meeting Archives - TV Punjab | English News Channel https://en.tvpunjab.com/tag/meeting/ Canada News, English Tv,English News, Tv Punjab English, Canada Politics Tue, 06 Jul 2021 16:54:41 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg meeting Archives - TV Punjab | English News Channel https://en.tvpunjab.com/tag/meeting/ 32 32 ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਪਟਨ ਪੁੱਜੇ ਦਿੱਲੀ, ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ, ਕਿਹਾ ਹਾਈਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ https://en.tvpunjab.com/captain-amrinder-meeting-sonia-gandhi-congress-clash/ https://en.tvpunjab.com/captain-amrinder-meeting-sonia-gandhi-congress-clash/#respond Tue, 06 Jul 2021 16:52:38 +0000 https://en.tvpunjab.com/?p=3826 ਨਵੀ ਦਿੱਲੀ-ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਸੰਕਟ ਜਾਰੀ ਹੈ। ਇਸੇ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ। ਕੈਪਟਨ ਨੇ […]

The post ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਪਟਨ ਪੁੱਜੇ ਦਿੱਲੀ, ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ, ਕਿਹਾ ਹਾਈਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ appeared first on TV Punjab | English News Channel.

]]>
FacebookTwitterWhatsAppCopy Link


ਨਵੀ ਦਿੱਲੀ-ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਸੰਕਟ ਜਾਰੀ ਹੈ। ਇਸੇ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ। ਕੈਪਟਨ ਨੇ ਬੈਠਕ ਤੋਂ ਬਾਅਦ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ (ਸੋਨੀਆ ਗਾਂਧੀ) ਨਾਲ ਮਿਲਣ ਆਇਆ ਸੀ, ਪਾਰਟੀ ਦੇ ਅੰਦਰੂਨੀ ਮਾਮਲਿਆਂ ਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਚਰਚਾ ਕੀਤੀ। ਜਿਥੋਂ ਤਕ ਪੰਜਾਬ ਦੀ ਗੱਲ ਹੈ ਤਾਂ ਉਹ ਜੋ ਵੀ ਫ਼ੈਸਲਾ ਲੈਣਗੇ, ਅਸੀਂ ਉਸ ਦੇ ਲਈ ਤਿਆਰ ਹਾਂ। ਅਸੀਂ ਆਗਾਮੀ ਚੋਣਾਂ ਲਈ ਪੁੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ’ਚ ਸਭ ਕੁਝ ਠੀਕ-ਠਾਕ ਹੈ।

ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਉਹ ਕੁਝ ਨਹੀਂ ਜਾਣਦੇ। ਸੋਨੀਆ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਨਾਲ ਮੁਲਾਕਾਤ ਕੀਤੀ।

ਗ਼ੌਰਤਲਬ ਹੈ ਕਿ ਪਿਛਲੇ ਦਿਨੀਂ ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਸੀ। ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਨੂੰ ਪੰਜਾਬ ਕਾਂਗਰਸ ਦੇ ਵਿੱਚ ਵੱਡਾ ਅਹੁਦਾ ਦੇ ਕੇ ਨਿਵਾਜਿਆ ਜਾ ਸਕਦਾ ਹੈ। ਇਸ ਤੋਂ ਥੋੜ੍ਹੇ ਸਮੇਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਆਉਣਾ ਅਤੇ ਇਹ ਕਹਿਣਾ ਕਿ ਕਾਂਗਰਸ ਹਾਈ ਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ ਹੈ ਕਈ ਸਵਾਲ ਖੜ੍ਹੇ ਕਰਦਾ ਹੈ । ਇਹ ਵੀ ਹੋ ਸਕਦਾ ਹੈ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੇ ਸਮੇਂ ਵਿੱਚ ਵਾਕਿਆ ਹੀ ਵੱਡਾ ਅਹੁਦਾ ਦਿੱਤਾ ਜਾਵੇ ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਤੋਂ ਬਾਅਦ ਹੁਣ ਕੈਪਟਨ ਪੁੱਜੇ ਦਿੱਲੀ, ਸੋਨੀਆ ਗਾਂਧੀ ਨਾਲ ਕੀਤੀ ਮੀਟਿੰਗ, ਕਿਹਾ ਹਾਈਕਮਾਂਡ ਦਾ ਹਰ ਫ਼ੈਸਲਾ ਮਨਜ਼ੂਰ appeared first on TV Punjab | English News Channel.

]]>
https://en.tvpunjab.com/captain-amrinder-meeting-sonia-gandhi-congress-clash/feed/ 0
ਨਾਂਹ-ਨੁੱਕਰ ਦੇ ਬਾਵਜੂਦ ਰਾਹੁਲ ਨੇ ਸਿੱਧੂ ਨਾਲ ਕੀਤੀ ਲੰਮੀ ਮੀਟਿੰਗ https://en.tvpunjab.com/rahul-gandhi-meeting-navjot-sidhu/ https://en.tvpunjab.com/rahul-gandhi-meeting-navjot-sidhu/#respond Wed, 30 Jun 2021 17:34:52 +0000 https://en.tvpunjab.com/?p=3243 ਨਵੀਂ ਦਿੱਲੀ: ਰਾਹੁਲ ਗਾਂਧੀ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਲਈ ਨਾਂਹ ਕਰਨ ਦੇ ਬਾਵਜੂਦ ਦੋਹਾਂ ਨੇ ਕਰੀਬ ਸਵਾ ਘੰਟਾ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅੰਦਰ ਰਾਹੁਲ ਗਾਂਧੀ ਨਾਲ ਕੀ ਗੱਲਬਾਤ ਹੋਈ ਇਸ ਸਬੰਧੀ ਸਿੱਧੂ ਨੇ ਮੀਡੀਆ ਨਾਲ  ਕੋਈ ਗੱਲਬਾਤ ਨਹੀਂ ਕੀਤੀ। ਕਿਆਸ ਲਾਏ ਜਾ ਰਹੇ ਹਨ ਕਿ ਸਿੱਧੂ ਦਿੱਲੀ ਤੋਂ ਕੋਈ ਵੱਡਾ ਅਹੁੱਦਾ ਲੈ ਕੇ ਮੁੜਣਗੇ। […]

The post ਨਾਂਹ-ਨੁੱਕਰ ਦੇ ਬਾਵਜੂਦ ਰਾਹੁਲ ਨੇ ਸਿੱਧੂ ਨਾਲ ਕੀਤੀ ਲੰਮੀ ਮੀਟਿੰਗ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ: ਰਾਹੁਲ ਗਾਂਧੀ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਲਈ ਨਾਂਹ ਕਰਨ ਦੇ ਬਾਵਜੂਦ ਦੋਹਾਂ ਨੇ ਕਰੀਬ ਸਵਾ ਘੰਟਾ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਅੰਦਰ ਰਾਹੁਲ ਗਾਂਧੀ ਨਾਲ ਕੀ ਗੱਲਬਾਤ ਹੋਈ ਇਸ ਸਬੰਧੀ ਸਿੱਧੂ ਨੇ ਮੀਡੀਆ ਨਾਲ  ਕੋਈ ਗੱਲਬਾਤ ਨਹੀਂ ਕੀਤੀ। ਕਿਆਸ ਲਾਏ ਜਾ ਰਹੇ ਹਨ ਕਿ ਸਿੱਧੂ ਦਿੱਲੀ ਤੋਂ ਕੋਈ ਵੱਡਾ ਅਹੁੱਦਾ ਲੈ ਕੇ ਮੁੜਣਗੇ।

ਇਸ ਤੋਂ ਪਹਿਲਾਂ ਕਾਂਗਰਸੀ ਲੀਡਰ ਨਵਜੋਤ ਸਿੱਧੂ ਨਾਲ ਅੱਜ ਪ੍ਰਿਅੰਕਾ ਗਾਂਧੀ ਨੇ ਵੀ ਮੁਲਾਕਾਤ ਕੀਤੀ ਸੀ। ਨਵਜੋਤ ਸਿੱਧੂ ਕੱਲ੍ਹ ਤੋਂ ਦਿੱਲੀ ਵਿੱਚ ਹਨ। ਚਰਚਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਪਰ ਇਹ ਮੀਟਿੰਗ ਨਹੀਂ ਹੋ ਪਾ ਰਹੀ ਸੀ।ਪਰ ਅੱਜ ਸ਼ਾਮ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੇ ਨਿਵਾਸ ਅਸਥਾਨ ਤੇ ਪਹੁੰਚ ਗਏ।ਦੋਨਾਂ ਵਿਚਾਲੇ ਕਰੀਬ ਸਵਾ ਘੰਟਾ ਗੱਲਬਾਤ ਚੱਲੀ।

ਪਹਿਲਾਂ ਰਾਹੁਲ ਗਾਂਧੀ ਨੇ ਕਹਿ ਦਿੱਤਾ ਸੀ ਕਿ ਅਜਿਹੀ ਕੋਈ ਮੀਟਿੰਗ ਤੈਅ ਹੀ ਨਹੀਂ ਹੋਈ ਸੀ। ਇਸ ਮਗਰੋਂ ਸਿੱਧੂ ਦੀ ਹਾਲਤ ਅਜੀਬ ਬਣ ਗਈ ਸੀ।ਇਸ ਨੂੰ ਸੰਭਾਲਦਿਆਂ ਅੱਜ ਪ੍ਰਿਅੰਕਾ ਗਾਂਧੀ ਨੇ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਮੀਟਿੰਗ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੀ। ਬੀਤੇ ਦਿਨ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਪਟਿਆਲੇ ਤੋਂ ਦਿੱਲੀ ਰਾਹੁਲ ਗਾਂਧੀ ਨੂੰ ਮਿਲਣ ਆਏ ਹਨ। 

ਸਿੱਧੂ ਦੀ ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਨੂੰ ਲੈ ਕੇ ਸ਼ੰਕਾ ਬਰਕਰਾਰ
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਹਾਈ ਕਮਾਨ ਨਾਲ ਮੁਲਾਕਾਤ ਨੂੰ ਲੈ ਕੇ ਸ਼ੰਕੇ ਕਾਇਮ ਹਨ। ਇੱਕ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਿੱਧੂ ਨਾਲ ਉਨ੍ਹਾਂ ਦੀ ਕੋਈ ਤੈਅ ਮੁਲਾਕਾਤ ਨਹੀਂ।ਪਰ ਅੱਜ ਸ਼ਾਮ ਕਰੀਬ 7:23 ਵਜੇ ਸਿੱਧੂ ਰਾਹੁਲ ਗਾਂਧੀ ਦੇ ਘਰ ਪਹੁੰਚੇ ਹਨ।

ਪਹਿਲਾਂ ਇਹ ਖੁਲਾਸਾ ਹੋਇਆ ਸੀ ਕਿ ਸਿੱਧੂ ਮੰਗਲਵਾਰ ਨੂੰ ਹੀ ਇਨ੍ਹਾਂ ਦੋਵਾਂ ਚੋਟੀ ਦੇ ਕਾਂਗਰਸ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਜਦੋਂ ਰਾਹੁਲ ਗਾਂਧੀ ਕਾਰ ਚਲਾਉਂਦੇ ਹੋਏ ਆਪਣੀ ਰਿਹਾਇਸ਼ ਤੋਂ ਬਾਹਰ ਆਏ ਤਾਂ ਮੌਕੇ ‘ਤੇ ਮੌਜੂਦ ਪੱਤਰਕਾਰਾਂ ਨੇ ਸਿੱਧੂ ਤੋਂ ਉਨ੍ਹਾਂ ਦੀ ਮੁਲਾਕਾਤ ਦੀ ਸੰਭਾਵਨਾ ਬਾਰੇ ਪੁੱਛਿਆ। ਇਸ ਦੇ ਜਵਾਬ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਤੇ ਸਿੱਧੂ ਵਿਚਾਲੇ ਕੋਈ ਮੁਲਾਕਾਤ ਤੈਅ ਨਹੀਂ।

ਦੱਸ ਦੇਈਏ ਕਿ ਪੰਜਾਬ ‘ਚ ਕਾਂਗਰਸ ਅੰਦਰਲੀ ਕਾਟੋ-ਕਲੇਸ਼ ਨੂੰ ਦੂਰ ਕਰਨ ਦੀ ਕੋਸ਼ਿਸ਼ ‘ਚ ਰਾਹੁਲ ਗਾਂਧੀ ਨੇ ਪਿਛਲੇ ਦਿਨਾਂ ‘ਚ ਪਾਰਟੀ ਦੇ ਕਈ ਨੇਤਾਵਾਂ ਨਾਲ ਮੰਥਨ ਕੀਤਾ। ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਨੇ 100 ਤੋਂ ਵੱਧ ਨੇਤਾਵਾਂ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਵਿਚਾਰ-ਵਟਾਂਦਰੇ ਵੀ ਕੀਤੇ।

The post ਨਾਂਹ-ਨੁੱਕਰ ਦੇ ਬਾਵਜੂਦ ਰਾਹੁਲ ਨੇ ਸਿੱਧੂ ਨਾਲ ਕੀਤੀ ਲੰਮੀ ਮੀਟਿੰਗ appeared first on TV Punjab | English News Channel.

]]>
https://en.tvpunjab.com/rahul-gandhi-meeting-navjot-sidhu/feed/ 0
ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਲੰਮੀ ਮੁਲਾਕਾਤ https://en.tvpunjab.com/navjot-sidhu-meeting-priyanka-gandhi/ https://en.tvpunjab.com/navjot-sidhu-meeting-priyanka-gandhi/#respond Wed, 30 Jun 2021 08:29:32 +0000 https://en.tvpunjab.com/?p=3181 ਨਵੀ ਦਿੱਲੀ- ਪੰਜਾਬ ਕਾਂਗਰਸ ‘ਚ ਛਿੜਿਆ ਸਿਆਸੀ ਘਮਸਾਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਦੇ ਫਾਇਰਬ੍ਰਾਂਡ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਦੌਰਾਨ ਸਿੱਧੂ ਨੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ […]

The post ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਲੰਮੀ ਮੁਲਾਕਾਤ appeared first on TV Punjab | English News Channel.

]]>
FacebookTwitterWhatsAppCopy Link


ਨਵੀ ਦਿੱਲੀ- ਪੰਜਾਬ ਕਾਂਗਰਸ ‘ਚ ਛਿੜਿਆ ਸਿਆਸੀ ਘਮਸਾਨ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਦੇ ਫਾਇਰਬ੍ਰਾਂਡ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਦੌਰਾਨ ਸਿੱਧੂ ਨੇ ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੁਲਾਕਾਤ ਕੀਤੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਲਿਖਿਆ, ‘ਪ੍ਰਿਅੰਕਾ ਗਾਂਧੀ ਨਾਲ ਲੰਬੀ ਮੀਟਿੰਗ।’

ਮੁਲਾਕਾਤ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਰਾਹੁਲ ਗਾਂਧੀ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਦੋਂ ਪ੍ਰਿਅੰਕਾ ਨੇ ਰਾਹੁਲ ਨਾਲ ਮੁਲਾਕਾਤ ਕੀਤੀ, ਉਦੋਂ Navjot Singh Sidhu ਪ੍ਰਿਅੰਕਾ ਦੇ ਘਰ ‘ਚ ਮੌਜੂਦ ਸਨ। ਪ੍ਰਿਅੰਕਾ ਦੇ ਵਾਪਸ ਆਉਣ ਤੋਂ ਬਾਅਦ ਨਵਜੋਤ ਸਿੱਧੂ ਉੱਥੋਂ ਚਲੇ ਗਏ। ਹਾਲਾਂਕਿ ਉਨ੍ਹਾਂ ਨੇ ਉੱਥੇ ਮੌਜੂਦ ਮੀਡੀਆ ਕਰਮੀਆਂ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਨਹੀਂ ਕੀਤੀ।

ਟੀਵੀ ਪੰਜਾਬ ਬਿਊਰੋ

The post ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਲੰਮੀ ਮੁਲਾਕਾਤ appeared first on TV Punjab | English News Channel.

]]>
https://en.tvpunjab.com/navjot-sidhu-meeting-priyanka-gandhi/feed/ 0
ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ https://en.tvpunjab.com/navjot-sidhu-rahul-gandhi-meeting-u-turns/ https://en.tvpunjab.com/navjot-sidhu-rahul-gandhi-meeting-u-turns/#respond Tue, 29 Jun 2021 15:15:21 +0000 https://en.tvpunjab.com/?p=3112 ਦਿੱਲੀ – ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਏ ਪਲ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ।ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ […]

The post ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ appeared first on TV Punjab | English News Channel.

]]>
FacebookTwitterWhatsAppCopy Link


ਦਿੱਲੀ – ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਏ ਪਲ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ।ਪਿਛਲੇ ਦਿਨਾਂ ਤੋਂ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ
ਦਿੱਲੀ ‘ਚ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ।ਇਹ ਖ਼ਬਰਾਂ ਪੂਰੀ ਤਰ੍ਹਾਂ ਸੱਚ ਵੀ ਤਸਦੀਕ ਹੋਈਆਂ ਕਿਉਂਕਿ ਅੱਜ ਸਵੇਰੇ ਨਵਜੋਤ ਸਿੰਘ ਸਿੱਧੂ ਦਿੱਲੀ ਲਈ ਰਵਾਨਾ ਹੋ ਗਏ ਪਰ ਅਚਾਨਕ ਹੀ ਇਨ੍ਹਾਂ ਖ਼ਬਰਾਂ ਦੇ ਵਿਚਲਾ ਸੱਚ ਤਾਰ ਤਾਰ ਹੁੰਦਾ ਦਿਸਿਆ ਜਦੋਂ ਨਵਜੋਤ ਸਿੰਘ ਸਿੱਧੂ ਨਾਲ ਹੋਣ ਵਾਲੀ ਮੁਲਾਕਾਤ ਦੇ ਸਬੰਧ ’ਚ ਕਾਂਗਰਸ ਦੇ ਮੁੱਖ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ANI ਨੇ ਟਵੀਟ ਕੀਤਾ। ਟਵੀਟ ਵਿਚ ਉਨ੍ਹਾਂ ਨੇ ਸਾਫ਼ ਕਿਹਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦੀ ਸਿੱਧੂ ਨਾਲ ਕੋਈ ਮੀਟਿੰਗ ਹੋਣੀ ਸੀ।
ਇਸ ਟਵੀਟ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਹਲਚਲ ਪੈਦਾ ਹੋ ਗਈ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਨਹੀਂ ਗਏ ਤਾਂ ਫਿਰ ਦਿੱਲੀ ਉਹ ਕਿਸ ਨੂੰ ਮਿਲਣ ਲਈ ਗਏ ਹਨ।

ਟੀਵੀ ਪੰਜਾਬ ਬਿਊਰੋ

The post ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਬਾਰੇ ਪਿਆ ਨਵਾਂ ਪਟਾਕਾ appeared first on TV Punjab | English News Channel.

]]>
https://en.tvpunjab.com/navjot-sidhu-rahul-gandhi-meeting-u-turns/feed/ 0
ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ https://en.tvpunjab.com/navjot-sidhu-meeting-rahul-gandhi-priyanka-gandhi/ https://en.tvpunjab.com/navjot-sidhu-meeting-rahul-gandhi-priyanka-gandhi/#respond Mon, 28 Jun 2021 16:07:15 +0000 https://en.tvpunjab.com/?p=3008 ਚੰਡੀਗੜ੍ਹ : ਕਾਂਗਰਸ ਦੇ ਕਾਟੋ-ਕਲੇਸ਼ ਕਿਸੇ ਬੰਨੇ-ਕੰਢੇ ਲੱਗਦਾ ਦਿਖਾਈ ਨਹੀਂ ਦੇ ਰਿਹਾ। ਇਸੇ ਕਾਟੋ ਕਲੇਸ਼ ਦੇ ਹੱਲ ਲਈ ਕਾਂਗਰਸ ਹਾਈਕਮਾਂਡ ਪਿਛਲੇ ਦਿਨਾਂ ਤੋਂ ਪੰਜਾਬ ਲੀਡਰਸ਼ਿਪ ਨਾਲ ਮੁਲਾਕਾਤਾਂ ਕਰ ਰਹੀ ਹੈ। ਇਸ ਸਭ ਦਰਮਿਆਨ ਹੁਣ ਖਬਰਾਂ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। 29 ਜੂਨ ਮੰਗਲਵਾਰ ਨੂੰ ਹੋਣ […]

The post ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕਾਂਗਰਸ ਦੇ ਕਾਟੋ-ਕਲੇਸ਼ ਕਿਸੇ ਬੰਨੇ-ਕੰਢੇ ਲੱਗਦਾ ਦਿਖਾਈ ਨਹੀਂ ਦੇ ਰਿਹਾ। ਇਸੇ ਕਾਟੋ ਕਲੇਸ਼ ਦੇ ਹੱਲ ਲਈ ਕਾਂਗਰਸ ਹਾਈਕਮਾਂਡ ਪਿਛਲੇ ਦਿਨਾਂ ਤੋਂ ਪੰਜਾਬ ਲੀਡਰਸ਼ਿਪ ਨਾਲ ਮੁਲਾਕਾਤਾਂ ਕਰ ਰਹੀ ਹੈ। ਇਸ ਸਭ ਦਰਮਿਆਨ ਹੁਣ ਖਬਰਾਂ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। 29 ਜੂਨ ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਦਾ ਇਕ ਵੱਡਾ ਵਰਗ ਕਾਂਗਰਸ ਦੇ ਕਾਟੋ-ਕਲੇਸ਼ ਦਾ ਮੁੱਖ ਸੂਤਰਧਾਰ ਨਵਜੋਤ ਸਿੱਧੂ ਨੂੰ ਦੱਸ ਰਿਹਾ ਹੈ। ਦੂਜੇ ਪਾਸੇ ਰਾਹੁਲ ਗਾਂਧੀਨੇ ਪਿਛਲੇ ਦਿਨੀਂ ਪੰਜਾਬ ਦੇ ਦੋ ਦਰਜਨ ਤੋਂ ਜ਼ਿਆਦਾ ਆਗੂਆਂ ਨਾਲ ਮੁਲਾਕਾਤ ਤੇ ਗੱਲਬਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਕਿਸੇ ਆਖ਼ਰੀ ਫ਼ੈਸਲੇ ਤੋਂ ਪਹਿਲਾਂ ਸਿੱਧੂ ਦੇ ਗਿਲੇ-ਸ਼ਿਕਵੇ ਜਾਨਣਾ ਚਾਹੁੰਦੇ ਹਨ।
ਕੋਟਕਪੂਰਾ ਗੋਲ਼ੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਦੀ ਰਿਪੋਰਟ ਨੂੰ ਖ਼ਾਰਜ ਕੀਤੇ ਜਾਣ ਪਿੱਛੋਂ ਤੋਂ ਹੀ ਨਵਜੋਤ ਸਿੱਧੂ ਸੋਸ਼ਲ ਮੀਡੀਏ ‘ਤੇ ਕਾਫ਼ੀ ਸਰਗਰਮ ਸਨ। ਉਹ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰ ਰਹੇ ਸਨ। ਸਿੱਧੂ ਦੀ ਬੇਬਾਕੀ ਤੋਂ ਬਾਅਦ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਵੀ ਬੋਲਣ ਲੱਗ ਪਏ ਸਨ ਜਿਸ ਤੋਂ ਬਾਅਦ ਤੋਂ ਹੀ ਕਾਂਗਰਸ ਦਾ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਰਾਜ ਸਭਾ ਵਿਚ ਕਾਂਗਰਸ ਦੇ ਨੇਤਾ ਮੱਲਿਕਾਰੁਜਨ ਖੜਗੇ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਪੰਜਾਬ ਦੇ ਕਰੀਬ 100 ਆਗੂਆਂ, ਵਿਧਾਇਕਾਂ, ਮੰਤਰੀਆਂ, ਲੋਕ ਸਭਾ ਮੈਂਬਰਾਂ ਤੇ ਰਾਜ ਸਭਾ ਮੈਂਬਰਾਂ ਨਾਲ ਗੱਲਬਾਤ ਕੀਤੀ। ਕਮੇਟੀ ਨੇ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀ ਸੀ।
ਦੂਜੇ ਪਾਸੇ ਇਸ ਰਿਪੋਰਟ ਦੇ ਆਉਣ ਪਿੱਛੋਂ ਰਾਹੁਲ ਗਾਂਧੀ ਲਗਾਤਾਰ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਬੀਤੇ ਸ਼ੁੱਕਰਵਾਰ ਨੂੰ ਵੀ ਰਾਹੁਲ ਗਾਂਧੀ ਨੇ ਇਕ ਦਰਜਨ ਤੋਂ ਜ਼ਿਆਦਾ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਜ਼ਿਆਦਾਤਰ ਨੇਤਾਵਾਂ ਨੇ ਸਿੱਧੂ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਬਣਨਾ ਚਾਹੁੰਦੇ ਹਨ। ਪਾਰਟੀ ਹਾਈ ਕਮਾਂਡ ਵੀ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪਣ ਦੇ ਹੱਕ ਵਿਚ ਸੀ ਪਰ ਵੱਡੀ ਗਿਣਤੀ ਵਿਚ ਟਕਸਾਲੀ ਕਾਂਗਰਸੀਆਂ ਦੇ ਨਾ ਮੰਨਣ ਕਾਰਨ ਰਾਹੁਲ ਗਾਂਧੀ ਸਾਹਮਣੇ ਪਰੇਸ਼ਾਨੀ ਖੜ੍ਹੀ ਹੋ ਗਈ । ਮੰਨਿਆ ਜਾ ਰਿਹਾ ਹੈ ਕਿ ਕੱਲ੍ਹ ਹੋਣ ਵਾਲੀ ਮੁਲਾਕਾਤ ਦੌਰਾਨ ਰਾਹੁਲ ਗਾਂਧੀ ਸਾਰੇ ਸਿਆਸੀ ਹਾਲਾਤ ‘ਤੇ ਚਰਚਾ ਕਰ ਸਕਦੇ ਹਨ ਕਿਉਂਕਿ ਪਾਰਟੀ ਸਾਹਮਣੇ ਵੀ ਸਿੱਧੂ ਨੂੰ ਮਰਜ਼ੀ ਮੁਤਾਬਕ ਥਾਂ ‘ਤੇ ਐਡਜਸਟ ਕਰਨਾ ਸਭ ਤੋਂ ਵੱਡੀ ਚੁਣੌਤੀ ਹੋਵੇਗੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਇਕੱਠਿਆਂ ਮਿਲਣਗੇ ਜਾਂ ਵੱਖ-ਵੱਖ। ਕਿਹਾ ਜਾ ਰਿਹਾ ਹੈ ਕਿ ਰਾਹੁਲ ਪਹਿਲਾਂ ਸਿੱਧੂ ਨਾਲ ਗੱਲ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਤਾਂ ਜੋ ਕਾਂਗਰਸ ਦੇ ਕਾਟੋ-ਕਲੇਸ਼ ਦਾ ਠੋਸ ਹੱਲ ਕੱਿਢਆ ਜਾ ਸਕੇ।

The post ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ appeared first on TV Punjab | English News Channel.

]]>
https://en.tvpunjab.com/navjot-sidhu-meeting-rahul-gandhi-priyanka-gandhi/feed/ 0
ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ https://en.tvpunjab.com/ram-rahim-honeypreet-meeting/ https://en.tvpunjab.com/ram-rahim-honeypreet-meeting/#respond Wed, 09 Jun 2021 04:37:08 +0000 https://en.tvpunjab.com/?p=1572 ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮਿਲਣੀ ਵਿਚ ਹੋਰ ਅੜਿੱਕਾ ਪੈਣ ਦੀ ਖਬਰ ਹੈ। ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਇਆ ਗਿਆ ਸੀ। ਇਸਦੇ ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲੀਸ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰੂਗ੍ਰਾਮ ਦੇ ਮੇਦਾਂਤਾ […]

The post ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮਿਲਣੀ ਵਿਚ ਹੋਰ ਅੜਿੱਕਾ ਪੈਣ ਦੀ ਖਬਰ ਹੈ। ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਇਆ ਗਿਆ ਸੀ। ਇਸਦੇ ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲੀਸ ਨੇ ਇਸ ’ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਕੋਵਿਡ ਪਾਜ਼ੇਟਿਵ ਪਾਇਆ ਗਿਆ ਸੀ। ਰਾਮ ਰਹੀਮ ਕਈ ਚਿਰ ਤੋਂ ਹਨੀਪ੍ਰੀਤ ਨਾਲ ਮੁਲਾਕਾਤ ਲਈ ਜ਼ੋਰ ਪਾ ਰਿਹਾ ਸੀ। ਹਸਪਤਾਲ ਦਾਖਲ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਨੀਪ੍ਰੀਤ, ਜਿਸ ਨੂੰ ਡੇਰਾ ਮੁਖੀ ਆਪਣੀ ਗੋਦ ਲਈ ਹੋਈ ਧੀ ਵੀ ਦੱਸਦਾ ਹੈ, ਨੂੰ ਰਾਮ ਰਹੀਮ ਤੱਕ ਪਹੁੰਚ ਦੇ ਦਿੱਤੀ ਗਈ ਸੀ। ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਬਣਾ ਦਿੱਤਾ ਗਿਆ ਸੀ ਜਿਸ ਦੀ ਮਿਆਦ 15 ਜੂਨ ਤੱਕ ਸੀ। ਰੋਹਤਕ ਪੁਲੀਸ ਦੇ ਡੀਐੱਸਪੀ ਸ਼ਮਸ਼ੇਰ ਸਿੰਘ ਦਾਹੀਆ ਨੇ ਮੇਦਾਂਤਾ ਹਸਪਤਾਲ ਦੀ ਮੈਨੇਜਮੈਂਟ ਨਾਲ ਸੰਪਰਕ ਕਰ ਕੇ ਦਾਅਵਾ ਕੀਤਾ ਕਿ ਹਨੀਪ੍ਰੀਤ ਨੂੰ ਇਸ ਤਰ੍ਹਾਂ ਡੇਰਾ ਮੁਖੀ ਕੋਲ ਰਹਿਣ ਦੀ ਇਜਾਜ਼ਤ ਦੇਣਾ ਜੇਲ੍ਹ ਨਿਯਮਾਂ ਤੇ ਹੋਰਨਾਂ ਹਦਾਇਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਉਹ ਕੈਦੀ ਹੈ ਤੇ ਕੁਝ ਵੀ ਕਰ ਸਕਦਾ ਹੈ, ਖ਼ੁਦ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਜਾਂ ਭੱਜਣ ਦਾ ਯਤਨ ਕਰ ਸਕਦਾ ਹੈ। ਹਨੀਪ੍ਰੀਤ ਨੂੰ ਮਿਲਣ ਦੀ ਇਜਾਜ਼ਤ ਦੇਣਾ ਖ਼ਤਰਨਾਕ ਹੈ।
ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਹਸਪਤਾਲ ਨੂੰ ਜਾਣੂ ਕਰਵਾ ਦਿੱਤਾ ਹੈ ਕਿ ਜੇ ਡੇਰਾ ਮੁਖੀ ਡਾਕਟਰਾਂ ਤੋਂ ਬਿਨਾਂ ਕਿਸੇ ਹੋਰ ਨੂੰ ਮਿਲਦਾ ਹੈ ਤੇ ਕੋਈ ਮਸਲਾ ਹੁੰਦਾ ਹੈ ਤਾਂ ਇਸ ਲਈ ਹਸਪਤਾਲ ਜ਼ਿੰਮੇਵਾਰ ਹੋਵੇਗਾ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ ਅਥਾਰਿਟੀ ਮੀਡੀਆ ਕਵਰੇਜ ਤੇ ਪੁਲੀਸ ਦੇ ਦਖ਼ਲ ਤੋਂ ਬਾਅਦ ਘਬਰਾ ਗਈ ਹੈ ਅਤੇ ਹਨੀਪ੍ਰੀਤ ਨੂੰ ਦਿੱਤੀ ਪਹੁੰਚ ਰੱਦ ਕਰਨ ਬਾਰੇ ਸੋਚ ਰਹੀ ਹੈ। ਮੈਨੇਜਮੈਂਟ ਉਸ ਨੂੰ ਜਲਦੀ ਆਪਣੇ ਹਸਪਤਾਲ ਤੋਂ ਰੋਹਤਕ ਦੇ ਹਸਪਤਾਲ ਤਬਦੀਲ ਕਰਨ ਲਈ ਵੀ ਕੰਮ ਕਰ ਰਹੀ ਹੈ।

ਡੇਰਾ ਮੁਖੀ ਦਾ ਇਲਾਜ ਕਰ ਰਹੇ ਇਕ ਡਾਕਟਰ ਨੇ ਦੱਸਿਆ ਕਿ ਉਹ ਸਾਰੇ ਟੈਸਟ ਕਰ ਲਏ ਗਏ ਹਨ ਜੋ ਰੋਹਤਕ ਵਿਚ ਨਹੀਂ ਸਨ। ਇਲਾਜ ਲਈ ਨੀਤੀ ਬਣ ਚੁੱਕੀ ਹੈ। ਡੇਰਾ ਮੁਖੀ ਨੂੰ ਜਲਦੀ ਹੀ ਜੇਲ੍ਹ ਵੱਲੋਂ ਮਨਜ਼ੂਰਸ਼ੁਦਾ ਹਸਪਤਾਲ ਵਿਚ ਭੇਜਿਆ ਜਾ ਸਕਦਾ ਹੈ।

ਜੇਲ੍ਹ ਮੰਤਰੀ ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਨੂੰ ਸਹੀ ਠਹਿਰਾਇਆ

ਗੌਰਤਲਬ ਹੈ ਕਿ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯਮਾਂ ਮੁਤਾਬਕ ਹੀ ਹੈ। ਚੌਟਾਲਾ ਨੇ ਕਿਹਾ ‘ਹਰੇਕ ਕੈਦੀ ਨੂੰ ਪਰਿਵਾਰ ਨਾਲ ਮਿਲਣ ਦਾ ਹੱਕ ਹੈ, ਹਸਪਤਾਲ ਵਿਚ ਤਾਂ ਹੋਰ ਵੀ ਜ਼ਿਆਦਾ, ਇਸ ਦੀ ਇਜਾਜ਼ਤ ਸਭ ਨੂੰ ਹੈ। ਅਸੀਂ ਹਸਪਤਾਲ ਤੇ ਜੇਲ੍ਹ ਦੇ ਨਿਯਮਾਂ ਮੁਤਾਬਕ ਹੀ ਚੱਲ ਰਹੇ ਹਾਂ।’

The post ਡੇਰਾ ਮੁਖੀ ਅਤੇ ਹਨੀਪ੍ਰੀਤ ਦੀ ਮਿਲਣੀ, ਚ ਪਿਆ ਅੜਿੱਕਾ appeared first on TV Punjab | English News Channel.

]]>
https://en.tvpunjab.com/ram-rahim-honeypreet-meeting/feed/ 0
ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ https://en.tvpunjab.com/congress-high-command-navjot-sidhu-expressions/ https://en.tvpunjab.com/congress-high-command-navjot-sidhu-expressions/#respond Tue, 01 Jun 2021 10:31:09 +0000 https://en.tvpunjab.com/?p=1167 ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ […]

The post ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ, ਉਨ੍ਹਾਂ ਪੂਰੀ ਦਲੇਰੀ ਨਾਲ ਉਨ੍ਹਾਂ ਦਾ ਜਵਾਬ ਦਿੱਤਾ।

ਸਿੱਧੂ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਕਿ ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਸਿੱਧੂ ਨੇ ਕਿਹਾ ਕਿ ਜ਼ਮੀਨ ਪਾੜ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਾਹਰ ਆ ਰਹੀ ਹੈ ਅਤੇ ਇਸੇ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਅੱਜ ਇਥੇ ਆਏ ਹਨ। ਜੋ ਸੱਚ ਹੈ ਮੈਂ ਉਸ ਨੂੰ ਕਮੇਟੀ ਸਾਹਮਣੇ ਪ੍ਰਕਾਸ਼ਤ ਕਰਕੇ ਆਇਆ ਹਾਂ। ਸਿੱਧੂ ਨੇ ਕਿਹਾ ਕਿ ਸੱਚ ਪਿਸਦਾ ਜ਼ਰੂਰ ਹੁੰਦਾ ਹੈ ਪਰ ਕਦੇ ਹਾਰਦਾ ਨਹੀਂ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।

The post ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ appeared first on TV Punjab | English News Channel.

]]>
https://en.tvpunjab.com/congress-high-command-navjot-sidhu-expressions/feed/ 0
ਪੰਜਾਬ ਕਾਂਗਰਸ ਕਲੇਸ਼: ਕੈਪਟਨ ਅਤੇ ਸਿੱਧੂ ਸਣੇ ਕਰੀਬ 25 ਨੇਤਾਵਾਂ ਦੀ ਦਿੱਲੀ ਦਰਬਾਰ ‘ਚ ਪੇਸ਼ੀ ਅੱਜ https://en.tvpunjab.com/punjab-congress-clash-delhi-high-command/ https://en.tvpunjab.com/punjab-congress-clash-delhi-high-command/#respond Mon, 31 May 2021 05:23:42 +0000 https://en.tvpunjab.com/?p=1072 ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਅੰਦਰੂਨੀ ਝਗੜੇ ਦਾ ਹੱਲ ਕੱਢਣ ਲਈ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਪੱਚੀ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ । ਅੱਜ ਦਿੱਲੀ ‘ਚ ਪੰਜਾਬ ਕਾਂਗਰਸ ਦੇ ਇਸ 25 ਵਿਧਾਇਕ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਇਸ ਵਿਚ ਕੈਪਟਨ ਦੇ ਕੁਝ ਖਾਸਮ-ਖਾਸ ਮੰਤਰੀ ਵੀ ਸ਼ਾਮਿਲ ਹਨ। […]

The post ਪੰਜਾਬ ਕਾਂਗਰਸ ਕਲੇਸ਼: ਕੈਪਟਨ ਅਤੇ ਸਿੱਧੂ ਸਣੇ ਕਰੀਬ 25 ਨੇਤਾਵਾਂ ਦੀ ਦਿੱਲੀ ਦਰਬਾਰ ‘ਚ ਪੇਸ਼ੀ ਅੱਜ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਪੰਜਾਬ ਕਾਂਗਰਸ ਦੇ ਅੰਦਰੂਨੀ ਝਗੜੇ ਦਾ ਹੱਲ ਕੱਢਣ ਲਈ ਕਾਂਗਰਸ ਦੀ ਹਾਈ ਕਮਾਂਡ ਵੱਲੋਂ ਪੰਜਾਬ ਦੇ ਪੱਚੀ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ । ਅੱਜ ਦਿੱਲੀ ‘ਚ ਪੰਜਾਬ ਕਾਂਗਰਸ ਦੇ ਇਸ 25 ਵਿਧਾਇਕ ਸੋਨੀਆ ਗਾਂਧੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮਿਲਣਗੇ। ਇਸ ਵਿਚ ਕੈਪਟਨ ਦੇ ਕੁਝ ਖਾਸਮ-ਖਾਸ ਮੰਤਰੀ ਵੀ ਸ਼ਾਮਿਲ ਹਨ।

ਇਸ ਲਈ ਪੰਜਾਬ ਤੋਂ ਕਰੀਬ 25-26 ਵਿਧਾਇਕ ਅਤੇ ਮੰਤਰੀ ਦਿੱਲੀ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਹਿਲੇ ਪੜਾਅ ਦੀ ਮੁਲਾਕਾਤ ਵਿਚ ਸਭ ਤੋਂ ਜਿਆਦਾ ਮਾਲਵੇ ਦੇ ਵਿਧਾਇਕਾਂ ਦੇ ਗਿਲੇ-ਸ਼ਿਕਵੇ ਸੁਣੇ ਜਾਣਗੇ। ਇਹ ਮੁਲਾਕਾਤ ਸਵੇਰੇ 11 ਵਜੇ ਤੋਂ ਸ਼ਾਮ ਕਰੀਬ 5 ਵਜੇ ਤੱਕ ਹੋਵੇਗੀ।
ਪਹਿਲੇ ਪੜਾਅ ’ਚ ਸਾਬਕਾ ਮੰਤਰੀ ਨਵਜੋਤ ਸਿੱਧੂ, ਮੰਤਰੀ ਸੁਖਜਿੰਦਰ ਰੰਧਾਵਾ ਮੁਲਾਕਾਤ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਕਮੇਟੀ ਨਾਲ ਪਹਿਲੇ ਪੜਾਅ ਦੀ ਗੱਲਬਾਤ ਵਿਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਸਪੀਕਰ ਰਾਣਾ ਕੇ. ਪੀ., ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓ. ਪੀ. ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਮਨਪ੍ਰੀਤ ਸਿੰਘ ਬਾਦਲ, ਰਾਣਾ ਸੋਢੀ, ਸੁੰਦਰ ਸ਼ਾਮ ਅਰੋੜਾ ਆਦਿ ਸਮੇਤ ਵਿਧਾਇਕ ਰਮਿੰਦਰ ਸਿੰਘ ਆਵਲਾ, ਗੁਰਕੀਰਤ ਸਿੰਘ ਕੋਟਲੀ, ਅਰੁਣ ਡੋਗਰਾ, ਡਾ. ਰਾਜਕੁਮਾਰ ਚੱਬੇਵਾਲ, ਰਾਜਕੁਮਾਰ ਵੇਰਕਾ, ਰਾਕੇਸ਼ ਪਾਂਡੇ, ਰਾਣਾ ਗੁਰਜੀਤ ਸਿੰਘ ਸਮੇਤ ਕਈ ਵਿਧਾਇਕ ਸ਼ਾਮਲ ਹੋਣਗੇ।

ਇਸ ਬੈਠਕ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਦਿੱਲੀ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਕਮੇਟੀ ਨਾਲ ਬੈਠਕ ਕਰਨਗੇ। ਹਾਲਾਂਕਿ ਵਿਧਾਇਕਾਂ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਜਾਖੜ ਮੌਜੂਦ ਰਹਿਣਗੇ, ਇਸ ਦਾ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ ਹੈ। ਕਿਹਾ ਇਹ ਵੀ ਜਾ ਰਿਹਾ ਹੈ ਕਿ ਪਹਿਲੇ ਪੜਾਅ ਵਿਚ ਮੁਲਾਕਾਤ ਕਰਨ ਵਾਲੇ ਵਿਧਾਇਕਾਂ, ਮੰਤਰੀਆਂ ਦੀ ਸੂਚੀ ਖ਼ੁਦ ਜਾਖੜ ਨੇ ਹੀ ਤਿਆਰ ਕੀਤੀ ਹੈ। ਜਾਖੜ ਦੀ ਦਿੱਲੀ ਵਿਚ ਹਾਜ਼ਰੀ ਦੇ ਨਾਲ ਹੀ ਉਨ੍ਹਾਂ ਕਿਆਸਾਂ ’ਤੇ ਵੀ ਰੋਕ ਲੱਗ ਗਈ ਹੈ, ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੋਂ ਹਟਾਇਆ ਜਾ ਸਕਦਾ ਹੈ। ਹਾਲਾਂਕਿ ਹਰੀਸ਼ ਰਾਵਤ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇਹ ਕਮੇਟੀ ਪੰਜਾਬ ਵਿਚ ਉਪਜੇ ਵਿਵਾਦ ਨੂੰ ਸ਼ਾਂਤ ਕਰਨ ਲਈ ਹੈ। ਕਮੇਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਬਦਲਾਅ ਕਰਨ ’ਤੇ ਕੋਈ ਚਰਚਾ ਨਹੀਂ ਕੀਤੀ ਜਾਵੇਗੀ। ਰਾਵਤ ਨੇ ਇਥੋਂ ਤੱਕ ਕਿਹਾ ਸੀ ਕਿ ਇਹ ਕਮੇਟੀ ਕਿਸੇ ਉਪਰ ਐਕਸ਼ਨ ਲਈ ਨਹੀਂ, ਸਗੋਂ 2022 ਦੀਆਂ ਚੋਣਾਂ ਸਬੰਧੀ ਸਾਰਿਆਂ ਨੂੰ ਐਕਸ਼ਨ ’ਚ ਲਿਆਉਣ ਦੀ ਕੋਸ਼ਿਸ਼ ਕਰੇਗੀ।    

ਗੌਰਤਲਬ ਹੈ ਕਿ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਨਰਾਜ਼ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਪਿਛਲੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਰੱਖਿਆ ਹੈ। ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਹਾਈ ਕੋਰਟ ਵਿੱਚ ਖਾਰਜ ਹੋਣ ਤੋਂ ਬਾਅਦ ਇਨ੍ਹਾ ਨੇ ਇਹ ਇਲਜ਼ਾਮ ਲਗਾ ਕੇ ਕੈਪਟਨ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ ਉਹ ਬਾਦਲ ਪਰਿਵਾਰ ਨਾਲ ਮਿਲੇ ਹੋਏ ਹਨ। ਇਸ ਤੋਂ ਬਾਅਦ ਇਹ ਝਗੜਾ ਦਿਨ ਪ੍ਰਤੀ ਦਿਨ ਵਧਦਾ ਗਿਆ ਅਤੇ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨੇ ਵੀ ਇੱਕ ਦੂਜੇ ਨੂੰ ਮੈਦਾਨ ਵਿੱਚ ਵੰਗਾਰਨਾ ਸ਼ੁਰੂ ਕਰ ਦਿੱਤਾ।

The post ਪੰਜਾਬ ਕਾਂਗਰਸ ਕਲੇਸ਼: ਕੈਪਟਨ ਅਤੇ ਸਿੱਧੂ ਸਣੇ ਕਰੀਬ 25 ਨੇਤਾਵਾਂ ਦੀ ਦਿੱਲੀ ਦਰਬਾਰ ‘ਚ ਪੇਸ਼ੀ ਅੱਜ appeared first on TV Punjab | English News Channel.

]]>
https://en.tvpunjab.com/punjab-congress-clash-delhi-high-command/feed/ 0