special report Archives - TV Punjab | English News Channel https://en.tvpunjab.com/tag/special-report/ Canada News, English Tv,English News, Tv Punjab English, Canada Politics Wed, 28 Jul 2021 17:05:36 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg special report Archives - TV Punjab | English News Channel https://en.tvpunjab.com/tag/special-report/ 32 32 ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? https://en.tvpunjab.com/illegal-bus-will-permit-cancelled-6353-2/ https://en.tvpunjab.com/illegal-bus-will-permit-cancelled-6353-2/#respond Wed, 28 Jul 2021 11:55:41 +0000 https://en.tvpunjab.com/?p=6353 ਵਿਸ਼ੇਸ਼ ਰਿਪੋਰਟ : ਜਸਬੀਰ ਵਾਟਾਂਵਾਲੀ ਪੰਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਟਰਾਂਸਪੋਰਟ ਮਾਫੀਆ ਅਤੇ ਨਾਜਾਇਜ਼ ਬੱਸਾਂ ਨੂੰ ਬੰਦ ਕੀਤੇ ਜਾਣ ਦਾ ਹੋ-ਹੱਲਾ ਸੁਣਾਈ ਦੇ ਰਿਹਾ ਹੈ। ਟਰਾਂਸਪੋਰਟ ਖੇਤਰ ਵਿਚ ਹੋ ਰਹੀ ਹਨੇਰੇ ਗਰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਚੱਲ ਰਹੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਜੇਕਰ ਸਰਕਾਰ ਵੱਲੋਂ […]

The post ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ : ਜਸਬੀਰ ਵਾਟਾਂਵਾਲੀ

ਪੰਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਟਰਾਂਸਪੋਰਟ ਮਾਫੀਆ ਅਤੇ ਨਾਜਾਇਜ਼ ਬੱਸਾਂ ਨੂੰ ਬੰਦ ਕੀਤੇ ਜਾਣ ਦਾ ਹੋ-ਹੱਲਾ ਸੁਣਾਈ ਦੇ ਰਿਹਾ ਹੈ। ਟਰਾਂਸਪੋਰਟ ਖੇਤਰ ਵਿਚ ਹੋ ਰਹੀ ਹਨੇਰੇ ਗਰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਚੱਲ ਰਹੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫ਼ੈਸਲਾ ਲਿਆ ਹੈ।

ਜੇਕਰ ਸਰਕਾਰ ਵੱਲੋਂ ਵਾਕਿਆ ਹੀ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਜਾਂਦੇ ਹਨ ਤਾਂ ਇਸ ਨਾਲ ਟਰਾਂਸਪੋਰਟ ਖੇਤਰ ਦੀਆਂ ਵੱਡੀਆਂ ਕੰਪਨੀਆਂ ਖਾਸ ਕਰ ਸੁਖਬੀਰ ਬਾਦਲ ਦੀਆਂ ਬੱਸਾਂ ਨੂੰ ਵੱਡਾ ਧੱਕਾ ਲੱਗੇਗਾ। ਮੀਡੀਆ ਵਿਚ ਛਪੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ 250 ਦੇ ਕਰੀਬ ਬੱਸਾਂ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨੇੜਦਾਰਾਂ ਦੀਆਂ ਹਨ। ਪਰਮਿਟ ਰੱਦ ਕੀਤੇ ਜਾਣ ਤੋਂ ਬਾਅਦ ਇਨ੍ਹਾਂ 250 ਬੱਸਾਂ ਨੂੰ ਬਰੇਕਾਂ ਲੱਗ ਜਾਣਗੀਆਂ। ਪਿਛਲੇ ਸਮੇਂ ਦੌਰਾਨ ਸਾਹਮਣੇ ਆਈ ਇਕ ਰਿਪੋਰਟ ਦੇ ਮੁਤਾਬਕ ਪੰਜਾਬ ਵਿੱਚ ਚੱਲ ਰਹੀਆਂ ਨਾਜਾਇਜ਼ ਬੱਸਾਂ ਦੀ ਗਿਣਤੀ ਢਾਈ ਸੌ ਤੋਂ ਕਿਤੇ ਜ਼ਿਆਦਾ ਹੈ।

ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਟਰਾਂਸਪੋਰਟ ਮਾਫੀਆ ਦਾ ਇਹ ਹੋ-ਹੱਲਾ ਕੋਈ ਨਵਾਂ ਨਹੀਂ ਹੈ । ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਮਾਫੀਆ ਦੇ ਮੁੱਦੇ ਨੂੰ ਮੁੱਖ ਚੋਣ ਮੁੱਦਾ ਬਣਾਇਆ ਸੀ। ਚੋਣ ਪ੍ਰਚਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਮਾਫੀਆ ਨੂੰ ਅਕਾਲੀ ਭਾਜਪਾ ਦੀ ਪਦਾਇਸ਼ ਦੱਸਦਿਆਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਇਸ ਨੂੰ ਨਕੇਲ ਪਾਉਣ ਦੀਆਂ ਗੱਲਾਂ ਵੀ ਕੀਤੀਆਂ ਸਨ। ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਕਰੀਬ ਸਾਢੇ ਚਾਰ ਬਾਅਦ ਇਸ ਮਾਮਲੇ ‘ਤੇ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਬਣੀ ਹੈ ।

ਟਰਾਂਸਪੋਰਟ ਮਾਫੀਆ ਨੂੰ ਲੈ ਕੇ ਵਿਰੋਧੀ ਧਿਰਾਂ ਹਮੇਸ਼ਾਂ ਹੀ ਕੈਪਟਨ ਸਰਕਾਰ ਨੂੰ ਘੇਰਨ ਦਾ ਯਤਨ ਕਰਦੀਆਂ ਰਹੀਆਂ ਹਨ। ਇਸ ਦੇ ਨਾਲ-ਨਾਲ ਕੈਪਟਨ ਸਰਕਾਰ ਦੇ ਆਪਣੇ ਮੰਤਰੀ ਵੀ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਲਈ ਰੌਲਾ ਰੱਪਾ ਪਾਉਂਦੇ ਰਹੇ ਹਨ। ਲੰਘੀ ਵਿਧਾਨਸਭਾ ਸੈਸ਼ਨ ਦੇ ਸਿਫਰ ਕਾਲ ਦੌਰਾਨ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਉਸਨੇ ਕਿਹਾ ਸੀ ਕਿ ਸਰਕਾਰ ਨੂੰ ਸੱਤਾ ਸੰਭਾਲੇ ਨੂੰ ਤਿੰਨ ਸਾਲ ਤੋਂ ਵਧੇਰੇ ਹੋ ਗਏ ਪਰ ਟਰਾਂਸਪੋਰਟ ਮਾਫੀਆ ਖਿਲਾਫ ਅੱਜ ਤੱਕ ਕੋਈ ਪਾਲਿਸੀ ਨਹੀਂ ਬਣ ਸਕੀ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਨਿਯੁਕਤੀ ਅਤੇ ਧਾਂਦਲੀਆਂ ਦਾ ਵੀ ਮੁੱਦਾ ਵੀ ਵਿਧਾਨ ਸਭਾ ਵਿਚ ਜ਼ੋਰ-ਸ਼ੋਰ ਨਾਲ ਗੂੰਜਿਆ ਸੀ। ਕਾਂਗਰਸੀ ਵਿਧਾਇਕ ਕੁਲਬੀਰ ਜੀਰਾ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਸਨ।

ਨਾਜਾਇਜ਼ ਬੱਸਾਂ ਦੇ ਚੱਲਣ ਨਾਲ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਨੂੰ ਰੋਜ਼ਾਨਾ ਲੱਗਦਾ ਸੀ ਕਰੀਬ 25 ਲੱਖ ਦਾ ਚੂਨਾ

ਪਿਛਲੇ ਸਮੇਂ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਰਵੇਖਣ ’ਚ ਇਸ ਸਬੰਧੀ ਵੱਡੇ ਖੁਲਾਸੇ ਕੀਤੇ ਗਏ ਸਨ ਕਿ ਸੂਬੇ ਵਿਚ ਕਰੀਬ 2 ਹਜ਼ਾਰ ਨਾਜਾਇਜ਼ ਬੱਸਾਂ ਚੱਲ ਰਹੀਆਂ ਹਨ। ਰਿਪੋਰਟ ਵਿਚ ਕਿਹਾ ਗਿਆ ਸੀ ਕਿ ਇਕ ਤਾਂ ਇਹ ਬੱਸਾਂ ਟੈਕਸ ਚੋਰੀ ਕਰਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾਉਂਦੀਆਂ ਹਨ, ਦੂਜਾ ਇਹ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਹੋਣ ਵਾਲੀ ਆਮਦਨ ਨੂੰ ਵੀ ਖੋਰਾ ਲਗਾਉਂਦੀਆਂ ਹਨ। ਰੋਡਵੇਜ਼ ਅਤੇ ਪੀਆਰਟੀਸੀ ਨੂੰ ਇਸ ਨਾਲ ਰੋਜ਼ਾਨਾ ਕਰੀਬ 25 ਲੱਖ ਰੁਪਏ ਦਾ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਇਕ ਪਰਮਿਟ ’ਤੇ ਕਈ-ਕਈ ਬੱਸਾਂ ਦਾ ਚੱਲਣਾ ਅਤੇ ਪ੍ਰਭਾਵਸ਼ਾਲੀ ਟਰਾਂਸਪੋਰਟਰਾਂ ਤੇ ਅਧਿਕਾਰੀਆਂ ਦੀ ਮਿਲੀਭੁਗਤ ਦੇ ਵੀ ਖੁਲਾਸੇ ਹੋਏ ਸਨ। ਹੁਣ ਜੇਕਰ ਇਹ ਨਾਜਾਇਜ਼ ਬੱਸਾਂ ਦੇ ਸਾਰੇ ਨਾਜਾਇਜ਼ ਪਰਮਿਟ ਰੱਦ ਕਰ ਦਿੱਤੇ ਜਾਂਦੇ ਹਨ ਤਾਂ ਇਸ ਨਾਲ ਰੋਡਵੇਜ਼ ਅਤੇ ਪੀਆਰਟੀਸੀ ਨੂੰ ਵੱਡਾ ਫ਼ਾਇਦਾ ਹੋਵੇਗਾ।

ਕੈਪਟਨ ਦੀ ਪਹਿਲੀ ਕੈਬਨਿਟ ਟਰਾਂਸਪੋਰਟ ਮਾਫੀਆ ਖਿਲਾਫ ਲੈ ਕੇ ਆਈ ਸੀ ਇਹ ਬਿੱਲ

ਕੈਪਟਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਟਰਾਂਸਪੋਰਟ ਪਾਲਿਸੀ ਦੇ ਨਵੇਂ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਇਸ ਅਨੁਸਾਰ ਵੱਖ-ਵੱਖ ਰੂਟਾਂ ’ਤੇ ਚੱਲ ਰਹੀਆਂ ਸਾਰੀਆਂ ਵੱਡੀਆਂ ਅਤੇ ਛੋਟੀਆਂ 12,210 ਬਸਾਂ ਦੇ ਪਰਮਿਟ ਰੱਦ ਕਰਕੇ ਨਵੇਂ ਸਿਰਿਓਂ ਜ਼ਾਰੀ ਕੀਤੇ ਜਾਣੇ ਸਨ। ਇਸ ਤੋਂ ਇਲਾਵਾ ਵਿਜੀਲੈਂਸ ਵਿਭਾਗ ਅਤੇ ਸੂਬਾ ਪੁਲਿਸ ਦੀ ਇਕ ਵਿਸ਼ੇਸ਼ ਟਾਸਕ ਫੋਰਸ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ, ਜਿਸਦਾ ਮੁੱਖ ਕਾਰਜ ਸਾਰੀਆਂ ਨਾਜਾਇਜ਼ ਬੱਸਾਂ ਦੀ ਨਿਸ਼ਾਨਦੇਹੀ ਕਰਨਾ ਅਤੇ ਉਨ੍ਹਾਂ ਨੂੰ ਬੰਦ ਕਰਨ ਹਿੱਤ ਕਾਰਵਾਈ ਕਰਨਾ ਸੀ। ਬੱਸਾਂ ਦੇ ਪਰਮਿਟ ਰੱਦ ਕਰਨ ਵਿੱਚ ਹੁਣ ਕਿੰਨੀ ਕੁ ਸਾਫ਼ਗੋਈ ਅਤੇ ਇਮਾਨਦਾਰੀ ਵਰਤੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

The post ਵਿਸ਼ੇਸ਼ ਰਿਪੋਰਟ ਵਿਚ ਪੜ੍ਹੋ ਪੰਜਾਬ ਵਿਚ ਚਲਦੀਆਂ ਕਿੰਨੀਆਂ ਨਾਜਾਇਜ਼ ਬੱਸਾਂ, ਕੀ ਹੁਣ ਹੋਣਗੇ ਨਾਜਾਇਜ਼ ਬੱਸਾਂ ਦੇ ਪਰਮਿਟ ਰੱਦ ? appeared first on TV Punjab | English News Channel.

]]>
https://en.tvpunjab.com/illegal-bus-will-permit-cancelled-6353-2/feed/ 0
ਕੋਰੋਨਾ ਕਾਲ ਦਰਮਿਆਨ 23 ਕਰੋੜ ਭਾਰਤੀ ਹੋਏ ਗਰੀਬ ਪਰ ਅਡਾਨੀ ਨੂੰ ਹੋਈ ਅੰਨ੍ਹੀ ਕਮਾਈ https://en.tvpunjab.com/poverty-india-gautam-adani-property/ https://en.tvpunjab.com/poverty-india-gautam-adani-property/#respond Sat, 12 Jun 2021 06:09:00 +0000 https://en.tvpunjab.com/?p=1741 ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ ਕੋਰੋਨਾ ਕਾਲ ਦਰਮਿਆਨ ਜਿਥੇ ਭਾਰਤ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਡਗਮਗਾਈ ਅਤੇ ਤੇਈ ਕਰੋੜ ਤੋਂ ਵਧੇਰੇ ਭਾਰਤੀ ਗ਼ਰੀਬੀ ਰੇਖਾ ਵਿੱਚ ਚਲੇ ਗਏ ਉੱਥੇ ਹੀ ਗੌਤਮ ਅਡਾਨੀ ਨੂੰ ਇਸ ਕਾਲ ਦਰਮਿਆਨ ਵੀ ਅੰਨ੍ਹੀ ਕਮਾਈ ਹੋਈ ਹੈ। ਇਸ ਗੱਲ ਦਾ ਖੁਲਾਸਾ ਬਲੂਮਬਰਗ ਦੀ ਰਿਪੋਰਟ ’ਚ ਕੀਤਾ ਗਿਆ ਹੈ। ਇਸ ਰਿਪੋਰਟ ਮੁਤਾਬਕ ਇਸ ਸਾਲ ਉਨ੍ਹਾਂ […]

The post ਕੋਰੋਨਾ ਕਾਲ ਦਰਮਿਆਨ 23 ਕਰੋੜ ਭਾਰਤੀ ਹੋਏ ਗਰੀਬ ਪਰ ਅਡਾਨੀ ਨੂੰ ਹੋਈ ਅੰਨ੍ਹੀ ਕਮਾਈ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਕੋਰੋਨਾ ਕਾਲ ਦਰਮਿਆਨ ਜਿਥੇ ਭਾਰਤ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਡਗਮਗਾਈ ਅਤੇ ਤੇਈ ਕਰੋੜ ਤੋਂ ਵਧੇਰੇ ਭਾਰਤੀ ਗ਼ਰੀਬੀ ਰੇਖਾ ਵਿੱਚ ਚਲੇ ਗਏ ਉੱਥੇ ਹੀ ਗੌਤਮ ਅਡਾਨੀ ਨੂੰ ਇਸ ਕਾਲ ਦਰਮਿਆਨ ਵੀ ਅੰਨ੍ਹੀ ਕਮਾਈ ਹੋਈ ਹੈ। ਇਸ ਗੱਲ ਦਾ ਖੁਲਾਸਾ ਬਲੂਮਬਰਗ ਦੀ ਰਿਪੋਰਟ ’ਚ ਕੀਤਾ ਗਿਆ ਹੈ। ਇਸ ਰਿਪੋਰਟ ਮੁਤਾਬਕ ਇਸ ਸਾਲ ਉਨ੍ਹਾਂ ਦੀ ਜਾਇਦਾਦ ’ਚ 43 ਬਿਲੀਅਨ ਡਾਲਰ ਯਾਨੀ 3.15 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦੀ ਜਾਇਦਾਦ ’ਚ ਇਹ ਵਾਧਾ ਮੁਕੇਸ਼ ਅੰਬਾਨੀ ਅਤੇ ਦੁਨੀਆ ਦੇ ਵੱਡੇ ਨਿਵੇਸ਼ਕ ਵਾਰੇਨ ਬਫੇ ਤੋਂ ਵੀ ਜ਼ਿਆਦਾ ਹੈ।

ਕੋਰੋਨਾ ਦੇ ਇਸ ਕਾਲ ਦਰਮਿਆਨ ਗੌਤਮ ਅਡਾਨੀ ਦੀ ਜਾਇਦਾਦ ’ਚ ਰੋਜ਼ਾਨਾ 2000 ਕਰੋੜ ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਰਿਪੋਰਟ ਮੁਤਾਬਕ ਗੌਤਮ ਅਡਾਨੀ ਦੀ ਮੌਜੂਦਾ ਜਾਇਦਾਦ 77 ਬਿਲੀਅਨ ਡਾਲਰ ਹੋ ਗਈ ਹੈ ਜੋ ਕਿ ਭਾਰਤੀ ਕਰੰਸੀ ਮੁਤਾਬਕ 5.62 ਲੱਖ ਕਰੋੜ ਰੁਪਏ ਤੋਂ ਵਧੇਰੇ ਹੈ। ਪਿਛਲੇ ਸਾਲ ਗੌਤਮ ਅਡਾਨੀ ਦੀ ਕੁਲ ਜਾਇਦਾਦ 34 ਬਿਲੀਅਨ ਡਾਲਰ ਸੀ। ਇਸ ਸਾਲ ਉਨ੍ਹਾਂ ਦੀ ਜਾਇਦਾਦ ’ਚ 43 ਬਿਲੀਅਨ ਡਾਲਰ 3.15 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਗੌਤਮ ਅਡਾਨੀ ਦੀ ਜਾਇਦਾਦ ’ਚ ਹੋਏ ਇਸ ਵਾਧੇ ਦਾ ਮੁੱਖ ਕਾਰਨ ਉਨ੍ਹਾਂ ਦੀਆਂ ਕੰਪਨੀਆਂ ਦੇ ਸ਼ੇਅਰਾਂ ’ਚ ਆਇਆ ਜ਼ਬਰਦਸਤ ਉਛਾਲ ਦੱਸਿਆ ਜਾ ਰਿਹਾ ਹੈ। ਬਲੂਮਬਰਗ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੀ ਕੰਪਨੀ ‘ਅਡਾਨੀ ਟੋਟਲ ਗੈਸ’ ਨੇ ਇਸ ਸਾਲ 330 ਫੀਸਦੀ ਵਾਧਾ ਦਿੱਤਾ ਹੈ। ਇਸੇ ਤਰ੍ਹਾਂ ਅਡਾਨੀ ਐਂਟਰਪ੍ਰਾਈਜੇਜ਼ ਦੇ ਸ਼ੇਅਰਾਂ ’ਚ 235 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ ਹੈ।

ਦੂਜੇ ਪਾਸੇ ਭਾਰਤ ਦਾ ਇੱਕ ਵੱਡਾ ਤਬਕਾ ਕੋਰੋਨਾ ਕਾਲ ਦਰਮਿਆਨ ਰੋਜ਼ੀ ਰੋਟੀ ਤੋਂ ਵੀ ਮੁਥਾਜ ਹੋ ਕੇ ਰਹਿ ਗਿਆ ਹੈ। ਸਟੇਟ ਆਫ ਵਰਕਿੰਗ ਇੰਡੀਆ 2021 ਦੇ ਅਧਿਐਨ ਮੁਤਾਬਕ ਕੋਵਿਡ ਦੇ ਇੱਕ ਸਾਲ ਦੇ ਦੌਰਾਨ 23 ਕਰੋੜ ਤੋਂ ਵਧੇਰੇ ਭਾਰਤੀ ਗ਼ਰੀਬੀ ਦੀ ਦਲਦਲ ਵਿੱਚ ਧਸ ਗਏ ਹਨ । ਇਸ ਰਿਪੋਰਟ ਮੁਤਾਬਕ 230 ਮਿਲੀਅਨ ਜਾਂ 23 ਕਰੋੜ ਭਾਰਤੀਆਂ ਦੀ ਆਮਦਨ ਗਰੀਬੀ ਰੇਖਾ ਤੋਂ ਹੇਠਾਂ ਆ ਗਈ ਹੈ । ਇਨ੍ਹਾਂ ਵਿਅਕਤੀਆਂ ਦੀ ਰੋਜ਼ਾਨਾ ਦੀ ਕਮਾਈ 375 ਰੁਪਏ ਤੋਂ ਵੀ ਹੇਠਾਂ ਚਲੀ ਗਈ ਹੈ। ਇਸ ਰਿਪੋਰਟ ਅਨੁਸਾਰ ਪੇਂਡੂ ਖੇਤਰਾਂ ਵਿੱਚ 15 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਤਕਰੀਬਨ 20 ਲੋਕ ਗਰੀਬ ਰੇਖਾ ਤੋਂ ਹੇਠਾਂ ਧਸ ਗਏ ਹਨ। ਅਧਿਐਨ ਵਿਚ ਕਿਹਾ ਗਿਆ ਹੈ ਕਿ ਜੇ ਮਹਾਂਮਾਰੀ ਦੀ ਨਾ ਵਾਪਰਦੀ, ਤਾਂ ਪੇਂਡੂ ਖੇਤਰਾਂ ਵਿਚ ਗਰੀਬੀ 5 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿਚ ਸਿਰਫ 1.5 ਫੀਸਦੀ ਲੋਕ ਦੇ ਗਰੀਬੀ ਵਿਚ ਡਿੱਗਣ ਦਾ ਅਨੁਮਾਨ ਸੀ।

ਇਸੇ ਤਰ੍ਹਾਂ ਕੋਵਿਡ -19 ਕਾਰਨ ਡਾਵਾਂਡੋਲ ਹੋਈ ਭਾਰਤ ਆਰਥ ਵਿਵਸਥਾ ਨੇ ਬੇਰੁਜ਼ਗਾਰੀ ਦੀ ਦਰ ਵਿਚ ਵੀ ਵੱਡਾ ਵਾਧਾ ਕੀਤਾ ਹੈ। ਇਸ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਸਾਲ 2019 ਦੇ ਅਖੀਰ ਤੋਂ ਲੈ ਕੇ 2020 ਦੇ ਦਰਮਿਆਨ ਲਗਭਗ ਅੱਧੇ ਰਸਮੀ ਤਨਖਾਹ ਵਾਲੇ ਕਾਮੇ ਗ਼ੈਰ-ਰਸਮੀ ਕੰਮ ਕਰਨ ਨੂੰ ਮਜਬੂਰ ਹੋਏ ਹਨ। ਇਨ੍ਹਾਂ ਵਿਚੋ 30 ਫੀਸਦੀ ਲੋਕਾਂ ਨੇ ਮਜਬੂਰੀ ਵੱਸ ਛੋਟੇ ਮੋਟੇ ਕੰਮ ਖੋਲ੍ਹ ਲਏ ਹਨ ਅਤੇ ਕਰੀਬ 10 ਫੀਸਦੀ ਲੋਕ ਦਿਹਾੜੀਆਂ ਕਰਨ ਲਈ ਮਜਬੂਰ ਹੋਏ ਹਨ।

ਰਿਪੋਰਟ ਮੁਤਾਬਕ ਮਹਾਮਾਰੀ ਦਾ ਅਸਰ ਹਰ ਵਰਗ ‘ਤੇ ਪਿਆ ਹੈ ਪਰ ਇਸ ਦਾ ਸਭ ਤੋਂ ਜ਼ਿਆਦਾ ਕਹਿਰ ਗਰੀਬ ਪਰਿਵਾਰਾਂ ‘ਤੇ ਵਰ੍ਹਿਆ ਹੈ। ਪਿਛਲੇ ਸਾਲ ਅਪ੍ਰੈਲ ਅਤੇ ਮਈ ਵਿੱਚ ਸਭ ਤੋਂ ਗਰੀਬ ਲੋਕਾਂ ਵਿੱਚੋਂ ਵੀਹ ਫੀਸਦੀ ਪਰਿਵਾਰਾਂ ਦੀ ਆਮਦਨੀ ਪੂਰੀ ਤਰ੍ਹਾਂ ਖ਼ਤਮ ਹੋ ਗਈ। ਜੋ ਮੱਧਮ ਕਿਸਮ ਦੇ ਅਮੀਰ ਹਨ, ਉਨ੍ਹਾਂ ਦੀ ਆਮਦਨੀ ਵੀ ਪਹਿਲਾਂ ਦੇ ਮੁਕਾਬਲੇ ਕਾਫੀ ਘੱਟ ਹੋ ਗਈ ਹੈ।

ਇਸ ਸਭ ਦੇ ਉਲਟ ਕੋਰੋਨਾ ਕਾਲ ਦਰਮਿਆਨ ਹੀ ਗੌਤਮ ਅਡਾਨੀ ਦੀ ਜਾਇਦਾਦ ਵਿੱਚ ਹੋਇਆ ਇਹ ਬੇਹਿਸਾਬ ਵਾਧਾ ਹਰ ਕਿਸੇ ਨੂੰ ਰੜਕ ਰਿਹਾ ਹੈ। ਗੌਤਮ ਅਡਾਨੀ ਦੀ ਜਾਇਦਾਦ ਵਿੱਚ ਹੋਇਆ ਇਹ ਵਾਧਾ ਅਮੀਰ ਅਤੇ ਗ਼ਰੀਬ ਦੇ ਵਿਚਕਾਰ ਪਈ ਖਾਈ ਨੂੰ ਹੋਰ ਵੀ ਡੂੰਘਾ ਕਰਦਾ ਨਜ਼ਰ ਆ ਰਿਹਾ ਹੈ।

The post ਕੋਰੋਨਾ ਕਾਲ ਦਰਮਿਆਨ 23 ਕਰੋੜ ਭਾਰਤੀ ਹੋਏ ਗਰੀਬ ਪਰ ਅਡਾਨੀ ਨੂੰ ਹੋਈ ਅੰਨ੍ਹੀ ਕਮਾਈ appeared first on TV Punjab | English News Channel.

]]>
https://en.tvpunjab.com/poverty-india-gautam-adani-property/feed/ 0
ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ https://en.tvpunjab.com/sukhpal-khehra-joining-congress/ https://en.tvpunjab.com/sukhpal-khehra-joining-congress/#respond Thu, 27 May 2021 04:29:10 +0000 https://en.tvpunjab.com/?p=851 ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ […]

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
FacebookTwitterWhatsAppCopy Link


ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ)

ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਕਿਸੇ ਵੇਲੇ ਵੀ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ । ਭਰੋਸੇਯੋਗ ਸੂਤਰਾਂ ਮੁਤਾਬਕ ਖਹਿਰਾ ਨੂੰ ਕਾਂਗਰਸ ’ਚ ਸ਼ਾਮਲ ਕਰਨ ਦਾ ਰਸਮੀਂ ਐਲਾਨ ਕਰਵਾਉਣ ਲਈ ਕਾਂਗਰਸ ਹਾਈ ਕਮਾਂਡ ਪੰਜਾਬ ਮਾਮਲਿਆਂ ਦੇ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਰਾਵਤ ਦੀ ਉਡੀਕ ਵਿਚ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਕਾਂਗਰਸ ’ਚ ਸ਼ਮੂਲੀਅਤ ਕਰਵਾਉਣ ਲਈ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਨੇ ਵੀ ਹਰੀ ਝੰਡੀ ਦਿਖਾ ਦਿੱਤੀ ਹੈ। ਖਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਸੁਖਪਾਲ ਸਿੰਘ ਖਹਿਰਾ ਪਿਛਲੇ ਅੱਠ-ਦੱਸ ਦਿਨਾਂ ਤੋਂ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੇਲ ਮਿਲਾਪ ਕਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਸਮੱਰਥਕਾਂ ਨੇ ਵੀ ਇਸ ਗੱਲ ਲਈ ਹਾਮੀ ਭਰ ਦਿੱਤੀ ਹੈ। ਖਹਿਰਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਖ਼ਬਰ ਰਾਜਨੀਤੀ ਗਲਿਆਰਿਆਂ ਵਿਚ ਅੱਗ ਵਾਂਗ ਫੈਲ ਚੁੱਕੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ਵਿੱਚ ਆਉਣ ਨਾਲ ਵੱਡੇ ਰਾਜਨੀਤਕ ਸਮੀਕਰਨ ਬਦਲ ਸਕਦੇ ਹਨ ਅਤੇ ਹਲਕਾ ਭੁਲੱਥ ਦੀ ਸਿਆਸਤ ਵਿਚ ਵੀ ਕਸ਼ਮਕਸ਼ ਦੇਖਣ ਨੂੰ ਮਿਲ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਖਹਿਰਾ ਦੇ ਕਾਂਗਰਸ ਵਿੱਚ ਆਉਣ ਦੀ ਭਿਣਕ ਤੋਂ ਬਾਅਦ ਵੱਖ ਵੱਖ ਪਾਰਟੀਆਂ ਤੋਂ ਟਿਕਟ ਲੈਣ ਵਾਲਿਆਂ ਦੀ ਵੀ ਦੌੜ ਸ਼ੁਰੂ ਹੋ ਚੁੱਕੀ ਹੈ

ਆਪ ਹੱਥੋਂ ਨਿਕਲ ਜਾਵੇਗਾ ਵੱਡਾ ਸਿਆਸੀ ਆਗੂ

ਜੇਕਰ ਸੁਖਪਾਲ ਸਿੰਘ ਖਹਿਰਾ ਕਾਂਗਰਸ ਵਿਚ ਵਾਕਿਆ ਹੀ ਸ਼ਾਮਲ ਹੋ ਜਾਂਦੇ ਹਨ ਤਾਂ ਇਸ ਨਾਲ ਆਮ ਆਦਮੀ ਪਾਰਟੀ ਨੂੰ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਉਸ ਦੇ ਹੱਥੋਂ ਇੱਕ ਵੱਡਾ ਸਿਆਸੀ ਆਗੂ ਨਿਕਲ ਜਾਵੇਗਾ। ਇਸ ਵਿਚ ਵੀ ਕੋਈ ਸ਼ੱਕ ਨਹੀਂ ਕਿ ਖਹਿਰਾ ਦੇ ਆਪ ਵਿੱਚ ਹੋਣ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਉਸ ਦੇ ਸਿਆਸੀ ਤਜਰਬੇ ਦਾ ਸਾਰਥਕ ਲਾਹਾ ਨਹੀਂ ਲੈ ਸਕੀ ਕਿਉਂਕਿ ਸ਼ੁਰੂਆਤੀ ਦੌਰ ਦੇ ਦੌਰਾਨ ਸੁਖਪਾਲ ਸਿੰਘ ਖਹਿਰਾ ਜਦੋਂ ਆਪੋਜ਼ੀਸ਼ਨ ਦੇ ਲੀਡਰ ਸਨ ਤਾਂ ਉਨ੍ਹਾਂ ਨੇ ਸਿਆਸਤ ਵਿੱਚ ਤਰਥੱਲੀ ਮਚਾ ਦਿੱਤੀ ਸੀ। ਇਸ ਦੌਰਾਨ ਰੇਤ ਮਾਫੀਆ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਕਰਵਾਉਣਾ ਵੀ ਖਹਿਰਾ ਦੀ ਹੀ ਪ੍ਰਾਪਤੀ ਸੀ।
ਇਸ ਦੇ ਉਲਟ ਕਾਂਗਰਸ ਨੂੰ ਖਹਿਰਾ ਦੇ ਪਾਰਟੀ ਵਿੱਚ ਆਉਣ ਨਾਲ ਵੱਡਾ ਲਾਹਾ ਮਿਲਣ ਦੀ ਉਮੀਦ ਹੈ। ਇਸ ਨਾਲ ਪਾਰਟੀ ਨੂੰ ਜਿੱਥੇ ਇੱਕ ਚੰਗੇ ਸਿਆਸੀ ਕੱਦ ਵਾਲਾ ਤੇਜਤਰਾਰ ਲੀਡਰ ਮਿਲੇਗਾ ਉੱਥੇ ਹੀ ਹਲਕਾ ਭੁਲੱਥ ਤੋਂ ਇਕ ਮਜ਼ਬੂਤ ਉਮੀਦਵਾਰ ਵੀ ਮਿਲ ਜਾਵੇਗਾ।

ਟੀਵੀ ਪੰਜਾਬ ਬਿਊਰੋ

The post ਜਲਦ ਹੀ ਕਾਂਗਰਸ ‘ਚ ਸ਼ਾਮਲ ਹੋਣਗੇ ਸੁਖਪਾਲ ਸਿੰਘ ਖਹਿਰਾ! ਬਦਲਣਗੇ ਕਈ ਸਿਆਸੀ ਸਮੀਕਰਨ appeared first on TV Punjab | English News Channel.

]]>
https://en.tvpunjab.com/sukhpal-khehra-joining-congress/feed/ 0