big announced Archives - TV Punjab | English News Channel https://en.tvpunjab.com/tag/big-announced/ Canada News, English Tv,English News, Tv Punjab English, Canada Politics Thu, 24 Jun 2021 16:18:59 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg big announced Archives - TV Punjab | English News Channel https://en.tvpunjab.com/tag/big-announced/ 32 32 ਕੈਪਟਨ ਦਾ ਵੱਡਾ ਐਲਾਨ, ਬੇਜ਼ਮੀਨੇ ਖੇਤ ਕਾਮਿਆਂ ਨੂੰ ਮਿਲੇਗੀ 560 ਕਰੋੜ ਰੁਪਏ ਦੀ ਰਾਹਤ https://en.tvpunjab.com/landless-farm-workers-560-crore-relief/ https://en.tvpunjab.com/landless-farm-workers-560-crore-relief/#respond Thu, 24 Jun 2021 16:11:01 +0000 https://en.tvpunjab.com/?p=2642 ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ‘ਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਰਜ਼ਾ ਰਾਹਤ ਸਕੀਮ ਤਹਿਤ […]

The post ਕੈਪਟਨ ਦਾ ਵੱਡਾ ਐਲਾਨ, ਬੇਜ਼ਮੀਨੇ ਖੇਤ ਕਾਮਿਆਂ ਨੂੰ ਮਿਲੇਗੀ 560 ਕਰੋੜ ਰੁਪਏ ਦੀ ਰਾਹਤ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ‘ਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਰਜ਼ਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫ਼ੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ‘ਤੇ ਖ਼ਰਚ ਕੀਤੇ ਜਾਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਉਨ੍ਹਾਂ ਭਗਤ ਕਬੀਰ ਜੀ ਦੀ ਫਿਲਾਸਫ਼ੀ ‘ਤੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜ਼ੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਸਕੀਮਾਂ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮਾਂ ਤਹਿਤ ਰਾਸ਼ੀ ਵਿਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਖ਼ਾਸ ਕਰ ਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 80 ਫ਼ੀਸਦੀ ਵਿਦਿਆਰਥੀਆਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਤਹਿਤ 1.75 ਲੱਖ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਗਏ ਅਤੇ 2 ਲੱਖ ਹੋਰ ਵਿਦਿਆਰਥੀਆਂ ਨੂੰ ਇਸ ਸਾਲ ਫੋਨ ਦਿੱਤੇ ਜਾਣੇ ਹਨ।

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤਕ ਦੇ ਸਾਰੇ ਕਰਜ਼ੇ ਮਾਫ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ 200 ਯੂਨਿਟ ਬਿਜਲੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐਡਹਾਕ ‘ਤੇ ਕੰਮ ਕਰ ਰਹੇ 4700 ਤੋਂ ਵੱਧ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਛੇਤੀ ਹੀ ਰੈਗੂਲਰ ਕੀਤੀ ਜਾਣਗੀਆਂ ਜਿਸ ਨੂੰ ਮੰਤਰੀ ਮੰਡਲ ਆਪਣੀ ਪ੍ਰਵਾਨਗੀ ਪਹਿਲਾਂ ਹੀ ਦੇ ਚੁੱਕਾ ਹੈ।

ਟੀਵੀ ਪੰਜਾਬ ਬਿਊਰੋ

The post ਕੈਪਟਨ ਦਾ ਵੱਡਾ ਐਲਾਨ, ਬੇਜ਼ਮੀਨੇ ਖੇਤ ਕਾਮਿਆਂ ਨੂੰ ਮਿਲੇਗੀ 560 ਕਰੋੜ ਰੁਪਏ ਦੀ ਰਾਹਤ appeared first on TV Punjab | English News Channel.

]]>
https://en.tvpunjab.com/landless-farm-workers-560-crore-relief/feed/ 0