captain amrinder Singh Archives - TV Punjab | English News Channel https://en.tvpunjab.com/tag/captain-amrinder-singh/ Canada News, English Tv,English News, Tv Punjab English, Canada Politics Sun, 29 Aug 2021 06:26:32 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg captain amrinder Singh Archives - TV Punjab | English News Channel https://en.tvpunjab.com/tag/captain-amrinder-singh/ 32 32 ਪੰਜਾਬ ਕਾਂਗਰਸ ਦੇ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਲੱਗੇ ਮੰਡਰਾਉਣ https://en.tvpunjab.com/doubts-hover-over-punjab-cabinet-reshuffle/ https://en.tvpunjab.com/doubts-hover-over-punjab-cabinet-reshuffle/#respond Sun, 29 Aug 2021 06:20:33 +0000 https://en.tvpunjab.com/?p=8849 ਪੰਜਾਬ ਸਰਕਾਰ ਅਤੇ ਕਾਂਗਰਸ ਦੇ ਪੱਧਰ ’ਤੇ ਬਦਲੇ ਸਮੀਕਰਨਾਂ ਨਾਲ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਮੰਡਰਾਉਣ ਲੱਗੇ ਹਨ। ਚੋਣਾਂ ਵਿਚ ਕੁਝ ਮਹੀਨਿਆਂ ਦਾ ਸਮਾਂ ਰਹਿਣ ਤੋਂ ਪਹਿਲਾਂ ਨੇਤਾਵਾਂ ਦੀ ਨਾਰਾਜ਼ਗੀ ਜ਼ੋਖ਼ਮ ਦਾ ਸਬੱਬ ਬਣ ਸਕਦੀ ਹੈ। ਇਸ ਲਈ ਹਾਈਕਮਾਨ ਵੀ ਫਿਲਹਾਲ ਕਿਸੇ ਵੀ ਬਦਲਾਅ ਦੇ ਪੱਖ ਵਿਚ ਨਹੀਂ ਹੈ। ਪੰਜਾਬ ਕਾਂਗਰਸ ਇੰਚਾਰਜ […]

The post ਪੰਜਾਬ ਕਾਂਗਰਸ ਦੇ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਲੱਗੇ ਮੰਡਰਾਉਣ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਸਰਕਾਰ ਅਤੇ ਕਾਂਗਰਸ ਦੇ ਪੱਧਰ ’ਤੇ ਬਦਲੇ ਸਮੀਕਰਨਾਂ ਨਾਲ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਮੰਡਰਾਉਣ ਲੱਗੇ ਹਨ। ਚੋਣਾਂ ਵਿਚ ਕੁਝ ਮਹੀਨਿਆਂ ਦਾ ਸਮਾਂ ਰਹਿਣ ਤੋਂ ਪਹਿਲਾਂ ਨੇਤਾਵਾਂ ਦੀ ਨਾਰਾਜ਼ਗੀ ਜ਼ੋਖ਼ਮ ਦਾ ਸਬੱਬ ਬਣ ਸਕਦੀ ਹੈ। ਇਸ ਲਈ ਹਾਈਕਮਾਨ ਵੀ ਫਿਲਹਾਲ ਕਿਸੇ ਵੀ ਬਦਲਾਅ ਦੇ ਪੱਖ ਵਿਚ ਨਹੀਂ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਇਹ ਸਿਰਫ ਭਰਮ ਫੈਲਾਇਆ ਜਾ ਰਿਹਾ ਹੈ ਕਿ ਇਸ ਨੂੰ ਜਾਂ ਉਸ ਨੂੰ ਕੱਢਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਭਰੋਸਾ ਦਿਵਾਇਆ ਹੈ ਕਿ ਕਿਸੇ ਖ਼ਿਲਾਫ਼ ਬਦਲੇ ਦੀ ਕਾਰਵਾਈ ਨਹੀਂ ਹੋ ਰਹੀ। ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਤਾਂ ਉਹ ਸਿੱਧੇ ਮੁੱਖ ਮੰਤਰੀ ਨਾਲ ਸੰਪਰਕ ਕਰ ਸਕਦਾ ਹੈ।

ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਹੈ ਕਿ ਕਦੇ-ਕਦੇ ਮੁੱਖ ਮੰਤਰੀ ਦੇ ਪੱਧਰ ’ਤੇ ਨਹੀਂ ਪਰ ਅਧਿਕਾਰੀਆਂ ਦੇ ਪੱਧਰ ’ਤੇ ਕਿਸੇ ਖਾਸ ਦੇ ਖ਼ਿਲਾਫ਼ ਕਾਰਵਾਈ ਦੀ ਪਹਿਲ ਹੋ ਜਾਂਦੀ ਹੈ, ਉਸ ਬਾਰੇ ਵੀ ਨੇਤਾ ਸੂਚਿਤ ਕਰ ਸਕਦੇ ਹਨ। ਕਾਂਗਰਸ ਦਾ ਹਰ ਨੇਤਾ ਚਾਹੁੰਦਾ ਹੈ ਕਿ ਉਹ 2022 ਵਿਚ ਜਿੱਤ ਪ੍ਰਾਪਤ ਕਰੇ ਅਤੇ ਉਸ ਦਾ ਰਾਜਨੀਤਕ ਹਿੱਤ ਨਾ ਹੋਵੇ। ਹੁਣ ਜਦੋਂ ਮੌਜੂਦਾ ਘਟਨਾਕ੍ਰਮ ਦੇ ਚੱਲਦੇ ਕਾਂਗਰਸ ਦੇ ਸਿਆਸੀ ਸਮੀਕਰਣ ਬਦਲੇ ਨਜ਼ਰ ਆ ਰਹੇ ਹਨ ਤਾਂ ਇਹੀ ਆਖਿਆ ਜਾ ਸਕਦਾ ਹੈ ਕਿ ਫਿਲਹਾਲ ਹਾਈਕਮਾਨ ਕਿਸੇ ਤਰ੍ਹਾਂ ਦੇ ਬਦਲਾਅ ਜ਼ੋਖ਼ਮ ਨਹੀਂ ਚੁੱਕ ਸਕਦੀ ਹੈ।

The post ਪੰਜਾਬ ਕਾਂਗਰਸ ਦੇ ਮੰਤਰੀ ਮੰਡਲ ਵਿਚ ਫੇਰਬਦਲ ’ਤੇ ਸ਼ੱਕ ਦੇ ਬੱਦਲ ਲੱਗੇ ਮੰਡਰਾਉਣ appeared first on TV Punjab | English News Channel.

]]>
https://en.tvpunjab.com/doubts-hover-over-punjab-cabinet-reshuffle/feed/ 0
ਦਿੱਲੀ ਪਹੁੰਚੇ ਕੈਪਟਨ, ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ https://en.tvpunjab.com/captain-amarinder-singh-reached-delhi-will-meet-sonia-gandhi/ https://en.tvpunjab.com/captain-amarinder-singh-reached-delhi-will-meet-sonia-gandhi/#respond Tue, 10 Aug 2021 08:09:59 +0000 https://en.tvpunjab.com/?p=7416 ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਹਨ। ਅੱਜ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਕੈਪਟਨ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

The post ਦਿੱਲੀ ਪਹੁੰਚੇ ਕੈਪਟਨ, ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਹਨ। ਅੱਜ ਉਹ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਕੈਪਟਨ ਹੋਰਨਾਂ ਕੇਂਦਰੀ ਮੰਤਰੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

The post ਦਿੱਲੀ ਪਹੁੰਚੇ ਕੈਪਟਨ, ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ appeared first on TV Punjab | English News Channel.

]]>
https://en.tvpunjab.com/captain-amarinder-singh-reached-delhi-will-meet-sonia-gandhi/feed/ 0
ਕਾਂਗਰਸ ਦਫਤਰ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਕਰਨਗੇ ਦੋ ਮੀਟਿੰਗਾ https://en.tvpunjab.com/navjot-singh-sidhu-will-do-two-meetings-today-in-congress-office/ https://en.tvpunjab.com/navjot-singh-sidhu-will-do-two-meetings-today-in-congress-office/#respond Fri, 30 Jul 2021 07:38:00 +0000 https://en.tvpunjab.com/?p=6540 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦਫਤਰ ਵਿਚ ਦੋ ਮੀਟਿੰਗਾਂ ਰੱਖੀਆਂ ਹਨ। ਪਹਿਲੀ ਮੀਟਿੰਗ ਸਵੇਰੇ 11 ਵਜੇ ਸੱਦੀ ਗਈ ਹੈ ਜਿਸ ਵਿਚ ਪੰਜਾਬ ਕਾਂਗਰਸ ਦੇ ਪਹਿਲਾਂ ਵਾਲੇ ਅਹੁਦੇਦਾਰ ਸੱਦੇ ਗਏ। ਦੂਜੇ ਮੀਟਿੰਗ ਦੁਪਹਿਰ ਬਾਅਦ ਹੋਵੇਗੀ ਜਿਸ‌ ਵਿਚ ਕਾਂਗਰਸ ਦੇ ਦਲਿਤ ਵਿਧਾਇਕਾਂ ਨਾਲ ਨਵਜੋਤ ਸਿੱਧੂ ਗੱਲਬਾਤ ਕਰਨਗੇ।

The post ਕਾਂਗਰਸ ਦਫਤਰ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਕਰਨਗੇ ਦੋ ਮੀਟਿੰਗਾ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦਫਤਰ ਵਿਚ ਦੋ ਮੀਟਿੰਗਾਂ ਰੱਖੀਆਂ ਹਨ। ਪਹਿਲੀ ਮੀਟਿੰਗ ਸਵੇਰੇ 11 ਵਜੇ ਸੱਦੀ ਗਈ ਹੈ ਜਿਸ ਵਿਚ ਪੰਜਾਬ ਕਾਂਗਰਸ ਦੇ ਪਹਿਲਾਂ ਵਾਲੇ ਅਹੁਦੇਦਾਰ ਸੱਦੇ ਗਏ। ਦੂਜੇ ਮੀਟਿੰਗ ਦੁਪਹਿਰ ਬਾਅਦ ਹੋਵੇਗੀ ਜਿਸ‌ ਵਿਚ ਕਾਂਗਰਸ ਦੇ ਦਲਿਤ ਵਿਧਾਇਕਾਂ ਨਾਲ ਨਵਜੋਤ ਸਿੱਧੂ ਗੱਲਬਾਤ ਕਰਨਗੇ।

The post ਕਾਂਗਰਸ ਦਫਤਰ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਕਰਨਗੇ ਦੋ ਮੀਟਿੰਗਾ appeared first on TV Punjab | English News Channel.

]]>
https://en.tvpunjab.com/navjot-singh-sidhu-will-do-two-meetings-today-in-congress-office/feed/ 0
ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? https://en.tvpunjab.com/illegal-bus-will-permit-cancelled-6353-2/ https://en.tvpunjab.com/illegal-bus-will-permit-cancelled-6353-2/#respond Wed, 28 Jul 2021 11:55:41 +0000 https://en.tvpunjab.com/?p=6353 ਵਿਸ਼ੇਸ਼ ਰਿਪੋਰਟ : ਜਸਬੀਰ ਵਾਟਾਂਵਾਲੀ ਪੰਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਟਰਾਂਸਪੋਰਟ ਮਾਫੀਆ ਅਤੇ ਨਾਜਾਇਜ਼ ਬੱਸਾਂ ਨੂੰ ਬੰਦ ਕੀਤੇ ਜਾਣ ਦਾ ਹੋ-ਹੱਲਾ ਸੁਣਾਈ ਦੇ ਰਿਹਾ ਹੈ। ਟਰਾਂਸਪੋਰਟ ਖੇਤਰ ਵਿਚ ਹੋ ਰਹੀ ਹਨੇਰੇ ਗਰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਚੱਲ ਰਹੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਜੇਕਰ ਸਰਕਾਰ ਵੱਲੋਂ […]

The post ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ : ਜਸਬੀਰ ਵਾਟਾਂਵਾਲੀ

ਪੰਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਟਰਾਂਸਪੋਰਟ ਮਾਫੀਆ ਅਤੇ ਨਾਜਾਇਜ਼ ਬੱਸਾਂ ਨੂੰ ਬੰਦ ਕੀਤੇ ਜਾਣ ਦਾ ਹੋ-ਹੱਲਾ ਸੁਣਾਈ ਦੇ ਰਿਹਾ ਹੈ। ਟਰਾਂਸਪੋਰਟ ਖੇਤਰ ਵਿਚ ਹੋ ਰਹੀ ਹਨੇਰੇ ਗਰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਚੱਲ ਰਹੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫ਼ੈਸਲਾ ਲਿਆ ਹੈ।

ਜੇਕਰ ਸਰਕਾਰ ਵੱਲੋਂ ਵਾਕਿਆ ਹੀ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਜਾਂਦੇ ਹਨ ਤਾਂ ਇਸ ਨਾਲ ਟਰਾਂਸਪੋਰਟ ਖੇਤਰ ਦੀਆਂ ਵੱਡੀਆਂ ਕੰਪਨੀਆਂ ਖਾਸ ਕਰ ਸੁਖਬੀਰ ਬਾਦਲ ਦੀਆਂ ਬੱਸਾਂ ਨੂੰ ਵੱਡਾ ਧੱਕਾ ਲੱਗੇਗਾ। ਮੀਡੀਆ ਵਿਚ ਛਪੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ 250 ਦੇ ਕਰੀਬ ਬੱਸਾਂ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨੇੜਦਾਰਾਂ ਦੀਆਂ ਹਨ। ਪਰਮਿਟ ਰੱਦ ਕੀਤੇ ਜਾਣ ਤੋਂ ਬਾਅਦ ਇਨ੍ਹਾਂ 250 ਬੱਸਾਂ ਨੂੰ ਬਰੇਕਾਂ ਲੱਗ ਜਾਣਗੀਆਂ। ਪਿਛਲੇ ਸਮੇਂ ਦੌਰਾਨ ਸਾਹਮਣੇ ਆਈ ਇਕ ਰਿਪੋਰਟ ਦੇ ਮੁਤਾਬਕ ਪੰਜਾਬ ਵਿੱਚ ਚੱਲ ਰਹੀਆਂ ਨਾਜਾਇਜ਼ ਬੱਸਾਂ ਦੀ ਗਿਣਤੀ ਢਾਈ ਸੌ ਤੋਂ ਕਿਤੇ ਜ਼ਿਆਦਾ ਹੈ।

ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਟਰਾਂਸਪੋਰਟ ਮਾਫੀਆ ਦਾ ਇਹ ਹੋ-ਹੱਲਾ ਕੋਈ ਨਵਾਂ ਨਹੀਂ ਹੈ । ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਮਾਫੀਆ ਦੇ ਮੁੱਦੇ ਨੂੰ ਮੁੱਖ ਚੋਣ ਮੁੱਦਾ ਬਣਾਇਆ ਸੀ। ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਮਾਫੀਆ ਨੂੰ ਅਕਾਲੀ ਭਾਜਪਾ ਦੀ ਪਦਾਇਸ਼ ਦੱਸਦਿਆਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਇਸ ਨੂੰ ਨਕੇਲ ਪਾਉਣ ਦੀਆਂ ਗੱਲਾਂ ਵੀ ਕੀਤੀਆਂ ਸਨ। ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਕਰੀਬ ਸਾਢੇ ਚਾਰ ਬਾਅਦ ਇਸ ਮਾਮਲੇ ‘ਤੇ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਬਣੀ ਹੈ ।

ਟਰਾਂਸਪੋਰਟ ਮਾਫੀਆ ਨੂੰ ਲੈ ਕੇ ਵਿਰੋਧੀ ਧਿਰਾਂ ਹਮੇਸ਼ਾਂ ਹੀ ਕੈਪਟਨ ਸਰਕਾਰ ਨੂੰ ਘੇਰਨ ਦਾ ਯਤਨ ਕਰਦੀਆਂ ਰਹੀਆਂ ਹਨ। ਇਸ ਦੇ ਨਾਲ-ਨਾਲ ਕੈਪਟਨ ਸਰਕਾਰ ਦੇ ਆਪਣੇ ਮੰਤਰੀ ਵੀ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਲਈ ਰੌਲਾ ਰੱਪਾ ਪਾਉਂਦੇ ਰਹੇ ਹਨ। ਲੰਘੀ ਵਿਧਾਨਸਭਾ ਸੈਸ਼ਨ ਦੇ ਸਿਫਰ ਕਾਲ ਦੌਰਾਨ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਉਸਨੇ ਕਿਹਾ ਸੀ ਕਿ ਸਰਕਾਰ ਨੂੰ ਸੱਤਾ ਸੰਭਾਲੇ ਨੂੰ ਤਿੰਨ ਸਾਲ ਤੋਂ ਵਧੇਰੇ ਹੋ ਗਏ ਪਰ ਟਰਾਂਸਪੋਰਟ ਮਾਫੀਆ ਖਿਲਾਫ ਅੱਜ ਤੱਕ ਕੋਈ ਪਾਲਿਸੀ ਨਹੀਂ ਬਣ ਸਕੀ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਨਿਯੁਕਤੀ ਅਤੇ ਧਾਂਦਲੀਆਂ ਦਾ ਵੀ ਮੁੱਦਾ ਵੀ ਵਿਧਾਨ ਸਭਾ ਵਿਚ ਜ਼ੋਰ-ਸ਼ੋਰ ਨਾਲ ਗੂੰਜਿਆ ਸੀ। ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਸਨ।

ਨਾਜਾਇਜ਼ ਬੱਸਾਂ ਦੇ ਚੱਲਣ ਨਾਲ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਨੂੰ ਰੋਜ਼ਾਨਾ ਲੱਗਦਾ ਸੀ ਕਰੀਬ 25 ਲੱਖ ਦਾ ਚੂਨਾ

ਪਿਛਲੇ ਸਮੇਂ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਰਵੇਖਣ ’ਚ ਇਸ ਸਬੰਧੀ ਵੱਡੇ ਖੁਲਾਸੇ ਕੀਤੇ ਗਏ ਸਨ ਕਿ ਸੂਬੇ ਵਿਚ ਕਰੀਬ 2 ਹਜ਼ਾਰ ਨਾਜਾਇਜ਼ ਬੱਸਾਂ ਚੱਲ ਰਹੀਆਂ ਹਨ। ਰਿਪੋਰਟ ਵਿਚ ਕਿਹਾ ਗਿਆ ਸੀ ਕਿ ਇਕ ਤਾਂ ਇਹ ਬੱਸਾਂ ਟੈਕਸ ਚੋਰੀ ਕਰਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾਉਂਦੀਆਂ ਹਨ, ਦੂਜਾ ਇਹ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਹੋਣ ਵਾਲੀ ਆਮਦਨ ਨੂੰ ਵੀ ਖੋਰਾ ਲਗਾਉਂਦੀਆਂ ਹਨ। ਰੋਡਵੇਜ਼ ਅਤੇ ਪੀਆਰਟੀਸੀ ਨੂੰ ਇਸ ਨਾਲ ਰੋਜ਼ਾਨਾ ਕਰੀਬ 25 ਲੱਖ ਰੁਪਏ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਇਕ ਪਰਮਿਟ ’ਤੇ ਕਈ-ਕਈ ਬੱਸਾਂ ਦਾ ਚੱਲਣਾ ਅਤੇ ਪ੍ਰਭਾਵਸ਼ਾਲੀ ਟਰਾਂਸਪੋਰਟਰਾਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਦੇ ਵੀ ਖੁਲਾਸੇ ਹੋਏ ਸਨ। ਹੁਣ ਜੇਕਰ ਇਹ ਨਾਜਾਇਜ਼ ਬੱਸਾਂ ਦੇ ਸਾਰੇ ਨਾਜਾਇਜ਼ ਪਰਮਿਟ ਰੱਦ ਕਰ ਦਿੱਤੇ ਜਾਂਦੇ ਹਨ ਤਾਂ ਇਸ ਨਾਲ ਰੋਡਵੇਜ਼ ਅਤੇ ਪੀਆਰਟੀਸੀ ਨੂੰ ਵੱਡਾ ਫ਼ਾਇਦਾ ਹੋਵੇਗਾ।

ਕੈਪਟਨ ਦੀ ਪਹਿਲੀ ਕੈਬਨਿਟ ਟਰਾਂਸਪੋਰਟ ਮਾਫੀਆ ਖਿਲਾਫ ਲੈ ਕੇ ਆਈ ਸੀ ਇਹ ਬਿੱਲ

ਕੈਪਟਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਟਰਾਂਸਪੋਰਟ ਪਾਲਿਸੀ ਦੇ ਨਵੇਂ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਇਸ ਅਨੁਸਾਰ ਵੱਖ-ਵੱਖ ਰੂਟਾਂ ’ਤੇ ਚੱਲ ਰਹੀਆਂ ਸਾਰੀਆਂ ਵੱਡੀਆਂ ਅਤੇ ਛੋਟੀਆਂ 12,210 ਬਸਾਂ ਦੇ ਪਰਮਿਟ ਰੱਦ ਕਰਕੇ ਨਵੇਂ ਸਿਰਿਓਂ ਜ਼ਾਰੀ ਕੀਤੇ ਜਾਣੇ ਸਨ। ਇਸ ਤੋਂ ਇਲਾਵਾ ਵਿਜੀਲੈਂਸ ਵਿਭਾਗ ਅਤੇ ਸੂਬਾ ਪੁਲਿਸ ਦੀ ਇਕ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ, ਜਿਸਦਾ ਮੁੱਖ ਕਾਰਜ ਸਾਰੀਆਂ ਨਾਜਾਇਜ਼ ਬੱਸਾਂ ਦੀ ਨਿਸ਼ਾਨਦੇਹੀ ਕਰਨਾ ਅਤੇ ਉਨ੍ਹਾਂ ਨੂੰ ਬੰਦ ਕਰਨ ਹਿੱਤ ਕਾਰਵਾਈ ਕਰਨਾ ਸੀ। ਬੱਸਾਂ ਦੇ ਪਰਮਿਟ ਰੱਦ ਕਰਨ ਵਿੱਚ ਹੁਣ ਕਿੰਨੀ ਕੁ ਸਾਫ਼ਗੋਈ ਅਤੇ ਇਮਾਨਦਾਰੀ ਵਰਤੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

The post ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? appeared first on TV Punjab | English News Channel.

]]>
https://en.tvpunjab.com/illegal-bus-will-permit-cancelled-6353-2/feed/ 0
ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/ https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/#respond Sun, 25 Jul 2021 10:18:45 +0000 https://en.tvpunjab.com/?p=5975 ਚੰਡੀਗੜ੍ਹ ( ਗਗਨਦੀਪ ਸਿੰਘ ) :  ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਬੀਤੇ ਦਿਨਾਂ ਵਿੱਚ ਇਹ ਪੂਰਾ ਡਰਾਮਾ ਰਚਿਆ ਗਿਆ ਉਹ ਸਭ ਦਿੱਲੀ […]

The post ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ ( ਗਗਨਦੀਪ ਸਿੰਘ ) :  ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਬੀਤੇ ਦਿਨਾਂ ਵਿੱਚ ਇਹ ਪੂਰਾ ਡਰਾਮਾ ਰਚਿਆ ਗਿਆ ਉਹ ਸਭ ਦਿੱਲੀ ਤੋਂ ਸਕ੍ਰਿਪਟ ਹੋਇਆ ਸੀ। ਉਨ੍ਹਾਂ ਕਿਹਾ ਕਿ ਆਪਣੀ ਸਰਕਾਰ ਦੀਆਂ ਨਾਕਾਮੀਆਂ ਲੁਕਾਉਣ ਲਈ ਉਨ੍ਹਾਂ ਨੇ ਹੀ ਸਭ ਡਰਾਮਾ ਰਚਿਆ ਹੈ, ਕਿਉਂਕਿ ਉਹ ਨਾ ਤਾ ਆਪਣੇ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰ ਸਕੇ ਅਤੇ ਨਾ ਹੀ ਬੇਅਦਬੀ ਨੂੰ ਲੈ ਕੇ ਇਨਸਾਫ ਦਿਵਾ ਸਕੇ। ਜਿਸ ਕਰ ਕੇ ਇਹ ਡਰਾਮਾ ਰਚਿਆ ਹੈ ਤਾਂ ਜੋ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।

ਕਿਸਾਨੀ ਦੇ ਮੁੱਦੇ ਤੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹ ਕਿਸਾਨ ਸ਼ਬਦ ਦਾ ਬਹੁਤ ਸਨਮਾਨ ਕਰਦੇ ਹਨ। ਪਰ ਕਿਸਾਨਾਂ ਦੇ ਭੇਸ ਵਿਚ ਕੁਝ ਲੋਕ ਆਪਣੀਆਂ ਰਾਜਨੀਤਕ ਰੋਟੀਆਂ ਸੇਕ ਰਹੇ ਨੇ। ਉਹ ਉਨ੍ਹਾਂ ਦੇ ਖ਼ਿਲਾਫ਼ ਨੇ। ਉਨ੍ਹਾਂ ਨੇ ਕਿਹਾ ਕਿ ਹਰ ਕੋਈ ਪੰਜਾਬ ਵਿੱਚ ਅਮਨ ਸ਼ਾਂਤੀ ਚਾਹੁੰਦਾ ਹੈ। ਮੀਨਾਕਸ਼ੀ ਲੇਖੀ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਆਪਣਾ ਸਪੱਸ਼ਟੀਕਰਨ ਪਹਿਲਾਂ ਹੀ ਦੇ ਚੁੱਕੇ ਨੇ।

ਇਸ ਦੌਰਾਨ ਉਨ੍ਹਾਂ ਮਹਿੰਗਾਈ ਦੇ ਮੁੱਦੇ ਤੇ ਵੀ ਜਦੋਂ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਜੋ ਪੰਜ ਸਾਲ ਪਹਿਲਾਂ ਦਾ ਕਾਰਜਕਾਲ ਸੀ ਉਸ ਦੌਰਾਨ ਮਹਿੰਗਾਈ ਤੇ ਕੰਟਰੋਲ ਰਿਹਾ ਪਰ ਕੋਰੋਨਾ ਮਹਾਂਮਾਰੀ ਦੀ ਆਪਦਾ ਆਉਣ ਕਰਕੇ ਸਿਰਫ ਦੇਸ਼ ਨਹੀਂ ਸਗੋਂ ਪੂਰਾ ਵਿਸ਼ਵ ਇਸ ਦੀ ਲਪੇਟ ਵਿੱਚ ਹੈ। ਜਿਸ ਕਰਕੇ ਪੂਰੇ ਦੇਸ਼ ਨੂੰ ਆਰਥਿਕ ਮੰਦੀ ਨਾਲ ਜੂਝਣਾ ਪੈ ਰਿਹਾ ਹੈ।

ਅਰਥਵਿਵਸਥਾ ਬਿਲਕੁਲ ਹੇਠਾਂ ਡਿੱਗ ਗਈ ਹੈ, ਕਿਉਂਕਿ ਕੋਰੋਨਾ ਦੌਰਾਨ ਲਾਕਡਾਊਨ ਲਗਾਇਆ ਗਿਆ ਸੀ, ਉਨ੍ਹਾਂ ਕਿਹਾ ਕਿ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ, ਇੱਕ ਸੌ ਤੀਹ ਕਰੋੜ ਦੇਸ਼ ਵਿੱਚ ਆਬਾਦੀ ਹੈ ਉਨ੍ਹਾਂ ਕਿਹਾ ਕਿ ਇਹ ਪੱਕੇ ਤੌਰ ਤੇ ਨਹੀਂ ਹੈ ਇਹ ਕੁਝ ਸਮੇਂ ਲਈ ਹੈ, ਹਾਲਾਤ ਜਲਦ ਠੀਕ ਹੋ ਜਾਣਗੇ, ਉਨ੍ਹਾਂ ਸੂਬਾ ਸਰਕਾਰ ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਿਉਂ ਹਿਮਾਚਲ ਵਿੱਚ ਪੈਟਰੋਲ ਸਸਤਾ ਹੈ ਅਤੇ ਪੰਜਾਬ ਵਿੱਚ ਮਹਿੰਗਾ ਇਹ ਸਵਾਲ ਕੈਪਟਨ ਨੂੰ ਵੀ ਪੁੱਛਣਾ ਚਾਹੀਦਾ ਹੈ।

The post ਅਸ਼ਵਨੀ ਸ਼ਰਮਾ ਨੇ ਕਿਹਾ “ਸਿੱਧੂ ਦੀ ਪ੍ਰਧਾਨਗੀ ਦਾ ਡਰਾਮਾ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚਿਆ” appeared first on TV Punjab | English News Channel.

]]>
https://en.tvpunjab.com/the-drama-of-sidhus-presidency-was-created-by-the-congress-to-hide-its-failures-said-ashwani-sharma/feed/ 0
ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ https://en.tvpunjab.com/new-controversy-after-navjot-sidhu-coronation/ https://en.tvpunjab.com/new-controversy-after-navjot-sidhu-coronation/#respond Sat, 24 Jul 2021 10:26:10 +0000 https://en.tvpunjab.com/?p=5858 ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਦੇ ਕਈ ਅੰਦਰੂਨੀ ਵਿਵਾਦ ਸੁਲਝਦੇ ਨਜ਼ਰ ਆਏ, ਦੂਜੇ ਪਾਸੇ ਬੁਲਾਰਿਆਂ ਵੱਲੋਂ ਦਿੱਤੇ ਗਏ ਭਾਸ਼ਣ ਨੇ ਨਵੇਂ ਵਿਵਾਦਾਂ ਨੂੰ ਵੀ ਜਨਮ ਦਿੱਤਾ। ਅਜਿਹਾ ਹੀ ਇਕ ਵਿਵਾਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਸ਼ਣ ਨਾਲ ਵੀ ਸਾਹਮਣੇ ਆਇਆ । ਸੁਨੀਲ […]

The post ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਦੇ ਕਈ ਅੰਦਰੂਨੀ ਵਿਵਾਦ ਸੁਲਝਦੇ ਨਜ਼ਰ ਆਏ, ਦੂਜੇ ਪਾਸੇ ਬੁਲਾਰਿਆਂ ਵੱਲੋਂ ਦਿੱਤੇ ਗਏ ਭਾਸ਼ਣ ਨੇ ਨਵੇਂ ਵਿਵਾਦਾਂ ਨੂੰ ਵੀ ਜਨਮ ਦਿੱਤਾ। ਅਜਿਹਾ ਹੀ ਇਕ ਵਿਵਾਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਭਾਸ਼ਣ ਨਾਲ ਵੀ ਸਾਹਮਣੇ ਆਇਆ ।

ਸੁਨੀਲ ਜਾਖੜ ਨੇ ਆਪਣੇ ਭਾਸ਼ਣ ਦੌਰਾਨ ਜਿੱਥੇ ਤਮਾਸ਼ਬੀਨਾ ਖਿਲਾਫ ਜੰਮ ਕੇ ਭੜਾਸ ਕੱਢੀ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਹੀ ਸੀ ਜਿਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਕਰਨ ਲਈ ਪੰਜਾਬ ਤੋਂ ਦਿੱਲੀ ਭੇਜਿਆ। ਉਨ੍ਹਾਂ ਕਿਹਾ ਕਿ ਕੋਈ ਹੋਰ ਅਜਿਹਾ ਨਹੀਂ ਕਰ ਸਕਦਾ ਸੀ।

ਇਸ ਬਿਆਨ ਤੋਂ ਬਾਅਦ ਸਵਾਲ ਉੱਠ ਰਹੇ ਹਨ ਕਿ ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਬਾਰਡਰ ‘ਤੇ ਅੰਦੋਲਨ ਕਰਨ ਲਈ ਭੇਜਿਆ ਗਿਆ ਸੀ? ਇਹ ਵਿਵਾਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਦਾਅਵੇ ਕਾਰਨ ਪੈਦਾ ਹੋਇਆ ਹੈ। ਸਿੱਧੂ ਦੇ ਪ੍ਰੋਗਰਾਮ ਵਿਚ ਕੈਪਟਨ ਦੀ ਸ਼ਲਾਘਾ ਕਰਨ ਦੇ ਚੱਕਰ ਵਿਚ ਜਾਖੜ ਨੇ ਕੁਝ ਇਸ ਤਰ੍ਹਾਂ ਕਿਹਾ ਕਿ ਭਾਜਪਾ ਨੂੰ ਕਿਸਾਨ ਅੰਦੋਲਨ ‘ਤੇ ਕਾਂਗਰਸ ਦਾ ਘਿਰਾਓ ਕਰਨ ਦਾ ਮੌਕਾ ਮਿਲ ਗਿਆ ।

ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਪਿਛਲੇ ਸਾਲ ਪੰਜਾਬ ਵਿਚ ਪਹਿਲੀ ਵਾਰ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਜੇਲ੍ਹ ਭਰੋ ਅੰਦੋਲਨ ਅਤੇ ਰੇਲਵੇ ਟਰੈਕ ਨੂੰ ਜਾਮ ਰੱਖਣ ਤੋਂ ਬਾਅਦ ਕਿਸਾਨ ਦਿੱਲੀ ਨੂੰ ਘੇਰਨ ਲਈ ਪੰਜਾਬ ਤੋਂ ਗਏ।

ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਅੱਜ ਵੀ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਦਿੱਲੀ ਦੇ ਗਾਜ਼ੀਪੁਰ ਸਰਹੱਦ ‘ਤੇ ਚੱਲ ਰਿਹਾ ਹੈ ਪਰ ਪੰਜਾਬ ਕਾਂਗਰਸ ਦੇ ਆਗੂ ਸੁਨੀਲ ਜਾਖੜ ਦੇ ਬਿਆਨ ਤੋਂ ਇੰਜ ਜਾਪਦਾ ਹੈ ਕਿ ਕਿਸਾਨਾਂ ਨੂੰ ਪੰਜਾਬ ਤੋਂ ਬਾਹਰ ਕੱਢ ਕੇ ਦਿੱਲੀ ਭੇਜ ਦਿੱਤਾ ਗਿਆ ਸੀ ਅਤੇ ਕਿਸਾਨਾਂ ਨੂੰ ਦਿੱਲੀ ‘ਚ ਅੰਦੋਲਨ ਦਾ ਤਰੀਕਾ ਕੈਪਟਨ ਅਤੇ ਉਨ੍ਹਾਂ ਦੀ ਸਰਕਾਰ ਨੇ ਦਿਖਾਇਆ। ਹੁਣ ਸਿੱਧੂ-ਕੈਪਟਨ ਤੋਂ ਬਾਅਦ ਜਾਖੜ ਦੇ ਬਿਆਨਾਂ ਦਾ ਪਾਰਟੀ ਕੀ ਜਵਾਬ ਦਿੰਦੀ ਹੈ ਇਹ ਵੇਖਣਯੋਗ ਹੋਵੇਗਾ।

ਟੀਵੀ ਪੰਜਾਬ ਬਿਊਰੋ 

The post ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਛਿੜਿਆ ਨਵਾਂ ਵਿਵਾਦ appeared first on TV Punjab | English News Channel.

]]>
https://en.tvpunjab.com/new-controversy-after-navjot-sidhu-coronation/feed/ 0
ਪ੍ਰਧਾਨਗੀ ਮਿਲਣ ਤੋਂ ਬਾਅਦ ਵੀ ਨਹੀਂ ਨਜ਼ਰ ਆ ਰਹੇ ਨਵਜੋਤ ਸਿੱਧੂ ਤੇ ਕੈਪਟਨ ਵਿੱਚ ਸਮਝੌਤੇ ਦੇ ਆਸਾਰ https://en.tvpunjab.com/after-becoming-the-president-of-punjab-congress-still-there-are-no-signs-of-navjot-singh-sidhu-and-captain-amrinder-singhs-reconcilation/ https://en.tvpunjab.com/after-becoming-the-president-of-punjab-congress-still-there-are-no-signs-of-navjot-singh-sidhu-and-captain-amrinder-singhs-reconcilation/#respond Tue, 20 Jul 2021 07:22:22 +0000 https://en.tvpunjab.com/?p=5274 ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੁੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨੇ ਜਾਣ ਤੋਂ  ਦੋ ਦਿਨ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਸੁਲ੍ਹਾ ਸਫਾਈ ਜਾਂ ਸਮਝੌਤੇ ਦੇ ਆਸਾਰ ਨਹੀਂ ਹਨ।   ਮੁੱਖ ਮੰਤਰੀ, ਘੱਟ ਤੋਂ ਘੱਟ 10 ਕੈਬਨਿਟ ਮੰਤਰੀਆਂ ਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ […]

The post ਪ੍ਰਧਾਨਗੀ ਮਿਲਣ ਤੋਂ ਬਾਅਦ ਵੀ ਨਹੀਂ ਨਜ਼ਰ ਆ ਰਹੇ ਨਵਜੋਤ ਸਿੱਧੂ ਤੇ ਕੈਪਟਨ ਵਿੱਚ ਸਮਝੌਤੇ ਦੇ ਆਸਾਰ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕਾਂਗਰਸ ਹਾਈ ਕਮਾਂਡ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੁੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨੇ ਜਾਣ ਤੋਂ  ਦੋ ਦਿਨ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਸੁਲ੍ਹਾ ਸਫਾਈ ਜਾਂ ਸਮਝੌਤੇ ਦੇ ਆਸਾਰ ਨਹੀਂ ਹਨ।

 

ਮੁੱਖ ਮੰਤਰੀ, ਘੱਟ ਤੋਂ ਘੱਟ 10 ਕੈਬਨਿਟ ਮੰਤਰੀਆਂ ਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਤੋਂ ਇਲਾਵਾ ਅੱਧੇ ਤੋਂ ਵੱਧ ਵਿਧਾਇਕਾਂ ਨੇ ਹਾਲੇ ਤੱਕ ਨਵਜੋਤ ਸਿੱਧੂ ਨੁੰ ਪ੍ਰਧਾਨ ਬਣਨ ’ਤੇ ਵਧਾਈ ਤੱਕ ਨਹੀਂ ਦਿੱਤੀ। ਜਿਥੇ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੱਧੂ ਦੇ ਖਿਲਾਫ ਆਪਣੇ ਸਟੈਂਡ ’ਤੇ ਕਾਇਮ ਹਨ, ਉਥੇ ਹੀ ਨਵਜੋਤ ਸਿੱਧੂ ਨੇ ਵੀ ਹਾਲੇ ਤੱਕ ਇਸ ਮਾਮਲੇ ਵਿਚ ਆਪਣੇ ਪੱਤੇ ਨਹੀਂ ਖੋਲ੍ਹੇ।

 

ਭਾਵੇਂ ਕਾਂਗਰਸ ਦੇ ਕੁਝ ਕੁ ਆਗੂ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਕਰਾਉਣ ਲਈ ਯਤਨ ਕਰ ਰਹੇ ਹਨ ਪਰ ਹਾਲ ਦੀ ਘੜੀ ਤੱਕ ਪੰਜਾਬ ਕਾਂਗਰਸ ਦਾ ਸੰਕਟ ਖਤਮ ਹੋਣ  ਨਾਲੋਂ ਹੋਰ ਵੱਧ ਗਿਆ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਧਾਨਗੀ ਮਿਲਣ ਤੋਂ ਬਾਅਦ ਵੀ ਨਹੀਂ ਨਜ਼ਰ ਆ ਰਹੇ ਨਵਜੋਤ ਸਿੱਧੂ ਤੇ ਕੈਪਟਨ ਵਿੱਚ ਸਮਝੌਤੇ ਦੇ ਆਸਾਰ appeared first on TV Punjab | English News Channel.

]]>
https://en.tvpunjab.com/after-becoming-the-president-of-punjab-congress-still-there-are-no-signs-of-navjot-singh-sidhu-and-captain-amrinder-singhs-reconcilation/feed/ 0
ਕੀ ਕੈਪਟਨ ਕਰਨਗੇ ਲੰਚ ਪ੍ਰੋਗਰਾਮ ? ਸਿੱਧੂ ਨੂੰ ਮਿਲੇਗਾ ਸੱਦਾ ? https://en.tvpunjab.com/will-captain-still-do-lunch-program-is-navjot-singh-sidhu-invited/ https://en.tvpunjab.com/will-captain-still-do-lunch-program-is-navjot-singh-sidhu-invited/#respond Mon, 19 Jul 2021 08:54:56 +0000 https://en.tvpunjab.com/?p=5152 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਐਮ.ਐਲ.ਏ ਤੇ ਮੈਂਬਰ ਪਾਰਲੀਮੈਂਟਾਂ ਨਾਲ ਦੁਪਹਿਰ ਦੇ ਖਾਣੇ ਦੇ ਪ੍ਰੋਗਰਾਮ ਦੇ ਚਰਚੇ ਚੱਲ ਰਹੇ ਨੇ। ਇਹ ਪ੍ਰੋਗਰਾਮ ਆਉਣ ਵਾਲੇ ਬੁੱਧਵਾਰ ਨੂੰ ਤੈਅ ਹੋਇਆ ਸੀ। ਪਰ ਨਵਜੋਤ ਸਿੱਧੂ ਦੇ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਹੁਣ ਕੀ ਇਹ ਖਾਣੇ ‘ਤੇ ਮਿਲਣੀ ਦਾ ਪ੍ਰੋਗਰਾਮ ਹੋਏਗਾ ਜਾਂ […]

The post ਕੀ ਕੈਪਟਨ ਕਰਨਗੇ ਲੰਚ ਪ੍ਰੋਗਰਾਮ ? ਸਿੱਧੂ ਨੂੰ ਮਿਲੇਗਾ ਸੱਦਾ ? appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਐਮ.ਐਲ.ਏ ਤੇ ਮੈਂਬਰ ਪਾਰਲੀਮੈਂਟਾਂ ਨਾਲ ਦੁਪਹਿਰ ਦੇ ਖਾਣੇ ਦੇ ਪ੍ਰੋਗਰਾਮ ਦੇ ਚਰਚੇ ਚੱਲ ਰਹੇ ਨੇ। ਇਹ ਪ੍ਰੋਗਰਾਮ ਆਉਣ ਵਾਲੇ ਬੁੱਧਵਾਰ ਨੂੰ ਤੈਅ ਹੋਇਆ ਸੀ। ਪਰ ਨਵਜੋਤ ਸਿੱਧੂ ਦੇ ਪ੍ਰਧਾਨ ਐਲਾਨੇ ਜਾਣ ਤੋਂ ਬਾਅਦ ਹੁਣ ਕੀ ਇਹ ਖਾਣੇ ‘ਤੇ ਮਿਲਣੀ ਦਾ ਪ੍ਰੋਗਰਾਮ ਹੋਏਗਾ ਜਾਂ ਨਹੀਂ, ਇਸ ਬਾਰੇ ਹਾਲੇ ਕੁਝ ਕਿਹਾ ਨੀ ਜਾ ਸਕਦਾ। ਕਿਉਂਕਿ ਵਿਧਾਇਕਾਂ ਨਾਲ ਖਾਣੇ ਦਾ ਪ੍ਰੋਗਰਾਮ ਸਿੱਧੂ ਦੀ ਪ੍ਰਧਾਨਗੀ ਦੇ ਐਲਾਨ ਤੋਂ ਪਹਿਲਾਂ ਬਣਾਇਆ ਗਿਆ ਸੀ।

ਕੈਪਟਨ ਪਹਿਲਾਂ ਵੀ ਪੰਜਾਬ ਦੇ ਕਈ ਵਿਧਾਇਕਾਂ ਜਾਂ ਮੈਂਬਰ ਪਾਰਲੀਮੈਂਟਾਂ ਨਾਲ ਮੀਟਿੰਗ ਕਰ ਚੁੱਕੇ ਸੀ। ਪਰ ਪਿਛਲੇ ਦਿਨੀਂ ਸੋਨੀਆ ਗਾਂਧੀ ਦੁਆਰਾ ਪੰਜਾਬ ਕਾਂਗਰਸ ਦੇ ਆਪਸੀ ਕਾਟੋ-ਕਲੇਸ਼ ਨੂੰ ਮੁਕਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਦਿਆਂ ਸਿੱਧੂ ਨੂੰ ਐਤਵਾਰ ਰਾਤ ਪ੍ਰਧਾਨ ਬਣਾ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ

The post ਕੀ ਕੈਪਟਨ ਕਰਨਗੇ ਲੰਚ ਪ੍ਰੋਗਰਾਮ ? ਸਿੱਧੂ ਨੂੰ ਮਿਲੇਗਾ ਸੱਦਾ ? appeared first on TV Punjab | English News Channel.

]]>
https://en.tvpunjab.com/will-captain-still-do-lunch-program-is-navjot-singh-sidhu-invited/feed/ 0
ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/ https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/#respond Sat, 17 Jul 2021 09:03:31 +0000 https://en.tvpunjab.com/?p=4992 ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਲਈ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਸੁਲਝਾਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਰਾਵਤ ਨੇ […]

The post ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕਾਂਗਰਸ ਹਾਈ ਕਮਾਨ ਲਈ ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਸੁਲਝਾਉਣ ਦੇ ਯਤਨ ਤੇਜ਼ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਪਿਛਲਾ ਬਿਆਨ ਦੋਹਰਾਇਆ ਗਿਆ ਹੈ।

ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਹੋਈ ਮੀਟਿੰਗ ਵਿਚ ਖ਼ਬਰ ਸਾਹਮਣੇ ਆਈ ਹੈ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਲਈ ਕੈਪਟਨ ਨੂੰ ਰਾਜ਼ੀ ਕਰ ਲਿਆ ਗਿਆ ਹੈ l ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਹਾਈਕਮਾਨ ਵੱਲੋਂ ਲਿਆ ਕੋਈ ਵੀ ਫ਼ੈਸਲਾ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ l ਦੋਨਾਂ ਆਗੂਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਵੀ ਸੰਕੇਤ ਮਿਲੇ ਹਨ ਕਿ ਆਉਂਦੇ ਹਫ਼ਤੇ ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਵੀ ਹੈ l ਜਿਸ ਦੌਰਾਨ ਕੈਪਟਨ ਆਪਣੀ ਮਰਜ਼ੀ ਅਨੁਸਾਰ ਫ਼ੈਸਲਾ ਲੈ ਸਕਣਗੇ।

ਟੀਵੀ ਪੰਜਾਬ ਬਿਊਰੋ

 

The post ਹਰੀਸ਼ ਰਾਵਤ ਨੇ ਕੈਪਟਨ ਨੂੰ ਕੀਤਾ ਰਾਜ਼ੀ,ਪੰਜਾਬ ਵਜ਼ਾਰਤ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ appeared first on TV Punjab | English News Channel.

]]>
https://en.tvpunjab.com/%e0%a8%b9%e0%a8%b0%e0%a9%80%e0%a8%b6-%e0%a8%b0%e0%a8%be%e0%a8%b5%e0%a8%a4-%e0%a8%a8%e0%a9%87-%e0%a8%95%e0%a9%88%e0%a8%aa%e0%a8%9f%e0%a8%a8-%e0%a8%a8%e0%a9%82%e0%a9%b0-%e0%a8%95%e0%a9%80%e0%a8%a4/feed/ 0
ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/ https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/#respond Fri, 16 Jul 2021 08:34:40 +0000 https://en.tvpunjab.com/?p=4866 ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਦਾ ਅਸਰ ਹੁਣ ਜ਼ਮੀਨੀ ਪੱਧਰ ਤੇ ਵੀ ਵਿਖਾਈ ਦੇਣ ਲੱਗਾ ਹੈ। ਵਰਕਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋ ਗਏ ਨੇ ਅਤੇ ਆਪੋ ਆਪਣੇ ਪਸੰਦੀਦਾ ਆਗੂਆਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਨੇ। ਬੀਤੇ ਦਿਨ ਦੁੱਗਰੀ ਦੇ ਇਲਾਕੇ ਦੇ ਵਿੱਚ ਜਸਰਾਜ ਗਰੇਵਾਲ ਵੱਲੋਂ ਬੱਬਰ ਸ਼ੇਰ ਇੱਕ ਹੀ ਹੁੰਦਾ ਹੈ ਨਾ […]

The post ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ appeared first on TV Punjab | English News Channel.

]]>
FacebookTwitterWhatsAppCopy Link


ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਦਾ ਅਸਰ ਹੁਣ ਜ਼ਮੀਨੀ ਪੱਧਰ ਤੇ ਵੀ ਵਿਖਾਈ ਦੇਣ ਲੱਗਾ ਹੈ। ਵਰਕਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋ ਗਏ ਨੇ ਅਤੇ ਆਪੋ ਆਪਣੇ ਪਸੰਦੀਦਾ ਆਗੂਆਂ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਨੇ। ਬੀਤੇ ਦਿਨ ਦੁੱਗਰੀ ਦੇ ਇਲਾਕੇ ਦੇ ਵਿੱਚ ਜਸਰਾਜ ਗਰੇਵਾਲ ਵੱਲੋਂ ਬੱਬਰ ਸ਼ੇਰ ਇੱਕ ਹੀ ਹੁੰਦਾ ਹੈ ਨਾ ਦੇ ਨਵਜੋਤ ਸਿੰਘ ਸਿੱਧੂ ਦੇ ਅਤੇ ਉਨ੍ਹਾਂ ਦੀ ਪਤਨੀ ਦੇ ਪੋਸਟਰ ਲਗਾਏ ਗਏ ਸਨ ਜੋ ਬੀਤੀ ਰਾਤ ਪਾੜ ਦਿੱਤੇ ਗਏ। ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ ਨੇ।

ਪੋਸਟਰ ਵਾਰ ਛਿੜ ਗਈ ਹੈ ਪੋਸਟਰ ਲਾਉਣ ਵਾਲੇ ਸਿੱਧੂ ਦੇ ਸਮਰਥਕ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ। ਉਹ ਇਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹ ਪੋਸਟਰ ਪਾੜੇ ਨੇ ਉਨ੍ਹਾਂ ਨੂੰ ਜਾਣਦੇ ਨੇ। ਪਰ ਉਨ੍ਹਾਂ ਦਾ ਨਾਂ ਨਹੀਂ ਲੈਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਜਿੰਨੇ ਮਰਜ਼ੀ ਪੋਸਟਰ ਪਾੜ ਲੈਣ ਉਹ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਪੋਸਟਰ ਲਾਉਂਦੇ ਰਹਿਣਗੇ ਕਿਉਂਕਿ ਨਵਜੋਤ ਸਿੰਘ ਸਿੱਧੂ ਹੀ ਪੰਜਾਬ ਦੇ ਨੌਜਵਾਨਾਂ ਦਾ ਸਾਥ ਦੇ ਸਕਦੇ ਨੇ ਇਸ ਕਰਕੇ ਉਨ੍ਹਾਂ ਨੂੰ ਸਮਰਥਨ ਕਰ ਰਹੇ ਨੇ।

The post ਜ਼ਮੀਨੀ ਪੱਧਰ ਤੇ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕ ਆਹਮੋ ਸਾਹਮਣੇ appeared first on TV Punjab | English News Channel.

]]>
https://en.tvpunjab.com/%e0%a9%9b%e0%a8%ae%e0%a9%80%e0%a8%a8%e0%a9%80-%e0%a8%aa%e0%a9%b1%e0%a8%a7%e0%a8%b0-%e0%a8%a4%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf%e0%a9%b0%e0%a8%98-%e0%a8%b8/feed/ 0