special investigations team Archives - TV Punjab | English News Channel https://en.tvpunjab.com/tag/special-investigations-team/ Canada News, English Tv,English News, Tv Punjab English, Canada Politics Sun, 27 Jun 2021 16:21:36 +0000 en-US hourly 1 https://en.tvpunjab.com/wp-content/uploads/2022/03/cropped-favicon-icon-32x32.jpg special investigations team Archives - TV Punjab | English News Channel https://en.tvpunjab.com/tag/special-investigations-team/ 32 32 ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ https://en.tvpunjab.com/sukhbir-badal-attended-sit/ https://en.tvpunjab.com/sukhbir-badal-attended-sit/#respond Sat, 26 Jun 2021 07:29:19 +0000 https://en.tvpunjab.com/?p=2787 ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ । ਇਸੇ ਦੇ ਤਹਿਤ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ। ਗੌਰਤਲਬ ਹੈ ਕਿ ਇਸ […]

The post ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ appeared first on TV Punjab | English News Channel.

]]>

ਚੰਡੀਗੜ੍ਹ- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ । ਇਸੇ ਦੇ ਤਹਿਤ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਚੰਡੀਗੜ੍ਹ ਦੇ ਸੈਕਟਰ 32 ਪੁਲਸ ਹੈੱਡਕੁਆਰਟਰ ਵਿਖੇ ਪਹੁੰਚ ਗਏ ਹਨ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ । ਇਸ ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਸਵਾਲ ਵੀ ਚੁੱਕੇ ਸਨ ਕਿ ਐੱਸ. ਆਈ. ਟੀ. ਵਿਚ ਸ਼ਾਮਲ 2 DSP ਨਕਲੀ ਸਨ । ਇਸ ਦੇ ਨਾਲ ਨਾਲ ਉਨ੍ਹਾਂ ਇਹ ਇਲਜ਼ਾਮ ਵੀ ਲਾਏ ਸਨ ਕਿ ਸਿੱਟ ਵੱਲੋਂ ਹਾਈਕੋਰਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸੇ ਦੇ ਨਾਲ ਨਾਲ ਉਨ੍ਹਾਂ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ’ਤੇ ਵੀ ਸਵਾਲ ਚੁੱਕੇ ਸਨ ਜਿਸ ਪਿੱਛੋਂ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਕੋਟਕਪੂਰਾ ਗੋਲ਼ੀ ਕਾਂਡ: ਜਾਂਚ ਕਰ ਰਹੀ ਸਿੱਟ ਸਾਹਮਣੇ ਪੇਸ਼ ਹੋਣ ਪਹੁੰਚੇ ਸੁਖਬੀਰ ਬਾਦਲ appeared first on TV Punjab | English News Channel.

]]>
https://en.tvpunjab.com/sukhbir-badal-attended-sit/feed/ 0
ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਖਿਲਾਫ਼ ਅਕਾਲੀ ਦਰਜ ਕਰਵਾਇਗਾ ਪਰਚਾ https://en.tvpunjab.com/akali-dal-fir-against-sit2732-2/ https://en.tvpunjab.com/akali-dal-fir-against-sit2732-2/#respond Fri, 25 Jun 2021 13:38:19 +0000 https://en.tvpunjab.com/?p=2732 ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ‘ਤੇ ਕਾਂਗਰਸ ਦੇ ਇਸ਼ਾਰਿਆਂ ‘ਤੇ ਕੰਮ ਕਰਨ ਦੇ ਦੋਸ਼ ਲਾਏ ਹਨ। ਬਿਕਰਮ ਸਿੰਘ ਮਜੀਠੀਆ ਨੇ ਐਸ. ਆਈ. ਟੀ. ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰਿਆਂ ‘ਤੇ ਕੀਤੀ ਜਾ ਪੜਤਾਲ ਦੇ ਸਬੂਤ ਵੀ ਮੀਡੀਆ ਅੱਗੇ […]

The post ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਖਿਲਾਫ਼ ਅਕਾਲੀ ਦਰਜ ਕਰਵਾਇਗਾ ਪਰਚਾ appeared first on TV Punjab | English News Channel.

]]>

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ‘ਤੇ ਕਾਂਗਰਸ ਦੇ ਇਸ਼ਾਰਿਆਂ ‘ਤੇ ਕੰਮ ਕਰਨ ਦੇ ਦੋਸ਼ ਲਾਏ ਹਨ।
ਬਿਕਰਮ ਸਿੰਘ ਮਜੀਠੀਆ ਨੇ ਐਸ. ਆਈ. ਟੀ. ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰਿਆਂ ‘ਤੇ ਕੀਤੀ ਜਾ ਪੜਤਾਲ ਦੇ ਸਬੂਤ ਵੀ ਮੀਡੀਆ ਅੱਗੇ ਪੇਸ਼ ਕੀਤੇ। ਮਜੀਠੀਆ ਨੇ ਕਿਹਾ ਕਿ ਇਸ ਜਾਂਚ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਨਵੀਂ ਐਸ. ਆਈ. ਟੀ. ‘ਚ ਸਿਰਫ ਤਿੰਨ ਮੈਂਬਰ ਸਨ ਪਰ ਇਸ ‘ਚ ਸਿਆਸੀ ਦਖ਼ਲ-ਅੰਦਾਜ਼ੀ ਕਈਆਂ ਵੱਲੋਂŹ ਕੀਤੀ ਜਾ ਰਹੀ ਹੈ ।
ਉਨ੍ਹਾਂ ਕਿਹਾ ਕਿ ਨਵੀਂ ਐਸ. ਆਈ. ਟੀ. ਖ਼ਿਲਾਫ਼ ਅਕਾਲੀ ਦਲ ਵੱਲੋਂ ਚੰਡੀਗੜ੍ਹ ‘ਚ ਪਰਚਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਚੰਡੀਗੜ੍ਹ ਦਾ ਐਸ. ਐਸ. ਪੀ. ਪੰਜਾਬ ਸਰਕਾਰ ਵੱਲੋਂ ਲਾਇਆ ਜਾਂਦਾ ਹੈ ਪਰ ਫਿਰ ਵੀ ਕਾਨੂੰਨ ਸਭ ਤੋਂ ਉੱਪਰ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਕਾਂਗਰਸ ਸਰਕਾਰ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ। ਐਸ. ਆਈ. ਟੀ. ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਸੁਖਬੀਰ ਬਾਦਲ ਐਸ. ਆਈ. ਟੀ. ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਪੂਰੀ ਤਰ੍ਹਾਂ ਉਸ ਨੂੰ ਸਹਿਯੋਗ ਕਰਨਗੇ।

ਮਜੀਠੀਆ ਨੇ ਕਿਹਾ ਕਿ ਜੇਕਰ ਐਸ. ਆਈ. ਟੀ. ਵੱਲੋਂ ਸਿਆਸਤ ਕੀਤੀ ਗਈ ਤਾਂ ਫਿਰ ਉਸ ਨੂੰ ਸੱਚਾਈ ਵੀ ਦੱਸੀ ਜਾਵੇਗੀ। ਮਜੀਠੀਆ ਨੇ ਇਸ ਮੌਕੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿਨ੍ਹੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ ਹੈ ਅਤੇ ਹੁਣ ਬੇਅਦਬੀ ਦੇ ਮੁੱਦਿਆਂ ‘ਤੇ ਰੱਜ ਕੇ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਕਿਸੇ ਨਾ ਕਿਸੇ ਤਰ੍ਹਾਂ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।

ਟੀਵੀ ਪੰਜਾਬ ਬਿਊਰੋ

WhatsAppXFacebookCopy LinkWeChatShare

The post ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਖਿਲਾਫ਼ ਅਕਾਲੀ ਦਰਜ ਕਰਵਾਇਗਾ ਪਰਚਾ appeared first on TV Punjab | English News Channel.

]]>
https://en.tvpunjab.com/akali-dal-fir-against-sit2732-2/feed/ 0