lal kila violence Archives - TV Punjab | English News Channel https://en.tvpunjab.com/tag/lal-kila-violence/ Canada News, English Tv,English News, Tv Punjab English, Canada Politics Tue, 29 Jun 2021 09:07:31 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg lal kila violence Archives - TV Punjab | English News Channel https://en.tvpunjab.com/tag/lal-kila-violence/ 32 32 ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ https://en.tvpunjab.com/deep-sidhu-summons-3044-2/ https://en.tvpunjab.com/deep-sidhu-summons-3044-2/#respond Tue, 29 Jun 2021 09:07:31 +0000 https://en.tvpunjab.com/?p=3044 ਨਵੀਂ ਦਿੱਲੀ -ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਿੱਲੀ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।  ਗੌਰਤਲਬ ਹੈ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਅਦਾਲਤ ਨੂੰ ਦੱਸਿਆ […]

The post ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ -ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਿੱਲੀ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। 

ਗੌਰਤਲਬ ਹੈ ਕਿ ਇਨ੍ਹਾਂ ਮੁਲਜ਼ਮਾ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ, ਉਹ ਉਨਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ 19 ਜੂਨ ਨੂੰ ਜੱਜ ਨੇ ਇਸ ਕੇਸ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸਾਰੇ ਦੋਸ਼ੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਮੰਗਲਵਾਰ ਨੂੰ ਸਿਰਫ਼ ਦੋਸ਼ੀ ਹਰਜੋਤ ਸਿੰਘ ਹੀ ਅਦਾਲਤ ‘ਚ ਪੇਸ਼ ਹੋਇਆ ਸੀ। ਦੂਜੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਦੇ ਮੁਵੱਕਲਾਂ ਨੂੰ ਅਜੇ ਤਲਬ ਨਹੀਂ ਕੀਤਾ ਗਿਆ ਹੈ। 

ਦੱਸਣਯੋਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ ‘ਚ ਦਾਖ਼ਲ ਹੋਏ ਸਨ ਅਤੇ ਉਨ੍ਹਾਂ ਅਤੇ ਪੁਲਸ ਵਿਚਾਲੇ ਹੋਈ ਝੜਪ ‘ਚ ਵੱਡੀ ਗਿਣਤੀ ‘ਚ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। 

ਟੀਵੀ ਪੰਜਾਬ ਬਿਊਰੋ

The post ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ appeared first on TV Punjab | English News Channel.

]]>
https://en.tvpunjab.com/deep-sidhu-summons-3044-2/feed/ 0
ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ https://en.tvpunjab.com/lakha-sidhana-arrest-banned-2831-2/ https://en.tvpunjab.com/lakha-sidhana-arrest-banned-2831-2/#respond Sat, 26 Jun 2021 15:13:20 +0000 https://en.tvpunjab.com/?p=2831 ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਸਬੰਧੀ […]

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਨੀਲੋਫ਼ਰ ਆਬਿਦਾ ਪਰਵੀਨ ਨੇ ਲੱਖਾ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ‘ਤੇ 3 ਜੁਲਾਈ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਸਬੰਧੀ ਕੋਰਟ ਨੇ ਦਿੱਲੀ ਪੁਲਸ ਨੂੰ 3 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ । ਸੁਣਵਾਈ ਦੌਰਾਨ ਲੱਖਾ ਵਲੋਂ ਪੇਸ਼ ਵਕੀਲ ਰਮੇਸ਼ ਗੁਪਤਾ ਨੇ ਕਿਹਾ ਕਿ ਉਸ ਦਾ ਲਾਲ ਕਿਲ੍ਹੇ ‘ਚ ਹੋਈ ਹਿੰਸਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੁਲਸ ਨੇ ਵੀ ਸਵੀਕਾਰ ਕੀਤਾ ਹੈ ਕਿ ਲੱਖਾ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਚ ਪ੍ਰਵੇਸ਼ ਨਹੀਂ ਕੀਤਾ ਸੀ।

ਮੈਟਰੋਪਾਲਿਟਨ ਮੈਜਿਸਟਰੇਟ ਨੇ 19 ਜੂਨ ਨੂੰ ਲਾਲ ਕਿਲ੍ਹੇ ‘ਤੇ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਵਲੋਂ ਦਾਇਰ ਚਾਰਜਸ਼ੀਟ ‘ਤੇ ਨੋਟਿਸ ਲਿਆ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕਬਜ਼ੇ ਦੀ ਸਾਜਿਸ਼ ਰਚੀ ਗਈ ਸੀ ਅਤੇ ਲਾਲ ਕਿਲ੍ਹੇ ਨੂੰ ਵਿਰੋਧ ਪ੍ਰਦਰਸ਼ਨ ਦਾ ਕੇਂਦਰ ਬਣਾਉਣ ਦੀ ਯੋਜਨਾ ਸੀ। ਚਾਰਜਸ਼ੀਟ ‘ਚ ਕਿਹਾ ਗਿਆ ਸੀ ਕਿ ਗਣਤੰਤਰ ਦਿਵਸ ਦੇ ਦਿਨ ਹਿੰਸਾ ਫ਼ੈਲਾਉਣ ਦੀ ਸਾਜਿਸ਼ ਸੀ। ਇਸ ਹਿੰਸਾ ਰਾਹੀਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਯੋਜਨਾ ਬਣਾਈ ਗਈ ਸੀ। ਦੱਸਣਯੋਗ ਹੈ ਕਿ 17 ਜੂਨ ਨੂੰ ਦਿੱਲੀ ਪੁਲਸ ਨੇ ਇਸ ਮਾਮਲੇ ‘ਚ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਸੀ।

The post ਵੱਡੀ ਖ਼ਬਰ: ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ ਤੇ ਲੱਗੀ ਰੋਕ appeared first on TV Punjab | English News Channel.

]]>
https://en.tvpunjab.com/lakha-sidhana-arrest-banned-2831-2/feed/ 0