ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਮਗਰੋਂ ਕਿਹਾ ਕਿ ਇਹ ਜੋੜੀ ਹਿੱਟ ਵੀ ਰਹੇਗੀ, ਫਿੱਟ ਵੀ ਰਹੇਗੀ।
ਸਿੱਧੂ ਨੇ ਕਿਹਾ ਕਿ ਸੁਨੀਲ ਜਾਖੜ ਮੇਰੇ ਮਾਰਗ ਦਰਸ਼ਕ ਹਨ ਤੇ ਹਮੇਸ਼ਾ ਮੇਰਾ ਮਾਰਗ ਦਰਸ਼ਨ ਕਰਦੇ ਰਹਿਣਗੇ। ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਬਹੁਤ ਯੋਗ ਤੇ ਕਾਬਲ ਵਿਅਕਤੀ ਹਨ।
ਸਿੱਧੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਪਹੁੰਚੇ
ਨਵਜੋਤ ਸਿੰਘ ਸਿੱਧੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਸਿੱਧੂ ਨਾਲ ਸਾਡੇ ਪਰਿਵਾਰਕ ਰਿਸ਼ਤੇ ਹਨ। ਸਾਡੇ ਪੁਰਾਣੇ ਰਿਸ਼ਤੇ ਖ਼ਤਮ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ ਬੁਲਾਉਣਗੇ ਤਾਂ ਸਿੱਧੂ ਵੀ ਜਾਣਗੇ ਅਤੇ ਉਹ ਵੀ ਜਾਣਗੇ। ਸਿੱਧੂ ਵਲੋਂ ਕੀਤੇ ਜਾਂਦੇ ਟਵੀਟ ‘ਤੇ ਉਨ੍ਹਾਂ ਦਾ ਕਹਿਣਾ ਸੀ ਕਿ ਟਵੀਟ ਵੀ ਜ਼ਰੂਰੀ ਹਨ ਅਤੇ ਲੋਕਾਂ ਨਾਲ ਮਿਲਣਾ ਵੀ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਵਲੋਂ ਸਿੱਧੂ ਨੂੰ ਕਿਹਾ ਗਿਆ ਕਿ ਸੱਭ ਨਾਲ ਮੁਲਾਕਾਤ ਕੀਤੀ ਜਾਵੇ।
ਸਿੱਧੂ ਲਾਲ ਸਿੰਘ ਤੇ ਕਾਂਗੜ ਨੂੰ ਵੀ ਮਿਲੇ
ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਣ ਉਪਰੰਤ ਨਵਜੋਤ ਸਿੰਘ ਸਿੱਧੂ ਸਾਬਕਾ ਮੰਤਰੀ ਲਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਵੀ ਮਿਲੇ। ਦੋਵਾਂ ਆਗੂਆਂ ਨਾਲ ਸਿੱਧੂ ਦੀ ਕੀ ਗੱਲਬਾਤ ਹੋਈ ਇਸ ਬਾਰੇ ਅਜੇ ਕੋਈ ਵੇਰਵਾ ਨਹੀਂ ਮਿਲਿਆ।
ਬਲਬੀਰ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਣ ਵੀ ਪਹੁੰਚੇ। ਰਾਜਾ ਵੜਿੰਗ, ਕੁਲਬੀਰ ਜ਼ੀਰਾ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਸਿੰਘ ਪਾਹੜਾ ਵੀ ਇਸ ਮੌਕੇ ਮੌਜੂਦ ਸਨ।
ਟੀਵੀ ਪੰਜਾਬ ਬਿਊਰੋ