join AAP Archives - TV Punjab | English News Channel https://en.tvpunjab.com/tag/join-aap/ Canada News, English Tv,English News, Tv Punjab English, Canada Politics Mon, 26 Jul 2021 09:30:27 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg join AAP Archives - TV Punjab | English News Channel https://en.tvpunjab.com/tag/join-aap/ 32 32 ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ https://en.tvpunjab.com/influential-leader-gurmeet-singh-khudian-join-aap-6067-2/ https://en.tvpunjab.com/influential-leader-gurmeet-singh-khudian-join-aap-6067-2/#respond Mon, 26 Jul 2021 09:28:15 +0000 https://en.tvpunjab.com/?p=6067 ਲੰਬੀ- ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ। […]

The post ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ appeared first on TV Punjab | English News Channel.

]]>

ਲੰਬੀ- ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ।
ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ ‘ਚ ਵਡੀ ਰੈਲੀ ਵਿਚ ਖੁੱਡੀਆ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਸੀ।

ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਚੰਗਾ ਆਧਾਰ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਅੱਜ ਉਹ ਵੱਡੀ ਗਿਣਤੀ ‘ਚ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵਾਨਾ ਹੋਏ।

ਰਾਜਨੀਤਕ ਮਾਹਰਾਂ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ।

WhatsAppXFacebookCopy LinkWeChatShare

The post ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ appeared first on TV Punjab | English News Channel.

]]>
https://en.tvpunjab.com/influential-leader-gurmeet-singh-khudian-join-aap-6067-2/feed/ 0
2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ https://en.tvpunjab.com/sajjan-singh-cheema-join-aap/ https://en.tvpunjab.com/sajjan-singh-cheema-join-aap/#respond Mon, 07 Jun 2021 09:57:01 +0000 https://en.tvpunjab.com/?p=1496 ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ […]

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>

ਟੀਵੀ ਪੰਜਾਬ ਬਿਊਰੋ-ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸਾਲ 2017 ਦੀ ਵਿਧਾਨ ਸਭਾ ਚੋਣ ਲੜਨ ਵਾਲੇ ਸੱਜਣ ਸਿੰਘ ਚੀਮਾ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ । ਸੱਜਣ ਸਿੰਘ ਚੀਮਾ ਨੇ ਸਾਲ 2016 ਵਿੱਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਬਾਅਦ ਸਾਲ 2017 ਦੀਆਂ ਚੋਣਾਂ ਲੜਨ ਦੇ ਕਰੀਬ ਦੋ ਸਾਲ ਬਾਅਦ ਹੀ ਉਨ੍ਹਾਂ ਦੇ ਪਾਰਟੀ ਨਾਲ ਮੱਤਭੇਦ ਹੋ ਗਏ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਅਪ੍ਰੈਲ 2019 ਨੂੰ ਉਨ੍ਹਾਂ ਨੇ ਅਕਾਲੀ ਦਲ ਦੇ ਨਾਲ ਸਾਂਝਾਂ ਪਾ ਲਈਆਂ ਸਨ ਪਰ ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਅਕਾਲੀ ਦਲ ਨਾਲੋਂ ਤੋੜ ਵਿਛੋੜਾ ਕਰਕੇ ਆਮ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ।

WhatsAppXFacebookCopy LinkWeChatShare

The post 2 ਸਾਲ ਬਾਅਦ ਹੀ ਅਕਾਲੀ ਦਲ ਨੂੰ ਕਿਹਾ ਅਲਵਿਦਾ, ਸੱਜਣ ਸਿੰਘ ਚੀਮਾ ਮੁੜ ਹੋਏ ‘ਆਪ’ ‘ਚ ਸ਼ਾਮਲ appeared first on TV Punjab | English News Channel.

]]>
https://en.tvpunjab.com/sajjan-singh-cheema-join-aap/feed/ 0