Gangster Archives - TV Punjab | English News Channel https://en.tvpunjab.com/tag/gangster/ Canada News, English Tv,English News, Tv Punjab English, Canada Politics Tue, 07 Sep 2021 13:10:24 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Gangster Archives - TV Punjab | English News Channel https://en.tvpunjab.com/tag/gangster/ 32 32 Wanted in 17 criminal cases, Punjab police nabs gangster Babbi https://en.tvpunjab.com/wanted-in-17-criminal-cases-punjab-police-nabs-gangster-babbi/ https://en.tvpunjab.com/wanted-in-17-criminal-cases-punjab-police-nabs-gangster-babbi/#respond Tue, 07 Sep 2021 13:10:24 +0000 https://en.tvpunjab.com/?p=9284 CHANDIGARH: Punjab Police on Tuesday morning nabbed a dreaded gangster Jaspreet Babbi and seized four weapons, ammunition along with a stolen car from his possession after a 15 Kilometre long hunt in Sunam area. District Senior Superintendent of Police Swapan Sharma said that Babbi was in touch with members of Ajaib Khan gang presently lodged […]

The post Wanted in 17 criminal cases, Punjab police nabs gangster Babbi appeared first on TV Punjab | English News Channel.

]]>
FacebookTwitterWhatsAppCopy Link


CHANDIGARH: Punjab Police on Tuesday morning nabbed a dreaded gangster Jaspreet Babbi and seized four weapons, ammunition along with a stolen car from his possession after a 15 Kilometre long hunt in Sunam area.

District Senior Superintendent of Police Swapan Sharma said that Babbi was in touch with members of Ajaib Khan gang presently lodged in Sangrur Jail with whom he had hatched a conspiracy to eliminate rival gangsters Mani Sheron and Feteh Nagri. While Sheron is booked for heinous crimes across Punjab & Haryana, Nagri too is facing around 25 criminal cases.
A secret information about the gangster’s presence was received following which a team of CIA Sangrur laid a trap and chased him around 12-15 kilometers in Sunam area earlier this morning. Babbi was travelling alone in a stolen Hyundai Verna car and though the gangster initially resisted but we arrested him without any exchange of fire.
Babbi (32), an undergraduate from Sheron village of Sangrur was active in criminal activities for last 11 years and was wanted in 17 criminal cases of extortion, murder, loot and theft registered against him in different police stations of Sangrur, Bathinda and Patiala. His interrogation has also revealed that he had met Khan when the latter was out on parole for few days, the SSP said adding that further investigation is on to unravel the full scale of conspiracy.

The post Wanted in 17 criminal cases, Punjab police nabs gangster Babbi appeared first on TV Punjab | English News Channel.

]]>
https://en.tvpunjab.com/wanted-in-17-criminal-cases-punjab-police-nabs-gangster-babbi/feed/ 0
ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼ https://en.tvpunjab.com/high-court-relief-gangstar-3363-2/ https://en.tvpunjab.com/high-court-relief-gangstar-3363-2/#respond Thu, 01 Jul 2021 16:10:48 +0000 https://en.tvpunjab.com/?p=3363 ਬਠਿੰਡਾ- ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਵੱਖ ਤੋਂ 22 ਘੰਟਿਆਂ ਤਕ ਇਕਾਂਤ ਕੈਦ ‘ਚ ਰੱਖੇ ਜਾਣ ਖ਼ਿਲਾਫ਼ ਦਾਖ਼ਲ ਪਟੀਸ਼ਨ ‘ਤੇ ਹਾਈ ਕੋਰਟ ਨੇ ਵੀਰਵਾਰ ਨੂੰ ਇਨ੍ਹਾਂ ਸਾਰੇ ਕੈਦੀਆਂ ਨੂੰ 22 ਘੰਟਿਆਂ ਤਕ ਵੱਖ ਤੋਂ ਇਕਾਂਤਵਾਸ ਕੈਦ ‘ਚ ਰੱਖਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ ਤੇ ਅੱਗੇ ਤੋਂ ਇਨ੍ਹਾਂ ਨੂੰ ਜੇਲ੍ਹ […]

The post ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼ appeared first on TV Punjab | English News Channel.

]]>
FacebookTwitterWhatsAppCopy Link


ਬਠਿੰਡਾ- ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਵੱਖ ਤੋਂ 22 ਘੰਟਿਆਂ ਤਕ ਇਕਾਂਤ ਕੈਦ ‘ਚ ਰੱਖੇ ਜਾਣ ਖ਼ਿਲਾਫ਼ ਦਾਖ਼ਲ ਪਟੀਸ਼ਨ ‘ਤੇ ਹਾਈ ਕੋਰਟ ਨੇ ਵੀਰਵਾਰ ਨੂੰ ਇਨ੍ਹਾਂ ਸਾਰੇ ਕੈਦੀਆਂ ਨੂੰ 22 ਘੰਟਿਆਂ ਤਕ ਵੱਖ ਤੋਂ ਇਕਾਂਤਵਾਸ ਕੈਦ ‘ਚ ਰੱਖਣ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ ਤੇ ਅੱਗੇ ਤੋਂ ਇਨ੍ਹਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਇਸਦੇ ਲਈ ਪੰਜਾਬ ਸਰਕਾਰ ਨੂੰ ਪਾਲਿਸੀ ਬਣਾਏ ਜਾਣ ਦੇ ਆਦੇਸ਼ ਦੇ ਦਿੱਤੇ ਹਨ।

ਜਸਟਿਸ ਸੁਧੀਰ ਮਿੱਤਲ ਨੇ ਇਹ ਆਦੇਸ਼ ਕੁਲਪ੍ਰੀਤ ਸਿੰਘ ਉਰਫ਼ ਨੀਟਾ ਦਿਓਲ, ਬਲਜਿੰਦਰ ਸਿੰਘ ਬਿੱਲਾ, ਰਾਜਿਆ, ਗੁਰਪ੍ਰੀਤ ਸਿੰਘ ਸੇਖੋਂ, ਚੰਦਨ, ਰਮਨਦੀਪ ਸਿੰਘ ਰੰਮੀ ਤੇ ਤਜਿੰਦਰ ਸਿੰਘ ਤੇਜਾ ਵੱਲੋਂ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਚਾਹੇ ਇਹ ਸਾਰੇ ਕੈਦੀ ਗੈਂਗਸਟਰ ਹਨ ਪਰ ਇਨ੍ਹਾਂ ਨੂੰ ਜੇਲ੍ਹ ‘ਚ 22 ਘੰਟਿਆਂ ਤਕ ਵੱਖ ਤੋਂ ਕੈਦ ਕਰਨਾ ਸਜ਼ਾ ਦੇ ਅੰਦਰ ਇਕ ਹੋਰ ਸਜ਼ਾ ਦੇਣ ਜਿਹਾ ਹੈ। ਜੇਲ੍ਹ ਪ੍ਰਸ਼ਾਸਨ ਇਹ ਤੈਅ ਕਰੇ ਕਿ ਇਨ੍ਹਾਂ ਗੈਂਗਸਟਰਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਤਾਂਕਿ ਇਨ੍ਹਾਂ ‘ਚ ਆਪਸੀ ਟਕਰਾਅ ਨਾ ਹੋਵੇ। ਇਸ ਦੇ ਲਈ ਵੱਖ-ਵੱਖ ਗੁੱਟਾਂ ਦੇ ਕੈਦੀਆਂ ਨੂੰ ਵੱਖ-ਵੱਖ ਬੈਰਕ ‘ਚ ਰੱਖਿਆ ਜਾ ਸਕਦਾ ਹੈ। ਹਾਈ ਕੋਰਟ ਨੇ ਕਿਹਾ ਕਿ ਉਹ ਫਿਲਹਾਲ 22 ਘੰਟੇ ਦੇ ਇਕਾਂਤਵਾਸ ਕੈਦ ਦੇ ਆਦੇਸ਼ਾਂ ਨੂੰ ਰੱਦ ਕਰ ਰਹੇ ਹਨ ਪਰ ਅੱਗੇ ਇਨ੍ਹਾਂ ਨੂੰ ਜੇਲ੍ਹ ‘ਚ ਕਿਵੇਂ ਰੱਖਿਆ ਜਾਵੇ ਇਹ ਤੈਅ ਕਰਨਾ ਸਰਕਾਰ ਦਾ ਕੰਮ ਹੈ। ਲਿਹਾਜ਼ਾ ਸਰਕਾਰ 19 ਜੁਲਾਈ ਤਕ ਇਸਦੇ ਲਈ ਇਕ ਨੀਤੀ ਬਣਾ ਕੇ ਹਾਈ ਕੋਰਟ ਨੂੰ ਇਸ ਦੀ ਜਾਣਕਾਰੀ ਦੇਵੇ।ਦੱਸਣਯੋਗ ਹੈ ਕਿ ਇਨ੍ਹਾਂ ਸਾਰੇ ਕੈਦੀਆਂ ਨੇ ਹਾਈ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਦੱਸਿਆ ਸੀ ਕਿ ਉਨ੍ਹਾਂ ਸਾਰੇ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ‘ਚ ਇਕੱਤਰ ਕੀਤਾ ਜਾ ਰਿਹਾ ਹੈ, ਜਿਨ੍ਹਾਂ ‘ਤੇ ਗੈਂਗਸਟਰ ਹੋਣ ਦਾ ਠੱਪਾ ਲੱਗਾ ਹੋਇਆ ਹੈ, ਇਸ ਨਾਲ ਜੇਲ੍ਹ ‘ਚ ਕਦੀ ਵੀ ਅਣਹੋਣੀ ਘਟਨਾ ਹੋ ਸਕਦੀ ਹੈ।

ਗੈਂਗਸਟਰਾਂ ਨੇ ਪਟੀਸ਼ਨ ‘ਚ ਕਿਹਾ ਸੀ ਕਿ ਪੁਲਿਸ ਉਨ੍ਹਾਂ ਦੇ ਐਨਕਾਊਂਟਰ ਦੀ ਸਾਜ਼ਿਸ਼ ਰਚ ਰਹੀ ਹੈ, ਇਸ ਲਈ ਬਠਿੰਡਾ ਜੇਲ੍ਹ ‘ਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਪਟੀਸ਼ਨਕਰਤਾਵਾਂ ਨੇ ਦੱਸਿਆ ਕਿ ਜਦੋਂ ਤੋਂ ਅਖੌਤੀ ਗੈਂਗਸਟਰਾਂ ਨੂੰ ਬਠਿੰਡਾ ਜੇਲ੍ਹ ‘ਚ ਲਿਆਂਦਾ ਗਿਆ ਹੈ ਉਦੋਂ ਤੋਂ ਰੋਜ਼ ਉਨ੍ਹਾਂ ਨੂੰ ਦਿਨ ‘ਚ 22 ਘੰਟੇ ਹਨੇਰੇ ਕਮਰੇ ‘ਚ ਪਾਣੀ, ਸਾਫ਼ ਹਵਾ ਤੇ ਹੋਰ ਮੁੱਢਲੀਆਂ ਸਹੂਲਤਾਂ ਤੋਂ ਬਿਨਾਂ ਰੱਖਿਆ ਜਾਂਦਾ ਹੈ। ਇਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਹਾਲੀਆ ਹੀ ‘ਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਸਾਰੇ ਗੈਂਗਸਟਰਾਂ ਨੂੰ ਦੇਖ ਲੈਣਗੇ। ਅਜਿਹੇ ‘ਚ ਜੇਲ੍ਹ ‘ਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਅਜਿਹੇ ‘ਚ ਇਨ੍ਹਾਂ ਸਾਰਿਆਂ ਨੇ ਇਕਾਂਤ ਕੈਦ ‘ਚ ਰੱਖੇ ਜਾਣ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।

The post ਬਠਿੰਡਾ ਜੇਲ੍ਹ ‘ਚ ਬੰਦ ਸੱਤ ਗੈਂਗਸਟਰਾਂ ਨੂੰ ਹਾਈ ਕੋਰਟ ਤੋਂ ਰਾਹਤ, ਪੰਜਾਬ ਸਰਕਾਰ ਨੂੰ ਦਿੱਤੇ ਇਹ ਆਦੇਸ਼ appeared first on TV Punjab | English News Channel.

]]>
https://en.tvpunjab.com/high-court-relief-gangstar-3363-2/feed/ 0
ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ https://en.tvpunjab.com/deputy-murder-new-turn-banbiha-group/ https://en.tvpunjab.com/deputy-murder-new-turn-banbiha-group/#respond Tue, 29 Jun 2021 13:38:30 +0000 https://en.tvpunjab.com/?p=3106 ਜਲੰਧਰ- ਜਲੰਧਰ ਦੇ ਗੋਪਾਲ ਨਗਰ ’ਚ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ […]

The post ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ- ਜਲੰਧਰ ਦੇ ਗੋਪਾਲ ਨਗਰ ’ਚ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ ਕਰਕੇ ਇਸ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਸੁਖਮੀਤ ਸਿੰਘ ਡਿਪਟੀ ਦਾ ਕਤਲ ਪੁਨੀਤ ਵੱਲੋਂ ਕੀਤਾ ਗਿਆ ਹੈ ਕਿਉਂਕਿ ਡਿਪਟੀ ਸਾਡੇ ਖ਼ਿਲਾਫ਼ ਚੱਲਦਾ ਸੀ ਅਤੇ ਸਾਡੇ ਵਿਰੋਧੀਆਂ ਨੂੰ ਸਾਡੀਆਂ ਖ਼ਬਰਾਂ ਦਿੰਦਾ ਸੀ, ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਜਦੋਂ ਡਿਪਟੀ ਨਹੀਂ ਸਮਝਿਆ ਤਾਂ ਅਸੀਂ ਉਸ ਨੂੰ ਮਾਰ ਦਿੱਤਾ। ਇਸ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ।

ਉਧਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਪੋਸਟ ਬਾਰੇ ਡੀ. ਐੱਸ. ਪੀ. ਗੁਰਮੀਤ ਸਿੰਘ ਇਨਵੈਸਟੀਗੇਸ਼ਨ ਦਾ ਆਖਣਾ ਹੈ ਕਿ ਹੋ ਸਕਦਾ ਹੈ ਕਿ ਪੁਲਸ ਜਾਂਚ ਨੂੰ ਗੁਮਰਾਹ ਕਰਨ ਲਈ ਅਜਿਹੀ ਪੋਸਟ ਵਾਇਰਲ ਕੀਤੀ ਗਈ ਹੋਵੇ, ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਅਜੇ ਇਸ ਪੋਸਟ ਬਾਰੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਹੈ। 

ਗੌਰਤਲਬ ਹੈ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਡਿਪਟੀ ਹੱਤਿਆ ਕਾਂਡ ’ਚ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਵੀ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਕੇਸ ਸਬੰਧੀ ਜਲਦ ਖ਼ੁਲਾਸਾ ਕਰ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਡਿਪਟੀ ਕਤਲ ਕਾਂਡ ਦੇ ਤਾਰ ਕਪੂਰਥਲਾ ਚੌਂਕ ਨੇੜੇ ਹੋਏ ਇਕ ਹੋਰ ਮਰਡਰ ਕੇਸ ਨਾਲ ਜੁੜ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਲਗਭਗ 2 ਸਾਲ ਪਹਿਲਾਂ ਕਪੂਰਥਲਾ ਚੌਂਕ ਨੇੜੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਮਾਮਲੇ ’ਚ ਡਿਪਟੀ ਪੀੜਤ ਪਰਿਵਾਰ ਨਾਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਵੀ ਮਿਲ ਰਹੀਆਂ ਸਨ। ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ।

The post ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ appeared first on TV Punjab | English News Channel.

]]>
https://en.tvpunjab.com/deputy-murder-new-turn-banbiha-group/feed/ 0