Big brother brutally killed Archives - TV Punjab | English News Channel https://en.tvpunjab.com/tag/big-brother-brutally-killed/ Canada News, English Tv,English News, Tv Punjab English, Canada Politics Sun, 11 Jul 2021 16:05:48 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg Big brother brutally killed Archives - TV Punjab | English News Channel https://en.tvpunjab.com/tag/big-brother-brutally-killed/ 32 32 ਬਠਿੰਡਾ ‘ਚ ਵੱਡੀ ਵਾਰਦਾਤ: ਨਸ਼ੇੜੀ ਭਰਾ ਨੇ ਬੇਰਹਿਮੀ ਨਾਲ ਵੱਢਿਆ ਸਕਾ ਵੱਡਾ ਭਰਾ https://en.tvpunjab.com/bathinda-big-brother-brutally-killed-drug-addict-brother/ https://en.tvpunjab.com/bathinda-big-brother-brutally-killed-drug-addict-brother/#respond Sun, 11 Jul 2021 16:03:40 +0000 https://en.tvpunjab.com/?p=4301 ਬਠਿੰਡਾ- ਬਠਿੰਡਾ ਦੇ ਪਿੰਡ ਕੋਟ ਫੱਤਾ ਵਿਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਕੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਕੋਟ ਫੱਤਾ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੀ ਉਮਰ 35 ਸਾਲ ਦੀ ਸੀ। ਮ੍ਰਿਤਕ ਦੇ […]

The post ਬਠਿੰਡਾ ‘ਚ ਵੱਡੀ ਵਾਰਦਾਤ: ਨਸ਼ੇੜੀ ਭਰਾ ਨੇ ਬੇਰਹਿਮੀ ਨਾਲ ਵੱਢਿਆ ਸਕਾ ਵੱਡਾ ਭਰਾ appeared first on TV Punjab | English News Channel.

]]>

ਬਠਿੰਡਾ- ਬਠਿੰਡਾ ਦੇ ਪਿੰਡ ਕੋਟ ਫੱਤਾ ਵਿਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਸਕੇ ਛੋਟੇ ਭਰਾ ਨੇ ਵੱਡੇ ਭਰਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਕੋਟ ਫੱਤਾ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੀ ਉਮਰ 35 ਸਾਲ ਦੀ ਸੀ।

ਮ੍ਰਿਤਕ ਦੇ ਚੇਚੇਰੇ ਭਰਾ ਨੇ ਇਸ ਕਤਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਵਿੰਦਰ ਸਿੰਘ ਦਾ ਛੋਟਾ ਭਰਾ ਮੱਖਣ ਸਿੰਘ ਨਸ਼ਾ ਦਾ ਆਦੀ ਹੋ ਚੁੱਕਾ ਸੀ। ਉਸ ਦਾ ਵੱਡਾ ਭਰਾ ਬਲਵਿੰਦਰ ਉਸ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ। ਇਸੇ ਕਾਰਨ ਦੋਹਾਂ ਵਿਚਾਲੇ ਅਕਸਰ ਹੀ ਤਕਰਾਰ ਰਹਿੰਦੀ ਸੀ। ਅੱਜ ਦੁਪਹਿਰ ਬਲਵਿੰਦਰ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਮੱਖਣ ਸਿੰਘ ਆਇਆ ਅਤੇ ਤੇਜ਼ਧਾਰ ਹਥਿਆਰ ਨਾਲ ਬਲਵਿੰਦਰ ਸਿੰਘ ’ਤੇ ਕਈ ਵਾਰ ਕੀਤੇ ਅਤੇ ਉਸਦਾ ਕਤਲ ਕਰ ਦਿੱਤਾ।

ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਕਾਤਲ ਮੱਖਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਬਲਵਿੰਦਰ ਸਿੰਘ ਦੀ ਲਾਸ਼ ਨੂੰ ਬਠਿੰਡਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

WhatsAppXFacebookCopy LinkWeChatShare

The post ਬਠਿੰਡਾ ‘ਚ ਵੱਡੀ ਵਾਰਦਾਤ: ਨਸ਼ੇੜੀ ਭਰਾ ਨੇ ਬੇਰਹਿਮੀ ਨਾਲ ਵੱਢਿਆ ਸਕਾ ਵੱਡਾ ਭਰਾ appeared first on TV Punjab | English News Channel.

]]>
https://en.tvpunjab.com/bathinda-big-brother-brutally-killed-drug-addict-brother/feed/ 0