Summer vacation announced Archives - TV Punjab | English News Channel https://en.tvpunjab.com/tag/summer-vacation-announced/ Canada News, English Tv,English News, Tv Punjab English, Canada Politics Sat, 22 May 2021 12:35:53 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg Summer vacation announced Archives - TV Punjab | English News Channel https://en.tvpunjab.com/tag/summer-vacation-announced/ 32 32 ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ https://en.tvpunjab.com/summer-vacation-annaouced515-2/ https://en.tvpunjab.com/summer-vacation-annaouced515-2/#respond Sat, 22 May 2021 12:35:53 +0000 https://en.tvpunjab.com/?p=515 ਟੀਵੀ ਪੰਜਾਬ ਬਿਊਰੋ – ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਸਮੇਤ ਹੋਰ ਸਾਰੇ ਸਕੂਲਾਂ ਵਿੱਚ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ […]

The post ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ appeared first on TV Punjab | English News Channel.

]]>
FacebookTwitterWhatsAppCopy Link


ਟੀਵੀ ਪੰਜਾਬ ਬਿਊਰੋ – ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਸਮੇਤ ਹੋਰ ਸਾਰੇ ਸਕੂਲਾਂ ਵਿੱਚ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਦੇ ਬਾਵਜੂਦ ਸਾਡੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ, ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕ ਸਾਰਾ ਸਿਲੇਬਸ ਆਨਲਾਈਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।

The post ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ appeared first on TV Punjab | English News Channel.

]]>
https://en.tvpunjab.com/summer-vacation-annaouced515-2/feed/ 0