jalandhar Archives - TV Punjab | English News Channel https://en.tvpunjab.com/tag/jalandhar/ Canada News, English Tv,English News, Tv Punjab English, Canada Politics Sat, 21 Aug 2021 12:44:07 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg jalandhar Archives - TV Punjab | English News Channel https://en.tvpunjab.com/tag/jalandhar/ 32 32 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਰੋਜ਼ਗਾਰ ਮੇਲਾ 23 ਅਗਸਤ ਨੂੰ https://en.tvpunjab.com/employment-fair-on-23rd-august-at-district-employment-and-business-bureau-jalandhar/ https://en.tvpunjab.com/employment-fair-on-23rd-august-at-district-employment-and-business-bureau-jalandhar/#respond Sat, 21 Aug 2021 12:35:21 +0000 https://en.tvpunjab.com/?p=8379 ਜਲੰਧਰ : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 23 ਅਗਸਤ 2021 ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਇਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ […]

The post ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਰੋਜ਼ਗਾਰ ਮੇਲਾ 23 ਅਗਸਤ ਨੂੰ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਮਿਸ਼ਨ’ ਤਹਿਤ ਜ਼ਿਲ੍ਹਾ ਜਲੰਧਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ 23 ਅਗਸਤ 2021 ਨੂੰ ਦੁਪਹਿਰ 12 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵਿਖੇ ਇਕ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਜਸਵੰਤ ਰਾਏ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਹੈਲਥ ਹਰਬਲ, ਐਲ.ਆਈ.ਸੀ., ਏਜਾਈਲ, ਰੀਬਲਿੱਸ, ਫਿਊਚਰ ਜਨਰਲੀ, ਐਨ.ਆਈ.ਆਈ.ਟੀ. ਅਤੇ ਕੋਟੈਕ ਲਾਈਫ਼ ਇੰਸ਼ੋਰੈਂਸ ਸਮੇਤ 8 ਕੰਪਨੀਆਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਬਾਰ੍ਹਵੀਂ ਤੇ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਰੱਖਣ ਵਾਲੇ ਨੌਜਵਾਨ ਰੋਜ਼ਗਾਰ ਹਿੱਤ ਹਿੱਸਾ ਲੈ ਸਕਦੇ ਹਨ। ਸ਼੍ਰੀ ਰਾਏ ਨੇ ਅੱਗੇ ਦੱਸਿਆ ਕਿ ਰੋਜ਼ਾਗਰ ਮੇਲੇ ਦੌਰਾਨ ਕੋਵਿਡ-19 ਮਹਾਂਮਾਰੀ ਨਾਲ ਸਬੰਧਤ ਸਮੁੱਚੀਆਂ ਹਦਾਇਤਾਂ ਤੇ ਸ਼ਰਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਵੇਗੀ। ਉਮੀਦਵਾਰਾਂ ਦੀ ਥਰਮਲ ਸਕੈਨਿੰਗ ਤੋਂ ਲੈ ਕੇ ਸੈਨੀਟੇਸ਼ਨ, ਸਮਾਜਿਕ ਦੂਰੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਟੀਵੀ ਪੰਜਾਬ ਬਿਊਰੋ

The post ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ ਰੋਜ਼ਗਾਰ ਮੇਲਾ 23 ਅਗਸਤ ਨੂੰ appeared first on TV Punjab | English News Channel.

]]>
https://en.tvpunjab.com/employment-fair-on-23rd-august-at-district-employment-and-business-bureau-jalandhar/feed/ 0
ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ https://en.tvpunjab.com/girl-shot-dead-dark-of-night-jalandhar/ https://en.tvpunjab.com/girl-shot-dead-dark-of-night-jalandhar/#respond Thu, 15 Jul 2021 06:25:29 +0000 https://en.tvpunjab.com/?p=4661 ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ ‘ਚ ਬੀਤੀ ਦੇਰ ਰਾਤ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ  ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ […]

The post ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ ‘ਚ ਬੀਤੀ ਦੇਰ ਰਾਤ ਇਕ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ  ਮੁਤਾਬਕ ਮ੍ਰਿਤਕ ਕੁੜੀ ਦੀ ਉਮਰ 20 ਤੋਂ 25 ਸਾਲ ਦਰਮਿਆਨ ਹੈ ਅਤੇ ਕੁੜੀ ਨੇਪਾਲੀ ਹੈ। ਪੁਲਿਸ ਵੱਲੋਂ ਗੋਲੀ ਚੱਲਣ ਤੋਂ ਬਾਅਦ ਪਿਸਤੌਲ ‘ਚੋਂ ਨਿਕਲਿਆ ਰੌਂਦ ਵੀ ਮੌਕੇ ਤੋਂ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਵਾਰਦਾਤ ਨੂੰ ਅੰਜਾਮ ਰਾਤ ਦੇ ਹਨ੍ਹੇਰੇ ਵਿਚ ਪਿੰਡ ਰਸੂਲਪੁਰ ਦੀ ਨਹਿਰ ਨੇੜੇ ਦਿੱਤਾ ਗਿਆ।

ਟੀਵੀ ਪੰਜਾਬ ਬਿਊਰੋ

The post ਜਲੰਧਰ ਵਿਚ ਵੱਡੀ ਵਾਰਦਾਤ: ਰਾਤ ਦੇ ਹਨੇਰੇ ‘ਚ ਕੁੜੀ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ appeared first on TV Punjab | English News Channel.

]]>
https://en.tvpunjab.com/girl-shot-dead-dark-of-night-jalandhar/feed/ 0
ਅਜੀਬੋ-ਗਰੀਬ ਲੁੱਟ: ਵਿਆਹ ਦਾ ਕਾਰਡ ਦੇਣ ਦੇ ਬਹਾਨੇ ਘਰ ‘ਚ ਆਏ ਲੁਟੇਰੇ ਸੋਨੇ ਦੇ ਗਹਿਣੇ ਅਤੇ ਕੈਸ਼ ਲੁੱਟ ਕੇ ਹੋਏ ਤਿੱਤਰ https://en.tvpunjab.com/bizarre-robbery-wedding-card-looting-gold-jewelery-and-cash-4621-2/ https://en.tvpunjab.com/bizarre-robbery-wedding-card-looting-gold-jewelery-and-cash-4621-2/#respond Wed, 14 Jul 2021 16:13:47 +0000 https://en.tvpunjab.com/?p=4621 ਜਲੰਧਰ : ਜਲੰਧਰ ਵਿਚ ਦਿਨ-ਦਿਹਾੜੇ ਲੁੱਟ ਦੀ ਅਜੀਬੋ-ਗਰੀਬ ਵਾਰਦਾਤ ਵਾਪਰੀ। ਇੱਥੇ 3 ਲੁਟੇਰਿਆਂ ਨੇ ਵਾਟਰ ਸਪਲਾਈ ਮਹਿਕਮੇ ਦੇ ਕਰਮਚਾਰੀ ਦੇ ਘਰ ਵੜ ਕੇ ਪਿਸਤੌਲ ਦੀ ਨੋਕ ’ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਇਸ ਤੋਂ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਹ ਘਰ ਵਿਚੋਂ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਲੁੱਟ ਵਾਟਰ ਸਪਲਾਈ […]

The post ਅਜੀਬੋ-ਗਰੀਬ ਲੁੱਟ: ਵਿਆਹ ਦਾ ਕਾਰਡ ਦੇਣ ਦੇ ਬਹਾਨੇ ਘਰ ‘ਚ ਆਏ ਲੁਟੇਰੇ ਸੋਨੇ ਦੇ ਗਹਿਣੇ ਅਤੇ ਕੈਸ਼ ਲੁੱਟ ਕੇ ਹੋਏ ਤਿੱਤਰ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ : ਜਲੰਧਰ ਵਿਚ ਦਿਨ-ਦਿਹਾੜੇ ਲੁੱਟ ਦੀ ਅਜੀਬੋ-ਗਰੀਬ ਵਾਰਦਾਤ ਵਾਪਰੀ। ਇੱਥੇ 3 ਲੁਟੇਰਿਆਂ ਨੇ ਵਾਟਰ ਸਪਲਾਈ ਮਹਿਕਮੇ ਦੇ ਕਰਮਚਾਰੀ ਦੇ ਘਰ ਵੜ ਕੇ ਪਿਸਤੌਲ ਦੀ ਨੋਕ ’ਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਇਸ ਤੋਂ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਹ ਘਰ ਵਿਚੋਂ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਲੁੱਟ ਵਾਟਰ ਸਪਲਾਈ ਮਹਿਕਮੇ ਦੇ ਕਰਮਚਾਰੀ ਅਨਿਲ, ਵਾਸੀ ‘ਕੁੱਕੀ ਢਾਬ’ ਦੇ ਘਰ ਹੋਈ।

ਸੂਚਨਾ ਮਿਸਲਦੇ ਹੀ ਥਾਣਾ ਨੰਬਰ 7 ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਲੁੱਟ ਦਾ ਸ਼ਿਕਾਰ ਹੋਏ ਅਨਿਲ ਨੇ ਦੱਸਿਆ ਕਿ ਉਸ ਦੀ ਮਾਂ ਘਰ ਵਿਚ ਪਹਿਲੇ ਕਮਰੇ ’ਚ ਬੈਠੀ ਸੀ ਅਤੇ ਮੇਨ ਗੇਟ ਖੁੱਲ੍ਹ ਹੋਇਆ ਸੀ। ਇਸੇ ਦੌਰਾਨ ਐਕਟਿਵਾ ਸਵਾਰ 3 ਨੌਜਵਾਨ ਘਰ ’ਚ ਦਾਖ਼ਲ ਹੋਏ। ਉਨ੍ਹਾਂ ਕਿਹਾ ਕਿ ਉਹ ਅਵਤਾਰ ਨਗਰ ਤੋਂ ਵਿਆਹ ਦਾ ਕਾਰਡ ਅਤੇ ਡੱਬਾ ਦੇਣ ਆਏ ਹਨ। ਜਿਵੇਂ ਹੀ ਅਨਿਲ ਦੀ ਮਾਂ ਨੇ ਉਸ ਨੂੰ ਆਵਾਜ਼ ਮਾਰੀ ਤਾਂ ਅਨਿਲ ਵੀ ਪਹਿਲੇ ਵਾਲੇ ਕਮਰੇ ’ਚ ਆ ਗਿਆ।

ਅਨਿਲ ਨੂੰ ਵੇਖਦੇ ਹੀ ਲੁਟੇਰਿਆਂ ਨੇ ਦਾਤਰ ਅਤੇ ਪਿਸਤੌਲ ਕੱਢ ਲਏ ਅਤੇ ਪੂਰੇ ਪਰਿਵਾਰ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਹ ਘਰ ’ਚੋਂ ਸੋਨੇ ਦੀਆਂ 2 ਚੂੜੀਆਂ, ਨੱਕ ਦਾ ਕੋਕਾ ਅਤੇ ਕੁਝ ਕੈਸ਼ ਲੁੱਟ ਕੇ ਫਰਾਰ ਹੋ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਘਰ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੀ ਹੈ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਦੇ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।

ਟੀਵੀ ਪੰਜਾਬ ਬਿਊਰੋ

The post ਅਜੀਬੋ-ਗਰੀਬ ਲੁੱਟ: ਵਿਆਹ ਦਾ ਕਾਰਡ ਦੇਣ ਦੇ ਬਹਾਨੇ ਘਰ ‘ਚ ਆਏ ਲੁਟੇਰੇ ਸੋਨੇ ਦੇ ਗਹਿਣੇ ਅਤੇ ਕੈਸ਼ ਲੁੱਟ ਕੇ ਹੋਏ ਤਿੱਤਰ appeared first on TV Punjab | English News Channel.

]]>
https://en.tvpunjab.com/bizarre-robbery-wedding-card-looting-gold-jewelery-and-cash-4621-2/feed/ 0
ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ https://en.tvpunjab.com/deputy-murder-new-turn-banbiha-group/ https://en.tvpunjab.com/deputy-murder-new-turn-banbiha-group/#respond Tue, 29 Jun 2021 13:38:30 +0000 https://en.tvpunjab.com/?p=3106 ਜਲੰਧਰ- ਜਲੰਧਰ ਦੇ ਗੋਪਾਲ ਨਗਰ ’ਚ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ […]

The post ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ- ਜਲੰਧਰ ਦੇ ਗੋਪਾਲ ਨਗਰ ’ਚ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ ਕਰਕੇ ਇਸ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਸੁਖਮੀਤ ਸਿੰਘ ਡਿਪਟੀ ਦਾ ਕਤਲ ਪੁਨੀਤ ਵੱਲੋਂ ਕੀਤਾ ਗਿਆ ਹੈ ਕਿਉਂਕਿ ਡਿਪਟੀ ਸਾਡੇ ਖ਼ਿਲਾਫ਼ ਚੱਲਦਾ ਸੀ ਅਤੇ ਸਾਡੇ ਵਿਰੋਧੀਆਂ ਨੂੰ ਸਾਡੀਆਂ ਖ਼ਬਰਾਂ ਦਿੰਦਾ ਸੀ, ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਜਦੋਂ ਡਿਪਟੀ ਨਹੀਂ ਸਮਝਿਆ ਤਾਂ ਅਸੀਂ ਉਸ ਨੂੰ ਮਾਰ ਦਿੱਤਾ। ਇਸ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ।

ਉਧਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਪੋਸਟ ਬਾਰੇ ਡੀ. ਐੱਸ. ਪੀ. ਗੁਰਮੀਤ ਸਿੰਘ ਇਨਵੈਸਟੀਗੇਸ਼ਨ ਦਾ ਆਖਣਾ ਹੈ ਕਿ ਹੋ ਸਕਦਾ ਹੈ ਕਿ ਪੁਲਸ ਜਾਂਚ ਨੂੰ ਗੁਮਰਾਹ ਕਰਨ ਲਈ ਅਜਿਹੀ ਪੋਸਟ ਵਾਇਰਲ ਕੀਤੀ ਗਈ ਹੋਵੇ, ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਅਜੇ ਇਸ ਪੋਸਟ ਬਾਰੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਹੈ। 

ਗੌਰਤਲਬ ਹੈ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਡਿਪਟੀ ਹੱਤਿਆ ਕਾਂਡ ’ਚ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਵੀ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਕੇਸ ਸਬੰਧੀ ਜਲਦ ਖ਼ੁਲਾਸਾ ਕਰ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਡਿਪਟੀ ਕਤਲ ਕਾਂਡ ਦੇ ਤਾਰ ਕਪੂਰਥਲਾ ਚੌਂਕ ਨੇੜੇ ਹੋਏ ਇਕ ਹੋਰ ਮਰਡਰ ਕੇਸ ਨਾਲ ਜੁੜ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਲਗਭਗ 2 ਸਾਲ ਪਹਿਲਾਂ ਕਪੂਰਥਲਾ ਚੌਂਕ ਨੇੜੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਮਾਮਲੇ ’ਚ ਡਿਪਟੀ ਪੀੜਤ ਪਰਿਵਾਰ ਨਾਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਵੀ ਮਿਲ ਰਹੀਆਂ ਸਨ। ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ।

ਟੀਵੀ ਪੰਜਾਬ ਬਿਊਰੋ।

The post ਡਿਪਟੀ ਕਤਲ ਕਾਂਡ ਮਾਮਲੇ ‘ਚ ਆਇਆ ਨਵਾਂ ਮੋੜ, ਬੰਬੀਹਾ ਗਰੁੱਪ ਨੇ ਲਈ ਡਿਪਟੀ ਕਤਲ ਦੀ ਜ਼ਿੰਮੇਵਾਰੀ appeared first on TV Punjab | English News Channel.

]]>
https://en.tvpunjab.com/deputy-murder-new-turn-banbiha-group/feed/ 0
ਜਲੰਧਰ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ https://en.tvpunjab.com/fir-chemical-factory-jalandhar/ https://en.tvpunjab.com/fir-chemical-factory-jalandhar/#respond Mon, 28 Jun 2021 16:46:14 +0000 https://en.tvpunjab.com/?p=3011 ਜਲੰਧਰ- ਜ਼ਿਲ੍ਹੇ ਦੇ ਪਿੰਡ ਢੱਡਾ ਚ ਪੁਰਾਣੇ ਰੇਲਵੇ ਰੋਡ ‘ਤੇ ਸਥਿਤ ਇਕ ਕੈਮੀਕਲ ਦੀ ਫੈਕਟਰੀ ਨੂੰ ਅੱਜ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਪਿੰਡ ਢੱਡਾ ਰੇਲਵੇ ਰੋਡ ‘ਤੇ ਬਣੀ ਇਕ ਐੱਸ.ਆਰ.ਪੀ. ਕੋਟਿੰਗ ਐਂਡ ਕੈਮੀਕਲ ਪ੍ਰਾਈਵੇਟ ਲਿਮਿਟੇਡ ਫੈਕਟਰੀ ‘ਚ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾ ਅਤੇ ਧੂੰਆਂ ਦੂਰ ਤੋਂ ਹੀ […]

The post ਜਲੰਧਰ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ appeared first on TV Punjab | English News Channel.

]]>
FacebookTwitterWhatsAppCopy Link


ਜਲੰਧਰ- ਜ਼ਿਲ੍ਹੇ ਦੇ ਪਿੰਡ ਢੱਡਾ ਚ ਪੁਰਾਣੇ ਰੇਲਵੇ ਰੋਡ ‘ਤੇ ਸਥਿਤ ਇਕ ਕੈਮੀਕਲ ਦੀ ਫੈਕਟਰੀ ਨੂੰ ਅੱਜ ਭਿਆਨਕ ਅੱਗ ਲੱਗ ਗਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਪਿੰਡ ਢੱਡਾ ਰੇਲਵੇ ਰੋਡ ‘ਤੇ ਬਣੀ ਇਕ ਐੱਸ.ਆਰ.ਪੀ. ਕੋਟਿੰਗ ਐਂਡ ਕੈਮੀਕਲ ਪ੍ਰਾਈਵੇਟ ਲਿਮਿਟੇਡ ਫੈਕਟਰੀ ‘ਚ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾ ਅਤੇ ਧੂੰਆਂ ਦੂਰ ਤੋਂ ਹੀ ਦੇਖਿਆ ਜਾ ਸਕਦਾ ਸੀ। ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਪੁਲਸ ਅਤੇ ਫਾਇਰਬ੍ਰਿਗੇਡ ਪੁਜ ਗਈ। ਫਾਇਰਬ੍ਰਿਗੇਡ ਵਲੋਂ ਅੱਗ ਬੁਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਖ਼ਬਰ ਲਿਖੇ ਜਾਣ ਤੱਕ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ।

ਟੀਵੀ ਪੰਜਾਬ ਬਿਊਰੋ

The post ਜਲੰਧਰ ਦੀ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ appeared first on TV Punjab | English News Channel.

]]>
https://en.tvpunjab.com/fir-chemical-factory-jalandhar/feed/ 0