Punjabi tv Archives - TV Punjab | English News Channel https://en.tvpunjab.com/tag/punjabi-tv/ Canada News, English Tv,English News, Tv Punjab English, Canada Politics Wed, 28 Jul 2021 16:17:33 +0000 en-US hourly 1 https://wordpress.org/?v=6.5.2 https://en.tvpunjab.com/wp-content/uploads/2022/03/cropped-favicon-icon-32x32.jpg Punjabi tv Archives - TV Punjab | English News Channel https://en.tvpunjab.com/tag/punjabi-tv/ 32 32 ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ https://en.tvpunjab.com/rape-gave-birth-a-child-at-the-police-station/ https://en.tvpunjab.com/rape-gave-birth-a-child-at-the-police-station/#respond Wed, 28 Jul 2021 16:14:36 +0000 https://en.tvpunjab.com/?p=6374 ਛਿੰਦਵਾੜਾ – ਜਬਰ ਜਨਾਹ ਦੀ ਸ਼ਿਕਾਇਤ ਕਰਨ ਥਾਣੇ ਆਈ ਨਾਬਾਲਿਗ਼ਾ ਨੇ ਅੱਜ ਜ਼ਿਲ੍ਹੇ ਦੇ ਕੁੰਡੀਪੁਰਾ ਥਾਣੇ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਨਾਬਾਲਿਗ਼ਾ ਨੂੰ ਜਣੇਪਾ ਪੀੜਾ ਹੋਣ ’ਤੇ ਥਾਣਾ ਇੰਚਾਰਜ ਪੂਰਵਾ ਚੌਰਸੀਆ, ਇਕ ਮਹਿਲਾ ਪੁਲਿਸ ਮੁਲਾਜ਼ਮ ਤੇ ਹੋਰ ਔਰਤਾਂ ਨੇ ਥਾਣੇ ਵਿਚ ਹੀ ਜਣੇਪਾ ਕਰਵਾ ਦਿੱਤਾ । ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਦੋਸ਼ੀ […]

The post ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ appeared first on TV Punjab | English News Channel.

]]>
FacebookTwitterWhatsAppCopy Link


ਛਿੰਦਵਾੜਾ – ਜਬਰ ਜਨਾਹ ਦੀ ਸ਼ਿਕਾਇਤ ਕਰਨ ਥਾਣੇ ਆਈ ਨਾਬਾਲਿਗ਼ਾ ਨੇ ਅੱਜ ਜ਼ਿਲ੍ਹੇ ਦੇ ਕੁੰਡੀਪੁਰਾ ਥਾਣੇ ਵਿਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਨਾਬਾਲਿਗ਼ਾ ਨੂੰ ਜਣੇਪਾ ਪੀੜਾ ਹੋਣ ’ਤੇ ਥਾਣਾ ਇੰਚਾਰਜ ਪੂਰਵਾ ਚੌਰਸੀਆ, ਇਕ ਮਹਿਲਾ ਪੁਲਿਸ ਮੁਲਾਜ਼ਮ ਤੇ ਹੋਰ ਔਰਤਾਂ ਨੇ ਥਾਣੇ ਵਿਚ ਹੀ ਜਣੇਪਾ ਕਰਵਾ ਦਿੱਤਾ । ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਦੋਸ਼ੀ ਨੌਜਵਾਨ ਆਕਾਸ਼ ਯੁਵਨਾਤੀ ਖ਼ਿਲਾਫ਼ ਜਬਰ ਜਨਾਹ ਤੇ ਪਾਕਸੋ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

The post ਜਬਰ ਜਨਾਹ ਦੀ ਸ਼ਿਕਾਇਤ ਲੈ ਕੇ ਆਈ ਨਾਬਾਲਿਗ਼ਾ ਨੇ ਥਾਣੇ ’ਚ ਦਿੱਤਾ ਬੱਚੇ ਨੂੰ ਜਨਮ appeared first on TV Punjab | English News Channel.

]]>
https://en.tvpunjab.com/rape-gave-birth-a-child-at-the-police-station/feed/ 0
ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ https://en.tvpunjab.com/captain-ordered-cancelled-unilateral-power-agreements6371-2/ https://en.tvpunjab.com/captain-ordered-cancelled-unilateral-power-agreements6371-2/#respond Wed, 28 Jul 2021 15:46:08 +0000 https://en.tvpunjab.com/?p=6371 ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (pspcl) ਨੂੰ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੰਪਨੀਆਂ ਦੀ ਗੱਲ ਕੀਤੀ ਹੈ ਜਿਹੜੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ […]

The post ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (pspcl) ਨੂੰ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਕੰਪਨੀਆਂ ਦੀ ਗੱਲ ਕੀਤੀ ਹੈ ਜਿਹੜੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ । 

ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸਭ ਤੋਂ ਵੱਡੇ ਨਿੱਜੀ ਥਰਮਲ ਪਲਾਂਟਾਂ ਵਿੱਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਬਿਜਲੀ ਦੇਣ ਵਿਚ ਅਸਫਲਤ ਰਿਹਾ। ਇਸਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਕੰਪਨੀ ਦੇ ਹੱਕ ਵਿੱਚ ਜਾਂਦਾ ਹੈ।
ਉਨ੍ਹਾਂ ਬਿਜਲੀ ਵਿਭਾਗ ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁੱਢਲੇ ਤੌਰ ‘ਤੇ ਸੂਬੇ ਦੀ ਖਾਸ ਕਰਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ। ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖਰੀਦ ਸਮਝੌਤੇ ਅਤੇ ਸੋਲਰ/ਬਾਇਓਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲੱਗਭੱਗ 13800 ਮੈਗਾਵਾਟ ਕਰਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾ ਸਕੇ। ਜਦਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਬਿਜਲੀ ਪੈਦਾ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚੱਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ ਇਕ ਯੂਨਿਟ ਚੱਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ।

ਇਹ ਸਭ ਦੇਖਦੇ ਹੋਏ ਬਿਜਲੀ ਵਿਭਾਗ ਨੇ ਪਹਿਲਾਂ ਹੀ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਜੁਰਮਾਨਾ ਲਗਾ ਕੇ ਨੋਟਿਸ ਜਾਰੀ ਕਰ ਦਿੱਤਾ ਹੈ ਪਰ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏ.) ਇਕਪਾਸੜ ਹਨ, ਇਸ ਲਈ ਲਗਾਇਆ ਗਿਆ ਜੁਰਮਾਨਾ ਥਰਮਲ ਪਲਾਂਟਾਂ ਵਿੱਚ ਖਰਾਬੀ ਹੋਣ ਕਰਕੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਥੋੜ੍ਹਾ ਹੈ। ਇਸ ਤੋਂ ਇਲਾਵਾ ਬਿਜਲੀ ਖਰੀਦ ਸਮਝੌਤਿਆਂ ਦੀਆਂ ਸ਼ਰਤਾਂ ਅਨੁਸਾਰ, ਮੌਜੂਦਾ ਸਮੇਂ ਆਈ.ਪੀ.ਪੀਜ਼ ਨੂੰ ਗਰਮੀਆਂ/ਝੋਨੇ ਦੇ ਸਮੇਂ ਦੌਰਾਨ ਬਿਜਲੀ ਸਪਲਾਈ ਕਰਨਾ ਲਾਜ਼ਮੀ ਨਹੀਂ ਹੈ। ਇਸ ਲਈ, ਪੀ.ਪੀ.ਏ. ਵਿਚਲੀਆਂ ਕਮੀਆਂ ਦਾ ਫਾਇਦਾ ਉਠਾਉਂਦੇ ਹੋਏ, ਆਈ.ਪੀ.ਪੀਜ਼ ਘੱਟ ਖਪਤ ਵਾਲੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਕਰਕੇ ਪੀ.ਐਸ.ਪੀ.ਸੀ.ਐਲ. ਤੋਂ ਪੂਰੇ ਤੈਅ ਚਾਰਜਿਜ ਵਸੂਲ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਕਾਰਨ ਪਏ ਘਾਟੇ ਨੂੰ ਪੂਰਨ ਲਈ ਬਿਜਲੀ ਵਿਭਾਗ ਨੂੰ ਮੌਜੂਦਾ ਸੀਜ਼ਨ ਵਿੱਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖਰੀਦਣੀ ਪਈ। ਵਿਭਾਗ ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖਰਚ ਕਰਕੇ 271 ਕਰੋੜ ਯੂਨਿਟ ਬਿਜਲੀ ਦੀ ਖਰੀਦ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੀ ਰਾਖੀ ਲਈ ਸੂਬੇ ਨੂੰ ਕੇਂਦਰੀ ਸੈਕਟਰ ਦੇ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਤੋਂ ਬਿਜਲੀ ਦੀ ਪੂਰੀ ਵਰਤੋਂ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਬਿਜਲੀ ਸਬੰਧੀ ਵੱਧ ਰਹੀ ਲੋੜ ਨੂੰ ਪੂਰਾ ਕਰਨ ਲਈ ਸੂਬੇ ਨੂੰ ਬਿਜਲੀ ਦੀ ਵੱਧ ਸਪਲਾਈ ਵਾਲੇ ਉਦਯੋਗਾਂ ‘ਤੇ 1 ਜੁਲਾਈ ਤੋਂ 11 ਜੁਲਾਈ ਤੱਕ ਬਿਜਲੀ ਰੈਗੂਲੇਟਰੀ ਉਪਾਅ ਵੀ ਲਾਗੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਖਪਤਕਾਰਾਂ ਨੂੰ ਪ੍ਰੇਸ਼ਾਨੀ ਹੋਈ, ਬਲਕਿ ਪਹਿਲਾਂ ਹੀ ਵਿੱਤੀ ਸੰਕਟ ਵਿੱਚ ਘਿਰੇ ਬਿਜਲੀ ਵਿਭਾਗ ‘ਤੇ ਵਿੱਤੀ ਬੋਝ ਹੋਰ ਵੀ ਵਧ ਗਿਆ ਹੈ ।

The post ਵੱਡੀ ਖਬਰ : ਕੈਪਟਨ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਬਿਜਲੀ ਸਮਝੌਤੇ ਰੱਦ ਕਰਨ ਜਾਂ ਮੁੜ ਘੋਖਣ ਦੇ ਦਿੱਤੇ ਹੁਕਮ appeared first on TV Punjab | English News Channel.

]]>
https://en.tvpunjab.com/captain-ordered-cancelled-unilateral-power-agreements6371-2/feed/ 0
ਅਕਾਲੀ ਦਲ ਦਾ ਨਵਾਂ ਸਿਆਸੀ ਪੈਂਤੜਾ : ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਡਟਿਆ https://en.tvpunjab.com/new-strategy-akali-dal-struggle-to-unite-regional-parties/ https://en.tvpunjab.com/new-strategy-akali-dal-struggle-to-unite-regional-parties/#respond Wed, 28 Jul 2021 07:48:48 +0000 https://en.tvpunjab.com/?p=6266 ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਹੁਣ ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਮੈਦਾਨ ਵਿੱਚ ਡਟ ਗਿਆ ਹੈ। ਮੀਡੀਆ ਨੂੰ ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਤੀ। ਜਾਣਕਾਰੀ ਮੁਤਾਬਕ ਪਾਰਟੀ ਨੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ […]

The post ਅਕਾਲੀ ਦਲ ਦਾ ਨਵਾਂ ਸਿਆਸੀ ਪੈਂਤੜਾ : ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਡਟਿਆ appeared first on TV Punjab | English News Channel.

]]>
FacebookTwitterWhatsAppCopy Link


ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਹੁਣ ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਮੈਦਾਨ ਵਿੱਚ ਡਟ ਗਿਆ ਹੈ। ਮੀਡੀਆ ਨੂੰ ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਤੀ। ਜਾਣਕਾਰੀ ਮੁਤਾਬਕ ਪਾਰਟੀ ਨੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਆਦਿ ਨੂੰ ਦੇਸ਼ ਦੀਆਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਲਿਆਉਣ ਦਾ ਕੰਮ ਸੌਂਪਿਆ ਹੈ।

ਇਸ ਕਾਰਜ ਨੂੰ ਅੰਜਾਮ ਦਿੰਦਿਆਂ ਕਮੇਟੀ ਨੇ ਹੁਣ ਤੱਕ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ, ਐਨਸੀਪੀ ਦੇ ਸ਼ਰਦ ਪਵਾਰ, ਡੀਐਮਕੇ ਮੁਖੀ ਐਮ ਕੇ ਸਟਾਲਿਨ, ਟੀਡੀਪੀ ਦੇ ਚੰਦਰਬਾਬੂ ਨਾਇਡੂ ਅਤੇ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਜਲਦ ਹੀ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਵਿਚ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨਾਲ ਵੀ ਸੰਪਰਕ ਕਰੇਗੀ। ਚੌਟਾਲਾ ਪਰਿਵਾਰ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਰਿਸ਼ਤਾ ਹੈ।

ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਇਥੇ ਖੱਬੀਆਂ ਪਾਰਟੀਆਂ ਨੂੰ ਵੀ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੁਖਬੀਰ ਬਾਦਲ ਰਾਸ਼ਟਰੀ ਪੱਧਰ ‘ਤੇ ਵੱਡਾ ਗੱਠਜੋੜ ਬਣਾਉਣਾ ਚਾਹੁੰਦੇ ਹਨ, ਜੋ ਕਿ 2024 ਵਿਚ ਭਾਜਪਾ ਨੂੰ ਸਖਤ ਟੱਕਰ ਦੇ ਸਕਦਾ ਹੈ।

ਖੇਤਰੀ ਪਾਰਟੀਆਂ ਨੂੰ ਕਿਉਂ ਇਕਜੁੱਟ ਕਰ ਰਿਹਾ ਹੈ ਅਕਾਲੀ ਦਲ ?

ਖੇਤਰੀ ਪਾਰਟੀਆਂ ਨੂੰ ਇਕੱਠੇ ਕਰਨ ਸਬੰਧੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਹੁਣ ਭਾਜਪਾ ਨਾਲ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਖੇਤਰੀ ਪਾਰਟੀਆਂ ਦਾ ਫਰੰਟ ਆਪਣੀ ਜਗ੍ਹਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਮੁੜ ਪਰਿਭਾਸ਼ਤ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਹੌਲੀ ਹੌਲੀ ਰਾਜਾਂ ਦੇ ਅਧਿਕਾਰ ਖੋਹ ਰਹੀ ਹੈ, ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰੀਆਂ ਖੇਤਰੀ ਪਾਰਟੀਆਂ ਮਿਲ ਕੇ ਇਕ ਵੱਡਾ ਮੋਰਚਾ ਬਣਾਉਣ, ਜੋ ਇਸ ਨੂੰ 2024 ਵਿਚ ਆਪਣੀ ਸਰਕਾਰ ਬਣਾ ਕੇ ਠੀਕ ਕਰੇਗੀ।

ਟੀਵੀ ਪੰਜਾਬ ਬਿਊਰੋ

The post ਅਕਾਲੀ ਦਲ ਦਾ ਨਵਾਂ ਸਿਆਸੀ ਪੈਂਤੜਾ : ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਡਟਿਆ appeared first on TV Punjab | English News Channel.

]]>
https://en.tvpunjab.com/new-strategy-akali-dal-struggle-to-unite-regional-parties/feed/ 0
ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/ https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/#respond Tue, 27 Jul 2021 17:43:00 +0000 https://en.tvpunjab.com/?p=6230 ਨਵੀਂ ਦਿੱਲੀ- ਮੰਗਲਵਾਰ ਨੂੰ ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ ਧਰਨਾ ਦਿੱਤਾ। ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਪੰਜਾਬ ਦੇ ਇਹ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਦਨ ਦੇ ਅੰਦਰ ਧਰਨੇ ‘ਤੇ ਬੈਠ […]

The post ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- ਮੰਗਲਵਾਰ ਨੂੰ ਲੋਕ ਸਭਾ ਮੁਲਤਵੀ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸਦਨ ਦੇ ਅੰਦਰ ਧਰਨਾ ਦਿੱਤਾ। ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ, ਪੰਜਾਬ ਦੇ ਇਹ ਦੋਵੇਂ ਸੰਸਦ ਮੈਂਬਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੁੱਦੇ ‘ਤੇ ਸਦਨ ਦੇ ਅੰਦਰ ਧਰਨੇ ‘ਤੇ ਬੈਠ ਗਏ। ਕਾਂਗਰਸ ਦੇ ਮੈਂਬਰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਪਿਛਲੇ ਕਈ ਦਿਨਾਂ ਤੋਂ, ਪੈਗਾਸਸ ਅਤੇ ਖੇਤੀ ਕਾਨੂੰਨਾਂ ਸਮੇਤ ਕੁਝ ਹੋਰ ਮੁੱਦਿਆਂ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਰੁਕਾਵਟ ਆ ਰਹੀ ਹੈ। ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਇਆ ਸੀ, ਪਰ ਹੁਣ ਤੱਕ ਦੋਵੇਂ ਸਦਨਾਂ ਦੀ ਕਾਰਵਾਈ ਠੱਪ ਹੋ ਗਈ ਹੈ। ਇਸ ਦੇ ਨਾਲ ਹੀ, ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਮੰਗਲਵਾਰ ਨੂੰ ਮੁਲਾਕਾਤ ਕੀਤੀ ਅਤੇ ਪੇਗਾਸਸ ਜਾਸੂਸੀ ਮਾਮਲੇ, ਖੇਤੀਬਾੜੀ ਕਾਨੂੰਨ ਅਤੇ ਕੁਝ ਹੋਰ ਮੁੱਦਿਆਂ ਬਾਰੇ ਲੋਕ ਸਭਾ ਵਿੱਚ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕੀਤੇ।

ਭਰੋਸੇਯੋਗ ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਆਗੂ ਪੇਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਮੁਲਤਵੀ ਮਤਾ ਨੋਟਿਸ ਦੇਣਗੇ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸੰਸਦ ਦੇ ਦੋਵੇਂ ਸਦਨਾਂ ਵਿੱਚ ਕਾਂਗਰਸ ਅਤੇ ਇਸ ਦੇ ਸਹਿਯੋਗੀ ਨੇਤਾ ਬੁੱਧਵਾਰ ਸਵੇਰੇ ਮੁਲਾਕਾਤ ਕਰਕੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਵਿੱਚ ਸਰਕਾਰ ਨੂੰ ਘੇਰਨ ਲਈ ਅੱਗੇ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਕਰਨਗੇ। ਇਸ ਬੈਠਕ ਵਿਚ ਰਾਹੁਲ ਗਾਂਧੀ ਮੌਜੂਦ ਰਹਿਣਗੇ।

The post ਖੇਤੀ ਬਿੱਲਾਂ ਦੇ ਵਿਰੋਧ ‘ਚ ਰਵਨੀਤ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿਚ ਹੀ ਮਾਰਿਆ ਧਰਨਾ appeared first on TV Punjab | English News Channel.

]]>
https://en.tvpunjab.com/ravneet-bittu-gurjeet-singh-aujla-strike-in-parliament-agriculture-bills6230-2/feed/ 0
ਵਿਜੈ ਮਾਲਿਆ ਨੂੰ ਕਰਾਰਾ ਝਟਕਾ : ਬ੍ਰਿਟੇਨ ਹਾਈ ਕੋਰਟ ਨੇ ਐਲਾਨਿਆ Bankrupt https://en.tvpunjab.com/kingfisher-owner-vijay-mallya-bankrupt6101-2/ https://en.tvpunjab.com/kingfisher-owner-vijay-mallya-bankrupt6101-2/#respond Mon, 26 Jul 2021 17:23:28 +0000 https://en.tvpunjab.com/?p=6101 ਨਵੀਂ ਦਿੱਲੀ- ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਇੱਕ ਅਦਾਲਤ ਨੇ ਕਰਾਰਾ ਝਟਕਾ ਦਿੱਤਾ। ਬ੍ਰਿਟੇਨ ਹਾਈਕੋਰਟ ਨੇ ਮਾਲਿਆ ਨੂੰ ਦੀਵਾਲੀਆ( bankrupt) ਕਰਾਰ ਦੇ ਦਿੱਤਾ। ਇਸ ਨਾਲ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਲਈ ਮਾਲਿਆ ਦੀ ਹਵਾਲਗੀ ਦਾ ਰਾਹ ਪੱਧਰਾ ਹੋ ਜਾਵੇਗਾ । ਮੀਡੀਆ ਵਿੱਚ ਛਪੀ ਜਾਣਕਾਰੀ ਮੁਤਾਬਕ ਯੂਕੇ ਦੇ ਸਮੇਂ 15.42 ਵਜੇ ਮਾਲਿਆ […]

The post ਵਿਜੈ ਮਾਲਿਆ ਨੂੰ ਕਰਾਰਾ ਝਟਕਾ : ਬ੍ਰਿਟੇਨ ਹਾਈ ਕੋਰਟ ਨੇ ਐਲਾਨਿਆ Bankrupt appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ- ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਇੱਕ ਅਦਾਲਤ ਨੇ ਕਰਾਰਾ ਝਟਕਾ ਦਿੱਤਾ। ਬ੍ਰਿਟੇਨ ਹਾਈਕੋਰਟ ਨੇ ਮਾਲਿਆ ਨੂੰ ਦੀਵਾਲੀਆ( bankrupt) ਕਰਾਰ ਦੇ ਦਿੱਤਾ। ਇਸ ਨਾਲ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਲਈ ਮਾਲਿਆ ਦੀ ਹਵਾਲਗੀ ਦਾ ਰਾਹ ਪੱਧਰਾ ਹੋ ਜਾਵੇਗਾ । ਮੀਡੀਆ ਵਿੱਚ ਛਪੀ ਜਾਣਕਾਰੀ ਮੁਤਾਬਕ ਯੂਕੇ ਦੇ ਸਮੇਂ 15.42 ਵਜੇ ਮਾਲਿਆ ਨੂੰ ਦੀਵਾਲੀਆ ਕਰਾਰ ਦਿੱਤਾ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਇੱਕ ਸੰਘ ਨੇ ਅਪਰੈਲ ਵਿੱਚ ਲੰਡਨ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਭਗੌੜੇ ਕਾਰੋਬਾਰੀ ਨੂੰ ਦੀਵਾਲੀਆ ਕਰਾਰ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਵਿਜੇ ਮਾਲਿਆ ਦੀ ਕੰਪਨੀ ਕਿੰਗਫਿਸ਼ਰ ਏਅਰ ਲਾਈਨਜ਼ ਨੇ ਲਏ ਕਰਜ਼ੇ ‘ਤੇ ਹਜ਼ਾਰਾਂ ਕਰੋੜ ਰੁਪਏ ਬਕਾਇਆ ਹਨ।

The post ਵਿਜੈ ਮਾਲਿਆ ਨੂੰ ਕਰਾਰਾ ਝਟਕਾ : ਬ੍ਰਿਟੇਨ ਹਾਈ ਕੋਰਟ ਨੇ ਐਲਾਨਿਆ Bankrupt appeared first on TV Punjab | English News Channel.

]]>
https://en.tvpunjab.com/kingfisher-owner-vijay-mallya-bankrupt6101-2/feed/ 0
ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ https://en.tvpunjab.com/manjinder-singh-sirsa-lookout-notice-6098-2/ https://en.tvpunjab.com/manjinder-singh-sirsa-lookout-notice-6098-2/#respond Mon, 26 Jul 2021 16:20:56 +0000 https://en.tvpunjab.com/?p=6098 ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਦਿੱਲੀ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ […]

The post ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ appeared first on TV Punjab | English News Channel.

]]>
FacebookTwitterWhatsAppCopy Link


ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਦਿੱਲੀ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤੇ ਹਨ । 

ਦਿੱਲੀ ਪੁਲਿਸ ਨੇ ਸਿਰਸਾ ਖ਼ਿਲਾਫ਼ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਨੂੰ ਲੈ ਕੇ ਕੀਤੀ ਹੈ। ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਜਾਂਚ ਕਰ ਰਹੀ ਸੀ। ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਕੋਰਟ ’ਚ ਸਿਰਸਾ ਖ਼ਿਲਾਫ਼  ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਟੀਮ ਦੀ ਅਪੀਲ ਪਿਛੋਂ ਅੱਜ ਪਟਿਆਲਾ ਹਾਊਸ ਕੋਰਟ ਨੇ ਸਿਰਸਾ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ।

ਗੌਰਤਲਬ ਹੈ ਕਿ ਇਸ ਸਾਲ ਹੀ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ’ਚ ਮਨਜਿੰਦਰ ਸਿੰਘ ਸਿਰਸਾ ਸਮੇਤ ਕੁਝ ਹੋਰ ਦੋਸ਼ੀਆਂ ਖ਼ਿਲਾਫ਼ ਲਿਖਤੀ ਤੌਰ ’ਤੇ ਸ਼ਿਕਾਇਤ ਦਰਜ ਹੋਈ ਸੀ। ਇਹ ਸ਼ਿਕਾਇਤ ਭੂਪਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਦਰਜ ਕਰਵਾਈ ਸੀ। ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਤਫਤੀਸ਼ ਲਈ ਆਦੇਸ਼ ਦਿੱਲੀ ਸਥਿਤ ਪਟਿਆਲਾ ਹਾਊਸ ਕੋਰਟ ’ਚ ਸੁਣਵਾਈ ਦੌਰਾਨ ਦਿੱਤਾ ਸੀ। ਸਿਰਸਾ ’ਤੇ ਦੋਸ਼ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵਿਚ ਜਦੋਂ ਉਹ ਜਨਰਲ ਸਕੱਤਰ ਦੇ ਅਹੁਦੇ ’ਤੇ ਸਨ, ਤਾਂ ਇਸ ਦੌਰਾਨ ਸੰਸਥਾ ਦੇ ਫੰਡ ਵਿਚ ਲੱਖਾ ਰੁਪਏ ਦੇ ਘਪਲੇ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਸਿਰਸਾ ਸਮੇਤ ਕਈ ਹੋਰ ਦੋਸ਼ੀਆਂ ਖ਼ਿਲਾਫ਼ ਵਿੱਤੀ ਫਰਜ਼ੀਵਾੜੇ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸ਼ਿਕਾਇਤ ਦਰਜ ਕਰਵਾਈ ਗਈ ਸੀ।

The post ਘਪਲੇਬਾਜ਼ੀ ਅਤੇ ਫਰਜ਼ੀਵਾੜੇ ਦੇ ਦੋਸ਼ਾਂ ਤਹਿਤ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ appeared first on TV Punjab | English News Channel.

]]>
https://en.tvpunjab.com/manjinder-singh-sirsa-lookout-notice-6098-2/feed/ 0
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜੌੜਾ ਫਾਟਕ ਹਾਦਸੇ ਦੇ ਪੀੜਤ 34 ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ https://en.tvpunjab.com/amritsar-train-accident-victims-will-get-government-jobs/ https://en.tvpunjab.com/amritsar-train-accident-victims-will-get-government-jobs/#respond Mon, 26 Jul 2021 11:31:27 +0000 https://en.tvpunjab.com/?p=6083 ਅੰਮ੍ਰਿਤਸਰ -ਪੰਜਾਬ ਸਰਕਾਰ 19 ਅਕਤੂਬਰ 2019 ਨੂੰ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ ਦਿੱਤਾ ਹੈ। ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਨੇ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿਚ […]

The post ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜੌੜਾ ਫਾਟਕ ਹਾਦਸੇ ਦੇ ਪੀੜਤ 34 ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ -ਪੰਜਾਬ ਸਰਕਾਰ 19 ਅਕਤੂਬਰ 2019 ਨੂੰ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰ ਦਿੱਤਾ ਹੈ।

ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਨੇ ਪਹਿਲੀ ਮਾਰਚ 2021 ਨੂੰ ਕੈਬਨਿਟ ਮੀਟਿੰਗ ਵਿਚ ਮਤਾ ਪਾਸ ਕਰਕੇ ਇਹ ਫ਼ੈਸਲਾ ਲਿਆ ਸੀ। ਇਸ ਮਤੇ ਅਨੁਸਾਰ ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਵੱਖ-ਵੱਖ ਯੋਗਤਾਵਾਂ ਅਨੁਸਾਰ ਨੌਕਰੀ ਦਿੱਤੀ ਜਾਣੀ ਸੀ । ਹੁਣ ਸਰਕਾਰ ਨੇ ਪੱਤਰ ਜਾਰੀ ਕਰ ਕੇ ਇਸ ’ਤੇ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ਵਿਚ ਮਾਰੇ ਗਏ 34 ਲੋਕਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ।

ਗੌਰਤਲਬ ਹੈ ਕਿ ਇਹ ਹਾਦਸਾ ਦੁਸਹਿਰੇ ਵਾਲੇ ਦਿਨ ਵਾਪਰਿਆ ਸੀ। ਜੌੜਾ ਫਾਟਕ ਨੇੜੇ ਖੇਡ ਮੈਦਾਨ ਵਿੱਚ ਦਸਹਿਰੇ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਪ੍ਰੋਗਰਾਮ ਦੇ ਵਿੱਚ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬੀਬੀ ਨਵਜੋਤ ਕੌਰ ਸਿੱਧੂ ਵੀ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ …ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੂੰ ਇਸ ਹਾਦਸੇ ਦਾ ਜਿੰਮੇਵਾਰੀ ਠਹਿਰਾਉਂਦਿਆਂ ਸਿੱਧੂ ਜੋੜੇ ਉੱਤੇ ਅਸਤੀਫ਼ਾ ਦੇਣ ਲਈ ਵੀ ਦਬਾਅ ਬਣਾਇਆ ਗਿਆ ਸੀ।

The post ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜੌੜਾ ਫਾਟਕ ਹਾਦਸੇ ਦੇ ਪੀੜਤ 34 ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ appeared first on TV Punjab | English News Channel.

]]>
https://en.tvpunjab.com/amritsar-train-accident-victims-will-get-government-jobs/feed/ 0
ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ https://en.tvpunjab.com/influential-leader-gurmeet-singh-khudian-join-aap-6067-2/ https://en.tvpunjab.com/influential-leader-gurmeet-singh-khudian-join-aap-6067-2/#respond Mon, 26 Jul 2021 09:28:15 +0000 https://en.tvpunjab.com/?p=6067 ਲੰਬੀ- ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ। […]

The post ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ appeared first on TV Punjab | English News Channel.

]]>
FacebookTwitterWhatsAppCopy Link


ਲੰਬੀ- ਮੁਕਤਸਰ ਸਾਹਿਬ ਤੋਂ ਕਾਂਗਰਸ ਦੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਗੇ। ਉਹ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਸਨ। ਹਾਲ ਹੀ ਵਿਚ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਗੁਰਮੀਤ ਸਿੰਘ ਖੁੱਡੀਆ ਸ੍ਰੀ ਮੁਕਤਸਰ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੀ ਰਹੇ ਸਨ।
ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ ‘ਚ ਵਡੀ ਰੈਲੀ ਵਿਚ ਖੁੱਡੀਆ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਸੀ।

ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਚੰਗਾ ਆਧਾਰ ਮੰਨਿਆ ਜਾਂਦਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਅੱਜ ਉਹ ਵੱਡੀ ਗਿਣਤੀ ‘ਚ ਸਾਥੀਆਂ ਸਮੇਤ ਚੰਡੀਗੜ੍ਹ ਲਈ ਰਵਾਨਾ ਹੋਏ।

ਰਾਜਨੀਤਕ ਮਾਹਰਾਂ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾ ਸਕਦੇ ਹਨ।

The post ਕਾਂਗਰਸ ਨੂੰ ਝਟਕਾ: ਸਾਬਕਾ MP ਦੇ ਸਪੁੱਤਰ ਅਤੇ ਪ੍ਰਭਾਵਸ਼ਾਲੀ ਆਗੂ ਗੁਰਮੀਤ ਸਿੰਘ ਖੁੱਡੀਆਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ appeared first on TV Punjab | English News Channel.

]]>
https://en.tvpunjab.com/influential-leader-gurmeet-singh-khudian-join-aap-6067-2/feed/ 0
ਰਿਪੋਰਟ ਨੇ ਕੀਤਾ ਭਿਆਨਕ ਖੁਲਾਸਾ : ਕੋਰੋਨਾ ਦੇ ਮੁਕਾਬਲੇ ‘ਭੁੱਖਮਰੀ’ ਨਾਲ਼ ਮਰ ਰਹੇ ਹਨ ਕਈ ਗੁਣਾ ਵੱਧ ਲੋਕ https://en.tvpunjab.com/many-more-people-are-dying-of-starvation-than-corona/ https://en.tvpunjab.com/many-more-people-are-dying-of-starvation-than-corona/#respond Mon, 26 Jul 2021 08:45:37 +0000 https://en.tvpunjab.com/?p=6053 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ ਅਜੋਕੇ ਮਨੁੱਖ ਦੀ ਪਹੁੰਚ ਚੰਦ ਤਾਰਿਆਂ ਤੋਂ ਵੀ ਪਾਰ ਜਾ ਚੁੱਕੀ ਹੈ ਪਰ ਧਰਤੀ ਉੱਤੇ ਦਿਨ ਪ੍ਰਤੀ ਦਿਨ ਹੋ ਰਹੇ ਬਦਤਰ ਹਾਲਾਤ ਮਨੁੱਖ ਦੀ ਇਸ ਪਹੁੰਚ ਨੂੰ ਦਾਗ਼ਦਾਰ ਕਰ ਰਹੇ ਹਨ। ਇਨ੍ਹਾਂ ਬਦਤਰ ਹਾਲਾਤਾਂ ਵਿਚ ਬੇਸ਼ੱਕ ਵਾਤਾਵਰਨ ਵਿਚ ਆ ਰਹੇ ਵਿਗਾੜ ਦੀ ਗੱਲ ਹੋਵੇ… ਭੁੱਖਮਰੀ ਦੀ ਗੱਲ ਹੋਵੇ ਜਾਂ ਮਨੁੱਖ ਨੂੰ […]

The post ਰਿਪੋਰਟ ਨੇ ਕੀਤਾ ਭਿਆਨਕ ਖੁਲਾਸਾ : ਕੋਰੋਨਾ ਦੇ ਮੁਕਾਬਲੇ ‘ਭੁੱਖਮਰੀ’ ਨਾਲ਼ ਮਰ ਰਹੇ ਹਨ ਕਈ ਗੁਣਾ ਵੱਧ ਲੋਕ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਅਜੋਕੇ ਮਨੁੱਖ ਦੀ ਪਹੁੰਚ ਚੰਦ ਤਾਰਿਆਂ ਤੋਂ ਵੀ ਪਾਰ ਜਾ ਚੁੱਕੀ ਹੈ ਪਰ ਧਰਤੀ ਉੱਤੇ ਦਿਨ ਪ੍ਰਤੀ ਦਿਨ ਹੋ ਰਹੇ ਬਦਤਰ ਹਾਲਾਤ ਮਨੁੱਖ ਦੀ ਇਸ ਪਹੁੰਚ ਨੂੰ ਦਾਗ਼ਦਾਰ ਕਰ ਰਹੇ ਹਨ। ਇਨ੍ਹਾਂ ਬਦਤਰ ਹਾਲਾਤਾਂ ਵਿਚ ਬੇਸ਼ੱਕ ਵਾਤਾਵਰਨ ਵਿਚ ਆ ਰਹੇ ਵਿਗਾੜ ਦੀ ਗੱਲ ਹੋਵੇ… ਭੁੱਖਮਰੀ ਦੀ ਗੱਲ ਹੋਵੇ ਜਾਂ ਮਨੁੱਖ ਨੂੰ ਘੇਰ ਰਹੀਆਂ ਕੋਰੋਨਾ ਵਰਗੀਆਂ ਗੰਭੀਰ ਅਲਾਮਤਾਂ ਦੀ ਗੱਲ ਹੋਵੇ ਹਰ ਪਾਸੇ ਹੀ ਹਾਹਾਕਾਰ ਮੱਚੀ ਪਈ ਹੈ।ਇਸ ਦੇ ਉਲਟ ਹਰ ਦੇਸ਼ ਵਿੱਚ ਰਾਜਨੀਤਕ ਆਗੂ ਤੇ ਰਾਜ ਕਰਦੇ ਘਰਾਣੇ ਇਹ ਦਾਅਵੇ ਕਰਦੇ ਨਹੀਂ ਥੱਕਦੇ ਕਿ ਉਹ ਧਰਤੀ ਨੂੰ ਸਵਰਗ ਬਣਾਉਣ ਦਾ ਯਤਨ ਕਰ ਰਹੇ ਹਨ।

ਗੱਲ ਭੁੱਖਮਰੀ ਦੀ ਕਰੀਏ ਤਾਂ ਗਰੀਬੀ ਖ਼ਤਮ ਕਰਨ ਵਿਚ ਜੁਟੀ ਸੰਸਥਾ ‘ਆਕਸਫੈਮ’ ਵੱਲੋਂ ਹਾਲ ਹੀ ਵਿਚ ਬੜੇ ਹੀ ਡਰਾਵਣੇ ਅੰਕੜੇ ਪੇਸ਼ ਕੀਤੇ ਹਨ। ਇਸ ਸੰਸਥਾ ਨੇ ਦੱਸਿਆ ਕਿ ਦੁਨੀਆ ਭਰ ਵਿਚ ਭੁੱਖਮਰੀ ਕਾਰਨ ਹਰ ਇਕ ਮਿੰਟ ਵਿਚ 11 ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਦੇ ਨਾਲ-ਨਾਲ ਪੂਰੀ ਦੁਨੀਆ ਵਿਚ ਕਾਲ ਵਰਗੀ ਸਥਿਤੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ 6 ਗੁਣਾ ਵਾਧਾ ਹੋਇਆ ਹੈ। ਇਸ ਸੰਸਥਾ ਨੇ ਇਹ ਅੰਕੜੇ ‘ਦਿ ਹੰਗਰ ਵਾਇਰਸ ਮਲਟੀਪਲਾਈਜ਼’ ਨਾਂ ਦੀ ਰਿਪੋਰਟ ਵਿਚ ਪੇਸ਼ ਕੀਤੇ ਹਨ। ਸੰਸਥਾ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਅੰਕੜਿਆਂ ਦਾ ਇਕ ਡਰਾਵਣਾ ਸੱਚ ਇਹ ਵੀ ਹੈ ਕਿ ਭੁੱਖਮਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਕੋਰੋਨਾ ਮਹਾਮਾਰੀ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਤੋਂ ਜ਼ਿਆਦਾ ਹੋ ਚੁੱਕੀ ਹੈ। ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਹਰ ਇਕ ਮਿੰਟ ਵਿਚ ਕਰੀਬ 7 ਲੋਕਾਂ ਦੀ ਜਾਨ ਜਾਂਦੀ ਹੈ ਜਦ ਕਿ ਭੁੱਖਮਰੀ ਨਾਲ ਇਕ ਮਿੰਟ ਵਿਚ ਕਰੀਬ 11 ਲੋਕਾਂ ਦੀ ਮੌਤ ਹੋ ਰਹੀ ਹੈ ।

ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਦੁਨੀਆ ਭਰ ਦੇ ਕਰੀਬ 15.5 ਕਰੋੜ ਲੋਕ ਖ਼ੁਰਾਕੀ ਅਸੁਰੱਖਿਆ ਦੇ ਭਿਆਨਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ ਅਤੇ ਇਹ ਅੰਕੜਾ ਪਿਛਲੇ ਸਾਲ ਦੇ ਅੰਕੜਿਆਂ ਨਾਲੋਂ 2 ਕਰੋੜ ਤੋਂ ਵੀ ਵੱਧ ਹੈ। ਇਸ ਅਨੁਸਾਰ ਕਰੀਬ ਦੋ-ਤਿਹਾਈ ਲੋਕ ਭੁੱਖਮਰੀ ਦੇ ਸ਼ਿਕਾਰ ਹਨ।

ਆਕਸਫੈਮ ਸੰਸਥਾ ਅਮਰੀਕਾ ਦੇ ਪ੍ਰਧਾਨ ਅਤੇ ਸੀ.ਈ.ਓ. ਐਬੀ ਮੈਕਸਮਨ ਨੇ ਕਿਹਾ ਕਿ, ਇਸ ਦੀ ਵਜ੍ਹਾ ਕੁਝ ਹੋਰ ਨਹੀਂ ਬਲਕਿ ਦੁਨੀਆਂ ਭਰ ਦੇ ਵੱਖ ਵੱਖ ਦੇਸ਼ਾਂ ਵਿਚ ਚੱਲ ਜੰਗ ਅਤੇ ਫ਼ੌਜੀ ਸੰਘਰਸ਼ ਹੈ। ਆਕਸਫੈਮ ਦੀ ਉਕਤ ਰਿਪੋਰਟ ਵਿਚ ਕਿਹਾ ਗਿਆ ਹੈ ਕਿ ‘ਕੋਰੋਨਾ ਮਹਾਮਾਰੀ ਦੇ ਬਾਵਜੂਦ ਸੰਸਾਰ ਭਰ ਵਿਚ ਫ਼ੌਜਾਂ ’ਤੇ ਹੋਣ ਵਾਲਾ ਖ਼ਰਚਾ 51 ਅਰਬ ਡਾਲਰ ਵਧਿਆ ਹੈ। ਤ੍ਰਾਸਦੀ ਇਹ ਹੈ ਕਿ ਭੁੱਖਮਰੀ ਨੂੰ ਖ਼ਤਮ ਕਰਨ ਲਈ ਜਿੰਨੀ ਧਨ ਦੀ ਸਾਨੂੰ ਲੋੜ ਹੈ, ਇਹ ਉਸ ਨਾਲੋਂ 6 ਗੁਣਾ ਜ਼ਿਆਦਾ ਹੈ। ਰਿਪੋਰਟ ਵਿਚ ਭੁੱਖਮਰੀ ਤੋਂ ਵਧੇਰੇ ਪ੍ਰਭਾਵਿਤ ਦੇਸ਼ਾਂ ਵਿਚ ਅਫ਼ਗਾਨਿਸਤਾਨ, ਇੰਡੋਨੇਸ਼ੀਆ, ਸੀਰੀਆ, ਦੱਖਣੀ ਸੂਡਾਨ ਅਤੇ ਯਮਨ ਨੂੰ ਰੱਖਿਆ ਗਿਆ ਹੈ।

ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ-19 ਕਾਰਨ ਆਰਥਿਕ ਉਥਲ ਪੁਥਲ, ਬੇਰਹਿਮ ਸੰਘਰਸ਼ ਅਤੇ ਜਲਵਾਯੂ ਸੰਕਟ ਨੇ ਕਰੀਬ 5,20,000 ਲੋਕਾਂ ਨੂੰ ਭੁੱਖਮਰੀ ਦੇ ਸ਼ਿਕਾਰ ਬਣਾਇਆ ਹੈ। ਇਸ ਵਿਚ ਕਰੀਬ ਦੋ-ਤਿਹਾਈ ਲੋਕ ਭੁੱਖਮਰੀ ਦੇ ਸ਼ਿਕਾਰ ਉਨ੍ਹਾਂ ਦੇਸ਼ਾਂ ਵਿਚ ਹਨ ਜਿੱਥੇ ਫ਼ੌਜੀ ਸੰਘਰਸ਼ ਚੱਲ ਰਿਹਾ ਹੈ।
ਤ੍ਰਾਸਦੀ ਦੀ ਗੱਲ ਇਹ ਹੈ ਕਿ ਇਸ ਸਭ ਦੇ ਬਾਵਜੂਦ ਭੁੱਖਮਰੀ ਨੂੰ ਦੂਰ ਕਰਨਾ ਬਹੁਤ ਸਾਰੇ ਦੇਸ਼ਾਂ ਦੇ ਏਜੰਡੇ ਵਿੱਚ ਸ਼ਾਮਲ ਨਹੀਂ ਹੈ ਪਰ ਇਸ ਦੇ ਉਲਟ ਹਰ ਦੇਸ਼ ਵਿੱਚ ਰੱਖਿਆ ਬਜਟ ਅਤੇ ਫੌਜਾਂ ਉਤੇ ਹੋਣ ਵਾਲੇ ਖਰਚ ਨੂੰ ਸਾਲ ਦਰ ਸਾਲ ਵਧਾ ਕੇ ਦੁੱਗਣਾ-ਚੌਗੁਣਾ ਕੀਤਾ ਜਾ ਰਿਹਾ ਹੈ।

The post ਰਿਪੋਰਟ ਨੇ ਕੀਤਾ ਭਿਆਨਕ ਖੁਲਾਸਾ : ਕੋਰੋਨਾ ਦੇ ਮੁਕਾਬਲੇ ‘ਭੁੱਖਮਰੀ’ ਨਾਲ਼ ਮਰ ਰਹੇ ਹਨ ਕਈ ਗੁਣਾ ਵੱਧ ਲੋਕ appeared first on TV Punjab | English News Channel.

]]>
https://en.tvpunjab.com/many-more-people-are-dying-of-starvation-than-corona/feed/ 0
‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ MLA ਜਗਦੇਵ ਸਿੰਘ ਕਮਾਲੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਭੱਜ ਕੇ ਬਚਾਈ ਜਾਨ https://en.tvpunjab.com/jagdev-singh-kamalu-fleeing-to-save-lives-6014-2/ https://en.tvpunjab.com/jagdev-singh-kamalu-fleeing-to-save-lives-6014-2/#respond Sun, 25 Jul 2021 17:17:15 +0000 https://en.tvpunjab.com/?p=6014 ਬਠਿੰਡਾ -ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਐਮਐਲਏ ਜਗਦੇਵ ਕਮਾਲੂ ਅੱਜ ਮੌੜ ਮੰਡੀ ਵਿਖੇ ਕਿਸੇ ਭੋਗ ਦੀ ਅਰਦਾਸ ਵਿੱਚ ਸ਼ਾਮਿਲ ਹੋਣ ਆਏ ਸਨ। ਇੱਥੇ ਇਕੱਠੇ ਹੋਏ ਕਿਸਾਨਾਂ ਨੇ ਜਗਦੇਵ ਸਿੰਘ ਕਮਾਲੂ ਨੂੰ ਦੇਖ ਕੇ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਕਿਸਾਨਾਂ ਦੇ ਜਬਰਦਸਤ ਵਿਰੋਧ ਨੂੰ ਦੇਖਦਿਆਂ ਜਗਦੇਵ ਸਿੰਘ […]

The post ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ MLA ਜਗਦੇਵ ਸਿੰਘ ਕਮਾਲੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਭੱਜ ਕੇ ਬਚਾਈ ਜਾਨ appeared first on TV Punjab | English News Channel.

]]>
FacebookTwitterWhatsAppCopy Link


ਬਠਿੰਡਾ -ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਐਮਐਲਏ ਜਗਦੇਵ ਕਮਾਲੂ ਅੱਜ ਮੌੜ ਮੰਡੀ ਵਿਖੇ ਕਿਸੇ ਭੋਗ ਦੀ ਅਰਦਾਸ ਵਿੱਚ ਸ਼ਾਮਿਲ ਹੋਣ ਆਏ ਸਨ।

ਇੱਥੇ ਇਕੱਠੇ ਹੋਏ ਕਿਸਾਨਾਂ ਨੇ ਜਗਦੇਵ ਸਿੰਘ ਕਮਾਲੂ ਨੂੰ ਦੇਖ ਕੇ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਕਿਸਾਨਾਂ ਦੇ ਜਬਰਦਸਤ ਵਿਰੋਧ ਨੂੰ ਦੇਖਦਿਆਂ ਜਗਦੇਵ ਸਿੰਘ ਕਮਾਲੂ ਨੇ ਖਿਸਕਣ ਵਿੱਚ ਹੀ ਭਲਾਈ ਸਮਝੀ ਅਤੇ ਭੱਜ ਕੇ ਗੱਡੀ ਵਿੱਚ ਬੈਠ ਗਏ। ਇਸ ਦੌਰਾਨ ਕਿਸਾਨ ਜਗਦੇਵ ਸਿੰਘ ਕਮਾਲੂ ਦੀ ਗੱਡੀ ਦੇ ਮਗਰ ਤੱਕ ਭੱਜ ਕੇ ਵਿਰੋਧ ਕਰਦੇ ਰਹੇ।

ਮੌਕੇ ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਲੀਡਰ ਭਾਵੇਂ ਕਿਸੇ ਵੀ ਪਾਰਟੀ ਦਾ ਹੋਵੇ ਉਹ ਕਿਸਾਨਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੰਘ ਸਿੱਧੂ ਦਾ ਵੀ ਵਿਰੋਧ ਕਰਦੇ ਹਨ ਕਿਉਂਕਿ ਉਸ ਨੇ ਕਿਸਾਨਾਂ ਨੂੰ ਪਿਆਸਾ ਅਤੇ ਖੁਦ ਨੂੰ ਖੂਹ ਦੱਸਿਆ ਹੈ ।

The post ‘ਆਪ’ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ MLA ਜਗਦੇਵ ਸਿੰਘ ਕਮਾਲੂ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਭੱਜ ਕੇ ਬਚਾਈ ਜਾਨ appeared first on TV Punjab | English News Channel.

]]>
https://en.tvpunjab.com/jagdev-singh-kamalu-fleeing-to-save-lives-6014-2/feed/ 0