cancellation or re-examination Archives - TV Punjab | English News Channel https://en.tvpunjab.com/tag/cancellation-or-re-examination/ Canada News, English Tv,English News, Tv Punjab English, Canada Politics Wed, 28 Jul 2021 15:46:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg cancellation or re-examination Archives - TV Punjab | English News Channel https://en.tvpunjab.com/tag/cancellation-or-re-examination/ 32 32 ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ https://en.tvpunjab.com/captain-ordered-cancelled-unilateral-power-agreements6371-2/ https://en.tvpunjab.com/captain-ordered-cancelled-unilateral-power-agreements6371-2/#respond Wed, 28 Jul 2021 15:46:08 +0000 https://en.tvpunjab.com/?p=6371 ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (pspcl) ਨੂੰ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੰਪਨੀਆਂ ਦੀ ਗੱਲ ਕੀਤੀ ਹੈ ਜਿਹੜੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ […]

The post ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (pspcl) ਨੂੰ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੰਪਨੀਆਂ ਦੀ ਗੱਲ ਕੀਤੀ ਹੈ ਜਿਹੜੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ । 

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਬਿਜਲੀ ਦੇਣ ਵਿਚ ਅਸਫਲਤ ਰਿਹਾ। ਇਸਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।
ਉਨ੍ਹਾਂ ਬਿਜਲੀ ਵਿਭਾਗ ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ ‘ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾ ਸਕੇ। ਜਦਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

ਇਹ ਸਭ ਦੇਖਦੇ ਹੋਏ ਬਿਜਲੀ ਵਿਭਾਗ ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੈ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਕਾਰਨ ਪਏ ਘਾਟੇ ਨੂੰ ਪੂਰਨ ਲਈ ਬਿਜਲੀ ਵਿਭਾਗ ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਵਿਭਾਗ ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ‘ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਬਿਜਲੀ ਵਿਭਾਗ ‘ਤੇ ਵਿੱਤੀ ਬੋਝ ਹੋਰ ਵੀ ਵਧ ਗਿਆ ਹੈ ।

The post ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ appeared first on TV Punjab | English News Channel.

]]>
https://en.tvpunjab.com/captain-ordered-cancelled-unilateral-power-agreements6371-2/feed/ 0