Delhi meeting Archives - TV Punjab | English News Channel https://en.tvpunjab.com/tag/delhi-meeting/ Canada News, English Tv,English News, Tv Punjab English, Canada Politics Tue, 29 Jun 2021 15:18:41 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Delhi meeting Archives - TV Punjab | English News Channel https://en.tvpunjab.com/tag/delhi-meeting/ 32 32 ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ https://en.tvpunjab.com/navjot-sidhu-rahul-gandhi-meeting-u-turns/ https://en.tvpunjab.com/navjot-sidhu-rahul-gandhi-meeting-u-turns/#respond Tue, 29 Jun 2021 15:15:21 +0000 https://en.tvpunjab.com/?p=3112 ਦਿੱਲੀ – ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਏ ਪਲ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ।ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ […]

The post ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ appeared first on TV Punjab | English News Channel.

]]>
FacebookTwitterWhatsAppCopy Link


ਦਿੱਲੀ – ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਏ ਪਲ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ।ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ
ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ ਵੀ ਤਸਦੀਕ ਹੋਈਆਂ ਕਿਉਂਕਿ ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਦਿੱਲੀ ਲਈ ਰਵਾਨਾ ਹੋ ਗਏ ਪਰ ਅਚਾਨਕ ਹੀ ਇਨ੍ਹਾਂ ਖ਼ਬਰਾਂ ਦੇ ਵਿਚਲਾ ਸੱਚ ਤਾਰ ਤਾਰ ਹੁੰਦਾ ਦਿਸਿਆ ਜਦੋਂ ਨਵਜੋਤ ਸਿੰਘ ਸਿੱਧੂ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਕਾਂਗਰਸ ਦੇ ਮੁੱਖ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ANI ਨੇ ਟਵੀਟ ਕੀਤਾ। ਟਵੀਟ ਵਿਚ ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਹੋਣੀ ਸੀ।
ਇਸ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਹਲਚਲ ਪੈਦਾ ਹੋ ਗਈ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਨਹੀਂ ਗਏ ਤਾਂ ਫਿਰ ਦਿੱਲੀ ਉਹ ਕਿਸ ਨੂੰ ਮਿਲਣ ਲਈ ਗਏ ਹਨ।

ਟੀਵੀ ਪੰਜਾਬ ਬਿਊਰੋ

The post ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ appeared first on TV Punjab | English News Channel.

]]>
https://en.tvpunjab.com/navjot-sidhu-rahul-gandhi-meeting-u-turns/feed/ 0
ਘਰੇਲੂ ਕਲੇਸ਼ ਕਾਰਨ ਕੈਪਟਨ ਸਣੇ 25 ਮੰਤਰੀਆਂ ਅਤੇ ਵਿਧਾਇਕਾਂ ਦੀ ਦਿੱਲੀ ਹਾਈਕਮਾਂਡ ਕੋਲ ਹੋਵੇਗੀ ਪੇਸ਼ੀ https://en.tvpunjab.com/captain-amrinder-navjot-sidhu-congress-high-command/ https://en.tvpunjab.com/captain-amrinder-navjot-sidhu-congress-high-command/#respond Sun, 30 May 2021 16:09:52 +0000 https://en.tvpunjab.com/?p=1057 ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਅੰਦਰੂਨੀ ਝਗੜੇ ਦਾ ਹੱਲ ਕੱਢਣ ਲਈ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਪੱਚੀ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ ।ਸੋਮਵਾਰ ਨੂੰ ਦਿੱਲੀ ‘ਚ ਪੰਜਾਬ ਕਾਂਗਰਸ ਦੇ ਇਸ 25 ਵਿਧਾਇਕ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਇਸ ਵਿਚ ਕੈਪਟਨ ਦੇ ਕੁਝ ਖਾਸਮ-ਖਾਸ ਮੰਤਰੀ ਵੀ ਸ਼ਾਮਿਲ ਹਨ।  […]

The post ਘਰੇਲੂ ਕਲੇਸ਼ ਕਾਰਨ ਕੈਪਟਨ ਸਣੇ 25 ਮੰਤਰੀਆਂ ਅਤੇ ਵਿਧਾਇਕਾਂ ਦੀ ਦਿੱਲੀ ਹਾਈਕਮਾਂਡ ਕੋਲ ਹੋਵੇਗੀ ਪੇਸ਼ੀ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਅੰਦਰੂਨੀ ਝਗੜੇ ਦਾ ਹੱਲ ਕੱਢਣ ਲਈ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਪੱਚੀ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ ।ਸੋਮਵਾਰ ਨੂੰ ਦਿੱਲੀ ‘ਚ ਪੰਜਾਬ ਕਾਂਗਰਸ ਦੇ ਇਸ 25 ਵਿਧਾਇਕ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਇਸ ਵਿਚ ਕੈਪਟਨ ਦੇ ਕੁਝ ਖਾਸਮ-ਖਾਸ ਮੰਤਰੀ ਵੀ ਸ਼ਾਮਿਲ ਹਨ। 

ਇਹ ਕਮੇਟੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਵੀਰਵਾਰ ਜਾਂ ਸ਼ੁਕਰਵਾਰ ਨੂੰ ਮੁਲਾਕਾਤ ਕਰੇਗੀ । ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਇਸ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਇਸ ਵਿਚ ਕੋਈ ਸ਼ੱਕ ਨਹੀਂ ਕਿ ਹਾਈਕਮਾਂਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਤੇ ਸਿੱਧੂ ਵਿਵਾਦ ਸੁਲਝਾਉਣ ਲਈ ਸਰਗਰਮ ਹੋ ਗਈ ਹੈ।

ਗੌਰਤਲਬ ਹੈ ਕਿ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਨਰਾਜ਼ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਪਿਛਲੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਰੱਖਿਆ ਹੈ। ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਹਾਈ ਕੋਰਟ ਵਿੱਚ ਖਾਰਜ ਹੋਣ ਤੋਂ ਬਾਅਦ ਇਨ੍ਹਾ ਨੇ ਇਹ ਇਲਜ਼ਾਮ ਲਗਾ ਕੇ ਕੈਪਟਨ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਉਹ ਬਾਦਲ ਪਰਿਵਾਰ ਨਾਲ ਮਿਲੇ ਹੋਏ ਹਨ। ਇਸ ਤੋਂ ਬਾਅਦ ਇਹ ਝਗੜਾ ਦਿਨ ਪ੍ਰਤੀ ਦਿਨ ਵਧਦਾ ਗਿਆ ਅਤੇ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨੇ ਵੀ ਇੱਕ ਦੂਜੇ ਨੂੰ ਮੈਦਾਨ ਵਿੱਚ ਵੰਗਾਰਨਾ ਸ਼ੁਰੂ ਕਰ ਦਿੱਤਾ।

The post ਘਰੇਲੂ ਕਲੇਸ਼ ਕਾਰਨ ਕੈਪਟਨ ਸਣੇ 25 ਮੰਤਰੀਆਂ ਅਤੇ ਵਿਧਾਇਕਾਂ ਦੀ ਦਿੱਲੀ ਹਾਈਕਮਾਂਡ ਕੋਲ ਹੋਵੇਗੀ ਪੇਸ਼ੀ appeared first on TV Punjab | English News Channel.

]]>
https://en.tvpunjab.com/captain-amrinder-navjot-sidhu-congress-high-command/feed/ 0