ਅਸ਼ਲੀਲ ਫਿਲਮਾਂ ਬਣਾਉਣ ਦੇ ਦੋਸ਼ ਵਿੱਚ ਗਿਰਫਤਾਰ ਹੋਈ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਕੁਝ ਹੋਰ ਦਿਨ ਜੇਲ੍ਹ ਵਿੱਚ ਬਿਤਾਉਣੇ ਪੈਣਗੇ। ਸ਼ੁੱਕਰਵਾਰ, 30 ਜੁਲਾਈ ਨੂੰ ਮੁੰਬਈ ਦੀ ਸੈਸ਼ਨ ਕੋਰਟ ਨੇ ਰਾਜ ਕੁੰਦਰਾ ਦੀ ਅਗਾਂ ਜ਼ਮਾਨਤ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਅਦਾਲਤ ਇਸ ਮਾਮਲੇ ਵਿੱਚ ਆਪਣਾ ਫੈਸਲਾ 2 ਅਗਸਤ ਯਾਨੀ ਸੋਮਵਾਰ ਨੂੰ ਦੇਵੇਗੀ।
ਸੈਸ਼ਨ ਕੋਰਟ ਨੇ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਹੁਣ ਇਹ ਕੇਸ 2 ਅਗਸਤ ਨੂੰ ਸੁਣਾਇਆ ਜਾਵੇਗਾ। ਅਦਾਲਤ ਨੇ ਸਮੇਂ ਦੀ ਘਾਟ ਕਾਰਨ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਦੇ ਵਕੀਲ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਗ੍ਰਿਫਤਾਰੀ ਨੂੰ ਗੈਰਕਨੂੰਨੀ ਕਰਾਰ ਦਿੱਤਾ ਸੀ। ਹਾਈਕੋਰਟ ਹੁਣ ਇਸ ਮਾਮਲੇ ‘ਤੇ ਸ਼ਨੀਵਾਰ, 31 ਜੁਲਾਈ ਨੂੰ ਸੁਣਵਾਈ ਕਰੇਗਾ।
Mumbai Sessions court will pronounce its order in the anticipatory bail application of Raj Kundra in the Maharashtra Cyber department case of 2020.
The order will be pronounced on 2nd August. The court adjourned the order due to a paucity of time today. pic.twitter.com/a2mWBnwUxJ
— ANI (@ANI) July 30, 2021
ਇਸ ਤੋਂ ਪਹਿਲਾਂ ਮੁੰਬਈ ਪੁਲਿਸ ਨੇ ਕਿਹਾ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੀ ਕੰਪਨੀ ਦੇ 3 ਨਿਰਮਾਤਾਵਾਂ ਅਤੇ ਗਹਿਨਾ ਵਸ਼ਿਸ਼ਠਾ ਦੇ ਵਿਰੁੱਧ ਦਰਜ ਕੀਤੇ ਗਏ ਕੇਸ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਦੇ ਪ੍ਰਾਪਰਟੀ ਸੈੱਲ ਨੂੰ ਸੌਂਪ ਦਿੱਤੇ ਗਏ ਹਨ। ਇਹ ਮਾਮਲਾ ਮਾਲਵਾਨੀ ਥਾਣੇ ਵਿੱਚ ਦਰਜ ਕੀਤਾ ਗਿਆ ਸੀ। 27 ਜੁਲਾਈ ਨੂੰ ਮੁੰਬਈ ਦੀ ਫੋਰਟ ਕੋਰਟ ਨੇ ਰਾਜ ਕੁੰਦਰਾ ਦੇ ਕੇਸ ਦੀ ਸੁਣਵਾਈ ਕਰਦਿਆਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਰਾਜ ਕੁੰਦਰਾ ਇਸ ਵੇਲੇ ਆਰਥਰ ਰੋਡ ਜੇਲ੍ਹ ਵਿੱਚ ਬੰਦ ਹੈ।