ਨਵੀਂ ਦਿੱਲੀ-ਦੇਸ਼ ਭਰ ’ਚ ਸੁਸਤ ਪਈ ਦੱਖਣੀ ਪੱਛਮੀ ਮੌਨਸੂਨ ਦੀ ਰਫ਼ਤਾਰ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਨੂੰ ਦੇਖਦੇ ਹੋਏ ਮਾਹਰਾਂ ਵੱਲੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅੱਠ ਜੁਲਾਈ ਤੋਂ ਬਾਅਦ ਕਈ ਸੂਬਿਆਂ ’ਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਨੂੰ ਉੱਤਰ ਬਿਹਾਰ ’ਚ ਕਈ ਥਾਂਵਾਂ ’ਤੇ ਆਮ ਮੀਂਹ ਤੇ ਕੁਝ ਥਾਂਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ-ਐੱਨਸੀਆਰ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ’ਚ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਮੰਗਲਵਾਰ ਨੂੰ ਕਈ ਥਾਵਾਂ ’ਤੇ ਬਾਰਿਸ਼ ਅਤੇ ਗਰਜ ਚਮਕ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਅਗਲੇ 24 ਘੰਟਿਆਂ ’ਚ ਇਨ੍ਹਾਂ ਸੂਬਿਆਂ ’ਚ ਬਾਰਿਸ਼ ਦੀ ਸੰਭਾਵਨਾ
ਸਕਾਈਮੇਟ ਵੈਦਰ ਅਨੁਸਾਰ ਅਗਲੇ 24 ਘੰਟਿਆਂ ਦੌਰਾਨ, ਕੇਰਲ, ਤੱਟੀ ਕਰਨਾਟਕ, ਰਾਇਲ ਸੀਮਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਤੇਲੰਗਾਨਾ ਦੇ ਕੁਝ ਹਿੱਸਿਆਂ, ਪੂਰਬੀ-ਉੱਤਰੀ ਪ੍ਰਦੇਸ਼, ਉਪ-ਹਿਮਾਲਿਆ ਪੱਛਮੀ ਬੰਗਾਲ, ਸਿੱਕਮ, ਆਸਾਮ, ਮੇਘਾਲਿਆ, ਅਰੁਣਾਂਚਲ ਪ੍ਰਦੇਸ਼, ਨਾਗਾਲੈਂਡ, ਤਮਿਲਨਾਡੂ, ਕਰਨਾਟਕ ਤੇ ਆਂਧਰਾ ਪ੍ਰਦੇਸ਼ ਦੇ ਉੱਤਰੀ ਤਟ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਇਨ੍ਹਾਂ ਸੂਬਿਆਂ ’ਚ ਅਗਲੇ 5 ਦਿਨ ਭਾਰੀ ਬਾਰਿਸ਼ ਦਾ ਅਨੁਮਾਨ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਲਈ ਪੂਰਬੀ-ਉੱਤਰੀ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ’ਚ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਪੱਛਮੀ ਬੰਗਾਲ, ਸਿੱਕਮ, ਝਾਰਖੰਡ, ਅਰੁਣਾਂਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ’ਚ ਇਸ ਪੂਰੇ ਹਫ਼ਤੇ ਕਾਫੀ ਬਾਰਿਸ਼ ਹੋਵੇਗੀ।
ਇਸਤੋਂ ਇਲਾਵਾ ਬੁੱਧਵਾਰ ਅਤੇ ਵੀਰਵਾਰ ਨੂੰ ਬਿਹਾਰ ’ਚ ਕਿਤੇ-ਕਿਤੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਆਸਾਮ, ਮੇਘਾਲਿਆ ਤੇ ਬੁੱਧਵਾਰ ਨੂੰ ਉਪ-ਹਿਮਾਲਿਆ ਪੱਛਮੀ ਬੰਗਾਲ ’ਚ ਭਾਰੀ ਬਾਰਿਸ਼ ਦੀ ਚਿਤਾਵਨੀ ਹੈ।