big news Archives - TV Punjab | English News Channel https://en.tvpunjab.com/tag/big-news/ Canada News, English Tv,English News, Tv Punjab English, Canada Politics Sat, 10 Jul 2021 04:19:43 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg big news Archives - TV Punjab | English News Channel https://en.tvpunjab.com/tag/big-news/ 32 32 ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਵਿਅਕਤੀ ਕਰੀਬ ਇਕ ਅਰਬ ਰੁਪਏ ਦੀ ਕੋਕੀਨ ਸਣੇ ਕਾਬੂ https://en.tvpunjab.com/punjabi-man-arrested-canada-cocaine/ https://en.tvpunjab.com/punjabi-man-arrested-canada-cocaine/#respond Sat, 10 Jul 2021 04:14:54 +0000 https://en.tvpunjab.com/?p=4167 ਟੋਰਾਂਟੋ – ਕੈਨੇਡਾ ’ਚ 24 ਸਾਲਾ ਪੰਜਾਬੀ ਨੌਜਵਾਨ ਨੂੰ ਕੋਕੀਨ ਤਸਕਰੀ ਦੇ ਦੋਸ਼ ’ਚ ਗਿ੍ਰਫ਼ਤਾਰ ਕੀਤਾ ਗਿਆ ਹੈ। ਇਹ ਕੋਕੀਨ ਅਮਰੀਕਾ ਤੋਂ ਤਸਕਰੀ ਕਰ ਕੇ ਵੱਡੀ ਮਾਤਰਾ ਵਿੱਚ ਲਿਆਂਦੀ ਗਈ ਸੀ। ਇਸ ਦਾ ਕੁੱਲ ਵਜਨ 112.5 ਕਿੱਲੋ ਅਤੇ ਇਸਦੀ ਅੰਦਾਜ਼ਨ ਕੀਮਤ ਇਕ ਅਰਬ ਰੁਪਏ ਤੋਂ ਵਧੇਰੇ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਵੱਲੋਂ ਦਿੱਤੀ ਗਈ ਜਾਣਕਾਰੀ […]

The post ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਵਿਅਕਤੀ ਕਰੀਬ ਇਕ ਅਰਬ ਰੁਪਏ ਦੀ ਕੋਕੀਨ ਸਣੇ ਕਾਬੂ appeared first on TV Punjab | English News Channel.

]]>
FacebookTwitterWhatsAppCopy Link


ਟੋਰਾਂਟੋ – ਕੈਨੇਡਾ ’ਚ 24 ਸਾਲਾ ਪੰਜਾਬੀ ਨੌਜਵਾਨ ਨੂੰ ਕੋਕੀਨ ਤਸਕਰੀ ਦੇ ਦੋਸ਼ ’ਚ ਗਿ੍ਰਫ਼ਤਾਰ ਕੀਤਾ ਗਿਆ ਹੈ। ਇਹ ਕੋਕੀਨ ਅਮਰੀਕਾ ਤੋਂ ਤਸਕਰੀ ਕਰ ਕੇ ਵੱਡੀ ਮਾਤਰਾ ਵਿੱਚ ਲਿਆਂਦੀ ਗਈ ਸੀ। ਇਸ ਦਾ ਕੁੱਲ ਵਜਨ 112.5 ਕਿੱਲੋ ਅਤੇ ਇਸਦੀ ਅੰਦਾਜ਼ਨ ਕੀਮਤ ਇਕ ਅਰਬ ਰੁਪਏ ਤੋਂ ਵਧੇਰੇ ਹੈ।

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐੱਸਏ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਕੋਕੀਨ ਕਿਊਬੈਕ ’ਚ ਰਹਿਣ ਵਾਲਾ ਪ੍ਰਦੀਪ ਸਿੰਘ ਨਾਂ ਦਾ ਡਰਾਈਵਰ ਕੋਲੋਂ ਬਰਾਮਦ ਕੀਤੀ ਗਈ। ਉਸ ਕੋਲੋਂ ਏਨੀ ਵੱਡੀ ਮਾਤਰਾ ’ਚ ਕੋਕੀਨ ਉਦੋਂ ਜ਼ਬਤ ਕੀਤੀ ਗਈ ਜਦੋਂ ਉਹ ਇਕ ਕਮਰਸ਼ੀਅਲ ਟਰੱਕ ’ਚ ਕੈਨੇਡਾ ’ਚ ਦਾਖਲ ਹੋਇਆ ਤੇ ਓਟਾਂਰੀਓ ਦੇ ਪੀਸ ਬਿ੍ਰਜ ਦੇ ਨੇੜੇ ਚੈਕਿੰਗ ਦੌਰਾਨ ਫੜਿਆ ਗਿਆ। ਸਰਹੱਦੀ ਜਵਾਨਾਂ ਨੇ ਵਾਹਨ ਦੀ ਤਲਾਸ਼ੀ ਲਈ ਤੇ 112.5 ਕਿੱਲੋ ਕੋਕੀਨ ਬਰਾਮਦ ਕੀਤੀ।

The post ਵੱਡੀ ਖ਼ਬਰ: ਕੈਨੇਡਾ ‘ਚ ਪੰਜਾਬੀ ਵਿਅਕਤੀ ਕਰੀਬ ਇਕ ਅਰਬ ਰੁਪਏ ਦੀ ਕੋਕੀਨ ਸਣੇ ਕਾਬੂ appeared first on TV Punjab | English News Channel.

]]>
https://en.tvpunjab.com/punjabi-man-arrested-canada-cocaine/feed/ 0
ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ https://en.tvpunjab.com/lakha-sidhana-arrest-banned-2831-2/ https://en.tvpunjab.com/lakha-sidhana-arrest-banned-2831-2/#respond Sat, 26 Jun 2021 15:13:20 +0000 https://en.tvpunjab.com/?p=2831 ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਸਬੰਧੀ […]

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਸਬੰਧੀ ਕੋਰਟ ਨੇ ਦਿੱਲੀ ਪੁਲਸ ਨੂੰ 3 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਸੁਣਵਾਈ ਦੌਰਾਨ ਲੱਖਾ ਵਲੋਂ ਪੇਸ਼ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਉਸ ਦਾ ਲਾਲ ਕਿਲ੍ਹੇ ‘ਚ ਹੋਈ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਸ ਨੇ ਵੀ ਸਵੀਕਾਰ ਕੀਤਾ ਹੈ ਕਿ ਲੱਖਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਪ੍ਰਵੇਸ਼ ਨਹੀਂ ਕੀਤਾ ਸੀ।

ਮੈਟਰੋਪਾਲਿਟਨ ਮੈਜਿਸਟਰੇਟ ਨੇ 19 ਜੂਨ ਨੂੰ ਲਾਲ ਕਿਲ੍ਹੇ ‘ਤੇ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਦਾਇਰ ਚਾਰਜਸ਼ੀਟ ‘ਤੇ ਨੋਟਿਸ ਲਿਆ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕਬਜ਼ੇ ਦੀ ਸਾਜਿਸ਼ ਰਚੀ ਗਈ ਸੀ ਅਤੇ ਲਾਲ ਕਿਲ੍ਹੇ ਨੂੰ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਾਉਣ ਦੀ ਯੋਜਨਾ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਸੀ ਕਿ ਗਣਤੰਤਰ ਦਿਵਸ ਦੇ ਦਿਨ ਹਿੰਸਾ ਫ਼ੈਲਾਉਣ ਦੀ ਸਾਜਿਸ਼ ਸੀ। ਇਸ ਹਿੰਸਾ ਰਾਹੀਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਯੋਜਨਾ ਬਣਾਈ ਗਈ ਸੀ। ਦੱਸਣਯੋਗ ਹੈ ਕਿ 17 ਜੂਨ ਨੂੰ ਦਿੱਲੀ ਪੁਲਸ ਨੇ ਇਸ ਮਾਮਲੇ ‘ਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਸੀ।

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>
https://en.tvpunjab.com/lakha-sidhana-arrest-banned-2831-2/feed/ 0
ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ https://en.tvpunjab.com/sukhpal-khehra-joining-congress/ https://en.tvpunjab.com/sukhpal-khehra-joining-congress/#respond Thu, 27 May 2021 04:29:10 +0000 https://en.tvpunjab.com/?p=851 ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ […]

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ)

ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ ਉਡੀਕ ਵਿਚ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਕਾਂਗਰਸ ’ਚ ਸ਼ਮੂਲੀਅਤ ਕਰਵਾਉਣ ਲਈ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਨੇ ਵੀ ਹਰੀ ਝੰਡੀ ਦਿਖਾ ਦਿੱਤੀ ਹੈ। ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਸੁਖਪਾਲ ਸਿੰਘ ਖਹਿਰਾ ਪਿਛਲੇ ਅੱਠ-ਦੱਸ ਦਿਨਾਂ ਤੋਂ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੇਲ ਮਿਲਾਪ ਕਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਸਮੱਰਥਕਾਂ ਨੇ ਵੀ ਇਸ ਗੱਲ ਲਈ ਹਾਮੀ ਭਰ ਦਿੱਤੀ ਹੈ। ਖਹਿਰਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਖ਼ਬਰ ਰਾਜਨੀਤੀ ਗਲਿਆਰਿਆਂ ਵਿਚ ਅੱਗ ਵਾਂਗ ਫੈਲ ਚੁੱਕੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਵਿੱਚ ਆਉਣ ਨਾਲ ਵੱਡੇ ਰਾਜਨੀਤਕ ਸਮੀਕਰਨ ਬਦਲ ਸਕਦੇ ਹਨ ਅਤੇ ਹਲਕਾ ਭੁਲੱਥ ਦੀ ਸਿਆਸਤ ਵਿਚ ਵੀ ਕਸ਼ਮਕਸ਼ ਦੇਖਣ ਨੂੰ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਖਹਿਰਾ ਦੇ ਕਾਂਗਰਸ ਵਿੱਚ ਆਉਣ ਦੀ ਭਿਣਕ ਤੋਂ ਬਾਅਦ ਵੱਖ ਵੱਖ ਪਾਰਟੀਆਂ ਤੋਂ ਟਿਕਟ ਲੈਣ ਵਾਲਿਆਂ ਦੀ ਵੀ ਦੌੜ ਸ਼ੁਰੂ ਹੋ ਚੁੱਕੀ ਹੈ

ਆਪ ਹੱਥੋਂ ਨਿਕਲ ਜਾਵੇਗਾ ਵੱਡਾ ਸਿਆਸੀ ਆਗੂ

ਜੇਕਰ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿਚ ਵਾਕਿਆ ਹੀ ਸ਼ਾਮਲ ਹੋ ਜਾਂਦੇ ਹਨ ਤਾਂ ਇਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਉਸ ਦੇ ਹੱਥੋਂ ਇੱਕ ਵੱਡਾ ਸਿਆਸੀ ਆਗੂ ਨਿਕਲ ਜਾਵੇਗਾ। ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਖਹਿਰਾ ਦੇ ਆਪ ਵਿੱਚ ਹੋਣ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉਸ ਦੇ ਸਿਆਸੀ ਤਜਰਬੇ ਦਾ ਸਾਰਥਕ ਲਾਹਾ ਨਹੀਂ ਲੈ ਸਕੀ ਕਿਉਂਕਿ ਸ਼ੁਰੂਆਤੀ ਦੌਰ ਦੇ ਦੌਰਾਨ ਸੁਖਪਾਲ ਸਿੰਘ ਖਹਿਰਾ ਜਦੋਂ ਆਪੋਜ਼ੀਸ਼ਨ ਦੇ ਲੀਡਰ ਸਨ ਤਾਂ ਉਨ੍ਹਾਂ ਨੇ ਸਿਆਸਤ ਵਿੱਚ ਤਰਥੱਲੀ ਮਚਾ ਦਿੱਤੀ ਸੀ। ਇਸ ਦੌਰਾਨ ਰੇਤ ਮਾਫੀਆ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਕਰਵਾਉਣਾ ਵੀ ਖਹਿਰਾ ਦੀ ਹੀ ਪ੍ਰਾਪਤੀ ਸੀ।
ਇਸ ਦੇ ਉਲਟ ਕਾਂਗਰਸ ਨੂੰ ਖਹਿਰਾ ਦੇ ਪਾਰਟੀ ਵਿੱਚ ਆਉਣ ਨਾਲ ਵੱਡਾ ਲਾਹਾ ਮਿਲਣ ਦੀ ਉਮੀਦ ਹੈ। ਇਸ ਨਾਲ ਪਾਰਟੀ ਨੂੰ ਜਿੱਥੇ ਇੱਕ ਚੰਗੇ ਸਿਆਸੀ ਕੱਦ ਵਾਲਾ ਤੇਜਤਰਾਰ ਲੀਡਰ ਮਿਲੇਗਾ ਉੱਥੇ ਹੀ ਹਲਕਾ ਭੁਲੱਥ ਤੋਂ ਇਕ ਮਜ਼ਬੂਤ ਉਮੀਦਵਾਰ ਵੀ ਮਿਲ ਜਾਵੇਗਾ।

ਟੀਵੀ ਪੰਜਾਬ ਬਿਊਰੋ

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
https://en.tvpunjab.com/sukhpal-khehra-joining-congress/feed/ 0