death anniversary Archives - TV Punjab | English News Channel https://en.tvpunjab.com/tag/death-anniversary/ Canada News, English Tv,English News, Tv Punjab English, Canada Politics Wed, 16 Jun 2021 13:59:56 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg death anniversary Archives - TV Punjab | English News Channel https://en.tvpunjab.com/tag/death-anniversary/ 32 32 ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ https://en.tvpunjab.com/%e0%a8%ae%e0%a8%b9%e0%a8%be%e0%a8%b0%e0%a8%be%e0%a8%9c%e0%a8%be-%e0%a8%b0%e0%a8%a3%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%a6%e0%a9%80-%e0%a8%ac%e0%a8%b0%e0%a8%b8/ https://en.tvpunjab.com/%e0%a8%ae%e0%a8%b9%e0%a8%be%e0%a8%b0%e0%a8%be%e0%a8%9c%e0%a8%be-%e0%a8%b0%e0%a8%a3%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%a6%e0%a9%80-%e0%a8%ac%e0%a8%b0%e0%a8%b8/#respond Wed, 16 Jun 2021 13:59:56 +0000 https://en.tvpunjab.com/?p=2004 ਟੀਵੀ ਪੰਜਾਬ ਬਿਊਰੋ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੋਰੋਨਾ ਵਾਇਰਸ ਕਾਰਨ ਇਜਾਜ਼ਤ ਨਹੀਂ ਮਿਲ ਸਕੀ। ਪਾਕਿਸਤਾਨ ਸਰਕਾਰ ਨੇ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਸਿੱਖ ਜਥੇ ਦੇ ਪਾਕਿਸਤਾਨ ਦਾਖਲੇ ਨੂੰ ਮਨਜ਼ੂਰੀ ਨਹੀਂ ਦਿੱਤੀ। ਸ਼੍ਰੋਮਣੀ ਕਮੇਟੀ ਦੇ ਮੀਡੀਆ ਮੀਤ ਸਕੱਤਰ […]

The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੋਰੋਨਾ ਵਾਇਰਸ ਕਾਰਨ ਇਜਾਜ਼ਤ ਨਹੀਂ ਮਿਲ ਸਕੀ। ਪਾਕਿਸਤਾਨ ਸਰਕਾਰ ਨੇ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਸਿੱਖ ਜਥੇ ਦੇ ਪਾਕਿਸਤਾਨ ਦਾਖਲੇ ਨੂੰ ਮਨਜ਼ੂਰੀ ਨਹੀਂ ਦਿੱਤੀ।

ਸ਼੍ਰੋਮਣੀ ਕਮੇਟੀ ਦੇ ਮੀਡੀਆ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਵੱਲੋਂ ਮੀਡੀਆ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। 

ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣ ਵਾਲਾ ਸੀ। ਇਸ ਜਥੇ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਇਤਿਹਾਸਕ ਸਮਾਗਮਾਂ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਨਹੀਂ ਜਾ ਸਕਿਆ ਸੀ ਜਿਸ ਦੀ ਵਜ੍ਹਾ ਕੋਰੋਨਾ ਨੂੰ ਦੱਸਿਆ ਗਿਆ ਸੀ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀਆਂ ਬੇਨਤੀਆਂ ਵੀ ਬੇਅਸਰ ਰਹੀਆਂ ਤੇ ਕੋਰੋਨਾ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਇਹ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਸਿੱਖ ਸ਼ਰਧਾਲੂ ਕਾਫੀ ਨਿਰਾਸ਼ ਹੋਏ ਸਨ।

The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ appeared first on TV Punjab | English News Channel.

]]>
https://en.tvpunjab.com/%e0%a8%ae%e0%a8%b9%e0%a8%be%e0%a8%b0%e0%a8%be%e0%a8%9c%e0%a8%be-%e0%a8%b0%e0%a8%a3%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%a6%e0%a9%80-%e0%a8%ac%e0%a8%b0%e0%a8%b8/feed/ 0