The Chief Minister honored 45 state awardees Archives - TV Punjab | English News Channel https://en.tvpunjab.com/tag/the-chief-minister-honored-45-state-awardees/ Canada News, English Tv,English News, Tv Punjab English, Canada Politics Sun, 15 Aug 2021 12:09:08 +0000 en-US hourly 1 https://wordpress.org/?v=6.5.4 https://en.tvpunjab.com/wp-content/uploads/2022/03/cropped-favicon-icon-32x32.jpg The Chief Minister honored 45 state awardees Archives - TV Punjab | English News Channel https://en.tvpunjab.com/tag/the-chief-minister-honored-45-state-awardees/ 32 32 ਮੁੱਖ ਮੰਤਰੀ ਨੇ 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ https://en.tvpunjab.com/the-chief-minister-honored-45-state-awardees/ https://en.tvpunjab.com/the-chief-minister-honored-45-state-awardees/#respond Sun, 15 Aug 2021 12:07:15 +0000 https://en.tvpunjab.com/?p=7956 ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ। ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ […]

The post ਮੁੱਖ ਮੰਤਰੀ ਨੇ 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ appeared first on TV Punjab | English News Channel.

]]>
FacebookTwitterWhatsAppCopy Link


ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮਾਜ ਪ੍ਰਤੀ ਮਹੱਤਵਪੂਰਨ ਯੋਗਦਾਨ ਪਾਉਣ ਅਤੇ ਸਮਰਪਿਤ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ 45 ਸਟੇਟ ਐਵਾਰਡੀਆਂ ਨੂੰ ਸਰਟੀਫਿਕੇਟ, ਸ਼ਾਲ ਤੇ ਮੈਡਲ ਨਾਲ ਸਨਮਾਨਿਤ ਕੀਤਾ। ਸਾਲ 2020 ਲਈ ਇਹ ਐਵਾਰਡ ਇਸ ਤੋਂ ਪਹਿਲਾਂ ਕੋਵਿਡ ਕਾਰਨ ਨਹੀਂ ਦਿੱਤੇ ਜਾ ਸਕੇ ਸਨ।

ਹਾਲਾਂਕਿ ਸਾਲ 2021 ਦੇ ਸਟੇਟ ਐਵਾਰਡੀਆਂ ਲਈ ਵੱਖਰੇ ਤੌਰ ਉਤੇ ਸਮਾਗਮ ਕਰਵਾਇਆ ਜਾਵੇਗਾ ਜਿੱਥੇ ਪੱਛਮੀ ਕਮਾਂਡ ਦੇ ਕਮਾਂਡਰ ਇਨ ਚੀਫ ਅਤੇ ਬਾਕੀ ਸਾਰੇ ਰੈਂਕਾਂ ਦੇ ਅਫਸਰਾਂ ਸਮੇਤ ਉੱਘੀਆਂ ਸ਼ਖਸੀਅਤਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਮਿਸਾਲੀ ਯੋਗਦਾਨ ਪਾਉਣ ਬਦਲੇ ਸਨਮਾਨਿਤ ਕੀਤਾ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਐਵਾਰਡ’ ਨਾਲ ਸਨਮਾਨਿਤ ਕੀਤਾ ਜੋ ਇਸ ਵੇਲੇ ਮਲੇਰਕੋਟਲਾ ਵਿਖੇ ਸਿਟੀ-2 ਦੇ ਐਸ.ਐਚ.ਓ. ਵਜੋਂ ਤਾਇਨਾਤ ਹਨ ਅਤੇ ਉਨਾਂ ਨੇ ਮਲੇਰਕੋਟਲਾ ਵਿਚ ਇਕ ਦੁਕਾਨ ਦੇ ਉਪਰ ਸਥਿਤ ਘਰ ਵਿਚ ਅੱਗ ਲੱਗ ਜਾਣ ਮੌਕੇ ਉਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਸਾਹਸ ਅਤੇ ਬਹਾਦਰੀ ਦਿਖਾਈ ਸੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਏ.ਆਈ.ਜੀ. ਐਸ.ਟੀ.ਐਫ. ਸਨੇਹਦੀਪ ਸ਼ਰਮਾ, ਡੀ.ਐਸ.ਪੀ. ਜਲੰਧਰ ਗੁਰਮੀਤ ਸਿੰਘ, ਏ.ਡੀ.ਸੀ.ਪੀ.-4 ਲੁਧਿਆਣਾ ਰੁਪਿੰਦਰ ਕੌਰ ਸਰਾ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਤੋਂ ਇਲਾਵਾ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਨੂੰ ਵੀ ਸਨਮਾਨਿਤ ਕੀਤਾ।

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਮੌਕੇ ਮੁੱਖ ਮੰਤਰੀ ਨੇ ਜੌੜਾ ਫਾਟਕ ਵਿਖੇ ਵਾਪਰੇ ਰੇਲ ਹਾਦਸੇ ਦੇ 34 ਪੀੜਤਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪੇ। ਇਸ ਮੌਕੇ ਮੁੱਖ ਮੰਤਰੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਲੋਕਾਂ ਦੀ ਸਾਂਝੀ ਭਾਵਨਾ ਨਾਲ ਸਾਰੀਆਂ ਚੁਣੌਤੀਆਂ ਉਤੇ ਜਿੱਤ ਹਾਸਲ ਕਰ ਲਵਾਂਗੇ।

ਉਨਾਂ ਨੇ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਨੂੰ ਵੀ ਯਾਦ ਕੀਤਾ ਜਿਨਾਂ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ। ਅੰਡੇਮਾਨ ਸੈਲੂਲਰ ਜੇਲ ਦੇ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਥੇ ਉਨਾਂ ਨੇ ਬਹੁਤ ਸਾਰੇ ਪੰਜਾਬੀਆਂ ਦੇ ਨਾਂ ਦੇਖੇ ਜਿਨਾਂ ਬਾਰੇ ਉਨਾਂ ਨੂੰ ਨਹੀਂ ਸੀ ਪਤਾ ਕਿ ਇਨਾਂ ਲੋਕਾਂ ਨੇ ਵੀ ਦੇਸ਼ ਦੀ ਆਜ਼ਾਦੀ ਲਈ ਅਦੰਲੋਨ ਵਿਚ ਹਿੱਸਾ ਲਿਆ ਸੀ।

ਟੀਵੀ ਪੰਜਾਬ ਬਿਊਰੋ

The post ਮੁੱਖ ਮੰਤਰੀ ਨੇ 45 ਸਟੇਟ ਐਵਾਰਡੀਆਂ ਨੂੰ ਕੀਤਾ ਸਨਮਾਨਿਤ appeared first on TV Punjab | English News Channel.

]]>
https://en.tvpunjab.com/the-chief-minister-honored-45-state-awardees/feed/ 0