Punjab Congress clash Archives - TV Punjab | English News Channel https://en.tvpunjab.com/tag/punjab-congress-clash/ Canada News, English Tv,English News, Tv Punjab English, Canada Politics Tue, 28 Sep 2021 09:53:45 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg Punjab Congress clash Archives - TV Punjab | English News Channel https://en.tvpunjab.com/tag/punjab-congress-clash/ 32 32 Navjot Sidhu resigns as Punjab Congress Chief https://en.tvpunjab.com/navjot-sidhu-resigns-as-punjab-congress-chief/ https://en.tvpunjab.com/navjot-sidhu-resigns-as-punjab-congress-chief/#respond Tue, 28 Sep 2021 09:53:45 +0000 https://en.tvpunjab.com/?p=9739 Chandigarh: Punjab Congress chief Navjot Sigh Sidhu on Tuesday announced his resignation from his position. He put up his resignation letter addressed to Congress president Sonia Gandhi on Twitter.

The post Navjot Sidhu resigns as Punjab Congress Chief appeared first on TV Punjab | English News Channel.

]]>
FacebookTwitterWhatsAppCopy Link


Chandigarh: Punjab Congress chief Navjot Sigh Sidhu on Tuesday announced his resignation from his position. He put up his resignation letter addressed to Congress president Sonia Gandhi on Twitter.

The post Navjot Sidhu resigns as Punjab Congress Chief appeared first on TV Punjab | English News Channel.

]]>
https://en.tvpunjab.com/navjot-sidhu-resigns-as-punjab-congress-chief/feed/ 0
ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ https://en.tvpunjab.com/sidhu-tweeted-power-crisis-3433-2/ https://en.tvpunjab.com/sidhu-tweeted-power-crisis-3433-2/#respond Fri, 02 Jul 2021 14:17:00 +0000 https://en.tvpunjab.com/?p=3433 ਚੰਡੀਗੜ੍ਹ-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਇਕ ਤੋਂ ਬਾਅਦ ਇਕ […]

The post ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਇਕ ਤੋਂ ਬਾਅਦ ਇਕ ਨੌਂ ਟਵੀਟ ਕੀਤੇ ਹਨ। ਇਸ ਵਿਚ ਸਿੱਧੂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਨਾਲ ਕੀਤੇ ਗਏ ਸਮਝੌਤਿਆਂ ਬਾਰੇ ਕੋਈ ਫ਼ੈਸਲਾ ਨਾ ਕਰਨ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਬਿਜਲੀ ਦੀ ਲਾਗਤ, ਕਟੌਤੀ, ਬਿਜਲੀ ਖਰੀਦ ਸਮਝੌਤਿਆਂ ਦੀ ਸਚਾਈ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ 24 ਘੰਟੇ ਬਿਜਲੀ ਕਿਵੇਂ ਦੇਈਏ, ਇਸ ਬਾਰੇ ਆਪਣੀ ਗੱਲ ਰੱਖੀ। ਉਨ੍ਹਾਂ ਬਿਜਲੀ ਲਈ ਪੰਜਾਬ ਮਾਡਲ ਪੇਸ਼ ਕਰਦੇ ਹੋਏ ਲਿਖਿਆ ਕਿ ਨਿੱਜੀ ਪਾਵਰ ਪਲਾਂਟਾਂ ਨੂੰ ਗ਼ੈਰ-ਢੁਕਵੀਂ ਤੇ ਜ਼ਿਆਦਾਤਰ ਲਾਭ ਦੇਣ ‘ਤੇ ਖ਼ਰਚ ਕੀਤੇ ਗਏ ਪੈਸਿਆਂ ਦਾ ਇਸਤੇਮਾਲ ਲੋਕ ਭਲਾਈ ਕਾਰਜਾਂ ਉੱਪਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਵਰਤੋਂ ਲਈ ਮੁਫ਼ਤ ਬਿਜਲੀ (Free Electricity) ਲਈ ਸਬਸਿਡੀ ਦੇਣੀ (300 ਯੂਨਿਟ ਤਕ), 24 ਘੰਟੇ ਦੀ ਸਪਲਾਈ ਤੇ ਸਿੱਖਿਆ ਅਤੇ ਸਿਹਤ ਸਬੰਧੀ ਸੇਵਾਵਾਂ ‘ਚ ਨਿਵੇਸ਼ ਕਰਨਾ ਹੀ ਪੰਜਾਬ ਲਈ ਬਿਹਤਰ ਬਿਜਲੀ ਮਾਡਲ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਬਿਜਲੀ ਕਟੌਤੀ ਦੀ ਕੋਈ ਜ਼ਰੂਰਤ ਨਹੀਂ ਹੈ। ਜੇਕਰ ਅਸੀਂ ਸਹੀ ਦਿਸ਼ਾ ਵਿਚ ਕੰਮ ਕਰਦੇ ਹਾਂ ਤਾਂ ਦਫ਼ਤਰ ‘ਚ ਜਾਂ ਏਸੀ ਦੀ ਵਰਤੋਂ ਘਟਾਉਣ ਦੀ ਜ਼ਰੂਰਤ ਨਹੀਂ ਹੈ। ਪੰਜਾਬ 4.54 ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦ ਰਿਹਾ ਹੈ। ਰਾਸ਼ਟਰੀ ਔਸਤ 3.85 ਰੁਪਏ ਪ੍ਰਤੀ ਯੂਨਿਟ ਤੇ ਚੰਡੀਗੜ੍ਹ 3.44 ਰੁਪਏ ਪ੍ਰਤੀ ਯੂਨਿਟ ਰੁਪਏ ਦਾ ਭੁਗਤਾਨ ਕਰ ਰਿਹਾ ਹੈ। ਤਿੰਨ ਨਿੱਜੀ ਤਾਪ ਪਲਾਂਟਾਂ ‘ਤੇ ਅਤਿ-ਨਿਰਭਰਤਾ ਕਾਰਨ ਪੰਜਾਬ ਨੂੰ ਹੋਰਨਾਂ ਸੂਬਿਆਂ ਦੇ ਮੁਕਾਬਲੇ 5-8 ਰੁਪਏ ਪ੍ਰਤੀ ਯੂਨਿਟ ਜ਼ਿਆਦਾ ਭੁਗਤਾਨ ਕਰਨਾ ਪੈਂਦਾ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਦੀ ਪ੍ਰਤੀ ਯੂਨਿਟ ਖਪਤ ਦਾ ਮਾਲੀਆ ਭਾਰਤ ‘ਚ ਸਭ ਤੋਂ ਘੱਟ ਹੈ, ਜੋ ਪੂਰੀ ਬਿਜਲੀ ਖਰੀਦ ਤੇ ਸਪਲਾਈ ਪ੍ਰਣਾਲੀ ਦੇ ਮਾੜੇ-ਪ੍ਰਬੰਧਨ ਕਾਰਨ ਹੈ। ਪੀਐੱਸਪੀਸੀਐੱਲ (PSPCL) ਸਪਲਾਈ ਕੀਤੀ ਗਈ ਹਰੇਕ ਇਕਾਈ ‘ਤੇ 0.18 ਪ੍ਰਤੀ ਯੂਨਿਟ ਵਾਧੂ ਪੈਸੇ ਦਾ ਭੁਗਤਾਨ ਕਰਦਾ ਹੈ। ਇਹ ਉਦੋਂ ਹੈ ਜਦੋਂ ਸੂਬੇ ‘ਚ 900 ਕਰੋੜ ਰੁਪਏ ਤੋਂ ਜ਼ਿਆਦਾ ਦੀ ਸਬਸਿਡੀ ਦਿੱਤੀ ਜਾਂਦੀ ਹੈ। ਵਾਤਾਵਰਨ ਦੇ ਅਨੁਕੂਲ ਹੋਣ ਦੇ ਨਾਲ-ਨਾਲ ਅਕਸ਼ੈ ਊਰਜਾ (Solar Energy) ਸਸਤੀ ਹੁੰਦੀ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਕੇਂਦਰੀ ਵਿੱਤੀ ਯੋਜਨਾਵਾਂ ਦਾ ਲਾਭ ਉਠਾਇਆ ਜਾ ਸਕਦਾ ਹੈ ਪਰ ਸੌਰ ਤੇ ਬਾਇਓਮਾਸ ਊਰਜਾ ਨਾਲ ਪੰਜਾਬ ਦੀ ਸਮਰੱਥਾ ਗ਼ੈਰ-ਉਪਯੋਗੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਸਰਕਾਰ (Badal Government) ਨੇ ਪੰਜਾਬ ‘ਚ 3 ਨਿੱਜੀ ਤਾਪ ਬਿਜਲਈ ਪਲਾਂਟਾਂ ਦੇ ਨਾਲ ਪਾਵਰ ਪਰਚੇਜ਼ ਐਗਰੀਮੈਂਟ (PPA) ‘ਤੇ ਦਸਤਖ਼ਤ ਕੀਤੇ। ਪੰਜਾਬ ਇਨ੍ਹਾਂ ਸਮਝੌਤਿਆਂ ‘ਚ ਦੋਸ਼ਪੂਰਨ ਕਲਾਜ਼ ਕਾਰਨ 2020 ਤਕ ਪਹਿਲਾਂ ਹੀ 5400 ਕਰੋੜ ਰੁਪਏ ਦਾ ਭੁਗਤਾਨ ਕਰ ਚੁੱਕਾ ਹੈ ਤੇ ਅੱਗੇ ਫਿਕਸ ਚਾਰਜ ਦੇ ਰੂਪ ‘ਚ 65,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਵੇਗਾ। ਪੰਜਾਬ ਨੈਸ਼ਨਲ ਗਰਿੱਡ ਤੋਂ ਕਾਫੀ ਸਸਤੀਆਂ ਦਰਾਂ ‘ਚ ਬਿਜਲੀ ਖਰੀਦ ਸਕਦਾ ਹੈ, ਪਰ ਬਾਦਲ ਦੇ ਦਸਤਖ਼ਤ ਵਾਲੇ ਇਹ ਪੀਪੀਏ ਪੰਜਾਬ ਦੇ ਜਨਹਿੱਤ ਖਿਲਾਫ ਕੰਮ ਕਰ ਰਹੇ ਹਨ। ਕਾਨੂੰਨ ਸੁਰੱਖਿਆ ਹੋਣ ਕਾਰਨ ਪੰਜਾਬ ਇਨ੍ਹਾਂ ਪੀਪੀਏ ‘ਤੇ ਮੁੜ ਗੱਲਬਾਤ ਨਹੀਂ ਕਰ ਸਕਦਾ ਪਰ ਪੰਜਾਬ ਵਿਧਾਨ ਸਭਾ ਕਿਸੇ ਵੀ ਸਮੇਂ ਨੈਸ਼ਨਲ ਪਾਵਰ ਐਕਸਚੇਂਜ (National Power Exchange) ‘ਤੇ ਉਪਲਬਧ ਕੀਮਤਾਂ ‘ਤੇ ਬਿਜਲੀ ਖਰੀਦ ਲਾਗਤ ਲਈ ਨਵਾਂ ਕਾਨੂੰਨ ਲਿਆ ਸਕਦੀ ਹੈ। ਕਾਨੂੰਨ ‘ਚ ਸੋਧ ਕਰਨ ਨਾਲ ਇਹ ਸਮਝੌਤੇ ਖ਼ਤਮ ਹੋ ਜਾਣਗੇ।

ਅਰਵਿੰਦ ਕੇਜਰੀਵਾਲ (Arvind Kejriwal) ਦੇ ਪੰਜਾਬ ‘ਚ ਦਿੱਲੀ ਮਾਡਲ ਲਾਗੂ ਕਰਨ ‘ਤੇ ਵੀ ਸਿੱਧੂ ਨੇ ਟਵੀਟ ਕੀਤਾ। ਸਿੱਧੂ ਨੇ ਲਿਖਿਆ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਨੂੰ ਇਕ ਓਰੀਜਨਲ ਪੰਜਾਬ ਮਾਡਲ ਦੀ ਜ਼ਰੂਰਤ ਹੈ, ਕਾਪੀ ਕੀਤੇ ਗਏ ਮਾਡਲ ਦੀ ਨਹੀਂ। ਪੰਜਾਬ 9000 ਕਰੋੜ ਰੁਪਏ ਦੀ ਬਿਜਲੀ ਸਬਸਿਡੀ (Subsidy on Electricity) ਦਿੰਦਾ ਹੈ ਪਰ ਦਿੱਲੀ ਬਿਜਲੀ ਸਬਸਿਡੀ ਦੇ ਰੂਪ ‘ਚ ਸਿਰਫ਼ 1699 ਕਰੋੜ ਦਿੰਦੀ ਹੈ। ਜੇਕਰ ਪੰਜਾਬ ਦਿੱਲੀ ਮਾਡਲ ਦੀ ਨਕਲ ਕਰਦਾ ਹੈ ਤਾਂ ਸਾਨੂੰ ਸਬਸਿਡੀ ਦੇ ਰੂਪ ‘ਚ ਸਿਰਫ਼ 1600-2000 ਕਰੋੜ ਮਿਲਣਗੇ।

The post ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ appeared first on TV Punjab | English News Channel.

]]>
https://en.tvpunjab.com/sidhu-tweeted-power-crisis-3433-2/feed/ 0
ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ https://en.tvpunjab.com/navjot-sidhu-meeting-rahul-gandhi-priyanka-gandhi/ https://en.tvpunjab.com/navjot-sidhu-meeting-rahul-gandhi-priyanka-gandhi/#respond Mon, 28 Jun 2021 16:07:15 +0000 https://en.tvpunjab.com/?p=3008 ਚੰਡੀਗੜ੍ਹ : ਕਾਂਗਰਸ ਦੇ ਕਾਟੋ-ਕਲੇਸ਼ ਕਿਸੇ ਬੰਨੇ-ਕੰਢੇ ਲੱਗਦਾ ਦਿਖਾਈ ਨਹੀਂ ਦੇ ਰਿਹਾ। ਇਸੇ ਕਾਟੋ ਕਲੇਸ਼ ਦੇ ਹੱਲ ਲਈ ਕਾਂਗਰਸ ਹਾਈਕਮਾਂਡ ਪਿਛਲੇ ਦਿਨਾਂ ਤੋਂ ਪੰਜਾਬ ਲੀਡਰਸ਼ਿਪ ਨਾਲ ਮੁਲਾਕਾਤਾਂ ਕਰ ਰਹੀ ਹੈ। ਇਸ ਸਭ ਦਰਮਿਆਨ ਹੁਣ ਖਬਰਾਂ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। 29 ਜੂਨ ਮੰਗਲਵਾਰ ਨੂੰ ਹੋਣ […]

The post ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਕਾਂਗਰਸ ਦੇ ਕਾਟੋ-ਕਲੇਸ਼ ਕਿਸੇ ਬੰਨੇ-ਕੰਢੇ ਲੱਗਦਾ ਦਿਖਾਈ ਨਹੀਂ ਦੇ ਰਿਹਾ। ਇਸੇ ਕਾਟੋ ਕਲੇਸ਼ ਦੇ ਹੱਲ ਲਈ ਕਾਂਗਰਸ ਹਾਈਕਮਾਂਡ ਪਿਛਲੇ ਦਿਨਾਂ ਤੋਂ ਪੰਜਾਬ ਲੀਡਰਸ਼ਿਪ ਨਾਲ ਮੁਲਾਕਾਤਾਂ ਕਰ ਰਹੀ ਹੈ। ਇਸ ਸਭ ਦਰਮਿਆਨ ਹੁਣ ਖਬਰਾਂ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। 29 ਜੂਨ ਮੰਗਲਵਾਰ ਨੂੰ ਹੋਣ ਵਾਲੀ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਕਾਂਗਰਸ ਦਾ ਇਕ ਵੱਡਾ ਵਰਗ ਕਾਂਗਰਸ ਦੇ ਕਾਟੋ-ਕਲੇਸ਼ ਦਾ ਮੁੱਖ ਸੂਤਰਧਾਰ ਨਵਜੋਤ ਸਿੱਧੂ ਨੂੰ ਦੱਸ ਰਿਹਾ ਹੈ। ਦੂਜੇ ਪਾਸੇ ਰਾਹੁਲ ਗਾਂਧੀਨੇ ਪਿਛਲੇ ਦਿਨੀਂ ਪੰਜਾਬ ਦੇ ਦੋ ਦਰਜਨ ਤੋਂ ਜ਼ਿਆਦਾ ਆਗੂਆਂ ਨਾਲ ਮੁਲਾਕਾਤ ਤੇ ਗੱਲਬਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਰਾਹੁਲ ਕਿਸੇ ਆਖ਼ਰੀ ਫ਼ੈਸਲੇ ਤੋਂ ਪਹਿਲਾਂ ਸਿੱਧੂ ਦੇ ਗਿਲੇ-ਸ਼ਿਕਵੇ ਜਾਨਣਾ ਚਾਹੁੰਦੇ ਹਨ।
ਕੋਟਕਪੂਰਾ ਗੋਲ਼ੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਦੀ ਰਿਪੋਰਟ ਨੂੰ ਖ਼ਾਰਜ ਕੀਤੇ ਜਾਣ ਪਿੱਛੋਂ ਤੋਂ ਹੀ ਨਵਜੋਤ ਸਿੱਧੂ ਸੋਸ਼ਲ ਮੀਡੀਏ ‘ਤੇ ਕਾਫ਼ੀ ਸਰਗਰਮ ਸਨ। ਉਹ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕਰ ਰਹੇ ਸਨ। ਸਿੱਧੂ ਦੀ ਬੇਬਾਕੀ ਤੋਂ ਬਾਅਦ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਵੀ ਬੋਲਣ ਲੱਗ ਪਏ ਸਨ ਜਿਸ ਤੋਂ ਬਾਅਦ ਤੋਂ ਹੀ ਕਾਂਗਰਸ ਦਾ ਅੰਦਰੂਨੀ ਕਲੇਸ਼ ਸ਼ੁਰੂ ਹੋ ਗਿਆ ਸੀ। ਇਸ ਤੋਂ ਬਾਅਦ ਪਾਰਟੀ ਹਾਈ ਕਮਾਂਡ ਨੇ ਰਾਜ ਸਭਾ ਵਿਚ ਕਾਂਗਰਸ ਦੇ ਨੇਤਾ ਮੱਲਿਕਾਰੁਜਨ ਖੜਗੇ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਨੇ ਪੰਜਾਬ ਦੇ ਕਰੀਬ 100 ਆਗੂਆਂ, ਵਿਧਾਇਕਾਂ, ਮੰਤਰੀਆਂ, ਲੋਕ ਸਭਾ ਮੈਂਬਰਾਂ ਤੇ ਰਾਜ ਸਭਾ ਮੈਂਬਰਾਂ ਨਾਲ ਗੱਲਬਾਤ ਕੀਤੀ। ਕਮੇਟੀ ਨੇ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੀ ਸੀ।
ਦੂਜੇ ਪਾਸੇ ਇਸ ਰਿਪੋਰਟ ਦੇ ਆਉਣ ਪਿੱਛੋਂ ਰਾਹੁਲ ਗਾਂਧੀ ਲਗਾਤਾਰ ਪੰਜਾਬ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਬੀਤੇ ਸ਼ੁੱਕਰਵਾਰ ਨੂੰ ਵੀ ਰਾਹੁਲ ਗਾਂਧੀ ਨੇ ਇਕ ਦਰਜਨ ਤੋਂ ਜ਼ਿਆਦਾ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਜ਼ਿਆਦਾਤਰ ਨੇਤਾਵਾਂ ਨੇ ਸਿੱਧੂ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ ਅਤੇ ਕਿਹਾ ਜਾ ਰਿਹਾ ਸੀ ਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਬਣਨਾ ਚਾਹੁੰਦੇ ਹਨ। ਪਾਰਟੀ ਹਾਈ ਕਮਾਂਡ ਵੀ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪਣ ਦੇ ਹੱਕ ਵਿਚ ਸੀ ਪਰ ਵੱਡੀ ਗਿਣਤੀ ਵਿਚ ਟਕਸਾਲੀ ਕਾਂਗਰਸੀਆਂ ਦੇ ਨਾ ਮੰਨਣ ਕਾਰਨ ਰਾਹੁਲ ਗਾਂਧੀ ਸਾਹਮਣੇ ਪਰੇਸ਼ਾਨੀ ਖੜ੍ਹੀ ਹੋ ਗਈ । ਮੰਨਿਆ ਜਾ ਰਿਹਾ ਹੈ ਕਿ ਕੱਲ੍ਹ ਹੋਣ ਵਾਲੀ ਮੁਲਾਕਾਤ ਦੌਰਾਨ ਰਾਹੁਲ ਗਾਂਧੀ ਸਾਰੇ ਸਿਆਸੀ ਹਾਲਾਤ ‘ਤੇ ਚਰਚਾ ਕਰ ਸਕਦੇ ਹਨ ਕਿਉਂਕਿ ਪਾਰਟੀ ਸਾਹਮਣੇ ਵੀ ਸਿੱਧੂ ਨੂੰ ਮਰਜ਼ੀ ਮੁਤਾਬਕ ਥਾਂ ‘ਤੇ ਐਡਜਸਟ ਕਰਨਾ ਸਭ ਤੋਂ ਵੱਡੀ ਚੁਣੌਤੀ ਹੋਵੇਗੀ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਵਾਡਰਾ ਨੂੰ ਇਕੱਠਿਆਂ ਮਿਲਣਗੇ ਜਾਂ ਵੱਖ-ਵੱਖ। ਕਿਹਾ ਜਾ ਰਿਹਾ ਹੈ ਕਿ ਰਾਹੁਲ ਪਹਿਲਾਂ ਸਿੱਧੂ ਨਾਲ ਗੱਲ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਤਾਂ ਜੋ ਕਾਂਗਰਸ ਦੇ ਕਾਟੋ-ਕਲੇਸ਼ ਦਾ ਠੋਸ ਹੱਲ ਕੱਿਢਆ ਜਾ ਸਕੇ।

The post ਕਾਂਗਰਸ ਖਾਨਾਜੰਗੀ: ਹੁਣ ਰਾਹੁਲ ਅਤੇ ਪ੍ਰਿਅੰਕਾ ਨੂੰ ਮਿਲਣਗੇ ਨਵਜੋਤ ਸਿੱਧੂ appeared first on TV Punjab | English News Channel.

]]>
https://en.tvpunjab.com/navjot-sidhu-meeting-rahul-gandhi-priyanka-gandhi/feed/ 0
ਆਲੇ ਦੁਆਲੇ ਗਲਤ ਸਲਾਹਕਾਰ ਫੈਸਲੇ ਕਰਵਾ ਰਹੇ ਹਨ, ਸੁਨੀਲ ਜਾਖੜ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ https://en.tvpunjab.com/sunil-jakhads-statement-on-captain-amrinder-singh/ https://en.tvpunjab.com/sunil-jakhads-statement-on-captain-amrinder-singh/#respond Wed, 23 Jun 2021 08:44:08 +0000 https://en.tvpunjab.com/?p=2473 ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਐਮ ਪੀ ਪ੍ਰਤਾਪ ਸਿੰਘ ਬਾਜਵਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਵਾਪਸ ਪਰਤ ਆਏ ਹਨ। ਜਾਖੜ ਨੇ ਮੀਡੀਆ ਨੂੰ ਦੱਸਿਆ ਕਿ ਰਾਹੁਲ ਗਾਂਧੀ ਇਕੱਲੇ ਇੱਕਲੇ ਆਗੂ ਨੂੰ ਮਿਲ ਰਹੇ ਹਨ ਅਤੇ ਪੰਜਾਬ ਕਾਂਗਰਸ ਬਾਰੇ ਜਲਦੀ ਹੀ ਹਾਈ ਕਮਾਂਡ ਕੋਈ ਫੈਸਲਾ ਲਵੇਗੀ। ਸਵਾਲਾਂ ਦੇ ਜਵਾਬ ਦਿੰਦਿਆਂ ਜਾਖੜ ਨੇ […]

The post ਆਲੇ ਦੁਆਲੇ ਗਲਤ ਸਲਾਹਕਾਰ ਫੈਸਲੇ ਕਰਵਾ ਰਹੇ ਹਨ, ਸੁਨੀਲ ਜਾਖੜ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ appeared first on TV Punjab | English News Channel.

]]>
FacebookTwitterWhatsAppCopy Link

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਐਮ ਪੀ ਪ੍ਰਤਾਪ ਸਿੰਘ ਬਾਜਵਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਵਾਪਸ ਪਰਤ ਆਏ ਹਨ।
ਜਾਖੜ ਨੇ ਮੀਡੀਆ ਨੂੰ ਦੱਸਿਆ ਕਿ ਰਾਹੁਲ ਗਾਂਧੀ ਇਕੱਲੇ ਇੱਕਲੇ ਆਗੂ ਨੂੰ ਮਿਲ ਰਹੇ ਹਨ ਅਤੇ ਪੰਜਾਬ ਕਾਂਗਰਸ ਬਾਰੇ ਜਲਦੀ ਹੀ ਹਾਈ ਕਮਾਂਡ ਕੋਈ ਫੈਸਲਾ ਲਵੇਗੀ।
ਸਵਾਲਾਂ ਦੇ ਜਵਾਬ ਦਿੰਦਿਆਂ ਜਾਖੜ ਨੇ ਮੁੜ ਦੁਹਰਾਇਆ ਕਿ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣਾ ਗਲਤ ਹੈ ਤੇ ਕਿਹਾ ਕਿ ਜੋ ਗਲਤ ਹੈ, ਉਸਨੂੰ ਸਹੀ ਨਹੀਂ ਕਿਹਾ ਜਾ ਸਕਦਾ।
ਜਾਖੜ ਨੇ ਅਮਰਿੰਦਰ ਸਿੰਘ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਉਹਨਾਂ ਦੇ ਆਲੇ ਦੁਆਲੇ ਦੇ ਗਲਤ ਸਲਾਹਕਾਰ ਅਜਿਹੇ ਫੈਸਲੇ ਕਰਵਾ ਰਹੇ ਹਨ ਅਤੇ ਉਹ ਮੁੱਖ ਮੰਤਰੀ ਦਫਤਰ ਨੂੰ ਕਸੂਤੇ ਹਾਲਾਤ ਵਿਚ ਫਸਾ ਰਹੇ ਹਨ। ਉਹਨਾਂ ਕਿਹਾ ਕਿ ਇਹ ਗਲਤ ਲੋਕ ਪਿਛਲੇ ਕੁਝ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਢੁਕ ਗਏ ਹਨ ਤੇ ਇਹਨਾਂ ਕਰ ਕੇ ਗਲਤ ਫੈਸਲੇ ਹੋ ਰਹੇ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਬਦਲਣ ਬਾਰੇ ਜਾਖੜ ਨੇ ਕਿਹਾ ਕਿ ਰੋਜ਼ਾਨਾ ਮੀਡੀਆ ਲਿਖ ਰਿਹਾ ਹੈ ਤੇ ਦੱਸ ਰਿਹਾ ਹੈ ਕਿ ਪ੍ਰਧਾਨ ਬਦਲ ਰਿਹਾ ਹੈ। ਉਹਨਾਂ ਕਿਹਾ ਪ੍ਰਧਾਨ ਬਦਲਣ ਲਈ ਮੇਰੀ ਸਲਾਹ ਲੈਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਇਸ ਵੇਲੇ ਸਭ ਤੋਂ ਵੱਡਾ ਮਸਲਾ 2022 ਦੀਆਂ ਚੋਣਾਂ ਇਕਜੁੱਟ ਹੋ ਕੇ ਲੜਨਾ ਤੇ ਜਿੱਤਣਾ ਹੈ।
ਨਵਜੋਤ ਸਿੰਘ ਸਿੱਧੂ ਬਾਰੇ ਜਾਖੜ ਨੇ ਕਿਹਾ ਕਿ ਜੇਕਰ ਉਹਨਾਂ ਕੋਈ ਗੱਲ ਕਰਨੀ ਹੈ ਤਾਂ ਫਿਰ ਉਹ ਰਾਹੁਲ ਗਾਂਧੀ ਕੋਲ ਆ ਕੇ ਕਰ ਸਕਦੇ ਹਨ।

The post ਆਲੇ ਦੁਆਲੇ ਗਲਤ ਸਲਾਹਕਾਰ ਫੈਸਲੇ ਕਰਵਾ ਰਹੇ ਹਨ, ਸੁਨੀਲ ਜਾਖੜ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡਾ ਬਿਆਨ appeared first on TV Punjab | English News Channel.

]]>
https://en.tvpunjab.com/sunil-jakhads-statement-on-captain-amrinder-singh/feed/ 0
ਪੰਜਾਬ ਕਾਂਗਰਸ ਕਲੇਸ਼ : ਖੜਗੇ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ https://en.tvpunjab.com/panjab-congress-clash-kharge-report-1654-2/ https://en.tvpunjab.com/panjab-congress-clash-kharge-report-1654-2/#respond Thu, 10 Jun 2021 10:27:31 +0000 https://en.tvpunjab.com/?p=1654 ਟੀਵੀ ਪੰਜਾਬ ਬਿਊਰੋ– ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ […]

The post ਪੰਜਾਬ ਕਾਂਗਰਸ ਕਲੇਸ਼ : ਖੜਗੇ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ– ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ, ਇਸੇ ਕਰਕੇ ਹਾਈ ਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖਗੜੇ, ਹਰੀਸ਼ ਰਾਵਤ ਤੇ ਜੀਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੇ ਅੱਜ ਸ੍ਰੀਮਤੀ ਗਾਂਧੀ ਨੂੰ ਸੌਂਪ ਦਿੱਤੀ ਗਈ ਹੈ। 

ਕਿਹਾ ਜਾ ਰਿਹਾ ਹੈ ਕਿ ਪਰਦੇ ਦੇ ਪਿੱਛੇ ਰਾਹੁਲ ਗਾਂਧੀ ਵੀ ਪੰਜਾਬ ’ਚ ਘਮਾਸਾਨ ਨੂੰ ਸ਼ਾਂਤ ਕਰਨ ਲਈ ਕਾਫ਼ੀ ਸਰਗਰਮ ਹਨ। ਉਨ੍ਹਾਂ ਨੇ ਪੰਜਾਬ ਦੇ ਕਈ ਆਗੂਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਆਗੂਆਂ ਨੂੰ ਵਿਰੋਧ ਦੀ ਚੰਗਿਆੜੀ ਨੂੰ ਹਵਾ ਦੇਣ ਦੀ ਥਾਂ 2022 ਦੀਆਂ ਵਿਧਾਨ ਸਭਾ ਚੋਣਾਂ ’ਤੇ ਧਿਆਨ ਕੇਂਦਰਿਤ ਕਰਨ ਦੀ ਗੱਲ ਕਹੀ ਹੈ। 
ਕਿਹਾ ਜਾ ਰਿਹਾ ਹੈ ਕਿ ਤਿੰਨੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਅਦ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਲੋਕ ਸਭਾ ਦੇ ਵਧੇਰੇ ਚੁਣੇ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹਨ। ਇਸ ਨਾਲ ਇਹ ਵੀ ਪਤਾ ਲਗਦਾ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੇ 3 ਮੈਂਬਰੀ ਕਮੇਟੀ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਖੁੱਲ ਕੇ ਸਮਰਥਨ ਕੀਤਾ ਸੀ ਅਤੇ ਕੇਂਦਰੀ ਲੀਡਰਸ਼ਿਪ ਨੂੰ ਸੂਚਿਤ ਕੀਤਾ ਸੀ ਕਿ ਕਾਂਗਰਸ ਨੂੰ ਦੋਬਾਰਾ ਸਿਰਫ ਕੈਪਟਨ ਅਮਰਿਦੰਰ ਸਿੰਘ ਹੀ ਜਿਤਾ ਸਕਦੇ ਹਨ।

The post ਪੰਜਾਬ ਕਾਂਗਰਸ ਕਲੇਸ਼ : ਖੜਗੇ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ appeared first on TV Punjab | English News Channel.

]]>
https://en.tvpunjab.com/panjab-congress-clash-kharge-report-1654-2/feed/ 0
ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ https://en.tvpunjab.com/congress-high-command-navjot-sidhu-expressions/ https://en.tvpunjab.com/congress-high-command-navjot-sidhu-expressions/#respond Tue, 01 Jun 2021 10:31:09 +0000 https://en.tvpunjab.com/?p=1167 ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ […]

The post ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਨੂੰ ਖ਼ਤਮ ਕਰਨ ਲਈ ਹਾਈਕਮਾਨ ਵਲੋਂ ਬਣਾਈ ਗਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਅੱਜ ਮੀਡੀਆ ਸਾਹਮਣੇ ਆਪਣਾ ਪੱਖ ਰੱਖਿਆ। ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਨਵਜੋਤ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਮੇਟੀ ਵਲੋਂ ਜੋ ਕੁੱਝ ਵੀ ਉਨ੍ਹਾਂ ਤੋਂ ਪੁੱਛਿਆ, ਉਨ੍ਹਾਂ ਪੂਰੀ ਦਲੇਰੀ ਨਾਲ ਉਨ੍ਹਾਂ ਦਾ ਜਵਾਬ ਦਿੱਤਾ।

ਸਿੱਧੂ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਕਿ ਜੋ ਮੇਰਾ ਸਟੈਂਡ ’ਤੇ ਮੈਂ ਉਸ ’ਤੇ ਕਾਇਮ ਹਾਂ। ਸਿੱਧੂ ਨੇ ਕਿਹਾ ਕਿ ਜ਼ਮੀਨ ਪਾੜ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਾਹਰ ਆ ਰਹੀ ਹੈ ਅਤੇ ਇਸੇ ਆਵਾਜ਼ ਨੂੰ ਉਹ ਹਾਈਕਮਾਨ ਤਕ ਪਹੁੰਚਾਉਣ ਲਈ ਅੱਜ ਇਥੇ ਆਏ ਹਨ। ਜੋ ਸੱਚ ਹੈ ਮੈਂ ਉਸ ਨੂੰ ਕਮੇਟੀ ਸਾਹਮਣੇ ਪ੍ਰਕਾਸ਼ਤ ਕਰਕੇ ਆਇਆ ਹਾਂ। ਸਿੱਧੂ ਨੇ ਕਿਹਾ ਕਿ ਸੱਚ ਪਿਸਦਾ ਜ਼ਰੂਰ ਹੁੰਦਾ ਹੈ ਪਰ ਕਦੇ ਹਾਰਦਾ ਨਹੀਂ ਹੈ।

ਸਿੱਧੂ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਸੱਚ ਅਤੇ ਹੱਕ ਦੀ ਆਵਾਜ਼ ਹਾਈਕਮਾਨ ਸਾਹਮਣੇ ਬੁਲੰਦ ਤਰੀਕੇ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਹਿੱਸੇਦਾਰ ਬਣਾਉਣਾ ਹੈ ਅਤੇ ਹਰ ਪੰਜਾਬ ਵਿਰੋਧੀ ਤਾਕਤ ਨੂੰ ਹਰਾਉਣਾ ਹੈ। ਅਖੀਰ ਵਿਚ ਸਿੱਧੂ ਨੇ ਕਿਹਾ ਕਿ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।

The post ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਵੀ ਸਿੱਧੂ ਉਹੀ ਤੇਵਰ, ਦੇਖੋ ਕੀ ਬੋਲੇ appeared first on TV Punjab | English News Channel.

]]>
https://en.tvpunjab.com/congress-high-command-navjot-sidhu-expressions/feed/ 0