PUNJAB BJP Archives - TV Punjab | English News Channel https://en.tvpunjab.com/tag/punjab-bjp/ Canada News, English Tv,English News, Tv Punjab English, Canada Politics Wed, 28 Jul 2021 07:51:14 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg PUNJAB BJP Archives - TV Punjab | English News Channel https://en.tvpunjab.com/tag/punjab-bjp/ 32 32 ਸ਼੍ਰੋਮਣੀ ਅਕਾਲੀ ਦੱਲ ਦੇ ਕਈ ਦਿਗਜ ਨੇਤਾ ਹੋਏ ਭਾਜਪਾ ਵਿੱਚ ਸ਼ਾਮਿਲ https://en.tvpunjab.com/many-veteran-leaders-of-the-shiromani-akali-dal-joined-the-bjp/ https://en.tvpunjab.com/many-veteran-leaders-of-the-shiromani-akali-dal-joined-the-bjp/#respond Wed, 28 Jul 2021 07:51:14 +0000 https://en.tvpunjab.com/?p=6274 ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਅਤੇ ਲੋਕ-ਪੱਖੀ ਨੀਤੀਆਂ ਦੇ ਵਧ ਰਹੇ ਜਨਤਕ ਅਧਾਰ ਨੂੰ ਵੇਖਦਿਆਂ ਕਈ ਰਾਜਨੀਤਿਕ ਅਤੇ ਸਮਾਜਿਕ ਨੇਤਾ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਰਾਜ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰੇ ਨੇਤਾਵਾਂ ਨੂੰ […]

The post ਸ਼੍ਰੋਮਣੀ ਅਕਾਲੀ ਦੱਲ ਦੇ ਕਈ ਦਿਗਜ ਨੇਤਾ ਹੋਏ ਭਾਜਪਾ ਵਿੱਚ ਸ਼ਾਮਿਲ appeared first on TV Punjab | English News Channel.

]]>
FacebookTwitterWhatsAppCopy Link


ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਹਿਤੈਸ਼ੀ ਅਤੇ ਲੋਕ-ਪੱਖੀ ਨੀਤੀਆਂ ਦੇ ਵਧ ਰਹੇ ਜਨਤਕ ਅਧਾਰ ਨੂੰ ਵੇਖਦਿਆਂ ਕਈ ਰਾਜਨੀਤਿਕ ਅਤੇ ਸਮਾਜਿਕ ਨੇਤਾ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਰਾਜ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰੇ ਨੇਤਾਵਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਸਾਰਿਆਂ ਦਾ ਸਿਰੋਪਾਓ ਦੇ ਕੇ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਇਸ ਮੌਕੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਦਿਆਲ ਸਿੰਘ ਸੋਢੀ ਵੀ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਕਿਸਾਨ ਮੋਰਚਾ ਦੇ ਮੈਂਬਰ ਅਤੇ ਪ੍ਰਗਤੀਸ਼ੀਲ ਕਿਸਾਨ ਰਾਸ਼ਟਰੀ ਅਵਾਰਡੀ ਗੁਰਚਰਨ ਸਿੰਘ ਮਾਨ (ਬਠਿੰਡਾ), ਸ਼੍ਰੋਮਣੀ ਅਕਾਲੀ ਦਲ ਫਰੀਦਕੋਟ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਖਪਤਕਾਰ ਗ੍ਰੈਵੀਨਸ ਸੈੱਲ ਫੂਡ ਸਪਲਾਈ ਫਰੀਦਕੋਟ ਦੇ ਸਾਬਕਾ ਮੈਂਬਰ ਫੂਡ ਬੂਟਾ ਸਿੰਘ, ਫਰੀਦਕੋਟ ਤੋਂ ਸਾਬਕਾ ਖੇਤਰੀ ਚੇਅਰਮੈਨ ਲਾਇਨਜ਼ ਕਲੱਬ ਅਤੇ ਸਮਾਜ ਸੇਵਕ ਐਡਵੋਕੇਟ ਰਣਜੀਤ ਸਿੰਘ ਅਤੇ ਸਮਾਜ ਸੇਵਕ ਡਾ: ਅਨਿਲ ਕਟਾਰੀਆ ਸ਼ਾਮਿਲ ਹੋਏ।

ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਲੋਕ ਭਾਜਪਾ ਦੀ ਕਿਸਾਨ ਪੱਖੀ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਨ ਵਾਲਾ ਪੂਰਾ ਸਤਿਕਾਰ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਸਥਾ ਨੂੰ ਮਜ਼ਬੂਤ ​​ਕਰਨਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਸੰਗਠਨ ਵੱਲੋਂ ਦਿੱਤੇ ਗਏ ਭਰੋਸੇ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪਾਰਟੀ ਵਿਚਾਰਧਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਲੈ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਦਾ ਵੀ ਭਰੋਸਾ ਦਿੱਤਾ।

The post ਸ਼੍ਰੋਮਣੀ ਅਕਾਲੀ ਦੱਲ ਦੇ ਕਈ ਦਿਗਜ ਨੇਤਾ ਹੋਏ ਭਾਜਪਾ ਵਿੱਚ ਸ਼ਾਮਿਲ appeared first on TV Punjab | English News Channel.

]]>
https://en.tvpunjab.com/many-veteran-leaders-of-the-shiromani-akali-dal-joined-the-bjp/feed/ 0
ਅਨਿਲ ਜੋਸ਼ੀ ਨੇ ਕੀਤਾ ਵੱਡਾ ਐਲਾਨ, ਕਿਹਾ ਸਿੰਘੂ ਬਾਰਡਰ ਤੇ ਜਾਵਾਂਗਾ https://en.tvpunjab.com/anil-joshi-said-that-he-will-visit-singhu-border/ https://en.tvpunjab.com/anil-joshi-said-that-he-will-visit-singhu-border/#respond Mon, 12 Jul 2021 06:55:24 +0000 https://en.tvpunjab.com/?p=4317 ਬੀਜੇਪੀ ਵਿੱਚੋਂ ਕੱਢੇ ਜਾਣ ਮਗਰੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਿਸਾਨੀ ਅੰਦੋਲਨ ਨੂੰ ਸਿਜਦਾ ਤੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕਰਨ ਲਈ ਸਿੰਘੂ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ […]

The post ਅਨਿਲ ਜੋਸ਼ੀ ਨੇ ਕੀਤਾ ਵੱਡਾ ਐਲਾਨ, ਕਿਹਾ ਸਿੰਘੂ ਬਾਰਡਰ ਤੇ ਜਾਵਾਂਗਾ appeared first on TV Punjab | English News Channel.

]]>
FacebookTwitterWhatsAppCopy Link


ਬੀਜੇਪੀ ਵਿੱਚੋਂ ਕੱਢੇ ਜਾਣ ਮਗਰੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਿਸਾਨੀ ਅੰਦੋਲਨ ਨੂੰ ਸਿਜਦਾ ਤੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕਰਨ ਲਈ ਸਿੰਘੂ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ ਤੇ ਇੱਕ ਆਮ ਵਿਅਕਤੀ ਹਨ। ਇਸ ਲਈ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਜਾਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਹਾਲੇ ਵੀ ਕਿਸਾਨਾਂ ਦੀ ਗੱਲ ਸੁਣ ਲਏ, ਕਿਸਾਨਾਂ ਦਾ ਮਸਲਾ ਹੱਲ ਕਰ ਦੇਵੇ, ਉਹ ਪਾਰਟੀ ਕੋਲੋਂ ਮਾਫੀ ਮੰਗਣ ਲਈ ਤਿਆਰ ਹਨ। ਜੋਸ਼ੀ ਨੇ ਕਿਹਾ ਹੈ ਕਿ ਲੀਡਰਸ਼ਿਪ ਕਿਸਾਨੀ ਮਸਲਾ ਹੱਲ ਕਰੇ, ਭਾਵੇਂ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਨਾ ਲਵੇ। ਜੋਸ਼ੀ ਨੇ ਕਿਹਾ ਭਾਜਪਾ ਦੀ ਪੰਜਾਬ ਲੀਡਰਸ਼ਿਪ ਹਵਾ ‘ਚ ਬੈਠ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਜਦਕਿ ਹਕੀਕਤ ਇਹ ਹੈ ਕਿ ਭਾਜਪਾ ਆਗੂਆਂ ਨੂੰ ਕੋਈ ਪਿੰਡਾਂ ਵਿੱਚ ਦਾਖਲ ਹੋਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਸਿਆਸੀ ਪਾਰਟੀ ‘ਚ ਜਾਣ ਦਾ ਇਰਾਦਾ ਨਹੀਂ ਹੈ, ਹਾਲੇ ਉਹ ਮੰਥਨ ਕਰਨਗੇ।

ਜੋਸ਼ੀ ਨੇ ਆਖਿਆ ਕਿ ਉਨ੍ਹਾਂ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ, ਜਿਸ ਲਈ ਪਾਰਟੀ ਦੇ ਇਸ ਫੈਸਲੇ ਕਾਰਨ ਸ਼ਰਮਿੰਦਗੀ ਮਹਿਸੂਸ ਹੋਵੇ। ਉਨ੍ਹਾਂ ਸਿਰਫ ਪਾਰਟੀ ਦੀ ਸਾਖ ਨੂੰ ਬਚਾਉਣ ਲਈ ਸਭ ਕੁਝ ਕੀਤਾ ਹੈ, ਇਸ ਲਈ ਪਾਰਟੀ ਵੱਲੋਂ ਕੀਤਾ ਫੈਸਲਾ ਕੋਈ ਸਜ਼ਾ ਨਹੀਂ, ਸਗੋਂ ਉਨ੍ਹਾਂ ਲਈ ਗੋਲਡ ਮੈਡਲ ਹੈ।

ਉਨ੍ਹਾਂ ਕਿਹਾ ਕਿ ਅੱਜ ਪੈਦਾ ਹੋਈ ਸਮੁੱਚੀ ਸਥਿਤੀ ਲਈ ਪੰਜਾਬ ਭਾਜਪਾ ਦੀ ਟੀਮ ਜਿੰਮੇਵਾਰ ਹੈ, ਜੋ ਨਾ ਤਾਂ ਕਿਸਾਨਾਂ ਦੀ ਗੱਲ ਸਹੀ ਸਮੇਂ ’ਤੇ ਸਹੀ ਢੰਗ ਨਾਲ ਕੇਂਦਰ ਕੋਲ ਰੱਖ ਸਕੀ ਤੇ ਨਾ ਹੀ ਭਾਜਪਾ ਵਰਕਰਾਂ ਦੇ ਮਾਣ ਸਨਮਾਨ ਦੀ ਰਾਖੀ ਕਰ ਸਕੀ। ਇਸ ਲਈ ਪੰਜਾਬ ਭਾਜਪਾ ਦੀ ਸਾਖ ਨੂੰ ਵੱਡੀ ਸੱਟ ਲੱਗੀ ਹੈ ਤੇ ਇਸ ਵਾਸਤੇ ਨੈਤਿਕ ਆਧਾਰ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਨੂੰ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

 

ਭਾਜਪਾ ਵੱਲੋਂ ਆਪਣੇ ਬਲਬੂਤੇ ’ਤੇ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆ ਤੋਂ ਚੋਣ ਲੜਨ ਦੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਇਹ ਸਭ ਕੁਝ ‘ਮੁੰਗੇਰੀ ਲਾਲ ਦੇ ਸੁਪਨਿਆਂ’ ਵਰਗਾ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਆਗੂ ਦਫਤਰਾਂ ਵਿੱਚ ਬੈਠ ਕੇ ਤੇ ਵਰਚੁਅਲ ਮੀਟਿੰਗਾਂ ਰਾਹੀਂ ਆਪਣੇ ਆਲੇ ਦੁਆਲੇ ਭਰਮ ਦਾ ਜਾਲ ਬਣਾ ਬੈਠੇ ਹਨ। ਇਸ ਵੇਲੇ ਸਥਿਤੀ ਇਹ ਹੈ ਕਿ ਉਹ ਇਕੱਲੇ ਬਿਨਾਂ ਸੁਰੱਖਿਆ ਤੋਂ ਘਰੋਂ ਬਾਹਰ ਵੀ ਨਹੀਂ ਨਿਕਲ ਸਕਦੇ।

The post ਅਨਿਲ ਜੋਸ਼ੀ ਨੇ ਕੀਤਾ ਵੱਡਾ ਐਲਾਨ, ਕਿਹਾ ਸਿੰਘੂ ਬਾਰਡਰ ਤੇ ਜਾਵਾਂਗਾ appeared first on TV Punjab | English News Channel.

]]>
https://en.tvpunjab.com/anil-joshi-said-that-he-will-visit-singhu-border/feed/ 0
ਭਾਜਪਾ ਨੇ ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋ ਕੱਢਿਆ https://en.tvpunjab.com/bjp-fired-anil-joshi-fom-the-party-for-6-years/ https://en.tvpunjab.com/bjp-fired-anil-joshi-fom-the-party-for-6-years/#respond Sun, 11 Jul 2021 06:40:22 +0000 https://en.tvpunjab.com/?p=4260 ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢਣ ਦਾ ਐਲਾਨ ਕੀਤਾ ਹੈ। ਸ੍ਰੀ ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਅਤੇ […]

The post ਭਾਜਪਾ ਨੇ ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋ ਕੱਢਿਆ appeared first on TV Punjab | English News Channel.

]]>
FacebookTwitterWhatsAppCopy Link

ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਅੱਜ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ 6 ਸਾਲਾਂ ਲਈ ਕੱਢਣ ਦਾ ਐਲਾਨ ਕੀਤਾ ਹੈ। ਸ੍ਰੀ ਜੋਸ਼ੀ ਅਕਾਲੀ-ਭਾਜਪਾ ਸਰਕਾਰ ਸਮੇਂ ਸਾਲ 2012 ਤੋਂ 2017 ਤੱਕ ਕੈਬਨਿਟ ਮੰਤਰੀ ਰਹੇ ਅਤੇ ਉਹ ਅੰਮ੍ਰਿਤਸਰ ਸ਼ਹਿਰ ਦੇ ਇੱਕ ਹਲਕੇ ਦੀ ਨੁਮਾਇੰਦਗੀ ਕਰਦੇ ਸਨ।

ਸੂਬਾ ਪ੍ਰਧਾਨ ਨੇ 7 ਜੁਲਾਈ ਨੂੰ ਜੋਸ਼ੀ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਸੀ। ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਉਸ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੋਸ਼ੀ ਨੇ ਨੋਟਿਸ ਮਿਲਣ ਤੋਂ ਬਾਅਦ ਵੀ ਭਾਜਪਾ ਖ਼ਿਲਾਫ਼ ਚੱਲਣ ਦਾ ਆਪਣਾ ਅੜੀਅਲ ਰਵੱਈਆ ਨਹੀਂ ਛੱਡਿਆ। ਪਾਰਟੀ ਨੇ ਕਿਹਾ ਕਿ ਸਾਬਕਾ ਮੰਤਰੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹੀ ਅਨੁਸ਼ਾਸਨੀ ਕਮੇਟੀ ਦੀ ਸਿਫਾਰਿਸ਼ ’ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸਵਨੀ ਸ਼ਰਮਾ ਨੇ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ। ਸੂਤਰਾਂ ਮੁਤਾਬਕ ਭਾਜਪਾ ਅੰਦਰ ਬਗ਼ਾਵਤੀ ਸੁਰਾਂ ਵਧਣ ਕਰਕੇ ਅਨਿਲ ਜੋਸ਼ੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਭਗਵਾਂ ਪਾਰਟੀ ਦੀ ਸਥਿਤੀ ਕਸੂਤੀ ਬਣੀ ਪਈ ਸੀ।

ਪਾਰਟੀ ਆਗੂਆਂ ਦਾ ਇਹ ਵੀ ਮੰਨਣਾ ਹੈ ਕਿ ਸੂਬਾ ਪ੍ਰਧਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਭਾਜਪਾ ਦਾ ਅੰਦਰੂਨੀ ਸੰਕਟ ਹੱਲ ਹੋਣ ਦੀ ਥਾਂ ਹੋਰ ਡੂੰਘਾ ਹੋ ਸਕਦਾ ਹੈ। ਕਾਬਿਲੇਗੌਰ ਹੈ ਕਿ ਅਨਿਲ ਜੋਸ਼ੀ ਸਮੇਤ ਹੋਰ ਕਈ ਆਗੂਆਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ। ਬੀਤੇ ਸਾਲ ਸੰਸਦ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਨੂੰ ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਨੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਹੀ ਨਹੀਂ ਕੀਤਾ ਹੋਇਆ ਹੈ ਸਗੋਂ ਸਿਆਸੀ ਗਤੀਵਿਧੀਆਂ ਕਰਨੀਆਂ ਵੀ ਮੁਸ਼ਕਲ ਹੋਈਆਂ ਪਈਆਂ ਹਨ। ਇਸੇ ਰੋਹ ਦੇ ਚਲਦਿਆਂ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੇ ਮਲੋਟ ’ਚ ਕੱਪੜੇ ਤੱਕ ਪਾੜ ਦਿੱਤੇ ਗਏ ਸਨ। ਇੱਕ ਹੋਰ ਆਗੂ ਹਰਜੀਤ ਸਿੰਘ ਗਰੇਵਾਲ ਦੇ ਖੇਤ ਵਿੱਚ ਲਾਇਆ ਝੋਨਾ ਵੀ ਕਿਸਾਨਾਂ ਨੇ ਪੁੱਟ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਵੱਲੋਂ ਪਿਛਲੇ ਇਕ ਮਹੀਨੇ ਤੋਂ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਪਾਰਟੀ ਆਗੂਆਂ ਦੇ ਵਿਵਹਾਰ ਦੀ ਨਿੰਦਾ ਕੀਤੀ ਜਾ ਰਹੀ ਸੀ। ਉਹ ਕਿਸਾਨਾਂ ਦੀ ਗੱਲ ਸੁਣਨ ਦੀ ਵਕਾਲਤ ਕਰਦੇ ਆ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਪਾਰਟੀ ਦੀ ਕੌਮੀ ਲੀਡਰਸ਼ਿਪ ਜ਼ਮੀਨੀ ਹਾਲਾਤ ਸਮਝਣ ’ਚ ਨਾਕਾਮ ਰਹੀ ਹੈ। ਸ੍ਰੀ ਜੋਸ਼ੀ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਸੀ ਕਿ ਲੋਕ ਭਾਜਪਾ ਆਗੂਆਂ ਨੂੰ ਬਾਹਰ ਨਹੀਂ ਨਿਕਲਣ ਦੇ ਰਹੇ ਅਤੇ ਪਾਰਟੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ। ਭਾਜਪਾ ਦੇ ਇੱਕ ਹੋਰ ਆਗੂ ਕੇ ਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ।

ਜੋਸ਼ੀ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅਸਤੀਫ਼ਾ ਮੰਗਿਆ

ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਸੁਜਾਨਪੁਰ ਅਤੇ ਪਠਾਨਕੋਟ ਦਾ ਦੌਰਾ ਕੀਤਾ। ਉਹ ਸੁਜਾਨਪੁਰ ਵਿੱਚ ਭਾਜਪਾ ਨੂੰ ਅਲਵਿਦਾ ਆਖਣ ਵਾਲੇ ਸਾਬਕਾ ਨਗਰ ਕੌਂਸਲ ਪ੍ਰਧਾਨ ਰਾਜ ਕੁਮਾਰ ਗੁਪਤਾ ਦੇ ਘਰ ਗਏ। ਰਾਜ ਕੁਮਾਰ ਗੁਪਤਾ ਨੇ ਜੋਸ਼ੀ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਅਸ਼ਵਨੀ ਸ਼ਰਮਾ ਨੂੰ ਸੂਬਾ ਪ੍ਰਧਾਨਗੀ ਤੋਂ ਤਿਆਗ ਪੱਤਰ ਦੇਣ ਲਈ ਕਿਹਾ।

ਬਾਅਦ ਵਿੱਚ ਉਹ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਦੇ ਪਠਾਨਕੋਟ ਵਿੱਚ ਸਥਿਤ ਘਰ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਤਰ੍ਹਾਂ ਭਾਜਪਾ ਦੇ ਅਸੰਤੁਸ਼ਟ ਆਗੂਆਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ। ਉਧਰ, ਰਾਜ ਕੁਮਾਰ ਗੁਪਤਾ ਨੇ ਸੁਜਾਨਪੁਰ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਅਨਿਲ ਜੋਸ਼ੀ ਦੇ ਇਸ ਦੌਰੇ ਨੂੰ ਲੈ ਕੇ ਅੱਜ ਸ਼ਹਿਰ ਅੰਦਰ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਰਾਜਸੀ ਮਾਹਿਰਾਂ ਅਨੁਸਾਰ, ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢਣਾ ਭਾਜਪਾ ਨੂੰ ਕਾਫੀ ਮਹਿੰਗਾ ਸਾਬਤ ਹੋ ਸਕਦਾ ਹੈ। ਪਾਰਟੀ ਵਿੱਚੋਂ ਕੱਢਣ ਦੇ ਐਲਾਨ ਮਗਰੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚੋਂ ਪਾਰਟੀ ਦੇ ਕਈ ਆਗੂਆਂ ਦੇ ਭਾਜਪਾ ਨੂੰ ਅਸਤੀਫ਼ੇ ਦੇਣ ਦੀ ਸੰਭਾਵਨਾ ਵਧ ਗਈ ਹੈ। ਅਨਿਲ ਜੋਸ਼ੀ ਨੇ ਸੁਜਾਨਪੁਰ ਵਿੱਚ ਕਿਹਾ ਕਿ ਭਾਜਪਾ ਦੀ ਸੂਬਾਈ ਲੀਡਰਸ਼ਿਪ ਕਿਸਾਨੀ ਮੁੱਦੇ ’ਤੇ ਦਿੱਲੀ ਹਾਈਕਮਾਨ ਨੂੰ ਪੰਜਾਬ ਦੀ ਸਹੀ ਸਥਿਤੀ ਤੋਂ ਜਾਣੂ ਨਹੀਂ ਕਰਵਾ ਸਕੀ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ।

ਇਸ ਕਰਕੇ ਉਨ੍ਹਾਂ ਨੂੰ ਤਿਆਗ ਪੱਤਰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਿਸਾਨਾਂ ਤੋਂ ਬਿਨਾ ਪਾਰਟੀ ਕਿਵੇਂ ਕਾਮਯਾਬ ਹੋ ਸਕੇਗੀ। ਮੌਜੂਦਾ ਨਗਰ ਕੌਂਸਲਰ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਨਗਰ ਕੌਂਸਲ ਦੀ ਚੋਣ ਸਮੇਂ ਭਾਜਪਾ ਵੱਲੋਂ ਜਾਰੀ ਕੀਤਾ ਗਿਆ ਵ੍ਹਿਪ ਜੇਕਰ ਖੋਲ੍ਹਿਆ ਹੁੰਦਾ ਤਾਂ ਉਹ ਅੱਜ ਪ੍ਰਧਾਨ ਹੁੰਦੇ। ਉਧਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਉਹ ਪਿਛਲੇ 3-4 ਦਿਨਾਂ ਤੋਂ ਬਿਮਾਰ ਹਨ ਅਤੇ ਅਨਿਲ ਜੋਸ਼ੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਏ ਸਨ। ਉਨ੍ਹਾਂ ਜੋਸ਼ੀ ਨੂੰ ਪਾਰਟੀ ’ਚੋਂ ਕੱਢਣ ਦੀ ਕਾਰਵਾਈ ਨੂੰ ਮੰਦਭਾਗਾ ਕਿਹਾ। ਉਨ੍ਹਾਂ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

The post ਭਾਜਪਾ ਨੇ ਅਨਿਲ ਜੋਸ਼ੀ ਨੂੰ 6 ਸਾਲ ਲਈ ਪਾਰਟੀ ‘ਚੋ ਕੱਢਿਆ appeared first on TV Punjab | English News Channel.

]]>
https://en.tvpunjab.com/bjp-fired-anil-joshi-fom-the-party-for-6-years/feed/ 0