Scholarship scam Archives - TV Punjab | English News Channel https://en.tvpunjab.com/tag/scholarship-scam/ Canada News, English Tv,English News, Tv Punjab English, Canada Politics Wed, 16 Jun 2021 12:05:06 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Scholarship scam Archives - TV Punjab | English News Channel https://en.tvpunjab.com/tag/scholarship-scam/ 32 32 ਚੋਣਾਂ ਦੌਰਾਨ ਕੈਪਟਨ ਸਰਕਾਰ ਉੱਤੇ ਭਾਰੀ ਪੈ ਸਕਦਾ ਹੈ ਸਕਾਲਰਸ਼ਿਪ ਘਪਲੇ ਦਾ ਮਾਮਲਾ https://en.tvpunjab.com/scholarship-scam-punjab-congress/ https://en.tvpunjab.com/scholarship-scam-punjab-congress/#respond Wed, 16 Jun 2021 12:00:42 +0000 https://en.tvpunjab.com/?p=1994 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ ਸੂਬੇ ਵਿੱਚ 1850 ਕਰੋੜ ਰੁਪਏ ਦੀ ਪੋਸਟ-ਮੈਟਰਿਕ ਸਕਾਲਰਸ਼ਿਪ ਘਪਲੇ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਚੁਫੇਰਿਓਂ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵੱਲੋਂ ਪਿਛਲੇ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ […]

The post ਚੋਣਾਂ ਦੌਰਾਨ ਕੈਪਟਨ ਸਰਕਾਰ ਉੱਤੇ ਭਾਰੀ ਪੈ ਸਕਦਾ ਹੈ ਸਕਾਲਰਸ਼ਿਪ ਘਪਲੇ ਦਾ ਮਾਮਲਾ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਸੂਬੇ ਵਿੱਚ 1850 ਕਰੋੜ ਰੁਪਏ ਦੀ ਪੋਸਟ-ਮੈਟਰਿਕ ਸਕਾਲਰਸ਼ਿਪ ਘਪਲੇ ਦਾ ਮਾਮਲਾ ਤੂਲ ਫੜ੍ਹਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਨੂੰ ਚੁਫੇਰਿਓਂ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਵੱਲੋਂ ਪਿਛਲੇ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਸਾਧੂ ਸਿੰਘ ਧਰਮਸੋਤ ਦੇ ਅਤੇ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਜਾ ਰਹੀ ਹੈ ।
ਦਰਅਸਲ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਲਗਪਗ 2 ਲੱਖ ਤੋਂ ਵਧੇਰੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ 1850 ਕਰੋੜ ਰੁਪਏ ਤੋਂ ਵੱਧ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਹੀਂ ਮਿਲ ਸਕੀ। ਇਸ ਕਾਰਨ ਜ਼ਿਆਦਾਤਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਡਿਗਰੀਆਂ ਨਹੀਂ ਵੰਡੀਆਂ ਗਈਆਂ ਜਿਸ ਕਾਰਨ ਉਹ ਕਿਸੇ ਅਦਾਰੇ ਵਿੱਚ ਨੌਕਰੀਆਂ ਲਈ ਵੀ ਅਪਲਾਈ ਨਹੀਂ ਕਰ ਸਕੇ।
ਇਹ ਸਕੀਮ ਭਾਰਤ ਸਰਕਾਰ ਨੇ ਸਾਲ 2011-12 ਦੌਰਾਨ ਦਲਿਤ, ਪੱਛੜੀਆਂ ਸ੍ਰੇਣੀਆਂ ਤੇ ਘੱਟ ਗਿਣਤੀਆਂ ਲਈ ਸ਼ੁਰੂ ਕੀਤੀ ਸੀ ਜੋ ਸਿਰਫ ਛੇ ਸਾਲ ਲਈ ਸੀ। ਪੰਜਾਬ ਸਰਕਾਰ ਨੇ 28 ਅਕਤੂਬਰ 2020 ਨੂੰ ਕੇਂਦਰ ਸਰਕਾਰ ਦੀ ਪਾਲਿਸੀ 2018 ਦਾ ਬਦਲਵਾਂ ਰੂਪ ‘ਡਾ. ਬੀਆਰ ਅੰਬੇਡਕਰ ਐੱਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ’ ਪੇਸ਼ ਕੀਤੀ ਸੀ। ਉਸ ਵਿਚ ਕੇਂਦਰ ਤੇ ਸੂਬੇ ਦੋਵੇਂ ਯੋਗਦਾਨ ਪਾਉਂਦੇ ਹਨ। ਇਸ ਸਕੀਮ ਦੇ ਤਹਿਤ ਕੇਂਦਰ ਦੀ ਹਿੱਸੇਦਾਰੀ 60 ਫੀਸਦੀ ਤੇ ਸੂਬਿਆਂ ਦੀ 40 ਫ਼ੀਸਦੀ ਤੈਅ ਕੀਤੀ ਗਈ । ਦਰਅਸਲ, ਇਸ ਸਕੀਮ ਦੀ ਸ਼ੁਰੂਆਤ ਦੇ ਨਾਲ ਹੀ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਵੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦਲਿਤ ਵਿਦਿਆਰਥੀਆਂ ਨੂੰ ਸਮੇਂ ਸਿਰ ਵਜ਼ੀਫਾ ਨਹੀਂ ਮਿਲ ਸਕਿਆ। ਪ੍ਰਾਈਵੇਟ ਕਾਲਜਾਂ, ਯੂਨੀਵਰਸਿਟੀਆਂ ਵੱਲੋਂ ਉਨਾ ਦੇ ਰੋਲ ਨੰਬਰ, ਡਿਗਰੀਆਂ ਅਤੇ ਹੋਰ ਜ਼ਰੂਰੀ ਡਾਕੂਮੈਂਟਸ ਰੋਕ ਲਏ ਗਏ। ਇਸ ਖੱਜਲ਼ ਖੁਆਰੀ ਕਾਰਨ ਪਿਛਲੇ ਸਮੇਂ ਦੌਰਾਨ ਕਈ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਵੀ ਕੀਤੇ। ਇਸੇ ਮਾਮਲੇ ਨੂੰ ਲੈ ਕੇ ਹੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੀ ਕੈਪਟਨ ਅਮਰਿੰਦਰ ਸਰਕਾਰ ਨੂੰ ਘੇਰਨ ਦੇ ਯਤਨ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਭਾਵੇਂ ਕਿ ਵਿਰੋਧੀਆਂ ਦੀ ਸਿਆਸਤ ਤੋਂ ਪ੍ਰੇਰਿਤ ਦੱਸ ਰਹੇ ਹਨ ਪਰ ਉਹ ਇਹ ਭੁੱਲ ਚੁੱਕੇ ਹਨ ਉਨ੍ਹਾਂ ਦੇ ਕਈ ਆਪਣੇ ਮੰਤਰੀ ਵੀ ਇਸ ਮੁੱਦੇ ਨੂੰ ਰੋਹ ਭਰੇ ਲਹਿਜੇ ਨਾਲ ਉਠਾ ਚੁੱਕੇ ਹਨ। ਪਿਛਲੇ ਸਮੇਂ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਦੂਲੋਂ ਨੇ ਇਸ ਮਾਮਲੇ ‘ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਟਹਿਰੇ ਵਿਚ ਲਿਆ ਖੜ੍ਹਾ ਕੀਤਾ ਸੀ। ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਘਪਲੇ ਹੋਏ ਹਨ ਜਿੰਨ੍ਹਾਂ ਵਿਚੋਂ ਡਿਗਰੀ ਵੰਡ ਘਪਲਾ ਮੁੱਖ ਹੈ। ਇਸ ਮਾਮਲੇ ‘ਚ ਉਨ੍ਹਾਂ 4 ਸੌ ਕਰੋੜ ਰੁਪਏ ਦੇ ਘਪਲੇ ਦਾ ਜਿਕਰ ਕਰਦੇ ਹੋਏ ਕਿਹਾ ਸੀ ਕਿ ਇਸ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਉਨ੍ਹਾਂ ਦੇ ਦੱਸਣ ਮੁਤਾਬਕ ਇਸ ਘਪਲੇ ਕਾਰਨ ਹੁਣ ਤੱਕ 10 ਲੱਖ ਦੇ ਕਰੀਬ ਵਿਦਿਆਰਥੀ ਸਕਾਲਰਸ਼ਿੱਪ ਨਾ ਆਉਣ ਕਾਰਨ ਪੜ੍ਹਾਈ ਵਿਚ ਦਾਖਲਾ ਨਹੀਂ ਲੈ ਸਕੇ।

ਹੁਣ ਸਵਾਲ ਇਹ ਖੜਾ ਹੁੰਦਾ ਹੈ ਕਿ ਇਕ ਪਾਸੇ ਤਾਂ ਸੂਬੇ ’ਚ ਦਲਿਤ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਦਲਿਤ ਜਾਤੀਆਂ ਦੇ ਵਿਦਿਆਰਥੀ ਸਕਾਲਰਸ਼ਿੱਪ, ਪੜ੍ਹਾਈ ਅਤੇ ਨੌਕਰੀਆਂ ਲਈ ਲਈ ਖੱਜਲ ਖੁਆਰ ਹੋ ਰਹੇ ਹਨ। ਅਜਿਹੇ ਵਿੱਚ ਕੈਪਟਨ ਸਰਕਾਰ ਉੱਤੇ ਚੋਣ 2022 ਦੇ ਦੌਰਾਨ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿੱਪ ਘਪਲੇ ਦਾ ਇਹ ਮਾਮਲਾ ਭਾਰੀ ਪੈ ਸਕਦਾ ਹੈ।

ਟੀਵੀ ਪੰਜਾਬ ਬਿਊਰੋ

The post ਚੋਣਾਂ ਦੌਰਾਨ ਕੈਪਟਨ ਸਰਕਾਰ ਉੱਤੇ ਭਾਰੀ ਪੈ ਸਕਦਾ ਹੈ ਸਕਾਲਰਸ਼ਿਪ ਘਪਲੇ ਦਾ ਮਾਮਲਾ appeared first on TV Punjab | English News Channel.

]]>
https://en.tvpunjab.com/scholarship-scam-punjab-congress/feed/ 0
ਸਕਾਲਰਸ਼ਿੱਪ ਘੁਟਾਲੇ ਦੇ ਵਿਰੋਧ ‘ਚ ‘ਆਪ’ ਵਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ https://en.tvpunjab.com/scholarship-scams-aap-protest/ https://en.tvpunjab.com/scholarship-scams-aap-protest/#respond Tue, 15 Jun 2021 16:03:52 +0000 https://en.tvpunjab.com/?p=1948 ਟੀਵੀ ਪੰਜਾਬ ਬਿਊਰੋ– ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ-ਪ੍ਰਦਰਸ਼ਨ ਕੀਤੇ ਗਏ ਹਨ। ਇਸ ਘਪਲੇ ਸਬੰਧੀ ਬਿਆਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ […]

The post ਸਕਾਲਰਸ਼ਿੱਪ ਘੁਟਾਲੇ ਦੇ ਵਿਰੋਧ ‘ਚ ‘ਆਪ’ ਵਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ– ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ-ਪ੍ਰਦਰਸ਼ਨ ਕੀਤੇ ਗਏ ਹਨ।

ਇਸ ਘਪਲੇ ਸਬੰਧੀ ਬਿਆਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐੱਸ.ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਵਿਚ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਰੋਸ-ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐੱਸ.ਸੀ ਐੱਸ.ਟੀ. ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।

ਇਸ ਮੌਕੇ ਚੀਮਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

ਚੀਮਾ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫ਼ੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿਚ ਵੀ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਕੀਤੀਆਂ ਵਧੀਕੀਆਂ ਦਾ ਕਰਾਰਾ ਜਵਾਬ ਦੇਣਗੇ।

The post ਸਕਾਲਰਸ਼ਿੱਪ ਘੁਟਾਲੇ ਦੇ ਵਿਰੋਧ ‘ਚ ‘ਆਪ’ ਵਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ appeared first on TV Punjab | English News Channel.

]]>
https://en.tvpunjab.com/scholarship-scams-aap-protest/feed/ 0