ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੋਰੋਨਾ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ ਹੈ। ਇਕ ਟਵੀਟ ਰਾਹੀਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ, ਭਾਰਤ ਸਰਕਾਰ ਦੇ ਗਲਤ ਫੈਸਲਿਆਂ ਦੇ ਨਤੀਜੇ ਵਜੋਂ 50 ਲੱਖ ਲੋਕਾਂ ਦੀ ਜਾਨ ਚਲੀ ਗਈ।
ਆਪਣੇ ਟਵੀਟ ਵਿਚ, ਰਾਹੁਲ ਗਾਂਧੀ ਨੇ ਲਿਖਿਆ, ” ਸਚਾਈ, ਕੋਵਿਡ ਦੀ ਦੂਜੀ ਲਹਿਰ ਦੌਰਾਨ ਭਾਰਤ ਸਰਕਾਰ ਦੇ ਗਲਤ ਫੈਸਲਿਆਂ ਨੇ ਸਾਡੀਆਂ 50 ਲੱਖ ਭੈਣਾਂ, ਭਰਾਵਾਂ, ਮਾਵਾਂ ਅਤੇ ਪਿਓਆਂ ਨੂੰ ਮਾਰ ਦਿੱਤਾ।” ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਕੋਵਿਡ -19 ਮਹਾਂਮਾਰੀ ਦੌਰਾਨ ਸਰਕਾਰ ਦੁਆਰਾ ਕੀਤੇ ਪ੍ਰਬੰਧਨ ਬਾਰੇ ਲਗਾਤਾਰ ਸਵਾਲ ਉਠਾਉਂਦੇ ਆ ਰਹੇ ਹਨ। ਇਸ ਤੋਂ ਇਲਾਵਾ, ਉਹ ਕਿਸਾਨਾਂ ਦੇ ਮੁੱਦੇ ‘ਤੇ ਵੀ ਸਰਕਾਰ ਨੂੰ ਸਵਾਲ ਕਰਦੇ ਹਨ।
ਅੱਜ ਉਨ੍ਹਾਂ ਸਰਕਾਰ ਦੇ ਇਸ ਫੈਸਲੇ ‘ਤੇ ਸਵਾਲ ਚੁੱਕੇ ਹਨ ਕਿ ਕਿਸਾਨੀ ਅੰਦੋਲਨ ਵਿਚ ਆਪਣੇ ਪਰਿਵਾਰ ਗੁਆਉਣ ਵਾਲੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਆਪਣੇ ਅਜ਼ੀਜ਼ਾਂ ਨੂੰ ਗੁਆ ਚੁੱਕੇ ਲੋਕਾਂ ਦੇ ਹੰਝੂਆਂ ਵਿਚ ਹੀ ਰਿਕਾਰਡ ਹੈ। ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਨੇ ਪੈਟਰੌਲ ਅਤੇ ਡੀਜ਼ਲ ‘ਤੇ ਟੈਕਸ ਨੂੰ ਲੈ ਕੇ ਕੇਂਦਰ’ ਤੇ ਵਰ੍ਹਦਿਆਂ ਇਸ ਦੀ ਤੁਲਨਾ ” ਪੁਰਾਣੀਆਂ ਹਿੰਦੀ ਫਿਲਮਾਂ ਦੇ ਲਾਲਚੀ ਸ਼ਾਹੂਕਾਰਾਂ ਨਾਲ ਕੀਤੀ।
ਉਨ੍ਹਾਂ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਕੇਂਦਰ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਉਗਰਾਹੀ 88 ਫੀਸਦ ਦੇ ਵਾਧੇ ਨਾਲ 3.35 ਲੱਖ ਕਰੋੜ ਰੁਪਏ ਹੋ ਗਈ ਹੈ। ਇਸ ਸਬੰਧੀ ਲੋਕ ਸਭਾ ਨੂੰ ਜਾਣੂ ਕਰਵਾਉਣ ਦੇ ਇਕ ਦਿਨ ਬਾਅਦ, ਰਾਹੁਲ ਗਾਂਧੀ ਨੇ ਟਵੀਟ ਕਰਕੇ ਕੇਂਦਰ ਦੀ ਅਲੋਚਨਾ ਕੀਤੀ।
ਟੀਵੀ ਪੰਜਾਬ ਬਿਊਰੋ