punjabgovt. Archives - TV Punjab | English News Channel https://en.tvpunjab.com/tag/punjabgovt/ Canada News, English Tv,English News, Tv Punjab English, Canada Politics Sat, 10 Jul 2021 11:13:29 +0000 en-US hourly 1 https://wordpress.org/?v=6.5.3 https://en.tvpunjab.com/wp-content/uploads/2022/03/cropped-favicon-icon-32x32.jpg punjabgovt. Archives - TV Punjab | English News Channel https://en.tvpunjab.com/tag/punjabgovt/ 32 32 ਬਿਜਲੀ ਕੱਟਾਂ ਤੋਂ ਤੰਗ ਸਨਅਤਕਾਰਾਂ ਨੇ ਕੈਪਟਨ ਦਾ ਪੁਤਲਾ ਫੂਕਿਆ https://en.tvpunjab.com/disturbed-with-power-cuts-industrialists-burnt-statue-of-captain-amarinder-singh/ https://en.tvpunjab.com/disturbed-with-power-cuts-industrialists-burnt-statue-of-captain-amarinder-singh/#respond Sat, 10 Jul 2021 11:13:29 +0000 https://en.tvpunjab.com/?p=4223 ਲੁਧਿਆਣਾ ਵਿੱਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਤੋਂ ਤੰਗ ਹੋ ਕੇ ਅੱਜ ਲੁਧਿਆਣਾ ਦੇ ਸਨਅਤਕਾਰਾਂ ਨੇ ਇਕਜੁੱਟ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਤੇ ਜੰਮ ਕੇ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਸਰਕਾਰ ਅੱਜ ਪੰਜਾਬ ਦੇ ਵਿੱਚ ਇੰਡਸਟਰੀ ਨੂੰ ਪੂਰੀ ਬਿਜਲੀ ਦੇਣ ‘ਚ ਅਸਮਰੱਥ ਹੈ। […]

The post ਬਿਜਲੀ ਕੱਟਾਂ ਤੋਂ ਤੰਗ ਸਨਅਤਕਾਰਾਂ ਨੇ ਕੈਪਟਨ ਦਾ ਪੁਤਲਾ ਫੂਕਿਆ appeared first on TV Punjab | English News Channel.

]]>
FacebookTwitterWhatsAppCopy Link


ਲੁਧਿਆਣਾ ਵਿੱਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਤੋਂ ਤੰਗ ਹੋ ਕੇ ਅੱਜ ਲੁਧਿਆਣਾ ਦੇ ਸਨਅਤਕਾਰਾਂ ਨੇ ਇਕਜੁੱਟ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਤੇ ਜੰਮ ਕੇ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਸਰਕਾਰ ਅੱਜ ਪੰਜਾਬ ਦੇ ਵਿੱਚ ਇੰਡਸਟਰੀ ਨੂੰ ਪੂਰੀ ਬਿਜਲੀ ਦੇਣ ‘ਚ ਅਸਮਰੱਥ ਹੈ। ਉਨ੍ਹਾਂ ਨੇ ਕਿਹਾ ਕਿ ਚਾਰ ਦਿਨ ਦੇ ਕੱਟ ਤੋਂ ਬਾਅਦ ਜੇਕਰ ਹੁਣ ਸਰਕਾਰ ਨੇ ਇੰਡਸਟਰੀ ਦਾ ਕੱਟ ਲਾਇਆ ਤਾਂ ਸਾਰੇ ਲੁਧਿਆਣਾ ਦੇ ਸਨਅਤਕਾਰ ਸੜਕਾਂ ਤੇ ਉਤਰ ਕੇ ਸਰਕਾਰ ਦੀ ਖ਼ਿਲਾਫ਼ਤ ਕਰਨਗੇ।

ਲੁਧਿਆਣਾ ਦੇ ਸਨਅਤਕਾਰ ਬਾਤਿਸ਼ ਜਿੰਦਲ ਅਤੇ ਨਰਿੰਦਰ ਭੰਵਰਾ ਵੱਲੋਂ ਕਿਹਾ ਗਿਆ ਕਿ ਅੱਜ ਇੰਡਸਟਰੀ ਦੀ ਇਸ ਹਾਲਤ ਲਈ ਪੰਜਾਬ ਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਉਹ ਅਫ਼ਸਰ ਜ਼ਿੰਮੇਵਾਰ ਹਨ ਜੋ ਆਪਣੇ ਕੰਮਾਂ ਤੋਂ ਭੱਜ ਰਹੇ ਨੇ। ਉਨ੍ਹਾਂ ਕਿਹਾ ਕਿ ਜਦੋਂ ਪਤਾ ਸੀ ਕਿ ਜੂਨ-ਜੁਲਾਈ ਵਿੱਚ ਜਾ ਕੇ ਬਿਜਲੀ ਦੀ ਕਿੱਲਤ ਆਵੇਗੀ ਤਾਂ ਸਰਕਾਰ ਨੇ ਪਹਿਲਾਂ ਬੰਦੋਬਸਤ ਕਿਉਂ ਨਹੀਂ ਕੀਤੇ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਇਸ ਕਰਕੇ ਬੰਦ ਕਰ ਦਿੱਤਾ ਕਿ ਬਿਜਲੀ ਪੂਰੀ ਹੈ ਪਰ ਅੱਜ ਬਿਜਲੀ ਦੀ ਕਿੱਲਤ ਹੋ ਰਹੀ ਹੈ। ਸਨਅਤਕਾਰਾਂ ਨੇ ਕਿਹਾ ਕਿ ਇਸ ਲਈ ਪੂਰੀ ਤਰ੍ਹਾਂ ਸਰਕਾਰ ਜ਼ਿੰਮੇਵਾਰ ਹੈ ਅਤੇ ਇੰਡਸਟਰੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਸਨਅਤਕਾਰ ਸਰਕਾਰ ਦੇ ਕਮਾਊ ਪੁੱਤ ਹਨ ਅਤੇ ਅੱਜ ਕਮਾਊ ਪੁੱਤ ਹੀ ਸੜਕਾਂ ਤੇ ਉਤਰ ਕੇ ਸਰਕਾਰ ਦੇ ਪੁਤਲੇ ਫੂਕ ਰਹੇ ਹਨ।

The post ਬਿਜਲੀ ਕੱਟਾਂ ਤੋਂ ਤੰਗ ਸਨਅਤਕਾਰਾਂ ਨੇ ਕੈਪਟਨ ਦਾ ਪੁਤਲਾ ਫੂਕਿਆ appeared first on TV Punjab | English News Channel.

]]>
https://en.tvpunjab.com/disturbed-with-power-cuts-industrialists-burnt-statue-of-captain-amarinder-singh/feed/ 0