Manjinder Singh Sirsa Archives - TV Punjab | English News Channel https://en.tvpunjab.com/tag/manjinder-singh-sirsa/ Canada News, English Tv,English News, Tv Punjab English, Canada Politics Mon, 26 Jul 2021 16:20:56 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Manjinder Singh Sirsa Archives - TV Punjab | English News Channel https://en.tvpunjab.com/tag/manjinder-singh-sirsa/ 32 32 ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ https://en.tvpunjab.com/manjinder-singh-sirsa-lookout-notice-6098-2/ https://en.tvpunjab.com/manjinder-singh-sirsa-lookout-notice-6098-2/#respond Mon, 26 Jul 2021 16:20:56 +0000 https://en.tvpunjab.com/?p=6098 ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਦਿੱਲੀ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ […]

The post ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਦਿੱਲੀ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤੇ ਹਨ । 

ਦਿੱਲੀ ਪੁਲਿਸ ਨੇ ਸਿਰਸਾ ਖ਼ਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਨੂੰ ਲੈ ਕੇ ਕੀਤੀ ਹੈ। ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਜਾਂਚ ਕਰ ਰਹੀ ਸੀ। ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਕੋਰਟ ’ਚ ਸਿਰਸਾ ਖ਼ਿਲਾਫ਼  ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਟੀਮ ਦੀ ਅਪੀਲ ਪਿਛੋਂ ਅੱਜ ਪਟਿਆਲਾ ਹਾਊਸ ਕੋਰਟ ਨੇ ਸਿਰਸਾ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ।

ਗੌਰਤਲਬ ਹੈ ਕਿ ਇਸ ਸਾਲ ਹੀ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ’ਚ ਮਨਜਿੰਦਰ ਸਿੰਘ ਸਿਰਸਾ ਸਮੇਤ ਕੁਝ ਹੋਰ ਦੋਸ਼ੀਆਂ ਖ਼ਿਲਾਫ਼ ਲਿਖਤੀ ਤੌਰ ’ਤੇ ਸ਼ਿਕਾਇਤ ਦਰਜ ਹੋਈ ਸੀ। ਇਹ ਸ਼ਿਕਾਇਤ ਭੂਪਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਦਰਜ ਕਰਵਾਈ ਸੀ। ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਤਫਤੀਸ਼ ਲਈ ਆਦੇਸ਼ ਦਿੱਲੀ ਸਥਿਤ ਪਟਿਆਲਾ ਹਾਊਸ ਕੋਰਟ ’ਚ ਸੁਣਵਾਈ ਦੌਰਾਨ ਦਿੱਤਾ ਸੀ। ਸਿਰਸਾ ’ਤੇ ਦੋਸ਼ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵਿਚ ਜਦੋਂ ਉਹ ਜਨਰਲ ਸਕੱਤਰ ਦੇ ਅਹੁਦੇ ’ਤੇ ਸਨ, ਤਾਂ ਇਸ ਦੌਰਾਨ ਸੰਸਥਾ ਦੇ ਫੰਡ ਵਿਚ ਲੱਖਾ ਰੁਪਏ ਦੇ ਘਪਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸਿਰਸਾ ਸਮੇਤ ਕਈ ਹੋਰ ਦੋਸ਼ੀਆਂ ਖ਼ਿਲਾਫ਼ ਵਿੱਤੀ ਫਰਜ਼ੀਵਾੜੇ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸ਼ਿਕਾਇਤ ਦਰਜ ਕਰਵਾਈ ਗਈ ਸੀ।

The post ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ appeared first on TV Punjab | English News Channel.

]]>
https://en.tvpunjab.com/manjinder-singh-sirsa-lookout-notice-6098-2/feed/ 0
ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/ https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/#respond Thu, 01 Jul 2021 07:19:36 +0000 https://en.tvpunjab.com/?p=3276 ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵੱਲੋਂ ਇਕ ਵਾਰ ਫਿਰ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਦੇ ਕਰੀਬ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਹਮਲੇ ਦੀ ਦੁਨੀਆ ਭਰ ਦੀਆਂ ਸਿੱਖ […]

The post ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ : ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵੱਲੋਂ ਇਕ ਵਾਰ ਫਿਰ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਦੇ ਕਰੀਬ ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ।

ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ ਗਏ ਇਸ ਹਮਲੇ ਦੀ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ। ਇਸ ਤੋਂ ਇਲਾਵਾ ਅਫ਼ਗ਼ਾਨ ਹਿੰਦੂ-ਸਿੱਖ ਭਾਈਚਾਰੇ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ

ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਫਗਾਨਿਸਤਾਨ ਦੇ ਜਲਾਲਾਬਾਦ ਦੇ ਸਿੱਖ ਖੇਤਰ ਵਿਚ ਬੁੱਧਵਾਰ ਨੂੰ ਹੋਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ। ਟਵਿੱਟਰ ‘ਤੇ ਟਿੱਪਣੀ ਕਰਦਿਆਂ ਸਿਰਸਾ ਨੇ ਦੋਸ਼ ਲਾਇਆ ਕਿ ਗ੍ਰਨੇਡ ਹਮਲਾ ਕਰਕੇ ਬਾਕੀ ਅਫਗਾਨ ਸਿੱਖਾਂ ਨੂੰ ਡਰਾਉਣ ਦੀ ਯੋਜਨਾ ਬਣਾਈ ਗਈ ਸੀ।

ਸਿਰਸਾ ਨੇ ਅੱਗੇ ਕਿਹਾ ਕਿ ਉਹ ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਦੇ ਨਾਲ ਖੜ੍ਹੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਵਿਚ ਰਹਿੰਦੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉਠਾਉਣ।

ਟੀਵੀ ਪੰਜਾਬ ਬਿਊਰੋ

The post ਅਫ਼ਗ਼ਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਹਮਲਾ, ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਖੇਧੀ appeared first on TV Punjab | English News Channel.

]]>
https://en.tvpunjab.com/%e0%a8%85%e0%a9%9e%e0%a9%9a%e0%a8%be%e0%a8%a8%e0%a8%bf%e0%a8%b8%e0%a8%a4%e0%a8%be%e0%a8%a8-%e0%a8%b5%e0%a8%bf%e0%a8%9a-%e0%a8%b8%e0%a8%bf%e0%a9%b1%e0%a8%96-%e0%a8%ad%e0%a8%be%e0%a8%88%e0%a8%9a/feed/ 0