ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਤਾਰ ਨੂੰ ਇਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਮੰਡਲ ਦਾ ਵਿਸਤਾਰ ਹੁਣ 8 ਜੁਲਾਈ ਨੂੰ ਕੀਤਾ ਜਾਵੇਗਾ।
ਸੂਤਰ ਦਾਅਵਾ ਕਰ ਰਹੇ ਹਨ ਕਿ ਵੀਰਵਾਰ ਨੂੰ ਸਵੇਰੇ ਸਾਢੇ 10 ਵਜੇ ਮੋਦੀ ਕੈਬਨਿਟ ਦਾ ਵਿਸਤਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਮੁੜ ਚੋਣ ਜਿੱਤਣ ਤੋਂ ਬਾਅਦ 57 ਮੰਤਰੀਆਂ ਨਾਲ ਸਹੁੰ ਚੁੱਕੀ ਸੀ। ਇਸ ਸਮੇਂ ਉਨ੍ਹਾਂ ਦੇ ਮੰਤਰੀ ਮੰਡਲ ਵਿਚ 53 ਮੰਤਰੀ ਬਚੇ ਹਨ। ਕਈ ਦਿਨਾਂ ਤੋਂ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਅਟਕਲਾਂ ਚੱਲ ਰਹੀਆਂ ਸਨ।
ਸੂਤਰਾਂ ਅਨੁਸਾਰ ਮੰਤਰੀ ਮੰਡਲ ਦੇ ਨਵੇਂ ਚਿਹਰਿਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਮੰਤਰੀਆਂ ਦੇ ਮੰਤਰਾਲਿਆਂ ਵਿਚ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਪਤਾ ਲੱਗਾ ਹੈ ਕਿ ਕੁਝ ਸੀਨੀਅਰ ਨੇਤਾਵਾਂ ਨੂੰ ਦਿੱਲੀ ਬੁਲਾਇਆ ਗਿਆ ਹੈ।
ਟੀਵੀ ਪੰਜਾਬ ਬਿਊਰੋ