ਸ੍ਰੀਨਗਰ : ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਸ੍ਰੀਨਗਰ ਦੇ ਡਨਮਾਰ ਖੇਤਰ ਦੀ ਆਲਮਦਾਰ ਕਲੋਨੀ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ ਅਤੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਹੈ।ਪਤ ਲੱਗਾ ਹੈ ਕਿ ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੋਇਬਾ ਜਥੇਬੰਦੀ ਨਾਲ ਸਬੰਧਤ ਸਨ।
ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ਸਥਾਨਕ ਅੱਤਵਾਦੀ ਇਸ ਮੁਕਾਬਲੇ ਵਿਚ ਮਾਰੇ ਗਏ ਹਨ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਜ਼ਿਲੇ ਵਿਚ ਅੱਤਵਾਦੀਆਂ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਲਸ਼ਕਰ-ਏ-ਤੋਇਬਾ (ਲਸ਼ਕਰ) ਦੇ ਅੱਤਵਾਦੀ ਮੈਡਿਊਲ ਦਾ ਪਰਦਾਫਾਸ਼ ਕੀਤਾ ਸੀ। ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਗੈਰਕਾਨੂੰਨੀ ਸਮੱਗਰੀ ਬਰਾਮਦ ਕੀਤੀ ਗਈ ਹੈ।
ਟੀਵੀ ਪੰਜਾਬ ਬਿਊਰੋ