ਸ਼੍ਰੋਮਣੀ ਕਮੇਟੀ ਨੇ ਮਹਾਨਕੋਸ਼ ਛਾਪਣ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਰਾਬਤਾ ਕਾਇਮ ਕਰਨ ਲਈ ਕਿਹਾ

FacebookTwitterWhatsAppCopy Link

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਨੂੰ ਕਿਹਾ ਹੈ ਕਿ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗ਼ਲਤੀਆਂ ਉਜਾਗਰ ਹੋਈਆਂ ਸਨ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿੱਕਰੀ ‘ਤੇ ਰੋਕ ਲਗਾ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਿਤ ਅਹਿਮ ਦਸਤਾਵੇਜ਼ ਅਤੇ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿਚ ਸੁਰੱਖਿਅਤ ਰਹਿਣਾ ਬਹੁਤ ਜ਼ਰੂਰੀ ਹੈ।

ਟੀਵੀ ਪੰਜਾਬ ਬਿਊਰੋ