ਨਵੀਂ ਦਿੱਲੀ : ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਸੰਸਦ ਵਿਚ ਜ਼ੋਰਦਾਰ ਹੰਗਾਮੇ ਦੇ ਵਿਚਕਾਰ ਬਹੁਤ ਭਾਵੁਕ ਹੋ ਗਏ। ਉਨ੍ਹਾਂ ਸਦਨ ਵਿਚ ਵਿਰੋਧੀ ਧਿਰ ਦੇ ਵਤੀਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਸੰਸਦ ਵਿਚ ਜੋ ਵੀ ਹੋਇਆ, ਮੈਂ ਉਸ ਤੋਂ ਬਹੁਤ ਦੁਖੀ ਹਾਂ।
ਵਿਰੋਧੀ ਧਿਰ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਕੁੱਝ ਕਰਨ ਲਈ ਮਜਬੂਰ ਨਹੀਂ ਕਰ ਸਕਦੇ। ਸੂਤਰਾਂ ਦੇ ਅਨੁਸਾਰ, ਨਾਇਡੂ ਰਾਜ ਸਭਾ ਵਿਚ ਹੰਗਾਮਾ ਕਰਨ ਵਾਲੇ ਵਿਰੋਧੀ ਸੰਸਦ ਮੈਂਬਰਾਂ ਦੇ ਖਿਲਾਫ ਕਾਰਵਾਈ ਕਰਨਗੇ।
ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ, ਸਦਨ ਦੇ ਨੇਤਾ ਪੀਯੂਸ਼ ਗੋਇਲ ਅਤੇ ਭਾਜਪਾ ਦੇ ਹੋਰ ਸੰਸਦ ਮੈਂਬਰਾਂ ਨੇ ਅੱਜ ਸਵੇਰੇ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਹੈ।
ਟੀਵੀ ਪੰਜਾਬ ਬਿਊਰੋ