Site icon TV Punjab | English News Channel

ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਭਾਰੀ ਵਿਰੋਧ

ਬਠਿੰਡਾ : ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਤਲਵੰਡੀ ਸਾਬੋ ਵਿਖੇ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਵਿਜੇ ਸਾਂਪਲਾ ਦਾ ਘੇਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ‘ਚ ਧੱਕਾ ਮੁੱਕੀ ਦੀਆਂ ਵੀ ਖ਼ਬਰਾਂ ਹਨ।

ਇਹ ਵੀ ਪਤਾ ਲੱਗਾ ਹੈ ਕਿ ਇਸ ਤੋਂ ਬਾਅਦ ਵਿਜੇ ਸਾਂਪਲਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਜਾ ਰਹੇ ਸਨ।

ਇਸ ਦੌਰਾਨ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਦਾ ਕਾਫ਼ਲਾ ਰੋਕ ਲਿਆ ਗਿਆ। ਵਿਜੇ ਸਾਂਪਲਾ ਨੂੰ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਤੋਂ ਰੋਕਿਆ ਗਿਆ। ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਜੇ ਸਾਂਪਲਾ ਨੂੰ ਆਰਾਮ ਘਰ ਲੈ ਗਏ।

ਟੀਵੀ ਪੰਜਾਬ ਬਿਊਰੋ