣ ਦਾ ਫ਼ੈਸਲਾ ਲਿਆ ਵਾਪਸ https://en.tvpunjab.com/captain-government-u-turn-corona-vaccine/ https://en.tvpunjab.com/captain-government-u-turn-corona-vaccine/#respond Fri, 04 Jun 2021 16:15:24 +0000 https://en.tvpunjab.com/?p=1367 ਟੀਵੀ ਪੰਜਾਬ ਬਿਊਰੋ-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਸੰਕਟ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਨਹੀਂ ਦਿੱਤੀ ਜਾਵੇਗੀ। ਪਿਛਲੇ ਸਮੇਂ ਦੌਰਾਨ ਵਿਰੋਧੀ ਧਿਰ ਵੱਲੋਂ ਇਸ ਮਾਮਲੇ ਉੱਤੇ ਕਾਫ਼ੀ ਹੰਗਾਮਾ ਕੀਤਾ ਗਿਆ ਸੀ। ਇਸ ਸਭ ਤੋਂ ਬਾਅਦ […]

The post ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਬਾਅਦ ਕੈਪਟਨ ਸਰਕਾਰ ਨੇ ਲਿਆ ਯੂ ਟਰਨ, ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵੈਕਸਿਨ ਵੇਚਣ ਦਾ ਫ਼ੈਸਲਾ ਲਿਆ ਵਾਪਸ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਸੰਕਟ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਫੈਸਲਾ ਵਾਪਸ ਲੈ ਲਿਆ ਹੈ। ਹੁਣ ਪੰਜਾਬ ਵਿੱਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਨਹੀਂ ਦਿੱਤੀ ਜਾਵੇਗੀ।

ਪਿਛਲੇ ਸਮੇਂ ਦੌਰਾਨ ਵਿਰੋਧੀ ਧਿਰ ਵੱਲੋਂ ਇਸ ਮਾਮਲੇ ਉੱਤੇ ਕਾਫ਼ੀ ਹੰਗਾਮਾ ਕੀਤਾ ਗਿਆ ਸੀ। ਇਸ ਸਭ ਤੋਂ ਬਾਅਦ ਹੀ ਸੂਬਾ ਕਾਂਗਰਸ ਸਰਕਾਰ ਨੇ ਇਹ ਫੈਸਲਾ ਲਿਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਜੋ ਵੈਕਸੀਨ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਹੈ, ਉਸ ਦਾ ਖ਼ਰਚਾ ਕੱਟਣ ਤੋਂ ਬਾਅਦ ਜੋ ਵਾਧੂ ਅਮਾਉਂਟ ਲਿਆ ਗਿਆ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਪੰਜਾਬ ਵਿੱਚ ਹੁਣ ਤੱਕ 48 ਲੱਖ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਦੋਸ਼ਾਂ ‘ਤੇ ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ।

The post ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਬਾਅਦ ਕੈਪਟਨ ਸਰਕਾਰ ਨੇ ਲਿਆ ਯੂ ਟਰਨ, ਨਿੱਜੀ ਹਸਪਤਾਲਾਂ ਨੂੰ ਕੋਰੋਨਾ ਵੈਕਸਿਨ ਵੇਚਣ ਦਾ ਫ਼ੈਸਲਾ ਲਿਆ ਵਾਪਸ appeared first on TV Punjab | English News Channel.

]]>
https://en.tvpunjab.com/captain-government-u-turn-corona-vaccine/feed/ 0
ਨਵਜੋਤ ਸਿੱਧੂ ਵਿਰੁੱਧ ਕੈਪਟਨ ਦੇ ਸਮਰਥਕਾਂ ਨੇ ਫਿਰ ‘ਟੰਗੀਆਂ ਬਾਹਾਂ’ https://en.tvpunjab.com/navjot-sidhu-captain-amrinder-clash-794-2/ https://en.tvpunjab.com/navjot-sidhu-captain-amrinder-clash-794-2/#respond Wed, 26 May 2021 07:26:40 +0000 https://en.tvpunjab.com/?p=794 ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਆਏ ਦਿਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੋਈ ਨਾ ਕੋਈ ਬਿਆਨਬਾਜ਼ੀ ਕਰ ਰਹੇ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਤੋਂ ਨਰਾਜ਼ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਹੋਰ ਖੇਮਾ ਵੀ ਕੈਪਟਨ ਖ਼ਿਲਾਫ਼ ਪੂਰੀ ਤਰ੍ਹਾਂ ਸਰਗਰਮ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਕ ਖੇਮਾ […]

The post ਨਵਜੋਤ ਸਿੱਧੂ ਵਿਰੁੱਧ ਕੈਪਟਨ ਦੇ ਸਮਰਥਕਾਂ ਨੇ ਫਿਰ ‘ਟੰਗੀਆਂ ਬਾਹਾਂ’ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ)

ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਆਏ ਦਿਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕੋਈ ਨਾ ਕੋਈ ਬਿਆਨਬਾਜ਼ੀ ਕਰ ਰਹੇ ਹਨ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਤੋਂ ਨਰਾਜ਼ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦਾ ਹੋਰ ਖੇਮਾ ਵੀ ਕੈਪਟਨ ਖ਼ਿਲਾਫ਼ ਪੂਰੀ ਤਰ੍ਹਾਂ ਸਰਗਰਮ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਕ ਖੇਮਾ ਵੀ ਬਾਹਾਂ ਟੰਗੀ ਰਿਹਾ ਹੈ ਅਤੇ ਵਿਰੋਧੀਆਂ ਨੂੰ ਜਵਾਬ ਦੇਣ ਲਈ ਉਤਾਵਲਾ ਹੋਇਆ ਬੈਠਾ ਹੈ ਪਰ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸਾਰੇ ਸਮਰਥਕਾਂ ਅਤੇ ਨਜ਼ਦੀਕੀਆਂ ਨੂੰ ਨਵਜੋਤ ਸਿੱਧੂ ਅਤੇ ਹੋਰ ਵਿਰੋਧੀਆਂ ਖ਼ਿਲਾਫ਼ ਕੋਈ ਵੀ ਬਿਆਨਬਾਜ਼ੀ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ।
ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਕੱਲ੍ਹ ਯਾਨੀ 27 ਮਈ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸਾਰੇ ਸਮਰਥਕ ਕਾਂਗਰਸੀ ਵਿਧਾਇਕਾਂ ਨਾਲ ਵਰਚੂਅਲ ਮੀਟਿੰਗ ਬੁਲਾਈ ਜਾਣੀ ਹੈ। ਇਸ ਮੀਟਿੰਗ ਦਾ ਏਜੰਡਾ ਮਿਸ਼ਨ-2022 ਨੂੰ ਫਤਿਹ ਕਰਨਾ ਰੱਖਿਆ ਗਿਆ ਹੈ ਪਰ ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਨਵਜੋਤ ਸਿੱਧੂ ਅਤੇ ਪਾਰਟੀ ਦੇ ਹੋਰ ਅੰਦਰੂਨੀ ਵਿਰੋਧੀਆਂ ਨੂੰ ਸਿਆਸੀ ਮਾਰ ਮਾਰਨ ਲਈ ਯੋਜਨਾ ਵੀ ਬਣਾਈ ਜਾ ਸਕਦੀ ਹੈ।

ਸਿੱਧੂ ਅਤੇ ਉਸ ਦੇ ਸਮਰਥਕਾਂ ਵੱਲੋਂ ਨਿੱਤਾਪ੍ਰਤੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਰੋਕਣ ਲਈ ਕਾਂਗਰਸ ਹਾਈ ਕਮਾਂਡ ਨਾਲ ਵੀ ਗੱਲਬਾਤ ਕੀਤੀ ਜਾ ਸਕਦੀ ਹੈ । ਇਹ ਵੀ ਹੋ ਸਕਦਾ ਹੈ ਕਿ ਨਵਜੋਤ ਸਿੱਧੂ ਅਤੇ ਉਸ ਦੇ ਸਮਰਥਕਾਂ ਉੱਤੇ ਅਨੁਸ਼ਾਸਨ ਹੀਣਤਾ ਦਾ ਦਬਾਅ ਪਾ ਕੇ ਸਿੱਧੂ ਨੂੰ ਚੁੱਪ ਕਰਾਉਣ ਦਾ ਯਤਨ ਕੀਤਾ ਜਾਵੇ।
ਨਵਜੋਤ ਸਿੱਧੂ ਖਿਲਾਫ ਸਖਤ ਅਨੁਸ਼ਾਸਹੀਣਤਾ ਦੀ ਕਾਰਵਾਈ ਕਰਨ ਦੀ ਮੰਗ ਕਰਨ ਵਾਲਿਆਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਚਹੇਤੇ ਮੰਤਰੀ ਬਲਬੀਰ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਤੇ ਗੁਰਪ੍ਰੀਤ ਸਿੰਘ ਕਾਂਗੜ ਮੁੱਖ ਤੌਰ ਤੇ ਸ਼ਾਮਲ ਹਨ।

ਪਿਛਲੇ ਦਿਨੀਂ ਇਕ ਸਾਂਝੇ ਬਿਆਨ ਰਾਹੀਂ ਇਨ੍ਹਾਂ ਚਾਰੇ ਮੰਤਰੀਆਂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ‘ਤੇ ਇਸ ਤਰ੍ਹਾਂ ਦੇ ਜ਼ੁਬਾਨੀ ਹਮਲੇ ਪਾਰਟੀ ਖਿਲਾਫ ਸ਼ਰ੍ਹੇਆਮ ਬਗਾਵਤ ਹੈ। ਸਿੱਧੂ ਦੀ ਹੁਕਮ ਅਦੂਲੀ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੰਦਿਆਂ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਅਜਿਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਰਾਜਨੀਤਿਕ ਪਾਰਟੀ ਦੁਆਰਾ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ, ਉਹ ਵੀ ਉਸ ਸਮੇਂ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਾਲੀਆਂ ਹਨ। ਉਨ੍ਹਾਂ ਨੇ ਤਾਂ ਇਹ ਤੱਕ ਕਹਿ ਦਿੱਤਾ ਕਿ ਸਿੱਧੂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ, ਜੇਕਰ ਉਸ ਨੂੰ ਕੱਢਿਆ ਨਹੀਂ ਗਿਆ ਤਾਂ ਪੰਜਾਬ ਕਾਂਗਰਸ ਵਿਚ ਉਸ ਦੀ ਮੌਜੂਦਗੀ ਪਾਰਟੀ ਦੀ ਸੂਬਾ ਇਕਾਈ ਵਿਚ ਗੜ੍ਹਬੜ ਪੈਦਾ ਕਰ ਦੇਵੇਗੀ ।
ਉਨ੍ਹਾਂ ਕਿਹਾ ਕਿ ਇਹ ਸੰਭਵ ਹੈ ਕਿ ਸਿੱਧੂ ਵੱਲੋਂ ਮੁੱਖ ਮੰਤਰੀ ਉਤੇ ਨਿਸ਼ਾਨੇ ਭਾਜਪਾ ਆਗੂਆਂ ਦੇ ਇਸ਼ਾਰੇ ‘ਤੇ ਕੀਤੇ ਜਾ ਰਹੇ ਹੋਣ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਤਰੀਕੇ ਨਾਲ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਖਿਲਾਫ ਹਮਲਾਵਰ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਹ ਕਿਸੇ ਸਾਜਿਸ਼ ਦਾ ਹਿੱਸਾ ਜਾਪ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਵਰਚੂਅਲ ਮੀਟਿੰਗ ਨੂੰ ਦੇਖਦੇ ਹੋਏ, ਇਹ ਸਾਰੇ ਇਕ ਵਾਰੀ ਫਿਰ ਸਰਗਰਮ ਹੋ ਗਏ ਹਨ। ਹੁਣ ਇਹ ਕੈਪਟਨ ਅਮਰਿੰਦਰ ਸਿੰਘ ਕੋਲ ਸਿੱਧੂ ਖ਼ਿਲਾਫ਼ ਪਾਰਟੀ ਹਾਈਕਮਾਂਡ ਕੋਲੋਂ ਦਬਾਅ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਗੇ ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਵਿਰੁੱਧ ਕੈਪਟਨ ਦੇ ਸਮਰਥਕਾਂ ਨੇ ਫਿਰ ‘ਟੰਗੀਆਂ ਬਾਹਾਂ’ appeared first on TV Punjab | English News Channel.

]]>
https://en.tvpunjab.com/navjot-sidhu-captain-amrinder-clash-794-2/feed/ 0