Batala massacre Archives - TV Punjab | English News Channel https://en.tvpunjab.com/tag/batala-massacre/ Canada News, English Tv,English News, Tv Punjab English, Canada Politics Mon, 05 Jul 2021 10:55:30 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Batala massacre Archives - TV Punjab | English News Channel https://en.tvpunjab.com/tag/batala-massacre/ 32 32 ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ https://en.tvpunjab.com/batala-massacre-four-dead-body-on-road/ https://en.tvpunjab.com/batala-massacre-four-dead-body-on-road/#respond Mon, 05 Jul 2021 10:54:28 +0000 https://en.tvpunjab.com/?p=3671 ਬਟਾਲਾ- ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦਾ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ । ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਸਬਾ ਘੁਮਾਣ ਦੇ […]

The post ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ appeared first on TV Punjab | English News Channel.

]]>
FacebookTwitterWhatsAppCopy Link


ਬਟਾਲਾ- ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੇ ਕਤਲ ਦਾ ਮਾਮਲਾ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ । ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਸਬਾ ਘੁਮਾਣ ਦੇ ਚੌਕ ’ਚ ਰੱਖ ਦਿੱਤੀਆਂ। ਵੱਡੀ ਗਿਣਤੀ ’ਚ ਇਕੱਠੇ ਹੋਏ ਲੋਕਾਂ ਨੇ ਇੱਥੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਧਰਨਾ ਲੱਗਾ ਦਿੱਤਾ। ਧਰਨਾ ਲਗਾਉਣ ਲਈ ਪੀੜਤ ਮੈਂਬਰਾਂ ਨੇ ਸੜਕ ਦੇ ਵਿਚਾਲੇ ਟਰਾਲੀਆਂ ਅਤੇ ਗੱਡੀਆਂ ਖੜ੍ਹੀਆਂ ਕਰ ਦਿੱਤੀਆਂ, ਜਿਸ ਕਾਰਨ ਉਕਤ ਥਾਂ ’ਤੇ ਭਾਰੀ ਜਾਮ ਲੱਗ ਗਿਆ। 
ਪੀੜਤ ਪਰਿਵਾਰ ਵਲੋਂ ਲਗਾਏ ਗਏ ਧਰਨੇ ਦੌਰਾਨ ਜਦੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਕਤ ਲੋਕਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਪਰ ਉਨ੍ਹਾਂ ਦੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਬਹਿਸ ਹੋ ਗਈ।

ਦੂਜੇ ਪਾਸੇ ਪੀੜਤ ਪਰਿਵਾਰ ਵਲੋਂ ਹਰਗੋਬਿੰਦਪੁਰ ਮਾਰਗ ’ਤੇ ਚੱਕਾ ਜਾਮ ਕਰਕੇ ਪੁਲਸ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਕਤ ਲੋਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਇਸ ਮਾਮਲੇ ’ਚ ਹੁਣ ਤੱਕ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਟੀਵੀ ਪੰਜਾਬ ਬਿਊਰੋ

The post ਬਟਾਲਾ ਕਤਲਕਾਂਡ : ਮੁੱਖ ਦੋਸ਼ੀ ਦੀ ਗ੍ਰਿਫਤਾਰੀ ਨੂੰ ਲੈ ਕੇ ਪਰਿਵਾਰ ਨੇ ਸੜਕ ‘ਤੇ ਰੱਖੀਆਂ 4 ਜੀਆਂ ਦੀਆਂ ਲਾਸ਼ਾਂ appeared first on TV Punjab | English News Channel.

]]>
https://en.tvpunjab.com/batala-massacre-four-dead-body-on-road/feed/ 0
ਬਟਾਲਾ ‘ਚ ਖੂਨੀ ਵਾਰਦਾਤ : ਮਮੂਲੀ ਝਗੜੇ ਤੋਂ ਬਾਅਦ ਇਕੋ ਪਰਿਵਾਰ ਦੇ 6 ਜੀਅ ਗੋਲ਼ੀਆਂ ਨਾਲ ਭੁੰਨੇ, 4 ਦੀ ਮੌਤ 2 ਗੰਭੀਰ https://en.tvpunjab.com/batala-massacre-6-family-member-shot-dead-4-killed-2-seriously-injured-3577-2/ https://en.tvpunjab.com/batala-massacre-6-family-member-shot-dead-4-killed-2-seriously-injured-3577-2/#respond Sun, 04 Jul 2021 07:49:31 +0000 https://en.tvpunjab.com/?p=3577 ਬਟਾਲਾ : ਅੱਜ ਸਵੇਰ-ਸਵੇਲੇ ਹੀ ਬਟਾਲਾ ਦੇ ਪਿੰਡ ਬੱਲੜਵਾਲ ਵਿਚ ਮਾਮੂਲੀ ਤਕਰਾਰ ਨੇ ਅਜਿਹਾ ਖੂਨੀਂ ਰੂਪ ਧਾਰਨ ਕੀਤਾ ਕਿ ਇਕ ਪਰਿਵਾਰ ਦੇ 4 ਜੀਆਂ ਦੀ ਜਾਨ ਲੈ ਗਈ। ਇੱਥੇ ਦੋਹਾਂ ਪਰਿਵਾਰਾਂ ਵਿਚ ਕਿਸੇ ਗੱਲ ਨੂੰ ਲੈਕੇ ਝਗੜਾ ਹੋ ਗਿਆ। ਇਹ ਝਗੜਾ ਏਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੇ ਪਰਿਵਾਰ ਦੇ ਛੇ ਜੀਆਂ ’ਤੇ ਗੋਲੀਆਂ ਚਲਾ […]

The post ਬਟਾਲਾ ‘ਚ ਖੂਨੀ ਵਾਰਦਾਤ : ਮਮੂਲੀ ਝਗੜੇ ਤੋਂ ਬਾਅਦ ਇਕੋ ਪਰਿਵਾਰ ਦੇ 6 ਜੀਅ ਗੋਲ਼ੀਆਂ ਨਾਲ ਭੁੰਨੇ, 4 ਦੀ ਮੌਤ 2 ਗੰਭੀਰ appeared first on TV Punjab | English News Channel.

]]>
FacebookTwitterWhatsAppCopy Link


ਬਟਾਲਾ : ਅੱਜ ਸਵੇਰ-ਸਵੇਲੇ ਹੀ ਬਟਾਲਾ ਦੇ ਪਿੰਡ ਬੱਲੜਵਾਲ ਵਿਚ ਮਾਮੂਲੀ ਤਕਰਾਰ ਨੇ ਅਜਿਹਾ ਖੂਨੀਂ ਰੂਪ ਧਾਰਨ ਕੀਤਾ ਕਿ ਇਕ ਪਰਿਵਾਰ ਦੇ 4 ਜੀਆਂ ਦੀ ਜਾਨ ਲੈ ਗਈ। ਇੱਥੇ ਦੋਹਾਂ ਪਰਿਵਾਰਾਂ ਵਿਚ ਕਿਸੇ ਗੱਲ ਨੂੰ ਲੈਕੇ ਝਗੜਾ ਹੋ ਗਿਆ। ਇਹ ਝਗੜਾ ਏਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੇ ਪਰਿਵਾਰ ਦੇ ਛੇ ਜੀਆਂ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਟਾਲੇ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਮੰਗਲ ਸਿੰਘ ਪੁੱਤਰ ਜਗੀਰ ਸਿੰਘ, ਬਬਨਦੀਪ ਸਿੰਘ ਪੁੱਤਰ ਜਸਪਾਲ ਸਿੰਘ, ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ, ਜਸਬੀਰ ਸਿੰਘ ਪੁੱਤਰ ਮੰਗਲ ਸਿੰਘ ਵਜੋਂ ਹੋਈ ਹੈ।

ਹਰਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਨੂੰ ਗੋਲੀਆਂ ਲੱਗੀਆਂ ਹਨ। ਹਾਲਤ ਗੰਭੀਰ ਹੋਣ ਕਾਰਨ ਇਨ੍ਹਾਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਵਾਲੇ ਖੇਤਾਂ ਵਿਚ ਕੰਮ ਕਰ ਰਹੇ ਸਨ। ਇਸੇ ਦੌਰਾਨ ਦੂਜੀ ਧਿਰ ਦੇ ਪਰਿਵਾਰ ਵਾਲਿਆਂ ਨਾਲ ਝਗੜਾ ਹੋ ਗਿਆ ਅਤੇ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਮੌਤ ਦੀ ਖੂਨੀ ਖੇਡ ਸ਼ੁਰੂ ਹੋ ਗਈ

ਟੀਵੀ ਪੰਜਾਬ ਬਿਊਰੋ

The post ਬਟਾਲਾ ‘ਚ ਖੂਨੀ ਵਾਰਦਾਤ : ਮਮੂਲੀ ਝਗੜੇ ਤੋਂ ਬਾਅਦ ਇਕੋ ਪਰਿਵਾਰ ਦੇ 6 ਜੀਅ ਗੋਲ਼ੀਆਂ ਨਾਲ ਭੁੰਨੇ, 4 ਦੀ ਮੌਤ 2 ਗੰਭੀਰ appeared first on TV Punjab | English News Channel.

]]>
https://en.tvpunjab.com/batala-massacre-6-family-member-shot-dead-4-killed-2-seriously-injured-3577-2/feed/ 0