Breaking news Archives - TV Punjab | English News Channel https://en.tvpunjab.com/tag/breaking-news/ Canada News, English Tv,English News, Tv Punjab English, Canada Politics Wed, 23 Jun 2021 07:39:37 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Breaking news Archives - TV Punjab | English News Channel https://en.tvpunjab.com/tag/breaking-news/ 32 32 ਵੱਡੀ ਖ਼ਬਰ: ਕੈਨੇਡਾ ‘ਚ ਫੜੀ ਗਈ 1000 ਕਿਲੋ ਤੋਂ ਵੱਧ ਡਰੱਗ, ਕਈ ਪੰਜਾਬੀ ਗ੍ਰਿਫ਼ਤਾਰ https://en.tvpunjab.com/drug-racket-canada-punjabi-2447-2/ https://en.tvpunjab.com/drug-racket-canada-punjabi-2447-2/#respond Wed, 23 Jun 2021 07:39:37 +0000 https://en.tvpunjab.com/?p=2447 ਟੀਵੀ ਪੰਜਾਬ ਬਿਊਰੋ- ਕੈਨੇਡਾ ਪੁਲਿਸ ਨੇ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 1000 ਕਿਲੋ ਤੋਂ ਵਧੇਰੇ ਨਸ਼ੇ ਸਣੇ 20 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਜਾਣ ਵਾਲੇ ਇਨ੍ਹਾਂ ਮੁਲਜ਼ਮਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਲੋਕਾਂ ਦੀ ਹੈ। ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਬਰੈਂਪਟਨ ਤੋਂ ਗੁਰਬਖਸ਼ ਸਿੰਘ ਗਰੇਵਾਲ (37), ਕੈਲੇਡਨ ਤੋਂ ਹਰਬਲਜੀਤ ਸਿੰਘ ਤੂਰ, ਕੈਲੇਡਨ […]

The post ਵੱਡੀ ਖ਼ਬਰ: ਕੈਨੇਡਾ ‘ਚ ਫੜੀ ਗਈ 1000 ਕਿਲੋ ਤੋਂ ਵੱਧ ਡਰੱਗ, ਕਈ ਪੰਜਾਬੀ ਗ੍ਰਿਫ਼ਤਾਰ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਕੈਨੇਡਾ ਪੁਲਿਸ ਨੇ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 1000 ਕਿਲੋ ਤੋਂ ਵਧੇਰੇ ਨਸ਼ੇ ਸਣੇ 20 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਜਾਣ ਵਾਲੇ ਇਨ੍ਹਾਂ ਮੁਲਜ਼ਮਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਲੋਕਾਂ ਦੀ ਹੈ।
ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਬਰੈਂਪਟਨ ਤੋਂ ਗੁਰਬਖਸ਼ ਸਿੰਘ ਗਰੇਵਾਲ (37), ਕੈਲੇਡਨ ਤੋਂ ਹਰਬਲਜੀਤ ਸਿੰਘ ਤੂਰ, ਕੈਲੇਡਨ ਤੋਂ ਅਮਰਬੀਰ ਸਿੰਘ ਸਰਕਾਰੀਆ (25), ਕੈਲੇਡਨ ਤੋਂ ਹਰਬਿੰਦਰ ਭੁੱਲਰ (43 ਔਰਤ), ਕਿਚਨਰ ਤੋਂ ਸਰਜੰਟ ਸਿੰਘ ਧਾਲੀਵਾਲ (37), ਕਿਚਨਰ ਤੋਂ ਹਰਬੀਰ ਧਾਲੀਵਾਲ (26), ਕਿਚਨਰ ਤੋਂ ਗੁਰਮਨਪ੍ਰੀਤ ਗਰੇਵਾਲ (26), ਬਰੈਂਪਟਨ ਤੋਂ ਸੁਖਵੰਤ ਬਰਾੜ (37), ਬਰੈਂਪਟਨ ਤੋਂ ਪਰਮਿੰਦਰ ਗਿੱਲ (33), ਸਰੀ ਤੋਂ ਜੈਸਨ ਹਿਲ (43), ਟਰਾਂਟੋ ਤੋਂ ਰਿਆਨ (28), ਟੋਰਾਂਟੋ ਤੋਂ ਜਾ ਮਿਨ (23), ਟਰਾਂਟੋ ਤੋਂ ਡੈਮੋ ਸਰਚਵਿਲ (24), ਵਾੱਨ ਤੋਂ ਸੈਮੇਤ ਹਾਈਸਾ (28), ਟੋਰਾਂਟੋ ਤੋਂ ਹਨੀਫ ਜਮਾਲ (43), ਟੋਰਾਂਟੋ ਤੋਂ ਵੀ ਜੀ ਹੁੰਗ (28), ਟਰਾਂਟੋ ਤੋਂ ਨਦੀਮ ਲੀਲਾ (35), ਟੋਰਾਂਟੋ ਤੋਂ ਯੂਸਫ ਲੀਲਾ (65), ਟੋਰਾਂਟੋ ਤੋਂ ਐਂਡਰੇ ਵਿਲਿਅਮ (35) ਦੇ ਨਾਮ ਸ਼ਾਮਲ ਹਨ। ਇਸ ਮਾਮਲੇ ਵਿਚ 2 ਲੋਕ ਹਾਲੇ ਵੀ ਫ਼ਰਾਰ ਹਨ। ਆਉਣ ਵਾਲੇ ਦਿਨਾਂ ਦੌਰਾਨ ਹੋਰ ਵੀ ਗ੍ਰਿਫ਼ਤਾਰੀਆ ਹੋ ਸਕਦੀਆਂ ਹਨ।

ਫੜ੍ਹੇ ਗਏ ਇਸ ਨਸ਼ੇ ਵਿੱਚ 444 ਕਿਲੋ ਕੋਕੀਨ, 182 ਕਿਲੋ ਕ੍ਰਿਸਟਲ ਮਿੱਥ, 427 ਕਿਲੋ ਭੰਗ, 9 ਲੱਖ 66 ਹਜ਼ਾਰ 20 ਕੈਨੇਡੀਅਨ ਡਾਲਰ ਅਤੇ ਇਕ ਗੰਨ, 21 ਵਹੀਕਲ ਜਿਸ ਵਿਚ 5 ਟ੍ਰੈਕਟਰ ਟਰੈਲਰ ਵੀ ਸ਼ਾਮਲ ਹਨ।

ਗੌਰਤਲਬ ਹੈ ਕਿ ਪੁਲਿਸ ਵੱਲੋਂ ਇਹ ਆਪ੍ਰੇਸ਼ਨ ਨਵੰਬਰ 2020 ਵਿਚ ਸ਼ੁਰੂ ਕੀਤਾ ਗਿਆ ਸੀ। ਇਹ ਨਸ਼ੇ ਮੈਕਸੀਕੋ ਤੇ ਕੈਲੀਫੋਰਨੀਆ ਤੋਂ ਲਿਆ ਕੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਭੇਜੇ ਜਾਂਦੇ ਸਨ। ਪੁਲਸ ਵੱਲੋਂ ਕੈਨੇਡੀਅਨ ਬਾਰਡਰ ‘ਤੇ ਨਸ਼ਿਆਂ ਨਾਲ ਭਰਿਆ ਇਕ ਟਰੱਕ ਟਰੇਲਰ ਫੜ੍ਹੇ ਜਾਣ ਤੋਂ ਬਾਅਦ ਇਹ ਆਪ੍ਰੇਸ਼ਨ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਗਿਆ ਸੀ।

The post ਵੱਡੀ ਖ਼ਬਰ: ਕੈਨੇਡਾ ‘ਚ ਫੜੀ ਗਈ 1000 ਕਿਲੋ ਤੋਂ ਵੱਧ ਡਰੱਗ, ਕਈ ਪੰਜਾਬੀ ਗ੍ਰਿਫ਼ਤਾਰ appeared first on TV Punjab | English News Channel.

]]>
https://en.tvpunjab.com/drug-racket-canada-punjabi-2447-2/feed/ 0
ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ https://en.tvpunjab.com/two-sho-murdered-arrest-1015-2/ https://en.tvpunjab.com/two-sho-murdered-arrest-1015-2/#respond Sat, 29 May 2021 11:38:12 +0000 https://en.tvpunjab.com/?p=1015 ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ। […]

The post ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਜਗਰਾਓਂ ਦੀ ਦਾਣਾ ਮੰਡੀ ਵਿਚ ਦਿਨ ਦਿਹਾੜੇ ਦੋ ਥਾਣੇਦਾਰਾਂ ਨੂੰ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੁਲਸ ਨੇ ਸਫਲਤਾ ਹਾਸਲ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਦੀ ਓਕੇ (ਓ. ਸੀ. ਸੀ. ਯੂਨਿਟ) ਟੀਮ ਨੇ ਗੈਂਗਸਟਰ ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤਾ।

ਜਾਣਕਾਰੀ ਮੁਤਾਬਕ ਪੁਲਸ ਨੇ ਇਨ੍ਹਾਂ ਦੋਵਾਂ ਨੂੰ ਮੱਧ ਪ੍ਰਦੇਸ਼ ’ਚੋਂ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜਗਰਾਓਂ ਦੀ ਨਵੀਂ ਦਾਣਾ ਮੰਡੀ ‘ਚ ਪੁਲਸ ਦੇ ਦੋ ਥਾਣੇਦਾਰਾਂ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਕ ਵਿਚ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਮੁੱਖ ਤੌਰ ’ਤੇ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ। ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ।

The post ਵੱਡੀ ਖ਼ਬਰ: ਜਗਰਾਓਂ ‘ਚ ਦੋ ਥਾਣੇਦਾਰਾਂ ਦਾ ਦਿਨ ਦਿਹਾੜੇ ਕਤਲ ਕਰਨ ਵਾਲੇ ਕਾਬੂ appeared first on TV Punjab | English News Channel.

]]>
https://en.tvpunjab.com/two-sho-murdered-arrest-1015-2/feed/ 0
ਕਪੂਰਥਲਾ : ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 4 ਸੌ ਤੋਂ ਵਧੇਰੇ ਝੁੱਗੀਆਂ ਸੜ ਕੇ ਸਵਾਹ https://en.tvpunjab.com/fire-kapurthala-rcf801-2/ https://en.tvpunjab.com/fire-kapurthala-rcf801-2/#respond Wed, 26 May 2021 10:20:08 +0000 https://en.tvpunjab.com/?p=801 ਟੀਵੀ ਪੰਜਾਬ ਬਿਊਰੋ-ਏਸ਼ੀਆ ਦੀ ਸਭ ਤੋਂ ਵੱਡੀ ਰੇਲ ਕੋਚ ਫੈਕਟਰੀ ਕਪੂਰਥਲਾ (ਆਰਸੀਐਫ) ਦੀਆਂ ਝੁੱਗੀਆਂ ਵਿੱਚ ਅੱਜ ਦੁਪਹਿਰੇ ਭਿਆਨਕ ਅੱਗ ਲੱਗ ਗਈ। ਰੇਲ ਕੋਚ ਫੈਕਟਰੀ ਦੇ ਬਾਹਰ ਪਰਵਾਸੀ ਮਜ਼ਦੂਰਾਂ ਦੀਆਂ ਸਾਢੇ ਚਾਰ ਸੌ ਦੇ ਕਰੀਬ ਝੁੱਗੀਆਂ ਸਨ। ਝੁੱਗੀਆਂ ਵਿਚ ਅੱਗ ਦੁਪਹਿਰ ਡੇਢ ਵਜੇ ਦੇ ਕਰੀਬ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਸਹੀ ਤਰ੍ਹਾਂ ਪਤਾ ਨਹੀਂ ਚੱਲ […]

The post ਕਪੂਰਥਲਾ : ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 4 ਸੌ ਤੋਂ ਵਧੇਰੇ ਝੁੱਗੀਆਂ ਸੜ ਕੇ ਸਵਾਹ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਏਸ਼ੀਆ ਦੀ ਸਭ ਤੋਂ ਵੱਡੀ ਰੇਲ ਕੋਚ ਫੈਕਟਰੀ ਕਪੂਰਥਲਾ (ਆਰਸੀਐਫ) ਦੀਆਂ ਝੁੱਗੀਆਂ ਵਿੱਚ ਅੱਜ ਦੁਪਹਿਰੇ ਭਿਆਨਕ ਅੱਗ ਲੱਗ ਗਈ। ਰੇਲ ਕੋਚ ਫੈਕਟਰੀ ਦੇ ਬਾਹਰ ਪਰਵਾਸੀ ਮਜ਼ਦੂਰਾਂ ਦੀਆਂ ਸਾਢੇ ਚਾਰ ਸੌ ਦੇ ਕਰੀਬ ਝੁੱਗੀਆਂ ਸਨ। ਝੁੱਗੀਆਂ ਵਿਚ ਅੱਗ ਦੁਪਹਿਰ ਡੇਢ ਵਜੇ ਦੇ ਕਰੀਬ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਸਹੀ ਤਰ੍ਹਾਂ ਪਤਾ ਨਹੀਂ ਚੱਲ ਸਕਿਆ ਪਰ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸਿਲੰਡਰ ਫਟਣਾ ਹੋ ਸਕਦਾ ਹੈ। ਅੱਗ ਲੱਗਣ ਨਾਲ ਗਰੀਬ ਮਜ਼ਦੂਰਾਂ ਝੁੱਗੀਆਂ ਸੜ ਕੇ ਇਕਦਮ ਸੁਆਹ ਹੋ ਗਈਆਂ।
ਗੱਲਬਾਤ ਦੌਰਾਨ ਇੱਕ ਪਰਵਾਸੀ ਮਜ਼ਦੂਰ ਨੇ ਦੱਸਿਆ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਝੁੱਗੀਆਂ ਦੇ ਵਿੱਚ ਜਿੰਨਾ ਵੀ ਸਾਮਾਨ ਸੀ, ਰੋਟੀ, ਟੁੱਕ, ਲੀੜਾ ਕੱਪੜਾ ਸਾਰਾ ਕੁਝ ਸੜ ਕੇ ਸਵਾਹ ਹੋ ਗਿਆ। ਉਸ ਨੇ ਦੱਸਿਆ ਕਿ ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਕੋਈ ਵੀ ਸਾਮਾਨ ਕੱਢਣ ਦਾ ਮੌਕਾ ਨਹੀਂ ਮਿਲਿਆ.
ਆਰਸੀਐਫ ਦੇ ਅੱਗ ਬੁਝਾਊ ਅਮਲੇ ਨੂੰ ਜਦੋਂ ਹੀ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਸ ਨੇ ਮੌਕੇ ਤੇ ਪਹੁੰਚ ਕੇ ਅੱਗ ਤਾਂ ਬੁਝਾ ਦਿੱਤੀ ਪਰ ਝੁੱਗੀਆਂ ਦੇ ਵਿੱਚ ਗ਼ਰੀਬ ਲੋਕਾਂ ਦਾ ਪਿਆ ਸਾਮਾਨ ਨਾ ਬਚਾ ਸਕੇ ਅੱਗ ਬੁਝਾਊ ਅਮਲੇ ਦੇ ਕਰਮਚਾਰੀ ਅਮਰ ਇਕਬਾਲ ਸਿੰਘ ਨੇ ਦੱਸਿਆ ਕਿ ਜਦੋਂ ਹੀ ਉਸ ਨੂੰ ਪਤਾ ਲੱਗਾ ਕਿ ਭਿਆਨਕ ਅੱਗ ਲੱਗ ਚੁੱਕੀ ਹੈ ਤਾਂ ਉਸੇ ਵੇਲੇ ਭੱਜ ਤੁਰੇ ਅਤੇ ਮੌਕੇ ਤੇ ਪਹੁੰਚ ਕੇ ਅੱਗ ਬੁਝਾਈ। ਉਨ੍ਹਾਂ ਕਿਹਾ ਕਿ ਜੇਕਰ ਇਹ ਅੱਗ ਨਾ ਬੁਝਾਈ ਜਾਂਦੀ ਤਾਂ ਨੁਕਸਾਨ ਬਹੁਤ ਜ਼ਿਆਦਾ ਹੋਣ ਦੀ ਸੰਭਾਵਨਾ ਸੀ।

The post ਕਪੂਰਥਲਾ : ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 4 ਸੌ ਤੋਂ ਵਧੇਰੇ ਝੁੱਗੀਆਂ ਸੜ ਕੇ ਸਵਾਹ appeared first on TV Punjab | English News Channel.

]]>
https://en.tvpunjab.com/fire-kapurthala-rcf801-2/feed/ 0