radiation Archives - TV Punjab | English News Channel https://en.tvpunjab.com/tag/radiation/ Canada News, English Tv,English News, Tv Punjab English, Canada Politics Thu, 03 Jun 2021 04:10:20 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg radiation Archives - TV Punjab | English News Channel https://en.tvpunjab.com/tag/radiation/ 32 32 5G ਨੈੱਟਵਰਕ ਖਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਕੋਰਟ ਦੋਸ਼ਪੂਰਨ ਕਹਿ ਕੇ ਨਕਾਰਿਆ, ਪੜ੍ਹੋ ਕੀ ਦਿੱਤੀ ਕੋਰਟ ਨੇ ਦਲੀਲ https://en.tvpunjab.com/5g-juhi-chawlapetition-denied-1268-2/ https://en.tvpunjab.com/5g-juhi-chawlapetition-denied-1268-2/#respond Thu, 03 Jun 2021 04:10:20 +0000 https://en.tvpunjab.com/?p=1268 ਟੀਵੀ ਪੰਜਾਬ ਬਿਊਰੋ- ਭਾਰਤ ਵਿਚ 5ਜੀ ਨੈੱਟਵਰਕ ਸਥਾਪਤ ਕਰਨ ਖ਼ਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਦੋਸ਼ਪੂਰਨ ਦੱਸਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਸਿਰਫ ਮੀਡੀਆ ਪਬਲੀਸਿਟੀ ਪਾਉਣ ਲਈ ਦਾਇਰ ਕੀਤੀ ਗਈ ਹੈ। ਜਸਟਿਸ ਜੇ. ਆਰ. ਮਿਧਾ ਦੇ ਬੈਂਚ ਨੇ ਸਰਕਾਰ ਕੋਲ ਮਾਮਲਾ ਉਠਾਉਣ ਦੀ ਬਜਾਏ ਸਿੱਧਾ ਅਦਾਲਤ ‘ਚ ਪਟੀਸ਼ਨ ਦਾਇਰ ਕਰਨ ਬਾਰੇ ਅਦਾਕਾਰਾ […]

The post 5G ਨੈੱਟਵਰਕ ਖਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਕੋਰਟ ਦੋਸ਼ਪੂਰਨ ਕਹਿ ਕੇ ਨਕਾਰਿਆ, ਪੜ੍ਹੋ ਕੀ ਦਿੱਤੀ ਕੋਰਟ ਨੇ ਦਲੀਲ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਭਾਰਤ ਵਿਚ 5ਜੀ ਨੈੱਟਵਰਕ ਸਥਾਪਤ ਕਰਨ ਖ਼ਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਦੋਸ਼ਪੂਰਨ ਦੱਸਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਕਿ ਇਹ ਸਿਰਫ ਮੀਡੀਆ ਪਬਲੀਸਿਟੀ ਪਾਉਣ ਲਈ ਦਾਇਰ ਕੀਤੀ ਗਈ ਹੈ। ਜਸਟਿਸ ਜੇ. ਆਰ. ਮਿਧਾ ਦੇ ਬੈਂਚ ਨੇ ਸਰਕਾਰ ਕੋਲ ਮਾਮਲਾ ਉਠਾਉਣ ਦੀ ਬਜਾਏ ਸਿੱਧਾ ਅਦਾਲਤ ‘ਚ ਪਟੀਸ਼ਨ ਦਾਇਰ ਕਰਨ ਬਾਰੇ ਅਦਾਕਾਰਾ ਜੂਹੀ ਚਾਵਲਾ ‘ਤੇ ਸਵਾਲ ਉਠਾਇਆ। ਬੈਂਚ ਨੇ ਕਿਹਾ ਕਿ ਪਟੀਸ਼ਨਰ ਸਮੇਤ ਹੋਰ ਧਿਰਾਂ ਨੂੰ ਪਹਿਲਾਂ ਸਰਕਾਰ ਕੋਲ ਆਪਣੇ ਅਧਿਕਾਰਾਂ ਦਾ ਮਾਮਲਾ ਉਠਾਉਣਾ ਚਾਹੀਦਾ ਸੀ। ਜੇਕਰ ਸਰਕਾਰ ਇਨਕਾਰ ਕਰੇ ਤਾਂ ਉਨ੍ਹਾਂ ਨੂੰ ਅਦਾਲਤ ਆਉਣਾ ਚਾਹੀਦਾ ਹੈ। ਫਿਲਹਾਲ ਬੈਂਚ ਨੇ ਇਹ ਫ਼ੈਸਲਾ ਸੁਰੱਖਿਆ ਰੱਖ ਲਿਆ।

ਸੁਣਵਾਈ ਦੌਰਾਨ ਬੈਂਚ ਨੇ ਜੂਹੀ ਚਾਵਲਾ ਦੇ ਵਕੀਲ ਕੋਲੋਂ ਪੁੱਛਿਆ ਕਿ ਕੀ ਤੁਸੀਂ ਰਿਪੋਰਟ ਕਰਕੇ ਸਰਕਾਰ ਕੋਲ ਇਸ ਮਾਮਲੇ ਨੂੰ ਉਠਾਇਆ ਹੈ, ਜੇ ਹਾਂ ਤਾਂ ਕੀ ਸਰਕਾਰ ਨੇ ਇਨਕਾਰ ਕੀਤਾ ਹੈ। ਇਸ ਦੌਰਾਨ ਬੈਂਚ ਨੇ 5ਜੀ ਨੈੱਟਵਰਕ ਬਾਰੇ ਸ਼ਿਕਾਇਤਕਰਤਾ ਦੀ ਜਾਣਕਾਰੀ ਸਬੰਧੀ ਵੀ ਪੁੱਛਿਆ ਅਤੇ ਚਿਤਾਵਨੀ ਵੀ ਦਿੱਤੀ ਕਿ ਜੇ ਇਸ ਤਰ੍ਹਾਂ ਦਾ ਝੂਠਾ ਮਾਮਲਾ ਦਾਇਰ ਕੀਤਾ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ।

ਜੂਹੀ ਚਾਵਲਾ ਵੱਲੋਂ ਪੇਸ਼ ਹੋਏ ਵਕੀਲ ਦੀਪਕ ਖੋਸਲਾ ਨੇ ਕਿਹਾ ਕਿ ਪਟੀਸ਼ਨ ‘ਚ 5ਜੀ ਨੈੱਟਵਰਕ ‘ਚੋਂ ਨਿਕਲਣ ਰੈਡੀਏਸ਼ਨ ਕਾਰਨ ਨਾਗਰਿਕਾਂ, ਜਾਨਵਰਾਂ, ਵਨਸਪਤੀਆਂ ਤੇ ਜੀਵਾਂ ‘ਤੇ ਪੈਣ ਵਾਲੇ ਮਾਮਲਿਆਂ ਨੂੰ ਉਠਾਇਆ ਗਿਆ ਸੀ। ਇਸ ਵਿਚ ਇਹ ਦਲੀਲ ਦਿੱਤੀ ਗਈ ਸੀ ਕਿ ਜੇ 5ਜੀ ਦੂਰਸੰਚਾਰ ਸਨਅਤ ਦੀ ਯੋਜਨਾ ਪੂਰੀ ਹੁੰਦੀ ਹੈ ਤਾਂ ਕੋਈ ਵੀ ਵਿਅਕਤੀ, ਜਾਨਵਰ, ਪੰਛੀ ਤੇ ਇਥੋਂ ਤਕ ਦੀ ਧਰਤੀ ਦਾ ਕੋਈ ਵੀ ਰੁੱਖ-ਬੂਟਾ ਰੈਡੀਏਸ਼ਨ ਤੋਂ ਨਹੀਂ ਬਚ ਸਕੇਗਾ।

ਦੂਰਸੰਚਾਰ ਵਿਭਾਗ ਵੱਲੋਂ ਪੇਸ਼ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਤੇ ਅਮਿਤ ਮਹਾਜਨ ਨੇ ਕਿਹਾ ਕਿ ਸ਼ਿਕਾਇਤਕਰਤਾ ਨੂੰ ਇਹ ਪੇਸ਼ ਕਰਨ ਦੀ ਜ਼ਰੂਰਤ ਹੈ ਕਿ ਇਹ ਤਕਨੀਕ ਗ਼ਲਤ ਕਿਵੇਂ ਹੈ।

The post 5G ਨੈੱਟਵਰਕ ਖਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ਨੂੰ ਕੋਰਟ ਦੋਸ਼ਪੂਰਨ ਕਹਿ ਕੇ ਨਕਾਰਿਆ, ਪੜ੍ਹੋ ਕੀ ਦਿੱਤੀ ਕੋਰਟ ਨੇ ਦਲੀਲ appeared first on TV Punjab | English News Channel.

]]>
https://en.tvpunjab.com/5g-juhi-chawlapetition-denied-1268-2/feed/ 0
ਭਾਰਤ ਵਿੱਚ ਲਾਂਚ ਹੋਣ ਤੋਂ ਪਹਿਲਾਂ ਹੀ 5G ਦਾ ਹੋਇਆ ਵਿਰੋਧ, ਅਦਾਲਤ ‘ਚ ਪੁੱਜੀ ਮਸ਼ਹੂਰ ਫਿਲਮ ਅਦਾਕਾਰਾ ਜੂਹੀ ਚਾਵਲਾ https://en.tvpunjab.com/juhi-chawla-against-5g-court-case/ https://en.tvpunjab.com/juhi-chawla-against-5g-court-case/#respond Mon, 31 May 2021 13:06:43 +0000 https://en.tvpunjab.com/?p=1119 ਟੀਵੀ ਪੰਜਾਬ ਬਿਊਰੋ- ਮੋਬਾਈਲ ਨੈੱਟਵਰਕ ਸੇਵਾ 5 ਜੀ ਨੂੰ ਲੈ ਕਿ ਦੁਨੀਆਂ ਭਰ ਵਿੱਚ ਚਰਚਾਵਾਂ ਹੋ ਰਹੀਆਂ ਹਨ। ਦੁਨੀਆਂ ਭਰ ਵਿੱਚ ਕਈ ਲੋਕਾਂ ਵੱਲੋਂ ਇਸ ਨੈੱਟਵਰਕ ਦਾ ਤਿੱਖਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਇਸ ਦੇ ਬਾਵਜੂਦ ਚਾਈਨਾ ਅਤੇ ਹੋਰ ਵਿਕਸਤ ਮੁਲਕਾਂ ਨੇ 5ਜੀ ਨੈੱਟਵਰਕ ਨੂੰ ਲਾਂਚ ਕਰ ਦਿੱਤਾ ਹੈ । 5 ਜੀ ਸੇਵਾ ਤੋਂ […]

The post ਭਾਰਤ ਵਿੱਚ ਲਾਂਚ ਹੋਣ ਤੋਂ ਪਹਿਲਾਂ ਹੀ 5G ਦਾ ਹੋਇਆ ਵਿਰੋਧ, ਅਦਾਲਤ ‘ਚ ਪੁੱਜੀ ਮਸ਼ਹੂਰ ਫਿਲਮ ਅਦਾਕਾਰਾ ਜੂਹੀ ਚਾਵਲਾ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ- ਮੋਬਾਈਲ ਨੈੱਟਵਰਕ ਸੇਵਾ 5 ਜੀ ਨੂੰ ਲੈ ਕਿ ਦੁਨੀਆਂ ਭਰ ਵਿੱਚ ਚਰਚਾਵਾਂ ਹੋ ਰਹੀਆਂ ਹਨ। ਦੁਨੀਆਂ ਭਰ ਵਿੱਚ ਕਈ ਲੋਕਾਂ ਵੱਲੋਂ ਇਸ ਨੈੱਟਵਰਕ ਦਾ ਤਿੱਖਾ
ਵਿਰੋਧ ਵੀ ਕੀਤਾ ਜਾ ਰਿਹਾ ਹੈ ਇਸ ਦੇ ਬਾਵਜੂਦ ਚਾਈਨਾ ਅਤੇ ਹੋਰ ਵਿਕਸਤ ਮੁਲਕਾਂ ਨੇ 5ਜੀ ਨੈੱਟਵਰਕ ਨੂੰ ਲਾਂਚ ਕਰ ਦਿੱਤਾ ਹੈ ।
5 ਜੀ ਸੇਵਾ ਤੋਂ ਨਿਕਲਣ ਵਾਲੀ ਰੇਡੀਏਸ਼ਨ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਜ਼ਿਆਦਾਤਕ ਲੋਕਾਂ ਨੇ ਮੰਨਿਆ ਹੈ ਕਿ 5 ਜੀ ਨੈੱਟਵਰਕ ਤੋਂ ਨਿਕਲਣ ਵਾਲੀ ਰੇਡੀਏਸ਼ਨ ਕਾਫ਼ੀ ਖ਼ਤਰਨਾਕ ਹੈ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਨੇ ਭਾਰਤ ‘ਚ 5 ਜੀ ਸੇਵਾ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਗੌਰਤਲਬ ਹੈ ਕਿ ਜੂਹੀ ਚਾਵਲਾ ਕਾਫ਼ੀ ਸਮੇਂ ਤੋਂ 5 ਜੀ ਤੋਂ ਨਿਕਲਣ ਵਾਲੇ ਹਾਨੀਕਾਰਕ ਰੇਡੀਏਸ਼ਨ ਖ਼ਿਲਾਫ਼ ਲੋਕਾਂ ਜਾਗਰੂਕ ਕਰ ਰਹੀ ਹੈ। ਅੰਗਰੇਜ਼ੀ ਵੈੱਬਸਾਈਟ ਟਾਈਮਸ ਆਫ਼ ਇੰਡੀਆ ਦੀ ਖ਼ਬਰ ਅਨੁਸਾਰ ਉਨ੍ਹਾਂ ਨੇ ਭਾਰਤ ‘ਚ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਖ਼ਿਲਾਫ਼ ਮੁੰਬਈ ਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਹੈ। ਅਦਾਕਾਰਾ ਨੇ ਆਪਣੀ ਇਸ ਪਟੀਸ਼ਨ ‘ਚ ਮੰਗ ਕੀਤੀ ਹੈ ਕਿ 5 ਜੀ ਟੈਕਨਾਲੋਜੀ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਜੁੜੇ ਕਈ ਅਧਿਆਨਾਂ ‘ਤੇ ਗੌਰ ਕੀਤਾ ਜਾਵੇ ਅਤੇ ਉਸ ਤੋਂ ਬਾਅਦ ਹੀ ਇਸ ਟੈਕਨਾਲੋਜੀ ਨੂੰ ਭਾਰਤ ‘ਚ ਲਾਂਚ ਕਰਨ ‘ਤੇ ਵਿਚਾਰ ਕੀਤਾ ਜਾਵੇ।
ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਜੂਹੀ ਚਾਵਲਾ ਨੇ ਕਿਹਾ, ”ਅਸੀਂ ਤਕਨੀਕ ਨੂੰ ਲਾਗੂ ਕੀਤੇ ਜਾਣੇ ਦੇ ਖ਼ਿਲਾਫ਼ ਨਹੀਂ ਹਾਂ। ਇਸ ਦੇ ਉਲਟ ਅਸੀਂ ਟੈਕਨਾਲੋਜੀ ਦੀ ਦੁਨੀਆ ਤੋਂ ਨਿਕਲਣ ਵਾਲੇ ਨਵੇਂ ਉਤਪਾਦਾਂ ਨੂੰ ਭਰਪੂਰ ਲੁਤਫ ਉਠਾਉਂਦੇ ਹਾਂ, ਜਿਨ੍ਹਾਂ ‘ਚ ਵਾਇਰਲੈਸ ਕਮਿਊਨੀਕੇਸ਼ਨ ਵੀ ਸ਼ਾਮਲ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਡਿਵਾਈਸਾਂ ਨੂੰ ਇਸਤੇਮਾਲ ਕਰਨ ਨੂੰ ਲੈ ਕੇ ਅਸੀਂ ਹਮੇਸ਼ਾ ਹੀ ਦੁਵਿਧਾ ‘ਚ ਰਹਿੰਦੇ ਹਾਂ।” ਜੋ ਕਿ ਨਹੀਂ ਹੋਣਾ ਚਾਹੀਦਾ।

The post ਭਾਰਤ ਵਿੱਚ ਲਾਂਚ ਹੋਣ ਤੋਂ ਪਹਿਲਾਂ ਹੀ 5G ਦਾ ਹੋਇਆ ਵਿਰੋਧ, ਅਦਾਲਤ ‘ਚ ਪੁੱਜੀ ਮਸ਼ਹੂਰ ਫਿਲਮ ਅਦਾਕਾਰਾ ਜੂਹੀ ਚਾਵਲਾ appeared first on TV Punjab | English News Channel.

]]>
https://en.tvpunjab.com/juhi-chawla-against-5g-court-case/feed/ 0