Navjot sidhu warning Indian government black law Archives - TV Punjab | English News Channel https://en.tvpunjab.com/tag/navjot-sidhu-warning-indian-government-black-law/ Canada News, English Tv,English News, Tv Punjab English, Canada Politics Tue, 25 May 2021 12:54:35 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Navjot sidhu warning Indian government black law Archives - TV Punjab | English News Channel https://en.tvpunjab.com/tag/navjot-sidhu-warning-indian-government-black-law/ 32 32 ਕਾਲਾ ਝੰਡਾ ਲਹਿਰਾਉਣ ਮਗਰੋਂ ਨਵਜੋਤ ਸਿੱਧੂ ਦੀ ਸਰਕਾਰ ਨੂੰ ਖਾਸ ਚੇਤਾਵਨੀ https://en.tvpunjab.com/navjot-sidhu-warning-black-law720-2/ https://en.tvpunjab.com/navjot-sidhu-warning-black-law720-2/#respond Tue, 25 May 2021 12:53:22 +0000 https://en.tvpunjab.com/?p=720 ਟੀਵੀ ਪੰਜਾਬ ਬਿਊਰੋ-ਕਾਂਗਰਸੀ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ। ਦੂਜੇ ਪਾਸੇ ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ […]

The post ਕਾਲਾ ਝੰਡਾ ਲਹਿਰਾਉਣ ਮਗਰੋਂ ਨਵਜੋਤ ਸਿੱਧੂ ਦੀ ਸਰਕਾਰ ਨੂੰ ਖਾਸ ਚੇਤਾਵਨੀ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਕਾਂਗਰਸੀ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾ ਦਿੱਤਾ। ਦੂਜੇ ਪਾਸੇ ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ।
ਇਸ ਦੌਰਾਨ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਵੀਡੀਓ ਵੀ ਸਾਂਝੀ ਕੀਤੀ। ਵੀਡੀਓ ਵਿੱਚ ਸਿੱਧੂ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਦਾ ਕਿਸਾਨ ਉਡੀਕ ਰਿਹਾ ਹੈ ਕਿ ਉਹ ਕਦੋਂ ਖੁਦਮੁਖਤਿਆਰੀ ਦੀ ਰਾਹ ‘ਤੇ ਚੱਲੇਗਾ। ਸਿੱਧੂ ਨੇ ਕਿਹਾ ਕਿ ਪਿਛਲੇ ਪੱਚੀ ਸਾਲਾਂ ਤੋਂ ਕਰਜ਼ਾ ਲਗਾਤਾਰ ਵਧ ਰਿਹਾ ਜਦਕਿ ਆਮਦਨ ਅਤੇ ਉਪਜ ਦੋਵੇਂ ਘਟ ਰਹੇ ਹਨ ਜਿਸ ਕਰਕੇ ਪੰਜਾਬ ਦਾ ਕਿਸਾਨ ਸੰਘਰਸ਼ ਦੇ ਰਾਹ ਤੇ ਤੁਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਇੱਜ਼ਤ ਦੀ ਰੋਟੀ ਲਈ ਸੰਘਰਸ਼ ਕਰ ਰਿਹਾ ਜੇਕਰ ਕਾਨੂੰਨ ਰੱਦ ਨਾ ਹੋਏ ਤਾਂ ਹਾਲਾਤ ਬਦ ਤੋਂ ਬਦਤਰ ਹੋ ਜਾਣਗੇ ਅਤੇ ਪੰਜਾਬ ਹੋਰ ਵੀ ਪਛੜ ਕੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਦੀ ਰਾਹ ਦੀ ਕਿਸਾਨੀ ਦੇ ਵਿਚੋਂ ਹੀ ਹੋ ਕੇ ਗੁਜ਼ਰਦੀ ਹੈ। ਸਿੱਧੂ ਨੇ ਕਿਹਾ ਕਿ ਕਾਲਾ ਝੰਡਾ ਕਾਲੇ ਕਾਨੂੰਨਾਂ ਨੂੰ ਠੁਕਰਾਉਣ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਦ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਇਹ ਕਾਲਾ ਝੰਡਾ ਇਸੇ ਤਰ੍ਹਾਂ ਛੱਤ ‘ਤੇ ਹੀ ਲੱਗਿਆ ਰਹੇਗਾ।

The post ਕਾਲਾ ਝੰਡਾ ਲਹਿਰਾਉਣ ਮਗਰੋਂ ਨਵਜੋਤ ਸਿੱਧੂ ਦੀ ਸਰਕਾਰ ਨੂੰ ਖਾਸ ਚੇਤਾਵਨੀ appeared first on TV Punjab | English News Channel.

]]>
https://en.tvpunjab.com/navjot-sidhu-warning-black-law720-2/feed/ 0