Prakash Singh Badal Archives - TV Punjab | English News Channel https://en.tvpunjab.com/tag/prakash-singh-badal/ Canada News, English Tv,English News, Tv Punjab English, Canada Politics Tue, 22 Jun 2021 10:20:47 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Prakash Singh Badal Archives - TV Punjab | English News Channel https://en.tvpunjab.com/tag/prakash-singh-badal/ 32 32 ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ https://en.tvpunjab.com/sit-parkash-singh-badal-investigations-goli-kand-2376-2/ https://en.tvpunjab.com/sit-parkash-singh-badal-investigations-goli-kand-2376-2/#respond Tue, 22 Jun 2021 10:20:47 +0000 https://en.tvpunjab.com/?p=2376 ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ […]

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛ ਪੜਤਾਲ ਕਰਨ ਲਈ ਐੱਸ.ਆਈ.ਟੀ. ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਜੀ। ਇੱਥੇ ਸਿੱਟ ਵੱਲੋਂ ਲਗਭਗ ਢਾਈ ਘੰਟੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਸਨ।

ਗੌਰਤਲਬ ਹੈ ਕਿ ਇਸ ਜਾਂਚ ਲਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਪਿਛਲੇ ਸੋਮਵਾਰ ਅਚਾਨਕ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖ਼ਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸ.ਆਈ.ਟੀ. ਨੂੰ ਵੀ ਦਿੱਤੀ ਗਈ ਸੀ। ਫ਼ਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸ.ਆਈ.ਟੀ. ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ.ਆਈ.ਟੀ. ਦੇ ਸਵਾਲਾਂ ਦੇ ਜਵਾਬ ਦੇਣਗੇ।

The post ਕੋਟਕਪੂਰਾ ਗੋਲ਼ੀ ਕਾਂਡ : SIT ਨੇ ਕੀਤੀ ਪਰਕਾਸ਼ ਸਿੰਘ ਬਾਦਲ ਕੋਲੋਂ ਡੂੰਘੀ ਪੁੱਛ-ਪੜਤਾਲ appeared first on TV Punjab | English News Channel.

]]>
https://en.tvpunjab.com/sit-parkash-singh-badal-investigations-goli-kand-2376-2/feed/ 0
ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਐੱਸ ਆਈ ਟੀ ਸਾਹਮਣੇ ਪੇਸ਼ ਹੋਏ ਪ੍ਰਕਾਸ਼ ਸਿੰਘ ਬਾਦਲ https://en.tvpunjab.com/prakash-singh-badal-met-sit-on-kotakpura-firing-case/ https://en.tvpunjab.com/prakash-singh-badal-met-sit-on-kotakpura-firing-case/#respond Tue, 22 Jun 2021 10:17:41 +0000 https://en.tvpunjab.com/?p=2388 ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛਗਿੱਛ ਕਰਨ ਲਈ ਐੱਸ ਆਈ ਟੀ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ  ਪ੍ਰਕਾਸ਼ ਸਿੰਘ ਬਾਦਲ ਦੇ ਘਰ ਪਹੁੰਚੀ। ਪ੍ਰਕਾਸ਼ ਸਿੰਘ ਬਾਦਲ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਣਗੇ | ਪ੍ਰਕਾਸ਼ ਸਿੰਘ ਬਾਦਲ ਤੇ  ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਹਨ। ਬਾਦਲ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਚੰਡੀਗੜ੍ਹ […]

The post ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਐੱਸ ਆਈ ਟੀ ਸਾਹਮਣੇ ਪੇਸ਼ ਹੋਏ ਪ੍ਰਕਾਸ਼ ਸਿੰਘ ਬਾਦਲ appeared first on TV Punjab | English News Channel.

]]>
FacebookTwitterWhatsAppCopy Link

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛਗਿੱਛ ਕਰਨ ਲਈ ਐੱਸ ਆਈ ਟੀ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ  ਪ੍ਰਕਾਸ਼ ਸਿੰਘ ਬਾਦਲ ਦੇ ਘਰ ਪਹੁੰਚੀ। ਪ੍ਰਕਾਸ਼ ਸਿੰਘ ਬਾਦਲ ਅੱਜ ਐਸ.ਆਈ.ਟੀ. ਸਾਹਮਣੇ ਪੇਸ਼ ਹੋਣਗੇ | ਪ੍ਰਕਾਸ਼ ਸਿੰਘ ਬਾਦਲ ਤੇ  ਸੁਖਬੀਰ ਸਿੰਘ ਬਾਦਲ ਦੋਵੇਂ ਆਪਣੇ ਫਲੈਟ ‘ਚ ਮੌਜੂਦ ਹਨ। ਬਾਦਲ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਚੰਡੀਗੜ੍ਹ ਸਥਿਤ ਵਿਧਾਇਕ ਆਵਾਸ ‘ਚ ਐੱਸ ਆਈ ਟੀ ਦੇ ਸਵਾਲਾਂ ਦੇ ਜਵਾਬ ਦੇਣਗੇ।
ਅਕਤੂਬਰ 2015 ‘ਚ ਹੋਏ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਪੁੱਛਗਿੱਛ ਲਈ ਨੌਂ ਜੂਨ ਨੂੰ ਨਵੀਂ ਐੱਸ ਆਈ ਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭਜ ਕੇ 16 ਜੂਨ ਨੂੰ ਪੇਸ਼ ਹੋਣ ਨੂੰ ਕਿਹਾ ਸੀ। ਇਸ ਮਾਮਲੇ ‘ਚ ਮੁਹਾਲੀ ‘ਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਬਿੰਦੂਆਂ ‘ਤੇ ਐੱਸ ਆਈ ਟੀ ਨੇ ਪੁੱਛਗਿੱਛ ਕਰਨੀ ਸੀ।
ਪਰ ਕੁਝ ਦਿਨ ਪਹਿਲਾਂ ਅਚਾਨਕ ਸਾਬਕਾ ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਖਰਾਬ ਸਿਹਤ ਸਬੰਧੀ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੀ ਲਿਖਤੀ ਜਾਣਕਾਰੀ ਐੱਸਆਈਟੀ ਨੂੰ ਵੀ ਦਿੱਤੀ ਗਈ ਸੀ। ਫਿਰ ਅਕਾਲੀ ਦਲ ਵੱਲੋਂ ਬਿਆਨ ਦਿੱਤਾ ਗਿਆ ਕਿ ਉਹ 22 ਜੂਨ ਨੂੰ ਐੱਸਆਈਟੀ ਦੇ ਸਾਹਮਣੇ ਸੈਕਟਰ-4 ਸਥਿਤ ਵਿਧਾਇਕ ਆਵਾਸ ‘ਚ ਐੱਸ ਆਈ ਟੀ ਦੇ ਸਵਾਲਾਂ ਦੇ ਜਵਾਬ ਦੇਣਗੇ।

The post ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਐੱਸ ਆਈ ਟੀ ਸਾਹਮਣੇ ਪੇਸ਼ ਹੋਏ ਪ੍ਰਕਾਸ਼ ਸਿੰਘ ਬਾਦਲ appeared first on TV Punjab | English News Channel.

]]>
https://en.tvpunjab.com/prakash-singh-badal-met-sit-on-kotakpura-firing-case/feed/ 0
ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ https://en.tvpunjab.com/kotkapura-goli-kand-sit-parkash-singh-badal-1975-2/ https://en.tvpunjab.com/kotkapura-goli-kand-sit-parkash-singh-badal-1975-2/#respond Wed, 16 Jun 2021 07:04:25 +0000 https://en.tvpunjab.com/?p=1975 ਟੀਵੀ ਪੰਜਾਬ ਬਿਊਰੋ-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦਿੰਦੀਆਂ ਇਸ ਮਾਮਲੇ ਨੂੰ ਸੁਲਝਾਉਣ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ […]

The post ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ-ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦਿੰਦੀਆਂ ਇਸ ਮਾਮਲੇ ਨੂੰ ਸੁਲਝਾਉਣ ਲਈ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਹੁਣ ਖ਼ੁਦ ਜਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰੇਗੀ। ਇਸ ਦੇ ਲਈ ਜਾਂਚ ਟੀਮ ਵੱਲੋਂ ਵੱਡੇ ਬਾਦਲ ਨੂੰ ਲਿਖ਼ਤੀ ਤੌਰ ‘ਤੇ ਇਸ ਦੀ ਸੂਚਨਾ ਦਿੱਤੀ ਗਈ ਹੈ ਕਿ ਜਾਂਚ ਟੀਮ 22 ਜੂਨ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਐਮ. ਐਲ. ਏ. ਫਲੈਟ ‘ਚ ਪੁੱਜ ਕੇ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਸਿੱਟ ਵੱਲੋਂ ਵੱਡੇ ਬਾਦਲ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਇਸ ਮਾਮਲੇ ਸਬੰਧੀ ਸਬੂਤ ਦੇ ਤੌਰ ‘ਤੇ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦੇ ਹਨ ਤਾਂ ਉਹ ਉਸ ਦਿਨ ਆਪਣੇ ਕੋਲ ਰੱਖਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਗਠਿਤ ਨਵੀਂ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਅਸਲ ‘ਚ ਜਾਂਚ ਕਮੇਟੀ ਵੱਲੋਂ ਪੁੱਛਗਿੱਛ ਲਈ ਵੱਡੇ ਬਾਦਲ ਨੂੰ ਬੁਲਾਇਆ ਗਿਆ ਸੀ ਪਰ ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜਾਂਚ ਟੀਮ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

The post ਸਿੱਟ ਨੇ ਲੱਭਿਆ ਨਵਾਂ ਰਾਹ : ਕੋਟਕਪੂਰਾ ਗੋਲ਼ੀ ਕਾਂਡ ਮਾਮਲੇ ‘ਚ ਹੁਣ ਵੱਡੇ ਬਾਦਲ ਦੀ 22 ਜੂਨ ਨੂੰ ਹੋਵੇਗੀ ਪੇਸ਼ੀ appeared first on TV Punjab | English News Channel.

]]>
https://en.tvpunjab.com/kotkapura-goli-kand-sit-parkash-singh-badal-1975-2/feed/ 0
ਹੁਣ ਸਿੱਟ ਸਾਹਮਣੇ ਨਹੀਂ ਪੇਸ਼ ਹੋਣਗੇ ਵੱਡੇ ਬਾਦਲ, ਜਾਣੋ ਵਜ੍ਹਾ https://en.tvpunjab.com/kotkapura-goli-kand-sit-parkash-singh-badal-2/ https://en.tvpunjab.com/kotkapura-goli-kand-sit-parkash-singh-badal-2/#respond Mon, 14 Jun 2021 10:15:51 +0000 https://en.tvpunjab.com/?p=1857 ਟੀਵੀ ਪੰਜਾਬ ਬਿਊਰੋ- ਬੇਅਦਬੀ ਮਾਮਲੇ ‘ਚ ਸਿੱਟ ਵੱਲੋਂ ਤਲਬ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ। ਬਾਦਲ ਨੇ ਐੱਸ. ਆਈ. ਟੀ. ਅੱਗੇ ਨਾ ਪੇਸ਼ ਹੋਣ ਪਿੱਛੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਹਵਾਲਾ ਦਿੱਤਾ ਹੈ ਕਿ ਉਨ੍ਹਾਂ ਦੀ ਏਮਜ਼ ਬਠਿੰਡਾ ’ਚ ਵੀ ਸਿਹਤ ਜਾਂਚ ਹੋਈ […]

The post ਹੁਣ ਸਿੱਟ ਸਾਹਮਣੇ ਨਹੀਂ ਪੇਸ਼ ਹੋਣਗੇ ਵੱਡੇ ਬਾਦਲ, ਜਾਣੋ ਵਜ੍ਹਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਬੇਅਦਬੀ ਮਾਮਲੇ ‘ਚ ਸਿੱਟ ਵੱਲੋਂ ਤਲਬ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਣਗੇ। ਬਾਦਲ ਨੇ ਐੱਸ. ਆਈ. ਟੀ. ਅੱਗੇ ਨਾ ਪੇਸ਼ ਹੋਣ ਪਿੱਛੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਹਵਾਲਾ ਦਿੱਤਾ ਹੈ ਕਿ ਉਨ੍ਹਾਂ ਦੀ ਏਮਜ਼ ਬਠਿੰਡਾ ’ਚ ਵੀ ਸਿਹਤ ਜਾਂਚ ਹੋਈ ਹੈ ਅਤੇ ਡਾਕਟਰੀ ਸਲਾਹ ’ਤੇ ਉਹ ਐੱਮ.ਐੱਲ. ਏ. ਫਲੈਟ ’ਚ ਅਰਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲਿਖਤੀ ਰੂਪ ’ਚ ਵੀ ਐੱਸ. ਆਈ. ਟੀ. ਨੂੰ ਨਾ ਹੋਣ ਬਾਰੇ ਦਸਤਾਵੇਜ਼ ਭੇਜਣਗੇ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਿਹਤ ਠੀਕ ਹੋਈ ਤਾਂ ਉਹ ਉਸੇ ਦਿਨ ਹੀ ਐੱਸ. ਆਈ. ਟੀ. ਦੀ ਜਾਂਚ ’ਚ ਆਪਣਾ ਪੂਰਾ ਸਹਿਯੋਗ ਦੇਣਗੇ।

ਗੌਰਤਲਬ ਹੈ ਕਿ ਕੋਟਕਪੂਰਾ ਗੋਲ਼ੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਤਲਬ ਕੀਤਾ ਸੀ। ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਬਾਦਲ ਨੂੰ ਮੁਹਾਲੀ ਦੇ ਫੇਜ਼-8 ਵਿਚ ਪੁੱਛ-ਗਿੱਛ ਲਈ ਬੁਲਾਇਆ ਸੀ। ਜਾਂਚ ਟੀਮ ਨੇ ਸਾਬਕਾ ਡੀ. ਜੀ. ਪੀ. ਅਤੇ ਪੰਜ ਹੋਰ ਆਈ. ਪੀ. ਐੱਸ. ਅਧਿਕਾਰੀਆਂ ਤੋਂ ਪੁੱਛ-ਪੜਤਾਲ ਮੁਕੰਮਲ ਕਰਕੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਸੱਦਿਆ ਹੈ।

ਜਾਣਕਾਰੀ ਮੁਤਾਬਕ ਗੋਲੀ ਕਾਂਡ ਤੋਂ ਪਹਿਲਾਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਫ਼ਰੀਦਕੋਟ ਪ੍ਰਸ਼ਾਸਨ ਨਾਲ ਲੰਬੀ ਗੱਲਬਾਤ ਹੋਈ ਸੀ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਪ੍ਰਸ਼ਾਸਨ ਨੂੰ ਗੱਲਬਾਤ ਰਾਹੀਂ ਮਾਮਲਾ ਨਜਿੱਠਣ ਲਈ ਕਿਹਾ ਸੀ। ਗੱਲਬਾਤ ਹੋਣ ਦੇ ਕਰੀਬ ਇੱਕ ਘੰਟੇ ਬਾਅਦ ਹੀ ਕੋਟਕਪੂਰਾ ’ਚ ਗੋਲੀ ਚੱਲ ਗਈ ਸੀ। ਜਾਂਚ ਟੀਮ ਇਹ ਜਾਣਨਾ ਚਾਹੁੰਦੀ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਵਜੋਂ ਮਾਮਲਾ ਗੱਲਬਾਤ ਰਾਹੀਂ ਨਿਬੇੜਨ ਦੇ ਆਦੇਸ਼ ਦਿੱਤੇ ਸਨ ਤਾਂ ਫਿਰ ਗੋਲੀ ਕਿਸ ਦੇ ਹੁਕਮਾਂ ’ਤੇ ਚਲਾਈ ਗਈ ਸੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿਚ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਅੱਗੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ।

The post ਹੁਣ ਸਿੱਟ ਸਾਹਮਣੇ ਨਹੀਂ ਪੇਸ਼ ਹੋਣਗੇ ਵੱਡੇ ਬਾਦਲ, ਜਾਣੋ ਵਜ੍ਹਾ appeared first on TV Punjab | English News Channel.

]]>
https://en.tvpunjab.com/kotkapura-goli-kand-sit-parkash-singh-badal-2/feed/ 0