lauded the services of the medical professionals Archives - TV Punjab | English News Channel https://en.tvpunjab.com/tag/lauded-the-services-of-the-medical-professionals/ Canada News, English Tv,English News, Tv Punjab English, Canada Politics Tue, 29 Jun 2021 13:00:38 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg lauded the services of the medical professionals Archives - TV Punjab | English News Channel https://en.tvpunjab.com/tag/lauded-the-services-of-the-medical-professionals/ 32 32 ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%aa%e0%a8%b9%e0%a8%bf%e0%a8%b2%e0%a9%80-%e0%a8%9c%e0%a9%81%e0%a8%b2%e0%a8%be%e0%a8%88/ https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%aa%e0%a8%b9%e0%a8%bf%e0%a8%b2%e0%a9%80-%e0%a8%9c%e0%a9%81%e0%a8%b2%e0%a8%be%e0%a8%88/#respond Tue, 29 Jun 2021 13:00:38 +0000 https://en.tvpunjab.com/?p=3097 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਡਾਕਟਰਾਂ ਦੀ ਸਖਤ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਵੱਲੋਂ ਆਪਣੀਆਂ ਜਾਨਾਂ ਖਤਰੇ ਵਿਚ […]

The post ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਡਾਕਟਰਾਂ ਦੀ ਸਖਤ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਵੱਲੋਂ ਆਪਣੀਆਂ ਜਾਨਾਂ ਖਤਰੇ ਵਿਚ ਪਾ ਕੇ ਨਿਰਸਵਾਰਥ ਅਤੇ ਸਵੈ-ਕੁਰਬਾਨੀ ਦਾ ਕੰਮ ਕਰਨਾ ਸਾਰਿਆਂ ਲਈ ਪ੍ਰੇਰਨਾ ਹੈ।

ਸਰਕਾਰ ਅਤੇ ਸੂਬੇ ਦੇ ਲੋਕਾਂ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਡਾਕਟਰ ਦਿਵਸ ਦੇ ਸੰਦਰਭ ਵਿਚ ਆਪਣੇ ਸੰਖੇਪ ਸੰਦੇਸ਼ ਵਿਚ ਕਿਹਾ ਕਿ ਸਾਰੇ ਸੂਬੇ ਨੂੰ ਮੈਡੀਕਲ ਪੇਸ਼ੇਵਰਾਂ ਉਤੇ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਡਾਕਟਰਾਂ, ਮੈਡੀਕਲ ਸਟਾਫ ਅਤੇ ਸਾਰੇ ਹੈਲਥ ਵਰਕਰਜ਼ ਦਾ ਰਿਣੀ ਹੈ ਜਿਨ੍ਹਾਂ ਨੇ ਔਖੇ ਸਮੇਂ ਵਿਚ ਨਿਰੰਤਰ ਸਾਥ ਦਿੱਤਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਵਿਚੋਂ ਕਈ ਪੇਸ਼ੇਵਰਾਂ ਤੇ ਵਰਕਰਜ਼ ਨੂੰ ਆਪਣੇ ਸਹਿਯੋਗੀਆਂ ਅਤੇ ਹੋਰਨਾਂ ਨੂੰ ਕੋਵਿਡ ਕਾਰਨ ਗਵਾਉਣਾ ਵੀ ਪਿਆ ਪਰ ਉਨ੍ਹਾਂ ਆਪਣੇ ਆਪ ਨੂੰ ਖਤਰੇ ਵਿਚ ਪਾ ਕੇ ਮਰੀਜ਼ਾਂ ਦਾ ਇਲਾਜ ਅਤੇ ਉਨ੍ਹਾਂ ਦੀ ਪੂਰੀ ਤਰ੍ਹਾਂ ਸਾਂਭ-ਸੰਭਾਲ ਜਾਰੀ ਰੱਖੀ।

ਉਨ੍ਹਾਂ ਕਿਹਾ, ”ਅਸੀਂ ਜਾਨਾਂ ਬਚਾਉਣ ਲਈ ਤੁਹਾਡੇ ਯੋਗਦਾਨ ਨੂੰ ਨਹੀਂ ਭੁੱਲਾਂਗੇ। ਹਰੇਕ ਪੰਜਾਬੀ ਤੁਹਾਡੀਆਂ ਨਿਰਸਵਾਰਥ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖੇਗਾ।”

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ appeared first on TV Punjab | English News Channel.

]]>
https://en.tvpunjab.com/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%a8%e0%a9%87-%e0%a8%aa%e0%a8%b9%e0%a8%bf%e0%a8%b2%e0%a9%80-%e0%a8%9c%e0%a9%81%e0%a8%b2%e0%a8%be%e0%a8%88/feed/ 0