power crisis Archives - TV Punjab | English News Channel https://en.tvpunjab.com/tag/power-crisis/ Canada News, English Tv,English News, Tv Punjab English, Canada Politics Sat, 10 Jul 2021 07:29:34 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg power crisis Archives - TV Punjab | English News Channel https://en.tvpunjab.com/tag/power-crisis/ 32 32 ਪੰਜਾਬ ਵਿਚ ਬਿਜਲੀ ਸੰਕਟ ਹੋਇਆ ਹੋਰ ਵੀ ਭਿਆਨਕ, ਤਲਵੰਡੀ ਸਾਬੋ ਥਰਮਲ ਪਲਾਂਟ ਹੋਇਆ ਬਿਲਕੁਲ ਬੰਦ https://en.tvpunjab.com/power-crisis-punjab-talwandi-sabo-thermal-plant-shuts-down4220-2/ https://en.tvpunjab.com/power-crisis-punjab-talwandi-sabo-thermal-plant-shuts-down4220-2/#respond Sat, 10 Jul 2021 07:29:34 +0000 https://en.tvpunjab.com/?p=4220 ਤਲਵੰਡੀ ਸਾਬੋ- ਮੌਜੂਦਾ ਦੌਰ ਅੰਦਰ ਪੰਜਾਬ ’ਚ ਬਿਜਲੀ ਸੰਕਟ ਬੇਹੱਦ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅਜਿਹੇ ਵਿਚ ਨਿੱਜੀ ਥਰਮਲ ਪਲਾਂਟਾਂ ਦਾ ਖਰਾਬ ਹੋਣਾ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਘੱਟਣਾ ਇਸ ਸੰਕਟ ਨੂੰ ਹੋਰ ਵੀ ਭਿਆਨਕ ਬਣਾ ਰਿਹਾ ਹੈ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਨਿੱਜੀ ਥਰਮਲ ਪਲਾਂਟ ਬਿਲਕੁਲ ਹੀ ਬੰਦ ਹੋ ਗਿਆ। ਇਸ […]

The post ਪੰਜਾਬ ਵਿਚ ਬਿਜਲੀ ਸੰਕਟ ਹੋਇਆ ਹੋਰ ਵੀ ਭਿਆਨਕ, ਤਲਵੰਡੀ ਸਾਬੋ ਥਰਮਲ ਪਲਾਂਟ ਹੋਇਆ ਬਿਲਕੁਲ ਬੰਦ appeared first on TV Punjab | English News Channel.

]]>
FacebookTwitterWhatsAppCopy Link


ਤਲਵੰਡੀ ਸਾਬੋ- ਮੌਜੂਦਾ ਦੌਰ ਅੰਦਰ ਪੰਜਾਬ ’ਚ ਬਿਜਲੀ ਸੰਕਟ ਬੇਹੱਦ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅਜਿਹੇ ਵਿਚ ਨਿੱਜੀ ਥਰਮਲ ਪਲਾਂਟਾਂ ਦਾ ਖਰਾਬ ਹੋਣਾ ਅਤੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਘੱਟਣਾ ਇਸ ਸੰਕਟ ਨੂੰ ਹੋਰ ਵੀ ਭਿਆਨਕ ਬਣਾ ਰਿਹਾ ਹੈ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਨਿੱਜੀ ਥਰਮਲ ਪਲਾਂਟ ਬਿਲਕੁਲ ਹੀ ਬੰਦ ਹੋ ਗਿਆ। ਇਸ ਤੋਂ ਪਹਿਲਾਂ ਰੋਪੜ ਸਥਿਤ ਸਰਕਾਰੀ ਥਰਮਲ ਪਲਾਂਟ ਦਾ ਯੂਨਿਟ ਨੰਬਰ-3 ਬੰਦ ਹੋ ਗਿਆ ਸੀ, ਜੋ ਬੀਤੀ ਦੇਰ ਸ਼ਾਮ ਤੱਕ ਮੁੜ ਨਹੀਂ ਚੱਲ ਸਕਿਆ। ਪ੍ਰਾਈਵੇਟ ਖੇਤਰ ਦੇ ਤਲਵੰਡੀ ਸਾਬੋ ਪਲਾਂਟ ਦਾ ਇਕ ਯੂਨਿਟ ਮਾਰਚ ਦੇ ਸ਼ੁਰੂ ’ਚ 8 ਤਾਰੀਖ਼ ਨੂੰ ਬੰਦ ਹੋ ਗਿਆ ਸੀ। ਦੂਜਾ ਯੂਨਿਟ 4 ਜੁਲਾਈ ਤੋਂ ਬੰਦ ਹੈ, ਜਦੋਂ ਕਿ ਤੀਜਾ ਯੂਨਿਟ, ਤਕਨੀਕੀ ਖ਼ਰਾਬੀ ਆਉਣ ਕਾਰਨ ਅੱਧੀ ਸਮਰੱਥਾ ’ਤੇ ਚੱਲ ਰਿਹਾ ਸੀ, ਉਹ ਨੀਤੀ ਸ਼ਾਮ 4 ਵਜੇ ਬੰਦ ਹੋ ਗਿਆ।
ਇਸ ਤਰੀਕੇ ਪ੍ਰਾਈਵੇਟ ਸੈਕਟਰ ਦਾ ਇਹ ਥਰਮਲ ਪਲਾਂਟ ਪੰਜਾਬ ’ਚ ਝੋਨੇ ਦੇ ਸੀਜ਼ਨ ਵਿਚ ਗੰਭੀਰ ਹਾਲਾਤ ’ਚ ਬੰਦ ਹੋ ਗਿਆ ਹੈ। ਭਾਵੇਂ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਇਸ ਪਲਾਂਟ ਦੇ ਪਹਿਲੇ ਯੂਨਿਟ ਦੇ ਬੰਦ ਹੋਣ ਨੂੰ ਲੈ ਕੇ ਇਸ ਨੂੰ ਨੋਟਿਸ ਦਿੱਤਾ ਹੋਇਆ ਹੈ ਪਰ ਇਸ ਪਲਾਂਟ ਨਾਲ ਪਾਵਰਕਾਮ ਕਿਸ ਤਰੀਕੇ ਨਜਿੱਠਦਾ ਹੈ, ਇਸ ’ਤੇ ਸਮੁੱਚੇ ਪੰਜਾਬ ਦੀ ਨਜ਼ਰ ਹੋਵੇਗੀ। ਦੱਸਣਯੋਗ ਹੈ ਕਿ ਤਲਵੰਡੀ ਸਾਬੋ ਥਰਮਲ ਪਲਾਂਟ 1980 ਮੈਗਾਵਾਟ ਦਾ ਪਲਾਂਟ ਹੈ, ਜਿਸ ਦੇ ਤਿੰਨ 660 ਮੈਗਾਵਾਟ ਹਰੇਕ ਸਮਰੱਥਾ ਦੇ ਯੂਨਿਟ ਹਨ।

ਇਹ ਵੀ ਦੱਸਣਯੋਗ ਹੈ ਕਿ ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ ਯੂਨਿਟ ਨੰਬਰ-3 ਬੰਦ ਹੈ, ਜੋ 9 ਜੁਲਾਈ ਨੂੰ ਦੇਰ ਸ਼ਾਮ ਤੱਕ ਚਾਲੂ ਨਹੀਂ ਹੋ ਸਕਿਆ ਸੀ। ਇਸ ਦੌਰਾਨ ਹਾਈਡਲ ਦੇ ਖੇਤਰ ’ਚ ਰਣਜੀਤ ਸਾਗਰ ਡੈਮ ਦਾ ਵੀ ਇਕ ਯੂਨਿਟ ਕਾਫੀ ਦਿਨਾਂ ਤੋਂ ਬੰਦ ਪਿਆ ਹੈ। ਰੋਪੜ ਦਾ ਯੂਨਿਟ 210 ਮੈਗਾਵਾਟ ਦਾ ਹੈ। ਇਸ ਦਾ ਮਤਲਬ ਕਿ ਤਲਵੰਡੀ ਸਾਬੋ ਪਲਾਂਟ ਤੇ ਰੋਪੜ ਯੂਨਿਟ ਦੇ ਬੰਦ ਹੋਣ ਕਾਰਨ ਪਾਵਰਕਾਮ ਨੂੰ 2190 ਮੈਗਾਵਾਟ ਬਿਜਲੀ ਸਪਲਾਈ ਮਿਲਣੀ ਬੰਦ ਹੋ ਗਈ ਹੈ। ਪੰਜਾਬ ਦੀ ਪੀਕ ਲੋਡ ਵੇਲੇ ਦੀ ਮੰਗ ਪੂਰੀ ਕਰਨ ’ਚ ਪ੍ਰਾਈਵੇਟ ਤੇ ਥਰਮਲ ਦੋਵੇਂ ਫੇਲ੍ਹ ਹੁੰਦੇ ਨਜ਼ਰੀਂ ਪੈ ਰਹੇ ਹਨ।

ਇਸ ਦੌਰਾਨ ਮੰਗ 12 ਹਜ਼ਾਰ ਮੈਗਾਵਾਟ ਦੇ ਕਰੀਬ ਸੀ। ਭਾਵੇਂ ਕਿ ਪੰਜਾਬ ਦੇ ਕੁੱਝ ਇਲਾਕਿਆਂ ’ਚ ਬਰਸਾਤ ਹੋਈ ਹੈ ਪਰ ਇਸ ਨਾਲ ਪਾਵਰਕਾਮ ਨੂੰ ਥੋੜ੍ਹੀ ਰਾਹਤ ਹੀ ਮਿਲੀ ਹੈ। ਪਾਵਰਕਾਮ ਮੈਨੇਜਮੈਂਟ ਇਸ ਵਾਰ ਦੇ ਬਿਜਲੀ ਸੰਕਟ ਲਈ ਮੌਸਮ ਵਿਗਿਆਨੀਆਂ ਨੂੰ ਵੀ ਦੋਸ਼ ਦੇ ਰਿਹਾ ਹੈ। ਮੈਨਜਮੈਂਟ ਦਾ ਕਹਿਣਾ ਹੈ ਕਿ ਮੌਸਮ ਵਿਗਿਆਨੀ ਹੀ ਮੀਂਹ ਪੈਣ ਦੀ ਸਹੀ ਤਾਰੀਖ਼ ਨਹੀਂ ਦੱਸ ਸਕੇ ਅਤੇ ਵਾਰ-ਵਾਰ ਤਾਰੀਖ਼ ਬਦਲਦੇ ਰਹੇ, ਜਿਸ ਕਾਰਨ ਅਜਿਹੇ ਹਾਲਾਤ ਬਣੇ ਹਨ।

The post ਪੰਜਾਬ ਵਿਚ ਬਿਜਲੀ ਸੰਕਟ ਹੋਇਆ ਹੋਰ ਵੀ ਭਿਆਨਕ, ਤਲਵੰਡੀ ਸਾਬੋ ਥਰਮਲ ਪਲਾਂਟ ਹੋਇਆ ਬਿਲਕੁਲ ਬੰਦ appeared first on TV Punjab | English News Channel.

]]>
https://en.tvpunjab.com/power-crisis-punjab-talwandi-sabo-thermal-plant-shuts-down4220-2/feed/ 0
ਬਿਜਲੀ ਸੰਕਟ ਦੇ ਬਹਾਨੇ ਪੰਜਾਬ ਸਰਕਾਰ ਧਾਰਮਿਕ ਸਥਾਨਾਂ ਦੇ ਕੁਨੈਕਸ਼ਨ ਕੱਟਣ ਲੱਗੀ https://en.tvpunjab.com/power-crisis-electricity-cut-meter-connection-religiousplaces-3501-2/ https://en.tvpunjab.com/power-crisis-electricity-cut-meter-connection-religiousplaces-3501-2/#respond Sat, 03 Jul 2021 09:43:51 +0000 https://en.tvpunjab.com/?p=3501 ਰੋਪੜ : ਬਿਜਟੀ ਸੰਕਟ (Power Crisis) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਦਫਤਰਾਂ ਦਾ ਸਮਾਂ ਘਟਾ ਕੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ, ਉਥੇ ਹੀ ਦਫਤਰਾਂ ਵਿਚ ਏਸੀ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ।ਦੂਜੇ ਪਾਸੇ ਪੰਜਾਬ ਸਰਕਾਰ ਦੀ ਸਖਤੀ ਦੇ ਕਾਰਨ ਬਿਜਲੀ ਵਿਭਾਗ (PSPCL) […]

The post ਬਿਜਲੀ ਸੰਕਟ ਦੇ ਬਹਾਨੇ ਪੰਜਾਬ ਸਰਕਾਰ ਧਾਰਮਿਕ ਸਥਾਨਾਂ ਦੇ ਕੁਨੈਕਸ਼ਨ ਕੱਟਣ ਲੱਗੀ appeared first on TV Punjab | English News Channel.

]]>
FacebookTwitterWhatsAppCopy Link


ਰੋਪੜ : ਬਿਜਟੀ ਸੰਕਟ (Power Crisis) ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਜਿੱਥੇ ਸਰਕਾਰੀ ਦਫਤਰਾਂ ਦਾ ਸਮਾਂ ਘਟਾ ਕੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ, ਉਥੇ ਹੀ ਦਫਤਰਾਂ ਵਿਚ ਏਸੀ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ।ਦੂਜੇ ਪਾਸੇ ਪੰਜਾਬ ਸਰਕਾਰ ਦੀ ਸਖਤੀ ਦੇ ਕਾਰਨ ਬਿਜਲੀ ਵਿਭਾਗ (PSPCL) ਵਲੋਂ ਸਰਕਾਰ ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਹੁਣ ਤੱਕ ਜਿਹੜੇ ਅਦਾਰਿਆਂ ਵਲੋਂ ਬਿਜਲੀ ਦੇ ਬਕਾਇਆ ਬਿੱਲ ਜਮ੍ਹਾਂ ਨਹੀਂ ਕਰਵਾਏ ਗਏ ਹਨ, ਉਨ੍ਹਾਂ ਦੇ ਬਿਜਲੀ ਮੀਟਰਾਂ ਦੇ ਕਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਬਿਜਲੀ ਵਿਭਾਗ ਵਲੋਂ ਹੁਣ ਗੁਰਦੁਆਰਾ ਸਾਹਿਬ, ਮੰਦਰਾਂ ਤੇ ਹੋਰ ਧਾਰਮਿਕ ਸਥਾਨਾਂ ਜਿਨ੍ਹਾਂ ਦੇ ਬਿਜਲੀ ਦੇ ਬਿੱਲ ਬਕਾਇਆ ਹਨ, ਉਨ੍ਹਾਂ ਦੇ ਵੀ ਬਿਜਲੀ ਮੀਟਰ ਕਨੈਕਸ਼ਨ (Electricity Meter Connection) ਕੱਟਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਵਿਚ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ (Energy Department) ਦੇ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਬੀਤੇ ਦਿਨ ਰੋਪੜ ਵਿਖੇ ਇਕ ਨਾਮਵਰ ਵਿੱਦਿਅਕ ਤੇ ਧਾਰਮਿਕ ਸੰਸਥਾ ਦੇ ਬਿਜਲੀ ਬਿੱਲ ਬਕਾਇਆ ਹੋਣ ਕਾਰਨ ਬਿਜਲੀ ਕਨੈਕਸ਼ਨ ਕੱਟ ਦਿੱਤਾ ਗਿਆ ਜਿਸ ਕਾਰਨ ਧਾਰਮਿਕ ਸੰਸਥਾ ਦੇ ਪ੍ਰਬੰਧਕ ਹੈਰਾਨ ਰਹਿ ਗਏ । ਵੱਖ-ਵੱਖ ਸੰਸਥਾਵਾਂ ਵਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਸੰਕਟ ਨਾਲ ਨਿਪਟਣ ਲਈ ਸੁਚਾਰੂ ਪ੍ਰਬੰਧ ਕਰਨ ਦੀ ਬਜਾਏ ਗੁਰੂਘਰਾਂ, ਮੰਦਰਾਂ ਤੇ ਹੋਰ ਧਾਰਮਿਕ ਸੰਸਥਾਵਾਂ ਨੂੰ ਬਿਜਲੀ ਦੇ ਬਕਾਇਆ ਬਿੱਲ ਹੋਣ ਕਾਰਨ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਜਿਸ ਕਾਰਨ ਸਰਕਾਰ ਦੇ ਖਿਲਾਫ ਰੋਸ ਵਧ ਰਿਹਾ ਹੈ।

ਮੀਡੀਆ ਸਾਹਮਣੇ ਰੋਸ ਪ੍ਰਗਟ ਕਰਦੇ ਹੋਏ ਰੋਪੜ ਵਾਸੀ ਕਸ਼ਮੀਰਾ ਸਿੰਘ, ਗੁਰਜੀਤ ਸਿੰਘ, ਗੁਰਧਿਆਨ ਸਿੰਘ, ਪਰਮਜੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਵਾਨਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਹੁਣ ਬਿਜਲੀ ਸੰਕਟ ਦਾ ਬਹਾਨਾ ਬਣਾ ਕੇ ਧਾਰਮਿਕ ਸੰਸਥਾਵਾਂ ਦੇ ਬਿਜਲੀ ਕਨੈਕਸ਼ਨ (Power Connection) ਕੱਟੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਕੀ ਗੁਰੂਘਰਾਂ ਦੇ ਬਿਜਲੀ ਦੇ ਕਨੈਕਸ਼ਨ ਕੱਟਣੇ ਗੁਰੂਘਰਾਂ ਦੀ ਬੇਅਦਬੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਸੱਚ ਵਿਚ ਹੀ ਜਨਤਾ ਦੀ ਸੇਵਾ ਕਰਨੀ ਚਾਹੁੰਦੇ ਹਨ ਤਾਂ ਬਿਜਲੀ ਸੰਕਟ ਤੋਂ ਨਿਕਲਣ ਲਈ ਠੋਸ ਉਪਰਾਲੇ ਕਰਨ ਅਤੇ ਧਾਰਮਿਕ ਸਥਾਨਾਂ ਦੀ ਬਿਜਲੀ ਬੰਦ ਕਰਨ ਦੀਆਂ ਕਾਰਵਾਈਆਂ ਨੂੰ ਰੋਕਣ ਦੇ ਹੁਕਮ ਜਾਰੀ ਕਰਨ।

ਟੀਵੀ ਪੰਜਾਬ ਬਿਊਰੋ

The post ਬਿਜਲੀ ਸੰਕਟ ਦੇ ਬਹਾਨੇ ਪੰਜਾਬ ਸਰਕਾਰ ਧਾਰਮਿਕ ਸਥਾਨਾਂ ਦੇ ਕੁਨੈਕਸ਼ਨ ਕੱਟਣ ਲੱਗੀ appeared first on TV Punjab | English News Channel.

]]>
https://en.tvpunjab.com/power-crisis-electricity-cut-meter-connection-religiousplaces-3501-2/feed/ 0
ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ https://en.tvpunjab.com/sidhu-tweeted-power-crisis-3433-2/ https://en.tvpunjab.com/sidhu-tweeted-power-crisis-3433-2/#respond Fri, 02 Jul 2021 14:17:00 +0000 https://en.tvpunjab.com/?p=3433 ਚੰਡੀਗੜ੍ਹ-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਇਕ ਤੋਂ ਬਾਅਦ ਇਕ […]

The post ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਇਕ ਤੋਂ ਬਾਅਦ ਇਕ ਨੌਂ ਟਵੀਟ ਕੀਤੇ ਹਨ। ਇਸ ਵਿਚ ਸਿੱਧੂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਨਾਲ ਕੀਤੇ ਗਏ ਸਮਝੌਤਿਆਂ ਬਾਰੇ ਕੋਈ ਫ਼ੈਸਲਾ ਨਾ ਕਰਨ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਬਿਜਲੀ ਦੀ ਲਾਗਤ, ਕਟੌਤੀ, ਬਿਜਲੀ ਖਰੀਦ ਸਮਝੌਤਿਆਂ ਦੀ ਸਚਾਈ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ 24 ਘੰਟੇ ਬਿਜਲੀ ਕਿਵੇਂ ਦੇਈਏ, ਇਸ ਬਾਰੇ ਆਪਣੀ ਗੱਲ ਰੱਖੀ। ਉਨ੍ਹਾਂ ਬਿਜਲੀ ਲਈ ਪੰਜਾਬ ਮਾਡਲ ਪੇਸ਼ ਕਰਦੇ ਹੋਏ ਲਿਖਿਆ ਕਿ ਨਿੱਜੀ ਪਾਵਰ ਪਲਾਂਟਾਂ ਨੂੰ ਗ਼ੈਰ-ਢੁਕਵੀਂ ਤੇ ਜ਼ਿਆਦਾਤਰ ਲਾਭ ਦੇਣ ‘ਤੇ ਖ਼ਰਚ ਕੀਤੇ ਗਏ ਪੈਸਿਆਂ ਦਾ ਇਸਤੇਮਾਲ ਲੋਕ ਭਲਾਈ ਕਾਰਜਾਂ ਉੱਪਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ (Free Electricity) ਲਈ ਸਬਸਿਡੀ ਦੇਣੀ (300 ਯੂਨਿਟ ਤਕ), 24 ਘੰਟੇ ਦੀ ਸਪਲਾਈ ਤੇ ਸਿੱਖਿਆ ਅਤੇ ਸਿਹਤ ਸਬੰਧੀ ਸੇਵਾਵਾਂ ‘ਚ ਨਿਵੇਸ਼ ਕਰਨਾ ਹੀ ਪੰਜਾਬ ਲਈ ਬਿਹਤਰ ਬਿਜਲੀ ਮਾਡਲ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਬਿਜਲੀ ਕਟੌਤੀ ਦੀ ਕੋਈ ਜ਼ਰੂਰਤ ਨਹੀਂ ਹੈ। ਜੇਕਰ ਅਸੀਂ ਸਹੀ ਦਿਸ਼ਾ ਵਿਚ ਕੰਮ ਕਰਦੇ ਹਾਂ ਤਾਂ ਦਫ਼ਤਰ ‘ਚ ਜਾਂ ਏਸੀ ਦੀ ਵਰਤੋਂ ਘਟਾਉਣ ਦੀ ਜ਼ਰੂਰਤ ਨਹੀਂ ਹੈ। ਪੰਜਾਬ 4.54 ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦ ਰਿਹਾ ਹੈ। ਰਾਸ਼ਟਰੀ ਔਸਤ 3.85 ਰੁਪਏ ਪ੍ਰਤੀ ਯੂਨਿਟ ਤੇ ਚੰਡੀਗੜ੍ਹ 3.44 ਰੁਪਏ ਪ੍ਰਤੀ ਯੂਨਿਟ ਰੁਪਏ ਦਾ ਭੁਗਤਾਨ ਕਰ ਰਿਹਾ ਹੈ। ਤਿੰਨ ਨਿੱਜੀ ਤਾਪ ਪਲਾਂਟਾਂ ‘ਤੇ ਅਤਿ-ਨਿਰਭਰਤਾ ਕਾਰਨ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ 5-8 ਰੁਪਏ ਪ੍ਰਤੀ ਯੂਨਿਟ ਜ਼ਿਆਦਾ ਭੁਗਤਾਨ ਕਰਨਾ ਪੈਂਦਾ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਦੀ ਪ੍ਰਤੀ ਯੂਨਿਟ ਖਪਤ ਦਾ ਮਾਲੀਆ ਭਾਰਤ ‘ਚ ਸਭ ਤੋਂ ਘੱਟ ਹੈ, ਜੋ ਪੂਰੀ ਬਿਜਲੀ ਖਰੀਦ ਤੇ ਸਪਲਾਈ ਪ੍ਰਣਾਲੀ ਦੇ ਮਾੜੇ-ਪ੍ਰਬੰਧਨ ਕਾਰਨ ਹੈ। ਪੀਐੱਸਪੀਸੀਐੱਲ (PSPCL) ਸਪਲਾਈ ਕੀਤੀ ਗਈ ਹਰੇਕ ਇਕਾਈ ‘ਤੇ 0.18 ਪ੍ਰਤੀ ਯੂਨਿਟ ਵਾਧੂ ਪੈਸੇ ਦਾ ਭੁਗਤਾਨ ਕਰਦਾ ਹੈ। ਇਹ ਉਦੋਂ ਹੈ ਜਦੋਂ ਸੂਬੇ ‘ਚ 900 ਕਰੋੜ ਰੁਪਏ ਤੋਂ ਜ਼ਿਆਦਾ ਦੀ ਸਬਸਿਡੀ ਦਿੱਤੀ ਜਾਂਦੀ ਹੈ। ਵਾਤਾਵਰਨ ਦੇ ਅਨੁਕੂਲ ਹੋਣ ਦੇ ਨਾਲ-ਨਾਲ ਅਕਸ਼ੈ ਊਰਜਾ (Solar Energy) ਸਸਤੀ ਹੁੰਦੀ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਕੇਂਦਰੀ ਵਿੱਤੀ ਯੋਜਨਾਵਾਂ ਦਾ ਲਾਭ ਉਠਾਇਆ ਜਾ ਸਕਦਾ ਹੈ ਪਰ ਸੌਰ ਤੇ ਬਾਇਓਮਾਸ ਊਰਜਾ ਨਾਲ ਪੰਜਾਬ ਦੀ ਸਮਰੱਥਾ ਗ਼ੈਰ-ਉਪਯੋਗੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਸਰਕਾਰ (Badal Government) ਨੇ ਪੰਜਾਬ ‘ਚ 3 ਨਿੱਜੀ ਤਾਪ ਬਿਜਲਈ ਪਲਾਂਟਾਂ ਦੇ ਨਾਲ ਪਾਵਰ ਪਰਚੇਜ਼ ਐਗਰੀਮੈਂਟ (PPA) ‘ਤੇ ਦਸਤਖ਼ਤ ਕੀਤੇ। ਪੰਜਾਬ ਇਨ੍ਹਾਂ ਸਮਝੌਤਿਆਂ ‘ਚ ਦੋਸ਼ਪੂਰਨ ਕਲਾਜ਼ ਕਾਰਨ 2020 ਤਕ ਪਹਿਲਾਂ ਹੀ 5400 ਕਰੋੜ ਰੁਪਏ ਦਾ ਭੁਗਤਾਨ ਕਰ ਚੁੱਕਾ ਹੈ ਤੇ ਅੱਗੇ ਫਿਕਸ ਚਾਰਜ ਦੇ ਰੂਪ ‘ਚ 65,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਪੰਜਾਬ ਨੈਸ਼ਨਲ ਗਰਿੱਡ ਤੋਂ ਕਾਫੀ ਸਸਤੀਆਂ ਦਰਾਂ ‘ਚ ਬਿਜਲੀ ਖਰੀਦ ਸਕਦਾ ਹੈ, ਪਰ ਬਾਦਲ ਦੇ ਦਸਤਖ਼ਤ ਵਾਲੇ ਇਹ ਪੀਪੀਏ ਪੰਜਾਬ ਦੇ ਜਨਹਿੱਤ ਖਿਲਾਫ ਕੰਮ ਕਰ ਰਹੇ ਹਨ। ਕਾਨੂੰਨ ਸੁਰੱਖਿਆ ਹੋਣ ਕਾਰਨ ਪੰਜਾਬ ਇਨ੍ਹਾਂ ਪੀਪੀਏ ‘ਤੇ ਮੁੜ ਗੱਲਬਾਤ ਨਹੀਂ ਕਰ ਸਕਦਾ ਪਰ ਪੰਜਾਬ ਵਿਧਾਨ ਸਭਾ ਕਿਸੇ ਵੀ ਸਮੇਂ ਨੈਸ਼ਨਲ ਪਾਵਰ ਐਕਸਚੇਂਜ (National Power Exchange) ‘ਤੇ ਉਪਲਬਧ ਕੀਮਤਾਂ ‘ਤੇ ਬਿਜਲੀ ਖਰੀਦ ਲਾਗਤ ਲਈ ਨਵਾਂ ਕਾਨੂੰਨ ਲਿਆ ਸਕਦੀ ਹੈ। ਕਾਨੂੰਨ ‘ਚ ਸੋਧ ਕਰਨ ਨਾਲ ਇਹ ਸਮਝੌਤੇ ਖ਼ਤਮ ਹੋ ਜਾਣਗੇ।

ਅਰਵਿੰਦ ਕੇਜਰੀਵਾਲ (Arvind Kejriwal) ਦੇ ਪੰਜਾਬ ‘ਚ ਦਿੱਲੀ ਮਾਡਲ ਲਾਗੂ ਕਰਨ ‘ਤੇ ਵੀ ਸਿੱਧੂ ਨੇ ਟਵੀਟ ਕੀਤਾ। ਸਿੱਧੂ ਨੇ ਲਿਖਿਆ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਨੂੰ ਇਕ ਓਰੀਜਨਲ ਪੰਜਾਬ ਮਾਡਲ ਦੀ ਜ਼ਰੂਰਤ ਹੈ, ਕਾਪੀ ਕੀਤੇ ਗਏ ਮਾਡਲ ਦੀ ਨਹੀਂ। ਪੰਜਾਬ 9000 ਕਰੋੜ ਰੁਪਏ ਦੀ ਬਿਜਲੀ ਸਬਸਿਡੀ (Subsidy on Electricity) ਦਿੰਦਾ ਹੈ ਪਰ ਦਿੱਲੀ ਬਿਜਲੀ ਸਬਸਿਡੀ ਦੇ ਰੂਪ ‘ਚ ਸਿਰਫ਼ 1699 ਕਰੋੜ ਦਿੰਦੀ ਹੈ। ਜੇਕਰ ਪੰਜਾਬ ਦਿੱਲੀ ਮਾਡਲ ਦੀ ਨਕਲ ਕਰਦਾ ਹੈ ਤਾਂ ਸਾਨੂੰ ਸਬਸਿਡੀ ਦੇ ਰੂਪ ‘ਚ ਸਿਰਫ਼ 1600-2000 ਕਰੋੜ ਮਿਲਣਗੇ।

The post ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ appeared first on TV Punjab | English News Channel.

]]>
https://en.tvpunjab.com/sidhu-tweeted-power-crisis-3433-2/feed/ 0
ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/ https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/#respond Fri, 02 Jul 2021 12:31:28 +0000 https://en.tvpunjab.com/?p=3424 ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ […]

The post ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਆਮ ਆਦਮੀ ਪਾਰਟੀ ਨੇ ਕੱਲ੍ਹ 3 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ ਕੀਤਾ ਹੈ।ਇਸ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।

ਭਗਵੰਤ ਮਾਨ ਨੇ ਮੌਜੂਦਾ ਬਿਜਲੀ ਸੰਕਟ ਲਈ ਕੈਪਟਨ ਦੇ ਨਾਲ ਹੀ ਪਿਛਲੀ ਅਕਾਲੀ ਸਰਕਾਰ ਨੂੰ ਵੀ ਜ਼ਿੰਮੇਵਾਰ ਦੱਸਿਆ ਹੈ । ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਤੇ ਬਾਦਲ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਆਪਣੇ ਡੈਮ ਅਤੇ ਪਾਵਰ ਪਲਾਂਟ ਹੋਣ ਦੇ ਬਾਵਜੂਦ ਬਿਜਲੀ ਦੇ ਲੰਬੇ ਕੱਟ ਸਹਿਣ ਲਈ ਮਜਬੂਰ ਹਨ।

ਟੀਵੀ ਪੰਜਾਬ ਬਿਊਰੋ

The post ਬਿਜਲੀ ਸੰਕਟ ‘ਤੇ ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਦਾ ਐਲਾਨ appeared first on TV Punjab | English News Channel.

]]>
https://en.tvpunjab.com/%e0%a8%ac%e0%a8%bf%e0%a8%9c%e0%a8%b2%e0%a9%80-%e0%a8%b8%e0%a9%b0%e0%a8%95%e0%a8%9f-%e0%a8%a4%e0%a9%87-%e0%a8%86%e0%a8%ae-%e0%a8%86%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f/feed/ 0
ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਸਵੇਰੇ 8 ਵਜੇ ਤੋਂ 2 ਵਜੇ ਤੱਕ ਹੀ ਖੁੱਲ੍ਹਣਗੇ ਸਰਕਾਰੀ ਦਫਤਰ https://en.tvpunjab.com/power-crisis-change-office-schedule-3359-2/ https://en.tvpunjab.com/power-crisis-change-office-schedule-3359-2/#respond Thu, 01 Jul 2021 15:51:55 +0000 https://en.tvpunjab.com/?p=3359 ਚੰਡੀਗੜ੍ਹ- ਸੂਬੇ ਵਿਚ ਬਿਜਲੀ ਦੇ ਭਿਆਨਕ ਸੰਕਟ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ […]

The post ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਸਵੇਰੇ 8 ਵਜੇ ਤੋਂ 2 ਵਜੇ ਤੱਕ ਹੀ ਖੁੱਲ੍ਹਣਗੇ ਸਰਕਾਰੀ ਦਫਤਰ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ- ਸੂਬੇ ਵਿਚ ਬਿਜਲੀ ਦੇ ਭਿਆਨਕ ਸੰਕਟ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂਕਿ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤਕ ਪਹੁੰਚ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤਕ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏਸੀ) ਦੀ ਵਰਤੋਂ ‘ਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ। ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਡੂੰਘਾ ਹੋ ਜਾਵੇਗਾ ਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ‘ਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਰਿਹਾ।

ਉੱਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ‘ਚ ਵਧੀਕ ਮੁੱਖ ਸਕੱਤਰ ਵਿਕਾਸ, ਪੀਐਸਪੀਸੀਐਲ ਦੇ ਸੀਐਮਡੀ ਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨਪੀਐਸ ਹਿੱਸੇ ਵਿਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।
 ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ‘ਚੋਂ ਲੰਘ ਰਹੇ ਹਨ, ਦੇ ਹਿੱਤ ਵਿਚ ਆਪਣਾ ਸੰਘਰਸ਼ ਵਾਪਸ ਲੈ ਲੈਣ। ਇਸ ਗੱਲ ਦਾ ਹਵਾਲਾ ਦਿੰਦਿਆਂ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ। ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ਉਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।

ਟੀਵੀ ਪੰਜਾਬ ਬਿਊਰੋ

The post ਬਿਜਲੀ ਸੰਕਟ ਦੇ ਮੱਦੇਨਜ਼ਰ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਸਵੇਰੇ 8 ਵਜੇ ਤੋਂ 2 ਵਜੇ ਤੱਕ ਹੀ ਖੁੱਲ੍ਹਣਗੇ ਸਰਕਾਰੀ ਦਫਤਰ appeared first on TV Punjab | English News Channel.

]]>
https://en.tvpunjab.com/power-crisis-change-office-schedule-3359-2/feed/ 0
ਬਿਜਲੀ ਸੰਕਟ: ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਗਰਿੱਡ ਵਿਚ ਜਾ ਕੇ ਕੀਤੀ ਭੰਨ-ਤੋੜ https://en.tvpunjab.com/power-crisis-violence-grid/ https://en.tvpunjab.com/power-crisis-violence-grid/#respond Thu, 01 Jul 2021 12:37:52 +0000 https://en.tvpunjab.com/?p=3349 ਬਰਨਾਲਾ : ਸੂਬਾ ਪੰਜਾਬ ਵਿੱਚ ਬਿਜਲੀ ਦਾ ਸੰਕਟ ਦਿਨ ਪ੍ਰਤੀ ਦਿਨ ਗਹਿਰਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਧਰਨੇ ਪ੍ਰਦਰਸ਼ਨ ਕਰਨੇ ਕਰ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਵੱਲੋਂ ਵੀ ਬਿਜਲੀ ਗਰਿੱਡਾਂ ਉਤੇ ਜਾ ਕੇ ਹਿੰਸਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹੀ ਹੀ ਇਕ ਘਟਨਾ ਜ਼ਿਲ੍ਹਾ ਬਰਨਾਲਾ ਦੇ ਪਿੰਡ […]

The post ਬਿਜਲੀ ਸੰਕਟ: ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਗਰਿੱਡ ਵਿਚ ਜਾ ਕੇ ਕੀਤੀ ਭੰਨ-ਤੋੜ appeared first on TV Punjab | English News Channel.

]]>
FacebookTwitterWhatsAppCopy Link


ਬਰਨਾਲਾ : ਸੂਬਾ ਪੰਜਾਬ ਵਿੱਚ ਬਿਜਲੀ ਦਾ ਸੰਕਟ ਦਿਨ ਪ੍ਰਤੀ ਦਿਨ ਗਹਿਰਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਧਰਨੇ ਪ੍ਰਦਰਸ਼ਨ ਕਰਨੇ ਕਰ ਰਹੀਆਂ ਹਨ ਉੱਥੇ ਹੀ ਆਮ ਲੋਕਾਂ ਵੱਲੋਂ ਵੀ ਬਿਜਲੀ ਗਰਿੱਡਾਂ ਉਤੇ ਜਾ ਕੇ ਹਿੰਸਕ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਅਜਿਹੀ ਹੀ ਇਕ ਘਟਨਾ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਸਾਹਮਣੇ ਆਈ। ਇੱਥੇ ਬਿਜਲੀ ਕੱਟਾਂ ਤੋਂ ਤੰਗ ਆਏ ਕੁਝ ਲੋਕਾਂ ਨੇ ਬਿਜਲੀ ਗਰਿੱਡ ਵਿਚ ਭੰਨ- ਤੋੜ ਕਰ ਦਿੱਤੀ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਕਈ ਥਾਂਵਾਂ ‘ਤੇ ਪਾਵਰਕੌਮ ਦੇ ਗਰਿੱਡ ਅਤੇ ਗਰਿੱਡ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਘੇਰਿਆ ਜਾ ਚੁੱਕਾ ਹੈ ਅਤੇ ਬਿਜਲੀ ਕੱਟ ਨਾ ਲਾਉਣ ਦੇ ਵਾਅਦੇ ਲਏ ਗਏ।

ਦੂਜੇ ਪਾਸੇ ਵਧ ਰਹੇ ਬਿਜਲੀ ਸੰਕਟ ਨੂੰ ਦੇਖਦਿਆਂ ਪਾਵਰਕੌਮ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘੱਟ ਤੋਂ ਘੱਟ ਬਿਜਲੀ ਖਰਚ ਕੀਤੀ ਜਾਵੇ ਅਤੇ ਤਿੰਨ ਦਿਨ ਤੱਕ ਏ.ਸੀ. ਬੰਦ ਰੱਖੇ ਜਾਣ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਘੱਟ ਤੋਂ ਘੱਟ ਉਪਕਰਣਾਂ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਇਸ ਸੰਕਟ ਦਾ ਮੁਕਾਬਲਾ ਕੀਤਾ ਜਾ ਸਕੇ।

ਟੀਵੀ ਪੰਜਾਬ ਬਿਊਰੋ

The post ਬਿਜਲੀ ਸੰਕਟ: ਬਿਜਲੀ ਕੱਟਾਂ ਤੋਂ ਤੰਗ ਆਏ ਲੋਕਾਂ ਨੇ ਗਰਿੱਡ ਵਿਚ ਜਾ ਕੇ ਕੀਤੀ ਭੰਨ-ਤੋੜ appeared first on TV Punjab | English News Channel.

]]>
https://en.tvpunjab.com/power-crisis-violence-grid/feed/ 0
ਬਿਜਲੀ ਸੰਕਟ ਹੋਇਆ ਹੋਰ ਵੀ ਗਹਿਰਾ: ਪਾਵਰਕੌਮ ਨੇ 3 ਦਿਨ AC ਬੰਦ ਰੱਖਣ ਦੀ ਕੀਤੀ ਅਪੀਲ https://en.tvpunjab.com/powercom-appeal-off-ac-power-crisis/ https://en.tvpunjab.com/powercom-appeal-off-ac-power-crisis/#respond Thu, 01 Jul 2021 12:01:56 +0000 https://en.tvpunjab.com/?p=3340 ਪਟਿਆਲਾ – ਪੰਜਾਬ ‘ਚ ਬਿਜਲੀ ਸੰਕਟ ਇਸ ਹੱਦ ਤੱਕ ਵੱਧ ਗਿਆ ਹੈ ਕਿ ਹਰ ਪਾਸੇ ਹਾਹਾਕਾਰ ਮੱਚ ਗਈ ਹੈ। ਬਿਜਲੀ ਦੀ ਮੰਗ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਪਰ ਪਾਵਰਕਾਮ ਇਸ ਮੰਗ ਨੂੰ ਪੂਰਾ ਕਰਨ ਤੋਂ ਅਸਮਰੱਥ ਹੋ ਗਿਆ ਹੈ। ਇਸ ਲਈ ਪਾਵਰਕਾਮ ਨੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਵੱਡੀ ਅਪੀਲ ਕੀਤੀ ਹੈ। ਪਾਵਰਕੌਮ […]

The post ਬਿਜਲੀ ਸੰਕਟ ਹੋਇਆ ਹੋਰ ਵੀ ਗਹਿਰਾ: ਪਾਵਰਕੌਮ ਨੇ 3 ਦਿਨ AC ਬੰਦ ਰੱਖਣ ਦੀ ਕੀਤੀ ਅਪੀਲ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ – ਪੰਜਾਬ ‘ਚ ਬਿਜਲੀ ਸੰਕਟ ਇਸ ਹੱਦ ਤੱਕ ਵੱਧ ਗਿਆ ਹੈ ਕਿ ਹਰ ਪਾਸੇ ਹਾਹਾਕਾਰ ਮੱਚ ਗਈ ਹੈ। ਬਿਜਲੀ ਦੀ ਮੰਗ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਪਰ ਪਾਵਰਕਾਮ ਇਸ ਮੰਗ ਨੂੰ ਪੂਰਾ ਕਰਨ ਤੋਂ ਅਸਮਰੱਥ ਹੋ ਗਿਆ ਹੈ। ਇਸ ਲਈ ਪਾਵਰਕਾਮ ਨੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਵੱਡੀ ਅਪੀਲ ਕੀਤੀ ਹੈ। ਪਾਵਰਕੌਮ ਨੇ ਉਪਭੋਗਤਾਵਾਂ ਨੂੰ 3 ਦਿਨਾਂ ਤੱਕ ਏਅਰ ਕੰਡੀਸ਼ਨਰ ਬੰਦ ਰੱਖਣ ਦੀ ਅਪੀਲ ਕੀਤੀ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਸੀ. ਪੀ. ਸੀ. ਐੱਲ) ਦੇ ਡਾਇਰੈਕਟਰ ਡੀ. ਪੀ. ਐਸ. ਗਰੇਵਾਲ ਨੇ ਕਿਹਾ ਹੈ ਕਿ ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਕੰਮ ਕਰਦੇ ਅਧਿਕਾਰੀ ਅਤੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਾਈਟਾਂ, ਡਿਵਾਈਸਾਂ ਤੇ ਹੋਰ ਬਿਜਲੀ ਉਪਕਰਨਾਂ ਦੀ ਲੋੜ ਮੁਤਾਬਕ ਵਰਤੋਂ ਕਰਨ। ਇਸ ਦੇ ਨਾਲ ਹੀ ਦਫ਼ਤਰਾਂ ‘ਚ 3 ਦਿਨਾਂ ਤੱਕ ਨਾ ਏ. ਸੀ. ਚਲਾਉਣ ਅਤੇ ਵਾਧੂ ਲਾਈਟ ਨਾ ਵਰਤਣ ਦੀ ਵੀ ਅਪੀਲ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਪੰਜਾਬ ਵਿਚ ਬਿਜਲੀ ਸੰਕਟ ਦੇ ਚੱਲਦਿਆਂ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ।  ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮੀਂਹ ਨਾ ਪੈਣ ਕਾਰਨ ਇੰਡਸਟਰੀ ਖ਼ਪਤਕਾਰਾਂ ਲਈ ਬੰਦਿਸ਼ਾਂ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਕੀਤੇ ਗਏ ਫ਼ੈਸਲੇ ਮੁਤਾਬਕ ਜਨਰਲ ਇੰਡਸਟਰੀ ਐਲ. ਐਸ. ਅਤੇ ਰੋਲਿੰਗ ਮਿੱਲ ਖ਼ਪਤਕਾਰ ਕੈਟ-2 ਫੀਡਰ ਤੋਂ ਬਿਜਲੀ ਪ੍ਰਾਪਤ ਕਰ ਰਹੇ ਹਨ, ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ।

ਇਸੇ ਤਰੀਕੇ ਕੈਟ-2 ਅਤੇ 3 ਫੀਡਰਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਆਰਕ ਤੇ ਇੰਡਕਸ਼ਨ ਫਰੇਸ ਵੀ ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ ਜਨਰਲ ਤੇ ਰੋਲਿੰਗ ਮਿੱਲਾਂ ਸਿਰਫ 10 ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਵੀ ਘੱਟ ਹੋਵੇ, ਵਰਤ ਸਕਣਗੇ। ਇੰਡਕਸ਼ਨ ਫਰਨੇਸ ਵੀ ਢਾਈ ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਘੱਟ ਹੋਵੇ, ਵਰਤ ਸਕਣਗੇ। ਹਫ਼ਤਾਵਾਰੀ ਛੁੱਟੀ ਅੱਜ 1 ਜੁਲਾਈ ਨੂੰ ਸਵੇਰੇ 8 ਵਜੇ ਤੋਂ 2 ਜੁਲਾਈ ਸਵੇਰੇ  8 ਵਜੇ ਤੱਕ ਹੋਵੇਗੀ।

The post ਬਿਜਲੀ ਸੰਕਟ ਹੋਇਆ ਹੋਰ ਵੀ ਗਹਿਰਾ: ਪਾਵਰਕੌਮ ਨੇ 3 ਦਿਨ AC ਬੰਦ ਰੱਖਣ ਦੀ ਕੀਤੀ ਅਪੀਲ appeared first on TV Punjab | English News Channel.

]]>
https://en.tvpunjab.com/powercom-appeal-off-ac-power-crisis/feed/ 0
ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ https://en.tvpunjab.com/power-crisis-industry-restrictions/ https://en.tvpunjab.com/power-crisis-industry-restrictions/#respond Thu, 01 Jul 2021 07:35:30 +0000 https://en.tvpunjab.com/?p=3281 ਪਟਿਆਲਾ- ਪੰਜਾਬ ਵਿਚ ਬਿਜਲੀ ਸੰਕਟ ਦੇ ਚੱਲਦਿਆਂ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਮੀਂਹ ਨਾ ਪੈਣ ਕਾਰਨ ਇੰਡਸਟਰੀ ਖ਼ਪਤਕਾਰਾਂ ਲਈ ਬੰਦਿਸ਼ਾਂ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਮੁਤਾਬਕ ਜਨਰਲ ਇੰਡਸਟਰੀ ਐਲ. ਐਸ. ਅਤੇ ਰੋਲਿੰਗ ਮਿੱਲ ਖ਼ਪਤਕਾਰ ਕੈਟ-2 ਫੀਡਰ ਤੋਂ ਬਿਜਲੀ ਪ੍ਰਾਪਤ ਕਰ ਰਹੇ ਹਨ, ਹਫ਼ਤੇ ਵਿਚ ਇਕ […]

The post ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ appeared first on TV Punjab | English News Channel.

]]>
FacebookTwitterWhatsAppCopy Link


ਪਟਿਆਲਾ- ਪੰਜਾਬ ਵਿਚ ਬਿਜਲੀ ਸੰਕਟ ਦੇ ਚੱਲਦਿਆਂ ਇੰਡਸਟਰੀ ਲਈ ਬੰਦਿਸ਼ਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਮੀਂਹ ਨਾ ਪੈਣ ਕਾਰਨ ਇੰਡਸਟਰੀ ਖ਼ਪਤਕਾਰਾਂ ਲਈ ਬੰਦਿਸ਼ਾਂ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਫ਼ੈਸਲੇ ਮੁਤਾਬਕ ਜਨਰਲ ਇੰਡਸਟਰੀ ਐਲ. ਐਸ. ਅਤੇ ਰੋਲਿੰਗ ਮਿੱਲ ਖ਼ਪਤਕਾਰ ਕੈਟ-2 ਫੀਡਰ ਤੋਂ ਬਿਜਲੀ ਪ੍ਰਾਪਤ ਕਰ ਰਹੇ ਹਨ, ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ। ਇਸੇ ਤਰ੍ਹਾਂ ਕੈਟ-2 ਅਤੇ 3 ਫੀਡਰਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਆਰਕ ਤੇ ਇੰਡਕਸ਼ਨ ਫਰੇਸ ਵੀ ਹਫ਼ਤੇ ਵਿਚ ਇਕ ਦਿਨ ਬੰਦ ਰਹਿਣਗੇ। ਜਨਰਲ ਤੇ ਰੋਲਿੰਗ ਮਿੱਲਾਂ ਸਿਰਫ 10 ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਵੀ ਘੱਟ ਹੋਵੇ, ਵਰਤ ਸਕਣਗੀਆਂ।

ਇੰਡਕਸ਼ਨ ਫਰਨੇਸ ਵੀ ਢਾਈ ਫ਼ੀਸਦੀ ਐਸ. ਸੀ. ਡੀ. ਜਾਂ 50 ਕਿੱਲੋਵਾਟ ਜੋ ਘੱਟ ਹੋਵੇ, ਵਰਤ ਸਕਣਗੇ। ਹਫ਼ਤਾਵਾਰੀ ਛੁੱਟੀ ਅੱਜ 1 ਜੁਲਾਈ ਨੂੰ ਸਵੇਰੇ 8 ਵਜੇ ਤੋਂ 2 ਜੁਲਾਈ ਸਵੇਰੇ  8 ਵਜੇ ਤੱਕ ਹੋਵੇਗੀ।

The post ਬਿਜਲੀ ਸੰਕਟ : ਪੰਜਾਬ ਸਰਕਾਰ ਨੇ ਇੰਡਸਟਰੀ ਨੂੰ ਬਿਜਲੀ ਦੇਣ ‘ਤੇ ਲਾਈਆਂ ਬੰਦਿਸ਼ਾਂ appeared first on TV Punjab | English News Channel.

]]>
https://en.tvpunjab.com/power-crisis-industry-restrictions/feed/ 0