ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ਭਰ ਵਿਚ ਮੁਲਾਜ਼ਮਾਂ ਨੇ ਸਮੂਹ ਜ਼ਿਲ੍ਹਿਆਂ ਵਿਚ ਸਥਾਪਿਤ ਬੱਸ ਸਟੈਂਡ 4 ਘੰਟਿਆਂ ਲਈ ਬੰਦ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਸਰਕਾਰੀ ਮਹਿਕਮਿਆਂ ਨੂੰ ਬਚਾਉਣ ਦੀ ਲੜਾਈ ਵਿਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਸਰਕਾਰ ਦੀਆਂ ਟਾਲ-ਮਟੋਲ ਨੀਤੀਆਂ ਦੇ ਵਿਰੋਧ ‘ਚ ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਵਿਚ ਅੱਜ ਹੜਤਾਲ ਦੇ ਪਹਿਲੇ ਦਿਨ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਵੇਂ ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ ਪਰ ਮੁਲਾਜ਼ਮਾਂ ਨੇ ਲੋਕਾਂ ਨੂੰ ਇਸ ਮਾਮਲੇ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਕਿਉਂਕਿ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਇਹ ਹੜਤਾਲ ਅਜੇ 2 ਦਿਨ ਹੋਰ ਚਲਣੀ ਹੈ।
ਟੀਵੀ ਪੰਜਾਬ ਬਿਊਰੋ