Beadbi kand Archives - TV Punjab | English News Channel https://en.tvpunjab.com/tag/beadbi-kand/ Canada News, English Tv,English News, Tv Punjab English, Canada Politics Tue, 22 Jun 2021 13:26:44 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Beadbi kand Archives - TV Punjab | English News Channel https://en.tvpunjab.com/tag/beadbi-kand/ 32 32 ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ https://en.tvpunjab.com/summed-saini-umranangal-charnjeet-sharma-narco-test-2407-2/ https://en.tvpunjab.com/summed-saini-umranangal-charnjeet-sharma-narco-test-2407-2/#respond Tue, 22 Jun 2021 13:26:44 +0000 https://en.tvpunjab.com/?p=2407 ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ […]

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਫ਼ਰੀਦਕੋਟ ਸੈਸ਼ਨ ਕੋਰਟ ‘ਚ ਮੰਗਲਵਾਰ ਨੂੰ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸਾਬਕਾ ਡੀਜੀਪੀ ਸੈਣੀ ਮੁਅੱਤਲ ਆਈ.ਜੀ.ਪੀ. ਉਮਰਾਨੰਗਲ ਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਪੇਸ਼ ਨਹੀਂ ਹੋਏ। ਤਿੰਨਾਂ ਨਾਮਜ਼ਦ ਅਧਿਕਾਰੀਆਂ ਦੀ ਜਗ੍ਹਾ ਉਨ੍ਹਾਂ ਦੇ ਵਕੀਲਾਂ ਨੇ ਤਰੀਕ ਭੁਗਤੀ । ਇਸ ਤੋਂ ਬਾਅਦ ਕੋਰਟ ਨੇ ਸੁਣਵਾਈ ਲਈ ਨਵੀਂ ਤਰੀਕ 6 ਜੁਲਾਈ ਦਿੱਤੀ ਹੈ ।

ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਬੀਤੀ 11 ਜੂਨ ਨੂੰ ਦਰਖ਼ਾਸਤ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਤਿੰਨਾਂ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਐਸਆਈਟੀ ਨੇ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ‘ਚ ਪੇਸ਼ ਨਹੀਂ ਹੋਏ। ਸਿਰਫ ਉਨ੍ਹਾਂ ਦੇ ਵਕੀਲ ਪੇਸ਼ ਹੋਏ।

WhatsAppXFacebookCopy LinkWeChatShare

The post ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲਾ: ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ 22 ਜੁਲਾਈ ਨੂੰ ਹੋਵੇਗੀ ‘ਨਾਰਕੋ ਟੈਸਟ’ ਸਬੰਧੀ ਸੁਣਵਾਈ appeared first on TV Punjab | English News Channel.

]]>
https://en.tvpunjab.com/summed-saini-umranangal-charnjeet-sharma-narco-test-2407-2/feed/ 0
ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ https://en.tvpunjab.com/sit-parkash-singh-badal-investigations-goli-kand-2376-2/ https://en.tvpunjab.com/sit-parkash-singh-badal-investigations-goli-kand-2376-2/#respond Tue, 22 Jun 2021 10:20:47 +0000 https://en.tvpunjab.com/?p=2376 ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ […]

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਸਨ।

ਗੌਰਤਲਬ ਹੈ ਕਿ ਇਸ ਜਾਂਚ ਲਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਪਿਛਲੇ ਸੋਮਵਾਰ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।

WhatsAppXFacebookCopy LinkWeChatShare

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>
https://en.tvpunjab.com/sit-parkash-singh-badal-investigations-goli-kand-2376-2/feed/ 0
ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ https://en.tvpunjab.com/kotkapura-goli-kand-new-updates/ https://en.tvpunjab.com/kotkapura-goli-kand-new-updates/#respond Tue, 22 Jun 2021 08:11:59 +0000 https://en.tvpunjab.com/?p=2360 ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ […]

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ- ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸੰਬੰਧਿਤ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬੀਤੀ 11 ਜੂਨ ਨੂੰ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਦਰਖ਼ਾਸਤ ਦੇ ਕੇ ਖਾਸ ਮੰਗ ਕੀਤੀ ਸੀ । ਜਾਂਚ ਟੀਮ ਨੇ ਇਸ ਮਾਮਲੇ ‘ਚ ਨਾਮਜ਼ਦ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ।

ਸਿੱਟ ਨੇ ਆਪਣੀ ਮੰਗ ਵਿਚ ਕਿਹਾ ਸੀ ਕਿ ਉਕਤ ਤਿੰਨੋਂ ਨਾਮਜ਼ਦ ਜਾਂਚ ਵਿਚ ਸੱਚ ਛੁਪਾ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਜਾਂ ਲਾਈਡਿਟੈਕਟਿਵ ਟੈਸਟ ਕਰਵਾਇਆ ਜਾਣਾ ਲਾਜ਼ਮੀ ਹੈ। ਇਸ ‘ਤੇ ਫਰੀਦਕੋਟ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਤਿੰਨਾਂ ਨਾਮਜ਼ਦਾਂ ਨੂੰ 22 ਜੂਨ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਨੋਟਿਸ ਕੀਤਾ ਸੀ, ਪਰ ਅੱਜ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਸਮੇਤ ਤਿੰਨੋਂ ਨਾਮਜ਼ਦ ਅਦਾਲਤ ਵਿਚ ਪੇਸ਼ ਨਹੀਂ ਹੋਣਗੇ। ਸਿਰਫ ਉਨ੍ਹਾਂ ਦੇ ਵਕੀਲ ਹੀ ਪੇਸ਼ ਹੋਣਗੇ। ਵਕੀਲ ਪੇਸ਼ ਹੋ ਕੇ ਰਿਪਲਾਈ ਲਈ ਅਦਾਲਤ ਤੋਂ ਕੁਝ ਦਿਨਾਂ ਦਾ ਸਮਾਂ ਮੰਗ ਸਕਦੇ ਹਨ।

WhatsAppXFacebookCopy LinkWeChatShare

The post ਕੋਟਕਪੂਰਾ ਗੋਲ਼ੀ ਕਾਂਡ : ਅਦਾਲਤ ‘ਚ ਪੇਸ਼ ਨਹੀਂ ਹੋਣਗੇ ਸਾਬਕਾ ਡੀਜੀਪੀ ਸੈਣੀ, ਮੁਅੱਤਲ ਆਈਜੀਪੀ ਉਮਰਾਨੰਗਲ ਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ appeared first on TV Punjab | English News Channel.

]]>
https://en.tvpunjab.com/kotkapura-goli-kand-new-updates/feed/ 0
ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? https://en.tvpunjab.com/kunwar-vijay-partap-deliberate-reels-badal/ https://en.tvpunjab.com/kunwar-vijay-partap-deliberate-reels-badal/#respond Mon, 21 Jun 2021 17:41:25 +0000 https://en.tvpunjab.com/?p=2333 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ – ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਦੋ ਦਿਨ ਪਹਿਲਾਂ ਹੀ ਗਰਮਾ ਗਈ […]

The post ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? appeared first on TV Punjab | English News Channel.

]]>

ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ –
ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਸਮੇਂ ਭੂਚਾਲ ਆ ਗਿਆ ਜਦੋਂ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ । ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀ ਚਰਚਾ ਦੋ ਦਿਨ ਪਹਿਲਾਂ ਹੀ ਗਰਮਾ ਗਈ ਸੀ। ਇਸ ਦੇ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਰਾਜਨੀਤੀ ਵਿਚ ਆਉਣ ਦੇ ਮਨਸੂਬੇ ਅਤੇ ਬੇਅਦਬੀ ਮਾਮਲੇ ਉੱਤੇ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਉੱਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ।

ਕੁੰਵਰ ਵਿਜੇ ਪ੍ਰਤਾਪ ਦੇ ਆਪ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਤਸਵੀਰ ਬਿਲਕੁਲ ਸਾਫ਼ ਹੋ ਗਈ ਹੈ ਕਿ ਬੇਅਦਬੀ ਮਾਮਲੇ ਉੱਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਬਾਦਲ ਪਰਿਵਾਰ ਵੱਲ ਕਿਉਂ ਜਾ ਰਹੀ ਸੀ? ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਇਸੇ ਕਰਕੇ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਨੂੰ ਇਸੇ ਕਰਕੇ ਰੱਦ ਕਰ ਦਿੱਤਾ ਸੀ ਕਿਉਂਕਿ ਉਹ ਸਿਆਸਤ ਤੋਂ ਪ੍ਰੇਰਤ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਚੇ ਗਏ ਇਸ ਸ਼ਡਯੰਤਰ ਦੇ ਦੋਸ਼ ਵਿੱਚ ਉਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਇਸ ਸਭ ਦੇ ਉਲਟ ਜਾਂਚ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਨੇਕਾਂ ਵਾਰ ਬਿਆਨ ਜਾਰੀ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਅਫ਼ਸਰ ਹਨ ਅਤੇ ਬੇਅਦਬੀ ਮਾਮਲੇ ਉੱਤੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਕਰਕੇ ਦਿਖਾਉਣਗੇ। ਇੱਥੇ ਹੀ ਬੱਸ ਨਹੀਂ ਪਿਛਲੇ ਸਮੇਂ ਦੌਰਾਨ ਕਈ ਸਿੱਖ ਜੱਥੇਬੰਦੀਆਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਕੰਮ ਤੋਂ ਖੁਸ਼ ਹੋ ਕੇ ਗੋਲਡ ਮੈਡਲ ਦੇ ਕੇ ਸਨਮਾਨਤ ਕੀਤਾ ਸੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਵਿਚ ਸਨ ਕਿਹੜੀਆਂ ਕਮੀਆਂ

ਕੁੰਵਰ ਵਿਜੇ ਪ੍ਰਤਾਪ ਸਿੰਘ ਉਹ ਅਫ਼ਸਰ ਸਨ ਜਿਨ੍ਹਾਂ ਨੇ ਆਪਣੇ 22 ਸਾਲ ਦੇ ਕਾਰਜਕਾਲ ਦੌਰਾਨ ਕਈ ਹਾਈ ਪ੍ਰੋਫਾਇਲ ਕੇਸਾਂ ‘ਤੇ ਕੰਮ ਕੀਤਾ । ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਖ਼ਾਸ ਤੌਰ ‘ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਚੀਫ਼ ਵਜੋਂ ਕੰਮ ਸੌਂਪਿਆ ਸੀ। ਇਸ ਜਾਂਚ ਦੌਰਾਨ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਅਦਾਕਾਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕੀਤੀ ਸੀ। ਇਸ ਤੋਂ ਇਲਾਵਾ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਕਈ ਹੋਰ ਪੁਲਿਸ ਅਫ਼ਸਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਤੋਂ ਇਲਾਵਾ ਗੋਲ਼ੀ ਕਾਂਡ ਮਾਮਲੇ ‘ਤੇ ਪੇਸ਼ ਕੀਤੀ ਗਈ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਵਿਚ ਇਹ ਦੱਸਿਆ ਗਿਆ ਸੀ ਕਿ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕਿੰਨੀ ਵਾਰ ਅਤੇ ਕਿੰਨੇ ਵਜੇ ਗੱਲਬਾਤ ਹੋਈ ਪਰ ਇਸ ਰਿਪੋਰਟ ਵਿੱਚ ਇਹ ਨਹੀਂ ਸੀ ਦੱਸਿਆ ਗਿਆ ਕਿ ਉਨ੍ਹਾਂ ਦੀ ਪੁਲਸ ਅਧਿਕਾਰੀਆਂ ਨਾਲ ਕਿਹੜੀ ਗੱਲਬਾਤ ਹੋਈ ਸੀ ਅਤੇ ਕੀ ਗੋਲੀ ਚਲਾਉਣ ਦੇ ਹੁਕਮ ਪਰਕਾਸ਼ ਸਿੰਘ ਬਾਦਲ ਨੇ ਦਿੱਤੇ ਸਨ ਜਾਂ ਪੁਲਸ ਅਫ਼ਸਰਾਂ ਨੇ ਆਪਣੀ ਮਰਜ਼ੀ ਨਾਲ ਗੋਲੀ ਚਲਾਈ ਸੀ।
ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪਰਕਾਸ਼ ਸਿੰਘ ਬਾਦਲ ਦੀ ਅਧਿਕਾਰੀਆਂ ਨਾਲ ਸਮੁੱਚੀ ਕਾਲ ਡਿਟੇਲ ਖੰਗਾਲੀ ਗਈ ਸੀ ਤਾਂ ਉਸ ਵਿੱਚ ਇਹ ਵੀ ਪਤਾ ਲੱਗ ਗਿਆ ਹੋਵੇਗਾ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ। ਜੇਕਰ ਗੋਲੀ ਚਲਾਉਣ ਦੇ ਹੁਕਮਾਂ ਬਾਰੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਤਾ ਲੱਗ ਚੁੱਕਾ ਸੀ ਤਾਂ ਉਸ ਨੇ ਇਨ੍ਹਾਂ ਤੱਥਾਂ ਨੂੰ ਰਿਪੋਰਟ ਵਿੱਚ ਕਿਉਂ ਪੇਸ਼ ਨਹੀਂ ਕੀਤਾ ? ਇਸ ਦੇ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਾਮ ਰਹੀਮ ਦੀ ਫਿਲਮ ਨੂੰ ਰਿਲੀਜ਼ ਕਰਾਉਣ ਬਾਰੇ ਅਤੇ ਅਕਸ਼ੈ ਕੁਮਾਰ ਦੀ ਇਸ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਉਣ ਵਾਲੇ ਤੱਥ ਵੀ ਸੰਪੂਰਨ ਨਹੀਂ ਸਨ। ਇਹ ਸਾਰੇ ਤੱਥ ਕਲਪਨਾ ਦੇ ਆਧਾਰ ‘ਤੇ ਕਿਸੇ ਫਿਲਮ ਦੀ ਸਟੋਰੀ ਵਾਂਗ ਪੇਸ਼ ਕੀਤੇ ਗਏ ਸਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਜੇਕਰ ਆਪਣੀ ਰਿਪੋਰਟ ਵਿਚ ਇਹ ਤੱਥ ਸਹੀ ਸਬੂਤਾਂ ਦੇ ਅਧਾਰ ‘ਤੇ ਠੀਕ ਢੰਗ ਨਾਲ਼ ਪੇਸ਼ ਕੀਤੇ ਗਏ ਹੁੰਦੇ ਤਾਂ ਹੁਣ ਤਕ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਗਿਆ ਹੁੰਦਾ।
ਇਸ ਦੇ ਉਲਟ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਿਪੋਰਟ ਨੂੰ ਇਸ ਢੰਗ ਨਾਲ ਪੇਸ਼ ਕੀਤਾ ਕਿ ਸਿਆਸੀ ਪਾਰਟੀਆਂ ਨੇ ਇਸਦਾ ਖੂਬ ਲਾਹਾ ਲਿਆ। ਲੋਕ ਸਭਾ ਚੋਣਾਂ 2019 ਦੌਰਾਨ ਬੇਅਦਬੀ ਦਾ ਮੁੱਦਾ ਹੀ ਮੁੱਖ ਚੋਣ ਮੁੱਦਾ ਬਣਿਆ ਰਿਹਾ ਅਤੇ ਮੌਜੂਦਾ ਵਿਧਾਨ ਸਭਾ ਚੋਣਾਂ ਦੌਰਾਨ ਵੀ ਬੇਅਦਬੀ ਦਾ ਮੁੱਦਾ ਹੀ ਮੁੱਖ ਚੋਣ ਮੁੱਦਾ ਬਣਦਾ ਨਜ਼ਰ ਆ ਰਿਹਾ ਹੈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਕੀ ਬਾਦਲ ਪਰਿਵਾਰ ਨੂੰ ਜਾਣ-ਬੁੱਝ ਕੇ ਫਸਾ ਰਹੇ ਸਨ ਕੁੰਵਰ ਵਿਜੇ ਪ੍ਰਤਾਪ ਸਿੰਘ ? appeared first on TV Punjab | English News Channel.

]]>
https://en.tvpunjab.com/kunwar-vijay-partap-deliberate-reels-badal/feed/ 0
ਵੱਡੀ ਖ਼ਬਰ : ਕੱਲ੍ਹ ‘ਆਪ’ ਵਿਚ ਸ਼ਾਮਲ ਹੋ ਸਕਦੇ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ https://en.tvpunjab.com/kunwar-vijay-partap-joining-aap-beadbi-kand/ https://en.tvpunjab.com/kunwar-vijay-partap-joining-aap-beadbi-kand/#respond Sun, 20 Jun 2021 07:50:11 +0000 https://en.tvpunjab.com/?p=2253 ਟੀਵੀ ਪੰਜਾਬ ਬਿਊਰੋ: ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਮਤਲਬ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਕਿਹਾ ਜਾ ਰਿਹਾ […]

The post ਵੱਡੀ ਖ਼ਬਰ : ਕੱਲ੍ਹ ‘ਆਪ’ ਵਿਚ ਸ਼ਾਮਲ ਹੋ ਸਕਦੇ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ: ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ੍ਹ ਮਤਲਬ ਸੋਮਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨਗੇ। ਇਸ ਲਈ ਉਹ ਕੱਲ੍ਹ 11 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ।

ਭਾਵੇਂ ਕੁੰਵਰ ਵਿਜੇ ਪ੍ਰਤਾਪ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਕੋਈ ਅਧਿਕਾਰਕ ਤੌਰ ’ਤੇ ਪੁਸ਼ਟੀ ਤਾਂ ਨਹੀਂ ਹੋਈ ਹੈ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਦੇ ਸੰਕੇਤ ਜ਼ਰੂਰ ਦਿੱਤੇ ਹਨ। ਕੇਜਰੀਵਾਲ ਨੇ ਟਵੀਟ ਕਰਕੇ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਬਦਲਾਅ ਚਾਹੁੰਦਾ ਹੈ ਅਤੇ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਹੀ ਤੋਂ ਉਮੀਦਾਂ ਹਨ। ਕੱਲ੍ਹ ਅੰਮ੍ਰਿਤਸਰ ਵਿਚ ਮਿਲਦੇ ਹਾਂ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਤੋਂ ਹੀ ਦੋਸ਼ ਲਗਾਉਂਦੇ ਆ ਰਹੇ ਹਨ ਕਿ ਬੇਅਦਬੀ ਮਾਮਲੇ ‘ਤੇ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਸਿਆਸਤ ਤੋਂ ਪ੍ਰੇਰਤ ਹੈ ਅਤੇ ਉਹ ਅਕਾਲੀ ਦਲ ਨੂੰ ਢਾਹ ਲਗਾਉਣ ਵਾਲੀ ਜਾਂਚ ਕਰ ਰਹੇ ਹਨ। ਉਨ੍ਹਾਂ ਮੁਤਾਬਕ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਭ ਕੁੱਝ ਕੀਤਾ ਜਾ ਰਿਹਾ ਸੀ। ਅਕਾਲੀ ਦਲ ਇਹ ਵੀ ਆਖ ਚੁੱਕਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਜ਼ਮੀਨ ਦੀ ਭਾਲ ਵਿਚ ਹੈ, ਜਿਸ ਕਾਰਣ ਉਸ ਵਲੋਂ ਆਪਣੇ ਆਕਾਵਾਂ ਨੂੰ ਖ਼ੁਸ਼ ਕਰਣ ਲਈ ਅਕਾਲੀ ਦਲ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਜੇਕਰ ਕੁੰਵਰ ਵਿਜੇ ਪ੍ਰਤਾਪ ਸਿੰਘ ਜੇਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਅਕਾਲੀ ਦਲ ਵਲੋਂ ਲਗਾਏ ਗਏ ਦੋਸ਼ ਸਹੀ ਸਾਬਤ ਹੁੰਦੇ ਦਿਖਾਈ ਦੇਣਗੇ।

WhatsAppXFacebookCopy LinkWeChatShare

The post ਵੱਡੀ ਖ਼ਬਰ : ਕੱਲ੍ਹ ‘ਆਪ’ ਵਿਚ ਸ਼ਾਮਲ ਹੋ ਸਕਦੇ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ appeared first on TV Punjab | English News Channel.

]]>
https://en.tvpunjab.com/kunwar-vijay-partap-joining-aap-beadbi-kand/feed/ 0
ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ https://en.tvpunjab.com/kotkapura-goli-kand-sit-parkash-singh-badal-1975-2/ https://en.tvpunjab.com/kotkapura-goli-kand-sit-parkash-singh-badal-1975-2/#respond Wed, 16 Jun 2021 07:04:25 +0000 https://en.tvpunjab.com/?p=1975 ਟੀਵੀ ਪੰਜਾਬ ਬਿਊਰੋ-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦਿੰਦੀਆਂ ਇਸ ਮਾਮਲੇ ਨੂੰ ਸੁਲਝਾਉਣ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ […]

The post ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦਿੰਦੀਆਂ ਇਸ ਮਾਮਲੇ ਨੂੰ ਸੁਲਝਾਉਣ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ ‘ਤੇ ਇਸ ਦੀ ਸੂਚਨਾ ਦਿੱਤੀ ਗਈ ਹੈ ਕਿ ਜਾਂਚ ਟੀਮ 22 ਜੂਨ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਐਮ. ਐਲ. ਏ. ਫਲੈਟ ‘ਚ ਪੁੱਜ ਕੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਸਿੱਟ ਵੱਲੋਂ ਵੱਡੇ ਬਾਦਲ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਇਸ ਮਾਮਲੇ ਸਬੰਧੀ ਸਬੂਤ ਦੇ ਤੌਰ ‘ਤੇ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦੇ ਹਨ ਤਾਂ ਉਹ ਉਸ ਦਿਨ ਆਪਣੇ ਕੋਲ ਰੱਖਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਗਠਿਤ ਨਵੀਂ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅਸਲ ‘ਚ ਜਾਂਚ ਕਮੇਟੀ ਵੱਲੋਂ ਪੁੱਛਗਿੱਛ ਲਈ ਵੱਡੇ ਬਾਦਲ ਨੂੰ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

WhatsAppXFacebookCopy LinkWeChatShare

The post ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ appeared first on TV Punjab | English News Channel.

]]>
https://en.tvpunjab.com/kotkapura-goli-kand-sit-parkash-singh-badal-1975-2/feed/ 0
ਬੇਅਦਬੀ ਮਾਮਲੇ ‘ਚ SIT ਨੇ ਕੀਤੇ ਵੱਡੇ ਖੁਲਾਸੇ, ਇਸ ਲਈ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ https://en.tvpunjab.com/beadbi-kand-sit-disclose/ https://en.tvpunjab.com/beadbi-kand-sit-disclose/#respond Wed, 02 Jun 2021 16:43:31 +0000 https://en.tvpunjab.com/?p=1250 ਟੀਵੀ ਪੰਜਾਬ ਬਿਊਰੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਵੱਡਾ ਖ਼ੁਲਾਸਾ ਕੀਤਾ ਹੈ। ਇਸ ਖੁਲਾਸੇ ਮੁਤਾਬਕ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਹੀ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ […]

The post ਬੇਅਦਬੀ ਮਾਮਲੇ ‘ਚ SIT ਨੇ ਕੀਤੇ ਵੱਡੇ ਖੁਲਾਸੇ, ਇਸ ਲਈ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਵੱਡਾ ਖ਼ੁਲਾਸਾ ਕੀਤਾ ਹੈ। ਇਸ ਖੁਲਾਸੇ ਮੁਤਾਬਕ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਹੀ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਐੱਸ. ਆਈ. ਟੀ. ਵੱਲੋਂ ਇਕ ਨੋਟ ਵਿਚ ਦੱਸਿਆ ਗਿਆ ਹੈ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਅਤੇ ਉਸਦੇ ਸਾਥੀਆਂ ਨੇ ਬੇਅਦਬੀ ਦੀਆਂ ਇਹ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਗਿਆ ਸੀ।
ਸਿੱਟ ਮੁਤਾਬਕ ਇਨ੍ਹਾਂ ਮੁਲਜ਼ਮਾਂ ਵਿਚ ਸੁਖਜਿੰਦਰ ਸਿੰਘ ਸੰਨੀ ਕਾਂਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਪਰਦੀਪ ਸਿੰਘ ਉਰਫ ਰਾਜੂ ਧੋਦੀ, ਰਣਦੀਪ ਸਿੰਘ ਉਰਫ ਨੀਲਾ ਅਤੇ ਕੁਝ ਹੋਰ ਮੁਲਜ਼ਮ ਵੀ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੂੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਕ ਅੰਗਰੇਜ਼ੀ ਅਖ਼ਬਾਰ ਦੀ ਖਬਰ ਮੁਤਾਬਕ ਇਨ੍ਹਾਂ ਮੁਲਜਮਾਂ ਦੀ ਗ੍ਰਿਫਤਾਰੀ ਸੌਖੀ ਨਹੀਂ ਸੀ । ਇਹ ਮੁਲਜ਼ਮ ਵੱਖ-ਵੱਖ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਚੁੱਕੇ ਸਨ ਅਤੇ ਇਨ੍ਹਾਂ ਨੇ ਪਿਛਲੇ ਛੇ ਸਾਲਾਂ ਵਿਚ ਵੱਖ-ਵੱਖ ਲੀਗਲ ਚੈਨਲਾਂ ਰਾਹੀਂ ਗ੍ਰਿਫ਼ਤਾਰੀ ਤੋਂ ਬਚਣ ਦਾ ਹਰ ਹੀਲਾ ਕੀਤਾ ਸੀ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਵਿਚ ਡੇਰੇ ਦੇ ਉਨ੍ਹਾਂ ਹੀ ਪ੍ਰੇਮੀਆਂ ਦਾ ਟੋਲਾ ਸ਼ਾਮਲ ਹੈ ਜਿਸਦਾ ਜ਼ਿਕਰ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪਹਿਲੀ ਐੱਸ. ਆਈ. ਟੀ. ਨੇ ਕੀਤਾ ਸੀ। ਖੱਟੜਾ ਦੀ ਰਿਪੋਰਟ ਸਰਕਾਰ ਨੇ ਪ੍ਰਵਾਨ ਨਹੀਂ ਕੀਤੀ ਸੀ ਤੇ ਸੀ. ਬੀ. ਆਈ. ਨੇ ਵੀ ਇਹ ਮੰਨਣ ਤੋਂ ਇਨਕਾਰ ਕੀਤਾ ਸੀ ਕਿ ਡੇਰਾ ਪ੍ਰੇਮੀ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਸਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ  ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੱਟੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਭੰਗ ਕਰ ਦਿੱਤੀ ਸੀ ਤੇ ਨਵੀਂ ਸਿੱਟ ਦਾ ਗਠਨ ਕਰਦੇ ਹੋਏ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੂੰ ਐੱਸ. ਆਈ. ਟੀ. ਦਾ ਅਗਲਾ ਮੁਖੀ ਲਗਾਇਆ ਸੀ। ਇਸ ਨੋਟ ਵਿਚ ਆਖਿਆ ਗਿਆ ਕਿ ਇਸ ਸਭ ਦੀ ਸਾਜ਼ਿਸ਼ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਨੇ ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਘੜੀ ਸੀ। ਬਿੱਟੂ ਦੇ ਖਾਸਮ-ਖਾਸ ਸੁਖਜਿੰਦਰ ਸਿੰਘ ਉਰ ਸੰਨੀ ਕਾਂਡਾ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਸੀ। ਸੰਨੀ ਨੇ ਹੀ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਵਿਚ ਸੁੱਟੇ ਸਨ। ਸਨੀ ਤੇ ਸ਼ਕਤੀ ਨੇ ਬਾਅਦ ਵਿਚ ਪਾਟੇ ਹੋਏ ਸਰੂਪਾਂ ਬਿੱਟੂ ਨੂੰ ਸੌਂਪ ਦਿੱਤਾ ਸੀ। ਇਸ ਤੋਂ ਬਾਅਦ ਰਾਜੂ ਧੋਂਦੀ ਨੇ ਸਰੂਪ ਦੇ 100 ਅੰਗ ਨਹਿਰ ਵਿਚ ਸੁੱਟ ਦਿੱਤੇ।

WhatsAppXFacebookCopy LinkWeChatShare

The post ਬੇਅਦਬੀ ਮਾਮਲੇ ‘ਚ SIT ਨੇ ਕੀਤੇ ਵੱਡੇ ਖੁਲਾਸੇ, ਇਸ ਲਈ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ appeared first on TV Punjab | English News Channel.

]]>
https://en.tvpunjab.com/beadbi-kand-sit-disclose/feed/ 0