ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਖਟਕੜ ਕਲਾਂ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਵੱਡੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਵੀ ਖਟਕੜ ਕਲਾਂ ਵਿਖੇ ਇਕੱਠੀਆਂ ਹੋਈਆਂ ਹਨ। ਜਥੇਬੰਦੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਨਹੀਂ ਕਰਨਗੀਆਂ ਸਗੋਂ ਕਿਸਾਨਾਂ ਦੀ ਇਕ ਦਸ ਮੈਂਬਰੀ ਕਮੇਟੀ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਬਾਰੇ ਸਿੱਧੂ ਨਾਲ ਗੱਲ ਕੀਤੀ ਜਾਵੇਗੀ।
ਟੀਵੀ ਪੰਜਾਬ ਬਿਊਰੋ
ਖਟਕੜ ਕਲਾਂ ਵਿਖੇ ਨਵਜੋਤ ਸਿੰਘ ਸਿੱਧੂ ਦਾ ਕਿਸਾਨ ਜਥੇਬੰਦੀਆਂ ਨਹੀਂ ਕਰਨਗੀਆਂ ਵਿਰੋਧ
