Lok Insaf Party Archives - TV Punjab | English News Channel https://en.tvpunjab.com/tag/lok-insaf-party/ Canada News, English Tv,English News, Tv Punjab English, Canada Politics Fri, 23 Jul 2021 11:39:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Lok Insaf Party Archives - TV Punjab | English News Channel https://en.tvpunjab.com/tag/lok-insaf-party/ 32 32 ਜਬਰ ਜਨਾਹ ਮਾਮਲੇ ‘ਚ ਨਾਮਜ਼ਦ ‘ਲੋਕ ਇਨਸਾਫ ਪਾਰਟੀ’ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ, ਖਾਰਜ ਕੀਤੀ ਅਪੀਲ https://en.tvpunjab.com/simerjeet-singh-bains-rape-case-high-court-dismissed-appeal/ https://en.tvpunjab.com/simerjeet-singh-bains-rape-case-high-court-dismissed-appeal/#respond Fri, 23 Jul 2021 11:37:48 +0000 https://en.tvpunjab.com/?p=5725 ਚੰਡੀਗੜ੍ਹ— ਜਬਰ-ਜ਼ਿਨਾਹ ਮਾਮਲੇ ’ਚ ਨਾਮਜਦ ‘ਲੋਕ ਇਨਸਾਫ਼ ਪਾਰਟੀ’ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਸਿਮਰਜੀਤ ਸਿੰਘ ਬੈਂਸ ਨੇ ਹਾਈਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ’ਚ ਹੇਠਲੀ ਅਦਾਲਤ ਨੇ ਸਥਾਨਕ ਪੁਲਸ ਨੂੰ ਬੈਂਸ […]

The post ਜਬਰ ਜਨਾਹ ਮਾਮਲੇ ‘ਚ ਨਾਮਜ਼ਦ ‘ਲੋਕ ਇਨਸਾਫ ਪਾਰਟੀ’ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ, ਖਾਰਜ ਕੀਤੀ ਅਪੀਲ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ— ਜਬਰ-ਜ਼ਿਨਾਹ ਮਾਮਲੇ ’ਚ ਨਾਮਜਦ ‘ਲੋਕ ਇਨਸਾਫ਼ ਪਾਰਟੀ’ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਿਜ ਕਰ ਦਿੱਤੀ।

ਸਿਮਰਜੀਤ ਸਿੰਘ ਬੈਂਸ ਨੇ ਹਾਈਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ’ਚ ਹੇਠਲੀ ਅਦਾਲਤ ਨੇ ਸਥਾਨਕ ਪੁਲਸ ਨੂੰ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਲੁਧਿਆਣਾ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਸ ਨੇ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜਿਸ਼ ਤਹਿਤ ਜਬਰ-ਜ਼ਿਨਾਹ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ।

ਸਿਮਰਜੀਤ ਸਿੰਘ ਬੈਂਸ ਨੇ ਇਸ ਕੇਸ ’ਚ ਦਰਜ FIR ਨੂੰ ਰੱਦ ਕਰਨ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਹਾਈਕੋਰਟ ਨੇ ਖਾਰਿਜ ਕਰ ਦਿੱਤਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੁਲਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਪੀੜਤਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸ ’ਤੇ ਪੁਲਸ ਕਮਿਸ਼ਨਰ ਨੇ ਉਕਤ ਪੀੜਤਾ ਨੂੰ ਸੁਰੱਖਿਆ ਪ੍ਰਦਾਨ ਕਕਰਵਾਈ ਸੀ। ਫਿਰ ਇਹ ਮਾਮਲਾ ਅਦਾਲਤ ’ਚ ਪਹੁੰਚ ਗਿਆ। ਇਸ ਤੋਂ ਬਾਅਦ ਅਦਾਲਤ ਨੇ ਬੈਂਸ ਅਤੇ ਹੋਰ ਮੁਲਜ਼ਮਾ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਦੇ ਤਹਿਤ ਹੀ ਪੁਲੀਸ ਨੇ FIR ਦਰਜ ਕੀਤੀ ਸੀ।

The post ਜਬਰ ਜਨਾਹ ਮਾਮਲੇ ‘ਚ ਨਾਮਜ਼ਦ ‘ਲੋਕ ਇਨਸਾਫ ਪਾਰਟੀ’ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਦਿੱਤਾ ਇਕ ਹੋਰ ਝਟਕਾ, ਖਾਰਜ ਕੀਤੀ ਅਪੀਲ appeared first on TV Punjab | English News Channel.

]]>
https://en.tvpunjab.com/simerjeet-singh-bains-rape-case-high-court-dismissed-appeal/feed/ 0
ਵੱਡੀ ਖ਼ਬਰ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ 6 ਲੋਕਾਂ ‘ਤੇ ਜਬਰ-ਜਿਨਾਹ ਦਾ ਪਰਚਾ https://en.tvpunjab.com/rape-fir-on-6-people-lok-insaf-party-president-simarjit-singh-bains/ https://en.tvpunjab.com/rape-fir-on-6-people-lok-insaf-party-president-simarjit-singh-bains/#respond Mon, 12 Jul 2021 08:09:27 +0000 https://en.tvpunjab.com/?p=4341 ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ‘ਤੇ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਜ਼ਬਰ ਜਨਾਹ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਅਦਾਲਤ ਦੇ ਨਿਰਦੇਸ਼ ਦੇ ਬਾਵਜੂਦ ਪਰਚਾ ਦਰਜ ਨਾ ਕਰਨ ਦੇ ਵਿਰੋਧ ‘ਚ ਸੋਮਵਾਰ ਨੂੰ ਸ਼੍ਰੋਅਦ ਆਗੂ ਤੇ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ […]

The post ਵੱਡੀ ਖ਼ਬਰ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ 6 ਲੋਕਾਂ ‘ਤੇ ਜਬਰ-ਜਿਨਾਹ ਦਾ ਪਰਚਾ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ‘ਤੇ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਜ਼ਬਰ ਜਨਾਹ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਅਦਾਲਤ ਦੇ ਨਿਰਦੇਸ਼ ਦੇ ਬਾਵਜੂਦ ਪਰਚਾ ਦਰਜ ਨਾ ਕਰਨ ਦੇ ਵਿਰੋਧ ‘ਚ ਸੋਮਵਾਰ ਨੂੰ ਸ਼੍ਰੋਅਦ ਆਗੂ ਤੇ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨ ਵਾਲੇ ਸਨ। ਹਾਲਾਂਕਿ, ਉਸ ਤੋਂ ਪਹਿਲਾਂ ਹੀ ਪੁਲਿਸ ਨੇ ਐੱਫਆਈਆਰ (FIR) ਦਰਜ ਕਰ ਦਿੱਤੀ ਗਈ। ਅਕਾਲੀ ਦਲ ਨੇ ਵਿਧਾਇਕ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਔਰਤ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਇਸ ‘ਤੇ ਪੁਲਿਸ ਕਮਿਸ਼ਨਰ ਨੇ ਔਰਤ ਦੀ ਰੱਖਿਆ ਲਈ ਉਸ ਨੂੰ ਸਕਿਓਰਿਟੀ ਪ੍ਰਦਾਨ ਕਰਵਾਈ ਪਰ ਇਨਵੈਸਟੀਗੇਸ਼ਨ ਦੇ ਨਾਂ ‘ਤੇ ਮਾਮਲੇ ਨੂੰ ਲਟਕਾ ਦਿੱਤਾ ਗਿਆ । ਇਸ ਦੇ ਚੱਲਦਿਆਂ ਉਸ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ। ਚਾਰ ਦਿਨ ਪਹਿਲਾਂ ਅਦਾਲਤ ਨੇ ਪੁਲਿਸ ਨੂੰ ਵਿਧਾਇਕ ਬੈਂਸ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਪਰਚਾ ਦਰਜ ਕਰਵਾਉਣ ਲਈ ਉਕਤ ਔਰਤ ਕਰੀਬ 5 ਮਹੀਨਿਆਂ ਤੋਂ ਇਨਸਾਫ਼ ਲਈ ਲੜ ਰਹੀ ਸੀ।

The post ਵੱਡੀ ਖ਼ਬਰ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਮੇਤ 6 ਲੋਕਾਂ ‘ਤੇ ਜਬਰ-ਜਿਨਾਹ ਦਾ ਪਰਚਾ appeared first on TV Punjab | English News Channel.

]]>
https://en.tvpunjab.com/rape-fir-on-6-people-lok-insaf-party-president-simarjit-singh-bains/feed/ 0