ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਕਲਕੱਤਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਕਲਕੱਤਾ ਹਾਈ ਕੋਰਟ ਵਿਚ ਨੰਦੀਗਰਾਮ ਚੋਣ ਕੇਸ ਦੀ ਸੁਣਵਾਈ ਕਰ ਰਹੇ ਜਸਟਿਸ ਕੌਸ਼ਿਕ ਚੰਦਾ ਨੇ ਮਮਤਾ ਬੈਨਰਜੀ ਨੂੰ ਆਪਣੇ ਖਿਲਾਫ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ 5 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਦੇ ਵਕੀਲ ਨੇ ਦਾਅਵਾ ਕੀਤਾ ਸੀ ਕਿ ਜਸਟਿਸ ਕੌਸ਼ਿਕ ਚੰਦਾ ਨੂੰ ਅਕਸਰ ਭਾਜਪਾ ਨੇਤਾਵਾਂ ਨਾਲ ਦੇਖਿਆ ਜਾਂਦਾ ਹੈ। ਇਸ ਤੋਂ ਬਾਅਦ ਜਸਟਿਸ ਕੌਸ਼ਿਕ ਚੰਦਾ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ।
ਮਮਤਾ ਬੈਨਰਜੀ ਤੋਂ ਜ਼ੁਰਮਾਨੇ ਵਜੋਂ ਬਰਾਮਦ ਕੀਤੀ ਗਈ ਰਕਮ ਦੀ ਵਰਤੋਂ ਕੋਰੋਨਾ ਪੀਰੀਅਡ ਦੌਰਾਨ ਆਪਣੀ ਜਾਨ ਗਵਾਉਣ ਵਾਲਿਆਂ ਦੀ ਮਦਦ ਲਈ ਕੀਤੀ ਜਾਏਗੀ। ਜਸਟਿਸ ਕੌਸ਼ਿਕ ਚੰਦਾ ਨੇ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੀ ਐਲਓਪੀ ਸੁਭੇਂਦੂ ਅਧਿਕਾਰੀ ਦੇ ਖਿਲਾਫ ਚੋਣ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ।
ਟੀਵੀ ਪੰਜਾਬ ਬਿਊਰੋ